ਮਾਲਵਾ

ਵਿੱਤ ਮੰਤਰੀ ਦੀ ਪਹਿਲਕਦਮੀ ਨਾਲ ਪੰਜਾਬੀ ਯੂਨੀਵਰਸਿਟੀ ਵਿੱਚ ਜਲਦੀ ਤਨਖਾਹਾਂ ਮਿਲਣ ਦੀ ਬੱਝੀ ਆਸ
ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਨੂੰ ਹੱਲ ਕਰਨ ਲਈ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ਼ ਚੰਡੀਗੜ੍ਹ ਵਿਖੇ ਮੁਲਕਾਤ ਕੀਤੀ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਸਾਕਾਰਾਤਮਕ ਮੁਲਾਕਾਤ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਉਨ੍ਹਾਂ ਦੀ ਟੀਮ ਵੱਲੋਂ ਯੂਨੀਵਰਸਿਟੀ ਦੇ ਵਿੱਤ ਨਾਲ਼ ਜੁੜਿਆ ਸਾਰਾ ਮਾਮਲਾ ਤਫ਼ਸੀਲ ਸਹਿਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਅਤੇ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਜਾਣ ਵਾਲੇ ਲੋੜੀਂਦੇ ਕਦਮਾਂ....
ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ, 31 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 5.31 ਲੱਖ ਫਾਰਮਾ ਓਪੀਓਡਜ਼ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ....
ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਲੁਧਿਆਣਾ ਦਿਹਾਤੀ ਪੁਲਿਸ ਨੇ ਕੀਤੇ ਗ੍ਰਿਫਤਾਰ
ਜਗਰਾਉਂ, 31 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਨੂੰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਬੜੀ ਹੀ ਸੂਝ ਬੂਝ ਨਾਲ ਸੁਲਝਾਉਂਦਿਆਂ ਕੜੀ ਨਾ ਕੜੀ ਜੋੜਦਿਆਂ ਹੋਇਆਂ ਜਗਰਾਉਂ ਦੇ ਵਪਾਰੀ ਤੋਂ ਫਿਰੌਤੀ ਲੈਣ ਆਏ ਦੋਸ਼ੀ ਜਗਤਾਰ ਸਿੰਘ ਤੇ ਉਸਦੇ ਦੋ ਹੋਰ ਸਾਥੀ ਅਮਨਦੀਪ ਸਿੰਘ ਅਮਨਾ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਵੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਪੂਰੇ ਮਾਮਲੇ ਸੰਬੰਧੀ ਜਾਣਕਾਰੀ ਸਾਂਝਾ ਕਰਦਿਆਂ ਪ੍ਰੈਸ ਵਾਰਤਾ ਦੌਰਾਨ ਐਸਐਸਪੀ....
ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ
ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ ਲੁਧਿਆਣਾ, 30 ਜਨਵਰੀ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਜਿੱਥੇ ਹਲਕੇ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਚੇਅਰਮੈਨ ਭਿੰਡਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸੀ.ਆਰ.ਪੀ.ਐਫ. ਕਲੋਨੀ ਵਿਖੇ ਲਈਅਰ ਵੈਲੀ, ਦੁੱਗਰੀ....
 ਹੋਰ ਭਾਸ਼ਾਵਾਂ ਵੀ ਜਰੂਰ ਸਿੱਖੀਆਂ ਜਾਣ ਪ੍ਰੰਤੂ ਮਾਤ ਭਾਸ਼ਾ ਪੰਜਾਬੀ ਨੂੰ ਨਾ ਭੁੱਲਿਆ ਜਾਵੇ : ਹਰਜੋਤ ਬੈਂਸ
ਪਟਿਆਲਾ ਵਿਰਾਸਤੀ ਮੇਲੇ ਦੇ ਕਵੀ ਦਰਬਾਰ 'ਚ ਸੁਰਜੀਤ ਪਾਤਰ, ਦਰਸ਼ਨ ਬੁੱਟਰ ਸਮੇਤ ਨਾਮਵਰ ਕਵੀਆਂ ਨੇ ਬੰਨ੍ਹਿਆ ਰੰਗ ਪਟਿਆਲਾ 30 ਜਨਵਰੀ : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬੀ ਮਾਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ 'ਤੇ ਜੋਰ ਦਿੱਤਾ ਹੈ। ਉਹ ਅੱਜ ਇੱਥੇ ਪਟਿਆਲਾ ਵਿਰਾਸਤੀ ਮੇਲੇ ਤਹਿਤ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਕਵੀ ਦਰਬਾਰ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ। ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ....
ਪਿੰਡ ਨੱਥੋਵਾਲ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰੰਬੰਧੀ ਨਗਰ ਕੀਰਤਨ ਦਾ ਆਯੋਜਨ
ਰਾਏਕੋਟ, 30 ਜਨਵਰੀ : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਨੱਥੋਵਾਲ ਵਿਖੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨਗਰ ਦੀ ਪਰਿਕਰਮਾ ਦੌਰਾਨ ਹਰੇਕ ਪੜਾਅ ’ਤੇ ਪਿੰਡ ਵਾਸੀਆਂ ਵੱਲੋਂ ਲੰਗਰ ਅਤੇ ਚਾਹ ਆਦਿ ਦੇ ਭੰਡਾਰੇ ਲਗਾਏ ਗਏ ਸਨ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੀ ਜਾ ਰਹੀ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੋਹਣੀ....
ਕੈਬਨਿਟ ਮੰਤਰੀ ਬੈਂਸ ਵੱਲੋਂ ਭਾਰਤੀ ਕ੍ਰਿਕਟ ਟੀਮ ਅੰਡਰ-19 ਦੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਾਤ
ਪਟਿਆਲਾ, 30 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਈ.ਸੀ.ਸੀ. ਵਰਲਡ ਕੱਪ 2023 ਟੂਰਨਾਮੈਂਟ ਦੀ ਜੇਤੂ ਭਾਰਤੀ ਕੁੜੀਆਂ ਦੀ ਅੰਡਰ-19 ਕ੍ਰਿਕਟ ਟੀਮ ਦੀ ਮੈਂਬਰ ਪਟਿਆਲਾ ਵਾਸੀ ਖਿਡਾਰਨ ਮੰਨਤ ਕਸ਼ਅਪ ਦੇ ਮਾਪਿਆਂ ਨਾਲ ਮੁਲਾਕਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਬੇਟੀ ਮੰਨਤ ਕਸ਼ਅਪ ਦੀ ਇਸ ਪ੍ਰਾਪਤੀ ਨੇ ਜਿੱਥੇ ਮੰਨਤ ਦੇ ਮਾਪਿਆਂ ਦਾ ਸਿਰ ਉਚਾ ਕੀਤਾ ਹੈ, ਉਥੇ ਹੀ ਇਹ ਪਟਿਆਲਾ ਸਮੇਤ ਪੰਜਾਬ ਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇੱਥੇ ਭਾਸ਼ਾ....
ਵਿਧਾਇਕ ਮੂੰਡੀਆਂ ਦੀ ਅਗਵਾਈ 'ਚ ਹਲਕਾ ਸਾਹਨੇਵਾਲ 'ਚ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਆਯੋਜਿਤ
ਸਾਹਨੇਵਾਲ, 30 ਜਨਵਰੀ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਦੀ ਅਗਵਾਈ ਹੇਠ ਨਗਰ ਕੌਂਸਲ ਸਾਹਨੇਵਾਲ ਵੱਲੋਂ ਵਾਰਡ ਨੰਬਰ 10, 11 ਅਤੇ 12 ਵਿਖੇ ਨਾਗਰਿਕ ਜਾਗਰੂਕਤਾ ਅਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ. ਬਲਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਨੇ ਆਪਣੇ ਸੰਬੋਧਨ....
ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਲੁਧਿਆਣਾ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਨੂੰ ਦੇਵਾਂਗੇ ਤਰਜੀਹ - ਮੱਕੜ ਸਮਾਗਮ 'ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਕੀਤੀ ਸ਼ਿਰਕਤ ਲੁਧਿਆਣਾ, 30 ਜਨਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ....
ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ
ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ : ਡਿਪਟੀ ਕਮਿਸ਼ਨਰ ਲੁਧਿਆਣਾ, 30 ਜਨਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਵੀ ਮੌਜੂਦ ਸਨ। ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ....
ਕੈਲਗਰੀ ਵੱਸਦੀ ਪੰਜਾਬਣ ਵਿਗਿਆਨੀ ਡਾ. ਰਮਨ ਗਿੱਲ ਨੂੰ ਭਾਰਤ ਕੀਰਤੀਮਾਨ ਪੁਰਸਕਾਰ ਮਿਲਿਆ
ਲੁਧਿਆਣਾ , 30 ਜਨਵਰੀ : ਕੈਲਗਰੀ (ਕੈਨੇਡਾ) ਵੱਸਦੀ ਲੁਧਿਆਣਾ ਦੀ ਜੰਮੀ ਜਾਈ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪੜ੍ਹੀ ਪੰਜਾਬਣ ਵਿਗਿਆਨੀ ਡਾ. ਰਮਨ ਗਿੱਲ ਨੂੰ ਪਿਛਲੇ ਦਿਨੀਂ ਇੰਦੌਰ (ਮੱਧ ਪ੍ਰਦੇਸ਼) ਵਿਖੇ 17ਵੇ ਪਰਵਾਸੀ ਦਿਵਸ ਮੌਕੇ ਵਰਲਡ ਬੁੱਕ ਆਫ਼ ਰੀਕਾਰਡਜ਼ ਯੂ ਕੇ ਵੱਲੋਂ ਕੈਨੇਡੀਅਨ ਸਮਾਜ ਨੂੰ ਸਮਾਜਿਕ ਸੇਵਾਵਾਂ ਪ੍ਰਦਾਨ ਕਰਨ ਲਈ ਭਾਰਤ ਕੀਰਤੀਮਾਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ. ਰਮਨ ਗਿੱਲ ਪੰਜਾਬ ਖੇਤੀਬਾ ੀ ਯੂਨੀਵਰਸਿਟੀ ਦੇ ਪਹਿਲੇ ਲੈਂਡ ਸਕੇਪ ਅਫ਼ਸਰ ਸਃ ਹਰੀ ਸਿੰਘ....
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋ ਰਹੇ ਸੂਬੇ ਦੇ ਵਿਕਾਸ ਨੂੰ ਦੇਖ ਵਿਰੋਧੀਆਂ ਚ ਬੌਖਲਾਹਟ : ਵਿਧਾਇਕ ਗਰੇਵਾਲ
ਲੁਧਿਆਣਾ, 30 ਜਨਵਰੀ : ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਤੰਜ ਕੱਸਦਿਆ ਕਿਹਾ ਕਿ ਵਿਰੋਧੀਆਂ ਵੱਲੋਂ ਜੋ ਮੁੱਦੇ ਅੱਜ ਚੁੱਕੇ ਜਾ ਰਹੇ ਹਨ ਅਸਲ ਵਿਚ ਇਹ ਕਮੀਆਂ ਤੇ ਨਾਕਾਮੀਆਂ ਉਨ੍ਹਾਂ ਦੀਆਂ ਸਰਕਾਰਾਂ ਸਮੇਂ ਤੋਂ ਹੀ ਸ਼ੁਰੂ ਹੋਈਆਂ ਤੇ ਕੀਤੀਆਂ ਗਈਆਂ , ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ....
ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਅਪੀਲ; ਆਪਣੇ ਆਧਾਰ ਕਾਰਡ ਵੇਰਵੇ ਜਲਦ ਕਰਵਾਏ ਜਾਣ ਅਪਡੇਟ
ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਨੇ ਬੈਂਕਾਂ, ਡਾਕਘਰਾਂ, ਸੇਵਾ ਕੇਂਦਰਾਂ ਦੇ ਅਧਿਕਾਰੀਆਂ ਨੂੰ ਕਿਹਾ! ਆਧਾਰ ਅਪਡੇਟ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ ਲੁਧਿਆਣਾ, 30 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਆਧਾਰ ਕਾਰਡ ਦੇ ਵੇਰਵਿਆਂ ਨੂੰ ਨਵੇਂ ਪਤੇ ਦਾ ਸਬੂਤ ਅਤੇ ਪਛਾਣ ਦਾ ਸਬੂਤ ਨਜ਼ਦੀਕੀ ਆਧਾਰ ਨਾਮਾਂਕਣ ਕੇਂਦਰ 'ਤੇ ਜਮ੍ਹਾਂ ਕਰਵਾ ਕੇ ਅਪਡੇਟ ਕਰਨ। ਕੇਂਦਰ ਸਰਕਾਰ ਨੇ ਆਧਾਰ ਕਾਰਡਾਂ ਵਿੱਚ ਦਸਤਾਵੇਜ਼ ਅੱਪਡੇਟ ਕਰਨ....
25,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ/ਲੁਧਿਆਣਾ, 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸੁਧਾਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਅਸ਼ੋਕ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਨੂੰ ਸਰਪੰਚ ਲਖਵੀਰ....
ਸੇਵਾ ਟਰੱਸਟ ਯੂ.ਕੇ ਵੱਲੋ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ
ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸੇਵਾ ਟਰੱਸਟ ਯੂ.ਕੇ ਵੱਲੋ ਪਿੰਡ ਬੜੂੰਦੀ ਵਿਖੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਦੇ ਸਹਿਯੋਗ ਚੱਲ ਰਹੇ 9 ਰੋਜ਼ਾ ਸਵੈ ਸਹਾਇਤਾ ਸਿਲਾਈ ਸਕੂਲ ਸਮਰੱਥਾ ਨਿਰਮਾਣ ਪ੍ਰੋਗਰਾਮ ਹੋਇਆ ਸੰਪੂਰਨ। ਇਸ ਪ੍ਰੋਗਰਾਮ ਤਹਿਤ ਇਲਾਕੇ ਦੇ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ ਅਤੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਵੱਲੋ ਟ੍ਰੇਨਿੰਗ ਸਰਟੀਫੀਕੇਟ ਦਿੱਤੇ ਗਏ ਇਸ ਮੌਕੇ ਸਮਾਜਸੇਵੀ ਅਤੇ ਭਗਤੀ ਦੇ ਪੁੰਜ ਬਾਬਾ ਈਸ਼ਰ ਜੀ ਬੜੂੰਦੀ ਮੁੱਖ ਮਹਿਮਾਨ....