ਮਾਲਵਾ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ 400 ਹੋਰ ਮੁਹੱਲਾ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਕਰਾਂਤੀਕਾਰੀ ਕਦਮ ਚੁੱਕਿਆ-ਵਿਧਾਇਕ ਪੰਡੋਰੀ
ਸਰਕਾਰੀ ਡਿਸਪੈਂਸਰੀ ਪਿੰਡ ਹਮੀਦੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਅੱਜ ਰਾਜ ਅੰਦਰ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ....
ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ - ਜੌੜਾਮਾਜਰਾ
- ਖਸਤਾ ਹਾਲ ਹੋਏ ਆਡੀਟੋਰੀਅਮ ਨੂੰ ਵਰਲਡ ਕਲਾਸ ਆਡੀਟੋਰੀਅਮ ਬਣਾਇਆ ਜਾਵੇਗਾ-ਕੋਹਲੀ - ਅਜਿਹੇ ਮੇਲੇ ਲੱਗਣ ਨਾਲ ਸਟੇਟ ਲਾਇਬ੍ਰੇਰੀ ਅਸਲ ਅਰਥਾਂ 'ਚ ਹੁਣ ਬਣੀ ਲੋਕਾਂ ਦੀ ਲਾਇਬ੍ਰੇਰੀ-ਪਠਾਣਮਾਜਰਾ - ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪੁਸਤਕ ਰਿਆਸਤ-ਏ-ਪਟਿਆਲਾ ਜਾਰੀ - ਕਲਾ, ਸਾਹਿਤ ਤੇ ਇਤਿਹਾਸਕ ਪ੍ਰਦਰਸ਼ਨੀ ਸਮੇਤ ਛੋਟੇ ਬੱਚਿਆਂ ਲਈ ਦੀਪਥਾ ਵਿਵੇਕਾਨੰਦ ਦੀਆਂ ਕਿੱਸੇ ਕਹਾਣੀਆਂ, ਯੋਗਾ ਤੇ ਹਸਤਕਲਾ ਵਸਤਾਂ ਰਹੀਆਂ ਖਿੱਚ ਦਾ ਕੇਂਦਰ - ਪਟਿਆਲਾ ਲਿਟਰੇਚਰ ਫੈਸਟੀਵਲ ਤਹਿਤ ਸਟੇਟ ਲਾਇਬ੍ਰੇਰੀ 'ਚ ਲੱਗੀਆਂ....
ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ ਸਫ਼ਲਤਾ ਨਾਲ ਲਾਗੂ ਕਰਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ: ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਸੰਕਟ ਦੀ ਘੜੀ ਵਿੱਚ ਆਰਥਿਕ ਸੋਸ਼ਣ ਦਾ ਸਿ਼ਕਾਰ ਨਾ ਹੋਣਾ ਪਵੇ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ....
ਜਗਰਾਓਂ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, ਗੈਂਗਸਟਰ ਦੀ ਲੱਤ 'ਚ ਗੋਲੀ ਲੱਗੀ
ਜਗਰਾਓਂ, 27 ਜਨਵਰੀ (ਸ਼ੇਰਪੁਰੀ) : ਲੁਧਿਆਣਾ ਦੇ ਜਗਰਾਓਂ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਕਰਿਆਨਾ ਵਪਾਰੀ ਤੋਂ ਫਿਰੌਤੀ ਦੀ ਰਕਮ ਵਸੂਲਣ ਆਏ ਸਨ। ਮੁਕਾਬਲੇ 'ਚ ਇਕ ਗੈਂਗਸਟਰ ਦੀ ਲੱਤ 'ਚ ਗੋਲੀ ਲੱਗੀ, ਜਦਕਿ ਦੂਜਾ ਬਾਈਕ 'ਤੇ ਭੱਜਣ 'ਚ ਕਾਮਯਾਬ ਹੋ ਗਿਆ।ਇਹ ਗੈਂਗਸਟਰ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਹੈ। ਉਸ ਨੇ ਕਾਰੋਬਾਰੀ ਤੋਂ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਸੀ। ਦੋਵਾਂ 'ਚ 1.50 ਲੱਖ 'ਚ ਸੌਦਾ ਤੈਅ ਹੋ ਗਿਆ ਸੀ। ਜ਼ਖਮੀ ਗੈਂਗਸਟਰ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ....
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਤੇ ਰੱਖਿਆ ਸੜਕ ਦਾ ਨਾਮ
ਮਾਨਸਾ, 27 ਜਨਵਰੀ : ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ 'ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ....
ਮੁੱਖ ਮੰਤਰੀ ਮਾਨ ਨੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ : ਮੀਤ ਹੇਅਰ
ਫਾਜ਼ਿਲਕਾ, 27 ਜਨਵਰੀ : ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ....
ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਰੱਖੀ ਤਜਵੀਜ਼ : ਅਮਨ ਅਰੋੜਾ
ਐੱਸ ਏ ਐੱਸ ਨਗਰ, 27 ਜਨਵਰੀ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 25000 ਈ.ਡਬਲਿਊ....
ਭਗਵੰਤ ਮਾਨ ਸਰਕਾਰ ਵੱਲੋਂ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲੈਂਦੇ ਹੋਏ ਸਫ਼ਲਤਾ ਨਾਲ ਕੀਤੇ ਗਏ ਲਾਗੂ: ਜਿੰਪਾ
ਸੰਗਰੂਰ, 27 ਜਨਵਰੀ : ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨਾਂ ਬਹਾਦਰ ਸੂਰਬੀਰਾਂ ਨੂੰ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।ਇਸ ਮੌਕੇ....
ਮੰਤਰੀ ਮੀਤ ਹੇਅਰ ਨੇ 9.5 ਕਰੋੜ ਨਾਲ ਬਣਨ ਵਾਲੀ ਰਾਮਸਰਾ ਮਾਇਨਰ ਦਾ ਰੱਖਿਆ ਨੀਂਹ ਪੱਥਰ
ਫਾਜਿ਼ਲਕਾ, 27 ਜਨਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਰਾਮਸਰਾ ਮਾਇਨਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ ਤੇ 9.5 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ ਬਾਅਦ ਪਿੰਡ ਵਿਚ ਇਕ ਭਰਵੀਂ ਜਨਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ....
ਵਿਧਾਨ ਸਭਾ ਸਪੀਕਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ “ਜੰਗ ਏ ਆਜ਼ਾਦੀ 'ਚ ਜੂਝੇ ਸੂਰਬੀਰ ਯੋਧਿਆਂ ਦੀ ਯਾਦਗਾਰੀ ਕੰਧ” ਲੋਕ ਅਰਪਿਤ
- ਕਿਹਾ! ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਲੁਧਿਆਣਾ - ਸੁਤੰਤਰਤਾ ਸੰਗਰਾਮ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਜੰਗ ਏ ਆਜ਼ਾਦੀ 'ਚ ਜੂਝੇ ਸੂਰਬੀਰ ਯੋਧਿਆਂ ਦੀ ਯਾਦਗਾਰੀ ਕੰਧ” ਨੂੰ ਲੋਕ ਅਰਪਣ ਕੀਤਾ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਲੁਧਿਆਣਾ ਨਾਲ ਸਬੰਧਤ ਆਜ਼ਾਦੀ....
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
- ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਚੋਣਾਂ 'ਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ - ਵੋਟ ਦੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਕੀਤਾ ਪ੍ਰੇਰਿਤ ਲੁਧਿਆਣਾ, 25 ਜਨਵਰੀ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਸਨ। ਉਨ੍ਹਾਂ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ਵੱਡੀ....
ਹਲਕਾ 65 ਲੁਧਿਆਣਾ (ਉੱਤਰੀ) 'ਚ ਮਨਾਇਆ ਗਿਆ ਵੋਟਰ ਦਿਵਸ
ਲੁਧਿਆਣਾ - ਭਾਰਤ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਮੌਕੇ ਸ਼੍ਰੀ ਬਲਜਿੰਦਰ ਸਿੰਘ, ਪੀ.ਸੀ.ਐੱਸ., ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 65 ਲੁਧਿਆਣਾ (ਉੱਤਰੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਿਤੀ 25.01.2023 ਨੂੰ ਸੰਤ ਕਰਤਾਰ ਸਿੰਘ ਕੰਬਲੀ ਵਾਲੇ ਪਬਲਿਕ ਸਕੂਲ, ਸਲੇਮ ਟਾਬਰੀ, ਲੁਧਿਆਣਾ ਵਿਖੇ ਮਨਾਇਆ ਗਿਆ, ਜਿਸ ਵਿਚ ਵੋਟਰਾਂ ਅਤੇ ਵੱਖ-ਵੱਖ ਸੰਸਥਾਂਵਾਂ ਦੇ ਕਰਮਚਾਰੀਆਂ ਨੇ ਭਾਗ ਲਿਆ। ਨਵੇਂ ਵੋਟਰਾਂ ਨੂੰ ਉਹਨਾਂ ਦੇ ਵੋਟਰ ਆਈ.ਡੀ. ਕਾਰਡ ਵੰਡੇ ਗਏ ਅਤੇ ਉਹਨਾਂ ਨੂੰ ਆਪਣੇ ਵੋਟ ਦੇ ਹੱਕ ਨੂੰ....
ਸ੍ਰੀ ਰਵੀਦਾਸ ਹੈਲਪ ਗਰੁੱਪ ਸਾਹਨੇਵਾਲ ਅਤੇ ਕਲੀਨ ਗਰੀਨ ਮਾਛੀਵਾੜਾ ਹੈਲਪ ਗਰੁੱਪ ਦੀ ਦਿੱਲੀ ਵਿਖੇ 'ਭਾਰਤ ਪਰਵ' ਮੌਕੇ ਸਟਾਲ ਲਗਾਉਣ ਲਈ ਹੋਈ ਚੋਣ
- ਡਿਪਟੀ ਕਮਿਸ਼ਨਰ ਵਲੋਂ ਮੁਬਾਰਕਬਾਦ ਦਿੰਦਿਆਂ ਕਿਹਾ! ਜ਼ਿਲ੍ਹਾ ਲੁਧਿਆਣਾ ਲਈ ਹੈ ਮਾਣ ਵਾਲੀ ਗੱਲ - 26 ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਸਮਾਗਮ ਲੁਧਿਆਣਾ - ਸੈਲਫ ਹੈਲਪ ਗਰੁੱਪਾਂ ਲਈ ਬੜੇ ਮਾਣ ਵਾਲੀ ਗੱਲ ਹੈ ਜਿਨ੍ਹਾਂ ਇੱਕ ਲੰਬੀ ਪੁਲਾਂਘ ਪੁੱਟਦਿਆਂ ਸੈਰ ਸਪਾਟਾ ਵਿਭਾਗ, ਭਾਰਤ ਸਰਕਾਰ ਵਲੋਂ ਨਵੀਂ ਦਿੱਲੀ ਵਿਖੇ 'ਭਾਰਤ ਪਰਵ' ਮੌਕੇ ਸਟਾਲ ਲਗਾਉਣ ਲਈ ਆਪਣੀ ਜਗ੍ਹਾ ਬਣਾਈ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸੈਲਫ ਹੈਲਪ ਗਰੁੁੱਪਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ....
ਯੁਵਕ ਸੇਵਾਵਾਂ ਵਿਭਾਗ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਸਮਾਗਮ ਆਯੋਜਿਤ
ਲੁਧਿਆਣਾ - ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ 2 ਰੋਜ਼ਾ ਯੁਵਕ ਵੀਕ/ਸਪਤਾਹ ਮਿਤੀ: 23-24 ਜਨਵਰੀ, 2023 ਨੂੰ ਸਰਕਾਰੀ ਕਾਲਜ਼,(ਲੜਕੀਆਂ), ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਗਿਆ। ਇਹ ਪ੍ਰੋਗਰਾਮ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਹੈ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ।ਅੱਜ ਸਮਾਪਤ....
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ
ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਲੁਧਿਆਣਾ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ 'ਤੇ ਕਰੀਬ 92 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ....