ਮਾਲਵਾ

ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਰਾਏਕੋਟ, 07 ਫਰਵਰੀ ( ਚਮਕੌਰ ਸਿੰਘ ਦਿਓਲ ) : ਸਥਾਨਕ ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭੁਪਿੰਦਰ ਸਿੰਘ (ਕਮਾਂਡੈਂਟ) ਅਤੇ ਜਤਿੰਦਰ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਕੀਤੀ ਗਈ। ਇਸ ਮੌਕੇ ਪੜ੍ਹਾਈ ਅਤੇ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ....
ਮਨਰੇਗਾ ਅਧਿਕਾਰ ਅੰਦਲਨ ਪੰਜਾਬ ਵਲੋ ਬਲਾਕ ਰਾਏਕੋਟ ਵਿਖੇ ਧਰਨਾ
ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋ ਰਾਏਕੋਟ ਵਿਖੇ ਧਰਨਾ ਵਿੱਚ ਵੱਡੇ ਪੱਧਰ ਤੇ ਔਰਤਾਂ ਵਲੋਂ ਸਮੂਲੀਅਤ ਕੀਤੀ ਗਏੀ। ਜਿਸ ਵਿਚ ਨੱਥੋਵਾਲ ਦੀ ਮੇਟ ਪ੍ਮਜੀਤ ਕੌਰ ਨੂੰ ਬਹਾਲ ਕਰ ਦਿੱਤਾ।ਤੇ ਹਰਪ੍ਰੀਤ ਕੌਰ ਬੋਪਾਰਾਏ ਖੁਰਦ ਮੇਟ ਨੂੰ ਵੀ ਬਹਾਲ ਕਰ ਦਿੱਤਾ ਹੈ।ਰੁਕੀਆਂ ਹੋਈਆਂ ਮਨਰੇਗਾ ਦੇ ਕੀਤੇ ਕੰਮ ਦੀ ਪੇਮੰਟ ਇੱਕ ਹਫਤੇ ਵਿੱਚ ਕਰਨ ਦਾ ਭਰੋਸਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਏਿਕ ਕਾਮਰੇਡ ਤਰਸੇਮ ਜੋਧਾ , ਮਨਰੇਗਾ ਅਧਿਕਾਰ ਅੰਦੋਲਨ ਚਰਨਜੀਤ....
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ : ਐਸਐਸਪੀ
ਫ਼ਤਹਿਗੜ੍ਹ ਸਾਹਿਬ, 7 ਫਰਵਰੀ : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਸੂਬੇ ਵਿੱਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ....
ਲੁਧਿਆਣਾ ਅਦਾਲਤ ਦੇ ਬਾਹਰ ਹੋਈ ਗੋਲੀਬਾਰੀ, ਇੱਕ ਜਖ਼ਮੀ 
ਲੁਧਿਆਣਾ, 7 ਫਰਵਰੀ : ਲੁਧਿਆਣਾ ਅਦਾਲਤ ਦੇ ਬਾਹਰ ਗੋਲੀ ਚੱਲਣ ਦੀ ਖਬਰ ਹੈ। ਅਦਾਲਤ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਸਾਲ 2020 ਦਾ ਕੋਈ ਪਰਚਾ ਸੀ ਇਸ ਮਾਮਲੇ ਵਿੱਚ ਅੱਜ ਗਵਾਹੀ ਦੇਣ ਲਈ ਅਦਾਲਤ ਪਹੁੰਚੇ ਸਨ। ਪੁਲਿਸ....
ਸਾਬਕਾ ਮੰਤਰੀ ਦਾ ਧਰਮਸੋਤ ਵਿਜੀਲੈਂਸ ਨੂੰ ਮਿਲਿਆ ਤਿੰਨ ਦਿਨਾਂ ਦਾ ਰਿਮਾਂਡ
ਮੁਹਾਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਅਦਾਲਤ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁੱਝ ਅਦਾਲਤ 'ਚ ਕਹਿਣਗੇ। ਸਾਧੂ ਸਿੰਘ ਧਰਮਸੋਤ ਹੱਸਦੇ ਹੋਏ ਇਹ ਗੱਲ ਵੀ ਕਹਿ ਗਏ ਕਿ ਉਹ ਪਹਿਲਾਂ ਵੀ....
ਨਵ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ, ਅਮਰੀਕ ਸਿੰਘ ਤਲਵੰਡੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਕੋਟ ਈਸੇ ਖਾਂ, 06 ਫਰਵਰੀ : ਇਲਾਕੇ ਦੀ ਸਾਹਿਤਕ ਸੰਸਥਾ ਨਵ ਪੰਜਾਬੀ ਸਾਹਿਤ ਸਭਾ ਵਲੋਂ ਆਪਣੀ ਮਹੀਨੇਵਾਰ ਮੀਟਿੰਗ ਲੇਖਕ ਜੀਵਨ ਸਿੰਘ ਹਾਣੀ ਦੀ ਅਗਵਾਈ ਹੇਠ ਸਰਕਾਰੀ ਸਕੂਲ ਵਿਚ ਹੋਈ, ਜਿਸ ਵਿਚ ਮੁੱਖ ਮਹਿਮਾਨ ਉੱਘੇ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ ਸਨ। ਮੀਟਿੰਗ ਦਾ ਸੰਚਾਲਨ ਕਰਦੇ ਹੋਏ ਵਿਵੇਕ ਨੇ ਮੁੱਖ ਮਹਿਮਾਨ ਬਾਰੇ ਜਾਣਕਾਰੀ ਦਿੱਤੀ ਕਿ ਅਮਰੀਕ ਤਲਵੰਡੀ ਬਾਲ ਸਾਹਿਤ ਦੇ ਨਾਲ ਗੀਤ ਕਵਿਤਾਵਾਂ ਅਤੇ ਸੱਭਿਆਚਾਰ ਬਾਰੇ ਵੀ ਲਿਖਦੇ ਹਨ ਤੇ ਇਨ੍ਹਾਂ ਦੀਆਂ ਬਹੁਤ ਸਾਰੀਆਂ ਸਾਹਿਤਕ ਕਿਤਾਬਾਂ ਵੀ ਹਨ ਜੋ....
​​​​​​​ਪਟਿਆਲਾ 'ਚ ਚੱਲਦਾ ਸੀ ਜਾਅਲੀ ਕਰੰਸੀ ਦਾ ਕਾਰੋਬਾਰ; ਪੁਲਿਸ ਨੇ ਕੀਤਾ ਪਰਦਾਫ਼ਾਸ਼
ਪਟਿਆਲਾ, 6 ਫਰਵਰੀ : ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ (ਆਈ.ਪੀ.ਐਸ) ਨੇ ਦੱਸਿਆ ਕਿ ਡੀ.ਐਸ.ਪੀ ਸੰਜੀਵ ਸਿੰਗਲਾ ਸਿਟੀ-1, ਇੰਸਪੈਕਟਰ ਸੁਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਵੱਲੋ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ, ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਵੱਲੋ ਜਾਅਲੀ ਕਰੰਸੀ ਛਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ 23 ਮਿਤੀ 04/02/2023 ਅ/ਧ 489-ਸੀ ਆਈ ਪੀ ਸੀ ਥਾਣਾ ਕੋਤਵਾਲੀ ਪਟਿਆਲਾ ਦਰਜ ਕੀਤੀ ਗਈ ਹੈ। ਵਰੁਣ ਸ਼ਰਮਾ ਨੇ ਅੱਗੇ ਦੱਸਿਆ....
ਪਿੰਡ ਹਮੀਦੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ।
ਮਹਿਲ ਕਲਾਂ 06 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਹਮੀਦੀ ਵਿਖੇ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਪਾਵਨ ਫੁਲਵਾੜੀ ਪਿੰਡ ਹਮੀਦੀ ਬਰਨਾਲਾ ਵੱਲੋਂ ਗੁਰੂ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਸਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਪਿੰਡ ਅੰਦਰ ਵੱਖ-ਵੱਖ ਥਾਵਾਂ ਉੱਪਰ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ।ਇਸ ਮੌਕੇ ਰਾਗੀ ਭਾਈ ਜਸਪਾਲ ਸਿੰਘ ਚੋਪੜਾ ਦੀ....
ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਵੱਖ ਵੱਖ ਬਿਮਾਰੀਆਂ ਸਬੰਧੀ ਜ਼ਿਲ੍ਹਾ ਮਾਸ ਮੀਡੀਆ ਟੀਮ ਵਲੋ ਸਮੇਂ ਸਿਰ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਆਈ ਟੀ ਆਈ ਕਾਲਜ ਲੜਕੀਆਂ ਰਿਸ਼ੀ ਨਗਰ ਵਿਖੇ ਕੋਰੋਨਾ ਅਤੇ ਹੋਰ ਬਿਮਾਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਦਲਜੀਤ ਸਿੰਘ ਅਤੇ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਕੋਵਿਡ....
ਇਸ਼ਮੀਤ ਅਕੈਡਮੀ 'ਚ ਅੰਗਹੀਣ ਵਿਦਿਆਰਥੀਆਂ ਨੂੰ ਵਿਖਾਈ ਕ੍ਰਿਕਟ ਵਿਸ਼ਵ ਕੱਪ 'ਤੇ ਆਧਾਰਤ ਫਿਲਮ '83'
ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਨੇਤਰਹੀਣਾਂ ਲਈ ਸਰਕਾਰੀ ਸੰਸਥਾ, ਜਮਾਲਪੁਰ, ਲੁਧਿਆਣਾ ਅਤੇ ਵੋਕੇਸਨਲ ਰੀਹੇਬਲੀਟੇਸ਼ਨ ਸੈਂਟਰ ਫਾਰ ਬਲਾਈਂਡ, ਹੇਬੋਵਾਲ, ਲੁਧਿਆਣਾ ਦੇ ਨੇਤਰਹੀਣ ਅਤੇ ਅੰਗਹੀਣ ਵਿਦਿਆਰਥੀਆਂ ਨੂੰ ਹਰ ਪ੍ਰਸਿਥਿਤੀ ਵਿੱਚ ਆਪਣੇ ਮਨੋਬਲ ਨੂੰ ਪ੍ਰਬਲ ਰੱਖਣ ਲਈ ਉਤਸ਼ਾਹਿਤ ਕਰਨ ਦੇ ਉਪਰਾਲੇ ਵਜੋਂ ਇਸ਼ਮੀਤ ਅਕਾਦਮੀ, ਲੁਧਿਆਣਾ ਵਿਖੇ ਸਾਬਕਾ ਕ੍ਰਿਕੇਟਰ ਸ੍ਰੀ ਕਪਿਲ ਦੇਵ ਅਤੇ ਵਰਲਡ ਕਪ 1983 ਤੇ ਅਧਾਰਤ ਫਿਲਮ 83 ਦਿਖਾਈ ਗਈ। ਨੇਤਰਹੀਣ ਵਿਦਿਆਰਥੀਆਂ ਦੀ ਨੇਤਰਹੀਣਤਾ ਨੂੰ ਮੁੱਖ ਰੱਖਦੇ....
ਸਫਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਨਗਰ ਕੌਂਸਲ ਜਗਰਾਉਂ ਵੱਲੋਂਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਦੀ ਖੁਸ਼ੀ ਵਿਚ ਲੰਗਰ ਲਗਾਇਆ 
ਜਗਰਾਉਂ 06 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਉਂ ਵੱਲੋਂ ਜਿਲਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਦਾਲ ਫੁਲਕਾ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਮਾਨਯੋਗ ਪ੍ਰਧਾਨ ਜਤਿੰਦਰ ਪਾਲ ਸਿੰਘ ਰਾਣਾ ਜੀ ਅਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਜਗਰਾਉਂ ਸ਼੍ਰੀ ਮਨੋਹਰ ਸਿੰਘ ਬਾਘਾ ਜੀ ਵੱਲੋਂ ਸਮੂਹ ਕੌਂਸਲਰ ਸਹਿਬਾਨ ਜੀ ਦੀ ਹਾਜਰੀ ਵਿੱਚ ਕੀਤੀ ਗਈ....
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਨਜੀਤ ਸੈਲਫ ਹੈਲਪ ਗਰੁੱਪ ਨੂੰ FSSAI ਸਰਟੀਫਿਕੇਟ ਕਰਵਾਇਆ ਜਾਰੀ
ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਸਰਟੀਫਿਕੇਟ ਰਾਹੀਂ ਗਰੁੱਪ ਦੀ ਸੇਲ 'ਚ ਹੋਵੇਗਾ ਇਜ਼ਾਫਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪ ਸਥਾਪਤ ਕੀਤੇ ਗਏ ਹਨ, ਜਿਸਦੇ ਤਹਿਤ ਇੱਕ ਹੋਰ ਪੁਲਾਂਘ ਪੁੱਟਦਿਆਂ, ਪ੍ਰਸ਼ਾਸ਼ਨ ਨੇ ਬਲਾਕ ਸਿੱਧਵਾ ਬੇਟ ਪਿੰਡ ਗੁੜ੍ਹੇ ਵਿੱਚ ਬਣੇ ਮਨਜੀਤ ਸੈਲਫ ਹੈਲਪ ਗਰੁੱਪ ਨੂੰ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਬੀਰ ਸਿੰਘ
ਧੂਰੀ, 06 ਫਰਵਰੀ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ ਸਿਹਤ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਕੀਤਾ। ਸਿਹਤ ਮੰਤਰੀ....
ਸਿੱਖਿਆ ਮੰਤਰੀ ਬੈਂਸ ਨੇ ਮਾਰੀ ਐਸਡੀਐਮ ਦਫ਼ਤਰ 'ਚ ਰੇਡ, ਗ਼ੈਰ-ਹਾਜ਼ਰ ਮੁਲਾਜ਼ਮ ਸਸਪੈਂਡ ਕਰਨ ਦੇ ਹੁਕਮ
ਰੂਪਨਗਰ, 6 ਫ਼ਰਵਰੀ : ਰੂਪਨਗਰ ਦੇ ਨੰਗਲ ਵਿੱਚ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸਡੀਐਮ ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ ਅਤੇ ਦਫ਼ਤਰ ਵਿੱਚ ਤੈਨਾਤ ਕਈ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਮਿਲੇ। ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮ ਆ ਰਹੇ ਸਨ ਉਹ ਵੀ ਦੇਰੀ ਨਾਲ ਹੀ ਪਹੁੰਚੇ। ਮੰਤਰੀ ਬੈਂਸ ਨੇ ਗੈਰ-ਹਾਜ਼ਰ ਪਾਏ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਕਾਊਂਟਰ ਦੇ ਸਾਹਮਣੇ ਜਾ ਕੇ ਸਟਾਫ਼ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਉਨਾਂ ਦਫਤਰ ਦੇ ਕੰਮ-ਕਾਜ ’ਚ....
ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ ਲੁਧਿਆਣਾ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24 ਫਰਵਰੀ ਨੂੰ ‘ਨਿਵੇਸ਼ ਪੰਜਾਬ ਸੰਮੇਲਨ’ ਵਿਚ ਦੁਨੀਆ ਭਰ ਤੋਂ ਸ਼ਿਰਕਤ ਕਰਨ ਆ ਰਹੇ ਉਦਯੋਗ ਸਾਹਮਣੇ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ....