ਪਟਿਆਲਾ, 12 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਅੱਜ ਪਟਿਆਲਾ ਸ਼ਹਿਰ ਦੇ 260ਵੇਂ ਸਥਾਪਨਾ ਦਿਵਸ ਮੌਕੇ ਪਟਿਆਲਾ ਦੀ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਸ਼ਹਿਰ ਦੇ ਵਿਰਾਸਤੀ ਤੇ ਪੁਰਾਣੇ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ (ਹੈਰੀਟੇਜ ਵਾਕ) ਕਰਵਾਈ ਗਈ। ਇੱਥੇ ਸ਼ਾਹੀ ਸਮਾਧਾਂ ਵਿਖੇ ਇਸ ਵਿਰਾਸਤੀ ਸੈਰ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ....
ਮਾਲਵਾ
ਸੁਨਾਮ, 12 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ....
- ਪੀ.ਏ.ਯੂ. ਵਿੱਚ ਪਹਿਲੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ - ਨਵੇਂ ਬੀਜ, ਨਵੀਂ ਬਿਜਾਈ, ਨਵੀਂ ਸਿੰਚਾਈ ਅਤੇ ਨਵੇਂ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ : ਭਗਵੰਤ ਮਾਨ ਲੁਧਿਆਣਾ, 12 ਫਰਵਰੀ (ਰਘਵੀਰ ਸਿੰਘ ਜੱਗਾ) : ਅੱਜ ਪੀ.ਏ.ਯੂ. ਵਿਚ ਪਹਿਲੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਜਦਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸੇਸ ਮਹਿਮਾਨ ਵਜੋਂ ਸਾਮਿਲ ਹੋਏ....
ਮਾਨਸਾ, 11 ਫਰਵਰੀ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੂੰ ਅੱਜ ਮਾਲਵਾ ਸੱਭਿਆਚਾਰ ਮੰਚ ਵੱਲੋਂ 'ਸ਼ੁਭਦੀਪ ਮਮਤਾ' ਐਵਾਰਡ ਅਤੇ ਗੋਲਡ ਮੈਡਲ ਦੇ ਕੇ ਪਿੰਡ ਮੂਸਾ ਵਿਖੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਮੰਚ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਵਿਕਰਮ ਮੋਫਰ ਤੋਂ ਇਲਾਵਾ 31 ਮੈਂਬਰ ਮੂਸਾ ਪਿੰਡ ਪੁੱਜੇ। ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ....
ਨਾਗਰਾ, 11 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਸਿੱਖਿਆ ਪ੍ਰਣਾਲੀ ਨੂੰ ਸਥਾਪਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰੀ ਸਕੂਲਾਂ ਵਿੱਚ ਹਰ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਿੰਡ ਨਾਗਰਾ ਅਤੇ....
ਤਰਨਤਾਰਨ, 11 ਫਰਵਰੀ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ., ਵੱਲੋਂ ਅੱਜ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਅਤੇ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਤਰਨ ਤਾਰਨ ਦੀ ਹਾਜ਼ਰੀ ਵਿੱਚ ਅੱਜ 10.71 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਤਰਨ ਤਾਰਨ-ਮਾਨੋਚਾਹਲ-ਸ਼ਾਹਬਾਜ਼ਪੁਰ-ਦਿਆਲਪੁਰ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ....
ਮੋਗਾ, 11 ਫਰਵਰੀ : ਪੁਲਿਸ ਨੇ ਮੋਗਾ ਪੁਲਿਸ ਲਾਈਨ ਵਿੱਚ ਤਾਇਨਾਤ ਇੰਸਪੈਕਟਰ ਪੁਸ਼ਪਿੰਦਰ ਸਿੰਘ ਸਮੇਤ 4 ਵਿਅਕਤੀਆਂ ਖ਼ਿਲਾਫ਼ ਧਾਰਾ 420, 406, ਪਰਵੇਂਸ਼ਨ ਅਤੇ ਕ੍ਰੱਪਸ਼ਨ ਐਕਟ 7 ਅਤੇ 13 (2) ਤਹਿਤ ਕੀਤਾ ਕੇਸ ਦਰਜ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਉਕਤ ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਇਕ ਮਾਮਲੇ ਵਿੱਚ ਰਾਜ਼ੀਨਾਮਾ ਕਰਵਾਉਣ ਨੂੰ ਲੈ ਕੇ ਲਵਪ੍ਰੀਤ ਨਾਂ ਦੇ ਵਿਅਕਤੀ ਤੋਂ 15 ਲੱਖ 50,000 ਲੈ ਲਏ ਇਸ ਤੋਂ ਬਾਅਦ ਨਾ ਤਾਂ ਰਾਜ਼ੀਨਾਮਾ ਹੋਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਜਿਸ ਦੀ ਸ਼ਿਕਾਇਤ....
ਰਾਏਕੋਟ, 11 ਫਰਵਰੀ (ਚਮਕੌਰ ਸਿੰਘ ਦਿਓਲ) : ਸਥਾਨਕ ਸ਼ਹਿਰ ਦੇ ਮਹੁੱਲਾ ਮੌਲਵੀਆ ਵਿਖੇ ਸ੍ਰੀ ਦੁਰਗਾ ਸ਼ਕਤੀ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮਨੋਹਰ ਲਾਲ ਲਾਡੀ ਦੀ ਅਗਵਾਈ ਵਿੱਚ ਹੱਡੀਆਂ ਦਾ ਚੈਕਅੱਪ ਤੇ ਫਿਜਿਓਥਰੈਪੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 80 ਦੇ ਕਰੀਬ ਮਰੀਜ਼ਾ ਦਾ ਚੈੱਕ ਅੱਪ ਡਾਕਟਰ ਮਨਪ੍ਰੀਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਜਿੰਨਾ ਨੂੰ ਮੰਦਿਰ ਕਮੇਟੀ ਵੱਲੋਂ ਫ੍ਰੀ ਦਵਾਈਆਂ ਵੀ ਦਿੱਤੀਆਂ ਗਈਆਂ।ਇਸ ਕੈਂਪ ਵਿੱਚ ਦਾਨੀ ਸੱਜਣ ਅਤੇ ਸਮਾਜ ਸੇਵੀ ਮਨਜੀਤ ਸਿੰਘ ਜੱਸਲ ਅਤੇ ਉਨ੍ਹਾਂ....
ਜਗਰਾਉ 11 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ ) : ਇਨਾਮ ਵੰਡ ਸਮਾਰੋਹ ਸਕੂਲ ਦੇ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ ਹੈ। ਇਹ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਸਮਾਗਮ ਹੈ ਕਿਉਂਕਿ ਇਹ ਵਿਦਿਆਰਥੀਆਂ ਦੁਆਰਾ ਕੀਤੀਆਂ ਪੑਾਪਤੀਆ ਲਈ ਉਹਨਾਂ ਨੂੰ ਮਾਣ ਦਿਵਾਉਂਦਾ ਹੈ। ਵਿਦਿਆਰਥੀਆਂ ਦੀਆਂ ਇਹਨਾਂ ਉਪਲਬਧੀਆਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਨੇ 10 ਫਰਵਰੀ, 2023 ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ। ਬ੍ਰਿਗੇਡੀਅਰ ਜਸਜੀਤ ਘੁੰਮਣ....
ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਲੋਕਾਂ ਨੂੰ ਅਪੀਲ, ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪਾਓ ਕਿਹਾ! - ਨੈਸ਼ਨਲ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ਼ ਕੋਈ ਵੀ ਅਪੀਲ ਨਹੀਂ ਹੁੰਦੀ ਲੁਧਿਆਣਾ, 11 ਫਰਵਰੀ (ਰਘਵੀਰ ਸਿੰਘ ਜੱਗਾ) : Hon'ble Ms. Justice Ritu Bahri, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਅਤੇ Hon'ble Mr. Justice Tejinder Singh Dhindsa, ਜੱਜ, ਪੰਜਾਬ ਅਤੇ ਹਰਿਆਣਾ....
ਲੁਧਿਆਣਾ, 11 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਇਕ ਛੀਨਾ ਨੇ ਗੈਮਸਾ 2023 ਵਿਖੇ ਜੈਕ ਸਿਲਾਈ ਮਸ਼ੀਨ ਦੇ ਸਟਾਲ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਵਿਧਾਇਕ ਛੀਨਾ ਵੱਲੋਂ ਜੈਕ ਕੰਪਨੀ ਦੇ ਨਵੇਂ ਮਾਡਲਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ, ਉਦਘਾਟਨ ਮੌਕੇ ਕੰਪਨੀ ਦੇ ਖੇਤਰੀ ਮੁਖੀ ਵਿਕਾਸ ਪਾਂਡੇ ਨੇ ਵਿਧਾਇਕਾ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਮੈਡਮ ਛੀਨਾ ਨੇ ਦੱਸਿਆ ਕਿ ਉਹ ਖੁਦ ਹੌਜ਼ਰੀ ਲਾਈਨ ਤੋਂ ਹਨ, ਇਸ ਲਈ ਉਹ ਇਸ ਕਾਰੋਬਾਰ ਨੂੰ ਦਰਪੇਸ਼ ਮੁਸ਼ਕਲਾਂ ਨੂੰ....
ਫਰੀਦਕੋਟ 11 ਫਰਵਰੀ : ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਪੰਜਾਬ ਵੱਲੋਂ ਰਾਸ਼ਟਰੀ ਯੁਵਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਕ ਦਿਵਸ ਸਮਾਗਮ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਦੇ ਸੁਨਹਿਰੇ ਭਵਿੱਖ ਦੇ....
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ ਕਾਲਜ ਵਿਖੇ ਨਵੇਂ ਬਣੇ ਬਾਸਕਟਬਾਲ ਕੋਰਟ ਦਾ ਕੀਤਾ ਉਦਘਾਟਨ ਡਿਗਰੀਆਂ ਪ੍ਰਾਪਤ ਕਰਨ ਵਾਲੇ 212 ਵਿਦਿਆਰਥੀਆਂ 'ਚੋਂ 50 ਫ਼ੀਸਦੀ ਦੇ ਕਰੀਬ ਨੇ ਨੌਕਰੀਆਂ ਕੀਤੀਆਂ ਹਾਸਲ ਪਟਿਆਲਾ, 11 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਦੇ ਕਨਵੋਕੇਸ਼ਨ ਸਮਾਰੋਹ....
ਸ੍ਰੀ ਮੁਕਤਸਰ ਸਾਹਿਬ 11 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੀ ਮੰਡੀ ਲੱਖੇਵਾਲੀ ਦੇ ਵਿਕਾਸ ਕਾਰਜਾਂ ਲਈ 70 ਲੱਖ ਰੁਪਏ ਦੀ ਗਰਾਂਟ ਜਾਰੀ ਕਰਦਿਆਂ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ....
ਲੁਧਿਆਣਾ, 10 ਫਰਵਰੀ : ਸਿਮਰਜੀਤ ਬੈਂਸ ਨੂੰ ਜ਼ਬਰ ਜਨਾਹ ਦੇ ਮਾਮਲੇ ਸਣੇ ਕੁੱਲ 16 ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਸਿਮਰਜੀਤ ਸਿੰਘ ਬੈਂਸ ਦੇ ਸਵਾਗਤ ਲਈ ਬਰਨਾਲਾ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਮਰੱਥਕ ਇਕੱਠੇ ਹੋਏ ਸਨ। ਇਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦਾ ਲੁਧਿਆਣਾ ਪਹੁੰਚਣ ਉੱਤੇ ਲੋਕਾਂ ਨੇ ਸੁਆਗਤ ਕੀਤਾ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਕਿਹਾ ਹੈ ਕਿ ਮੇਰੇ ਉੱਪਰ ਸਾਰੇ ਮੁਕੱਦਮੇ ਸਿਆਸੀ ਰੰਜਿਸ਼ ਤਹਿਤ ਦਰਜ਼ ਕੀਤੇ ਗਏ ਹਨ। ਹਾਈਕੋਰਟ ਨੇ....