ਮਾਲਵਾ

ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ
ਫਰੀਦਕੋਟ 25 ਅਗਸਤ, 2024 : ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ ਰੁਬੀਨਾ ਹੈਡ ਮਿਸਟ੍ਰਸ ਦੀ ਨਿਗਰਾਨੀ ਹੇਠ ਮਨਾਇਆ ਗਿਆ। ਇਸ ਪ੍ਰੋਗਰਾਮ ਮੋਕੇ ਸ਼੍ਰੀਮਤੀ ਡਿੰਪਲ....
ਲੁਧਿਆਣਾ ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ਼ ਕੀਤੀ ਵੱਡੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ ਅਟੈਚ
ਸਾਲ 2024 ਦੌਰਾਨ ਨਸ਼ਾ ਸਮੱਗਲਰਾਂ ਦੀ ਕੁੱਲ 09,44,81,510/- ਰੁਪਏ ਦੀ ਪ੍ਰਾਪਰਟੀ ਅਟੈਚ ਕਰਨ ਸਬੰਧੀ ਲੁਧਿਆਣਾ, 24 ਅਗਸਤ 2024 : ਸ੍ਰੀ ਨਵਨੀਤ ਸਿੰੰਘ ਬੈਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋਂ ਪੈ੍ਰਸ ਨੂੰ ਜਾਣਕਾਰੀ ਦਿੰਦੇ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਵੱਲੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਵੇਚਣ/ਸਪਲਾਈ ਕਰਨ ਵਾਲੇ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ....
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ
ਕਿਹਾ, ਪਿੰਡ ਦੀ ਸਮੱਸਿਆ ਲਈ ਲੋਕਾਂ ਨੂੰ ਦਫ਼ਤਰ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ, ਅਧਿਕਾਰੀ ਪਿੰਡਾਂ 'ਚ ਆਕੇ ਹੱਲ ਕਰ ਰਹੇ ਨੇ ਸਮੱਸਿਆਵਾਂ ਪਿੰਡ ਖੁਰਦ ਤੇ ਅਜਨੌਦਾ ਖੁਰਦ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਕੀਤਾ ਉਦਘਾਟਨ ਪਟਿਆਲਾ, 24 ਅਗਸਤ 2024 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ 'ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ' ਪ੍ਰੋਗਰਾਮ ਤਹਿਤ ਮੁਲਾਕਾਤ ਕੀਤੀ ਅਤੇ ਮੌਕੇ 'ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ....
ਗਊ ਰੱਖਿਆ ਦਲ ਨੇ 50 ਕੁਇੰਟਲ ਬੀਫ ਨਾਲ ਭਰਿਆ ਟਰੱਕ ਕੀਤਾ ਜ਼ਬਤ 
ਮੰਡੀ ਗੋਬਿੰਦਗੜ੍ਹ, 24 ਅਗਸਤ : ਗਊ ਰੱਖਿਆ ਦਲ ਨੇ 50 ਕੁਇੰਟਲ ਬੀਫ ਨਾਲ ਭਰਿਆ ਟਰੱਕ ਜ਼ਬਤ ਕੀਤਾ ਹੈ। ਇਹ ਬੀਫ ਦਿੱਲੀ ਤੋਂ ਲਿਆਇਆ ਗਿਆ ਸੀ ਅਤੇ ਜੰਮੂ-ਕਸ਼ਮੀਰ ਲਿਜਾਇਆ ਜਾ ਰਿਹਾ ਸੀ। ਇਸ ਮਾਮਲੇ ‘ਚ ਗਊ ਰੱਖਿਆ ਦਲ ਦੇ ਸੂਬਾ ਮੀਤ ਪ੍ਰਧਾਨ ਗੌਤਮ ਖੰਨਾ ਵਾਸੀ ਗੌਤਮ ਖੰਨਾ ਦੇ ਬਿਆਨ ‘ਤੇ ਪੁਲਸ ਨੇ ਵਪਾਰੀ ਵਸੀਮ ਕੁਰੈਸ਼ੀ ਵਾਸੀ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਅਤੇ ਹਰਜੀ ਦਿਲਸਾਦ, 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਬੀਫ ਵੇਚਣ ਲਈ ਪਟਿਆਲਾ ਦਾ ਰਹਿਣ ਵਾਲਾ। ਕਾਕਾ ਸਲੀਮ ਵਾਸੀ ਜਮਾਲਪੁਰ....
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ
ਫਰੀਦਕੋਟ 24 ਅਗਸਤ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ....
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
ਲੁਧਿਆਣਾ, 24 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਮੁਲਾਂਕਣ ਕੀਤਾ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਚੱਲ....
ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ : ਸਪੀਕਰ ਕੁਲਤਾਰ ਸਿੰਘ ਸੰਧਵਾਂ 
ਸਪੀਕਰ ਸੰਧਵਾਂ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 24 ਅਗਸਤ 2024 : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ....
ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਵਿਦਿਆਰਥੀ ਸਨਮਾਨਿਤ
ਪਾਇਲ, 23 ਅਗਸਤ 2024 : ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੌਪੀਟੈਂਸੀ ਇਨਹੈਂਸਮੈਂਟ ਪਲਾਨ ਦੇ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਲਈ ਗਈ ਪਹਿਲੀ ਪ੍ਰੀਖਿਆ ਜਮਾਤ 6ਵੀਂ, 7ਵੀਂ, 8ਵੀਂ ਵਿੱਚੋਂ ਨੀਲਮ, ਅਸਮਨਪ੍ਰੀਤ ਸਿੰਘ ਅਤੇ ਇੰਦਰਜੀਤ ਕੌਰ ਨੇ ਕ੍ਰਮਵਾਰ ਪਹਿਲੀ, ਦੂਜੀ ਅਤੇ ਤੀਸਰਾ ਸਥਾਨ ਹਾਸਲ ਕੀਤਾ, ਜਿੰਨ੍ਹਾਂ ਦੀ ਹੌਂਸਲਾ ਅਫਜਾਈ ਲਈ ਮੈਂਡਲਾ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਆਰਪੀ ਸੁਖਵੀਰ ਸਿੰਘ ਅਤੇ ਸਨੀ ਜੀ ਵੱਲੋਂ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਅੱਗੇ ਵਧਣ....
ਕੰਮ ਨਾ ਹੋਣ ਤੋਂ ਗੁੱਸੇ 'ਚ ਆਏ ਵਿਧਾਇਕ ਗੋਗੀ ਨੇ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਤੋੜਿਆ
ਲੁਧਿਆਣਾ, 23 ਅਗਸਤ 2024 : ਪੰਜਾਬ ਸਰਕਾਰ ਕਿੰਨੇ ਵਿਕਾਸ ਕਾਰਜ ਕਰ ਰਹੀ ਹੈ, ਇਸ ਦੀ ਝਲਕ ਲੁਧਿਆਣਾ 'ਚ ਵੇਖਣ ਨੂੰ ਮਿਲੀ, ਜਿਥੇ ਕੰਮ ਨਾ ਹੋਣ ਤੋਂ ਗੁੱਸੇ 'ਚ ਵਿਧਾਇਕ ਗੋਗੀ ਨੇ ਆਪਣੇ ਹੱਥੀਂ ਹੀ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਭੰਨ ਸੁੱਟਿਆ। ਗੁਰਪ੍ਰੀਤ ਬੱਸੀ ਗੋਗੀ ਨੇ ਖੁਦ ਵੀਡੀਓ ਬਣਵਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਜ਼ਮੀਨੀ ਪੱਧਰ ’ਤੇ ਬਿਲਕੁਲ ਵੀ ਕੰਮ ਨਹੀਂ ਕਰ ਰਹੇ।....
ਲੁਧਿਆਣਾ ‘ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ, ਹਾਦਸੇ ਤੋਂ ਬਾਅਦ ਉਪਰੋਂ ਲੰਘਦੀਆਂ ਰਹੀਆਂ ਗੱਡੀਆਂ
ਲੁਧਿਆਣਾ, 23 ਅਗਸਤ 2024 : ਸ਼ਥਾਨਕ ਸ਼ਹਿਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਚੀਮਾ ਚੌਂਕ ਦੇ ਫਲਾਈਓਵਰ ਦੀ ਹੈ, ਜਿਸ ਵਿੱਚ ਇੱਕ ਬਰੇਜਾ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਮੌਕੇ ਤੋਂ ਭੱਜ ਗਿਆ, ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਿੱਛੇ ਆ ਰਹੀ ਇੱਕ ਹੋਰ ਗੱਡੀ ਨੇ ਜਖ਼ਮੀ ਨੌਜਵਾਨਾਂ ਨੂੰ ਦਰੜ ਦਿੱਤਾ। ਕੁਝ ਸਕਿੰਟਾਂ ਬਾਅਦ ਇਕ ਹੋਰ ਕਾਰ ਫਲਾਈਓਵਰ ਤੋਂ ਲੰਘੀ ਅਤੇ ਦੋਵਾਂ ਨੌਜਵਾਨਾਂ ਅਤੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ....
ਘੁੰਗਰਾਣਾ ਦੇ ਕਿਸਾਨੀ ਪਰਿਵਾਰ ਨਾਲ ਸਬੰਧਤ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖ਼ੁਦਕੁਸ਼ੀ
ਮੰਡੀ ਅਹਿਮਦਗੜ੍ਹ, 23 ਅਗਸਤ 2024 : ਪਿੰਡ ਘੁੰਗਰਾਣਾ ਦੇ ਇੱਕ ਛੋਟੇ ਕਿਸਾਨੀ ਪਰਿਵਾਰ ਨਾਲ ਸਬੰਧਤ ਤਿੰਨ ਮੈਂਬਰਾਂ ਨੇ ਖ਼ੁਦਕੁਸ਼ੀ ਕਰ ਲਈ। ਇਸ ਪਰਿਵਾਰ ਦੇ ਪਤੀ, ਪਤਨੀ ਤੇ ਉਨ੍ਹਾਂ ਦੇ ਨੌਂ ਸਾਲਾ ਪੁੱਤਰ ਨੇ ਬੀਤੀ ਰਾਤ ਅਹਿਮਦਗੜ੍ਹ-ਲੁਧਿਆਣਾ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਵਿੱਚ ਪਰਿਵਾਰ ਦਾ ਮੁਖੀ ਸੁਖਪਾਲ ਸਿੰਘ (35), ਉਸ ਦੀ ਪਤਨੀ ਸੁਖਦੀਪ ਕੌਰ (32) ਅਤੇ ਪੁੱਤਰ ਬਲਜੋਤ ਸਿੰਘ (9) ਸ਼ਾਮਲ ਹਨ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਦੇ ਐਸਐਚਓ....
ਬਿਰਧ ਆਸ਼ਰਮ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਉਹਨਾਂ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਕੱਤਰ ਸਾਹਿਬ ਨੇ ਸੀਨਿਅਰ ਸੀਟੀਜ਼ਨ ਅਤੇ ਮਾਪੇ ਐਕਟ, 2007 ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਬਿਰਧ ਆਸ਼ਰਮ ਵਿਚ ਇੱਕ ਔਰਤ ਵਲੋਂ ਮਾਨਯੋਗ ਜੱਜ....
ਕੈਬਨਿਟ ਮੰਤਰੀ ਈਟੀਓ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ : ਕੈਬਨਿਟ ਮੰਤਰੀ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਮੋਗਾ, 23 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ....
ਐੱਨਆਰਆਈ ਆਪਣੇ ਦਸਤਾਵੇਜ਼ ਕਾਊਂਟਰ ਸਾਇਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in ਉੱਤੇ ਕਰ ਸਕਦੇ ਹਨ ਅਪਲਾਈ, ਡਿਪਟੀ ਕਮਿਸ਼ਨਰ
ਕਾਊਂਟਰ ਸਾਇਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਣਗੇ ਦਸਤਾਵੇਜ਼ ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਬਰਨਾਲਾ, 23 ਅਗਸਤ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ.ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਇਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਪੋਰਟਲ ਨੂੰ....
ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ  ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿੱਚ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ
ਬਰਨਾਲਾ, 23 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ. ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬਸ ਸਟੈਂਡਾਂ, ਵਰਕਸ਼ਾਪਾਂ ਅਤੇ ਆਮ ਜਨਤਕ ਥਾਂਵਾਂ 'ਤੇ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਈ. ਜਸਵੀਰ....