ਮਾਲਵਾ

ਰੱਖੜਾ ਪਰਿਵਾਰ ਨੇ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਮੋਰਚੇ ਦੌਰਾਨ ਕਿਸਾਨਾਂ ਦੀ ਸੇਵਾ ਕਰ ਕੇ ਪੰਜਾਬੀਆਂ ਦੀ ਵੱਡੀ ਸੇਵਾ ਕੀਤੀ : ਬਾਦਲ
ਪਟਿਆਲਾ, 15 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਮਰੀਕਾ ਦੇ ਧਨਾਢ ਕਾਰੋਬਾਰੀ ਅਤੇ ਰਾਸ਼ਟਰਪਤੀ ਐਵਾਰਡ ਜੇਤੂ ਦਰਸ਼ਨ ਸਿੰਘ ਧਾਲੀਵਾਲ ਅਤੇ ਰੱਖੜਾ ਭਰਾਵਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਚਰਨਜੀਤ ਸਿੰਘ ਰੱਖੜਾ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਦਾ ਰਾਸ਼ਟਰਪਤੀ ਵੱਲੋਂ ਸਨਮਾਨ ਹੋਣਾ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਨਮਾਨ ਹੈ। ਉਹਨਾਂ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ....
ਮੋਹਾਲੀ ’ਚ ‘ਮਿਲੇਟ ਮੇਲੇ ਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਉਦਘਾਟਨ
- ਮੂਲ ਅਨਾਜ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਲਹਿਰ ਚਲਾਉਣ ਦੀ ਲੋੜ : ਡਾ. ਬਲਬੀਰ ਸਿੰਘ - ਨਿਰੋਗ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ : ਕੁਲਤਾਰ ਸਿੰਘ ਸੰਧਵਾਂ - ਮਿਲੇਟ ਮੇਲੇ ‘ਚ ਮੋਟੇ ਅਨਾਜ ਦੇ ਲਗਾਏ ਗਏ ਵੱਖ ਵੱਖ ਸਟਾਲ ਰਹੇ ਖਿਚ ਦਾ ਕੇਂਦਰ ਐਸ.ਏ.ਐਸ.ਨਗਰ,15 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ (ਐਫ਼.ਡੀ.ਏ.) ਵਲੋਂ ਕਰਵਾਏ ਗਏ ‘ਈਟ ਰਾਈਟ ਮਿਲੇਟ ਮੇਲੇ’ਦਾ....
ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਖੇਡ ਸੱਭਿਆਚਾਰ ਵਿਕਸਤ ਕਰਨਾ ਜ਼ਰੂਰੀ : ਮੀਤ ਹੇਅਰ
- ਖੇਡ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਦੇ ਪਿੰਡ ਫ਼ਤਿਹਪੁਰ ਨੂੰ ਖੇਡ ਮੈਦਾਨ ਦਾ ਤੋਹਫ਼ਾ, ਨੀਂਹ ਪੱਥਰ ਰੱਖਿਆ ਨਾਭਾ, 15 ਜਨਵਰੀ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਾਭਾ ਹਲਕੇ ਦੇ ਖੇਡਾਂ ਨਾਲ ਜੁੜੇ ਪਿੰਡ, ਖਾਸ ਕਰਕੇ ਵਾਲੀਬਾਲ ਖੇਡ ਦੇ ਖਿਡਾਰੀਆਂ ਲਈ ਅਹਿਮ ਪਿੰਡ ਫਤਿਹਪੁਰ ਵਿਖੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਾਲੀਬਾਲ ਤੇ ਬਾਸਕਟਬਾਲ ਖੇਡ ਦੇ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ....
ਸੂਬੇ 'ਚ ਜਲ ਸਰੋਤ, ਇਤਿਹਾਸਕ ਤੇ ਸਭਿਆਚਾਰਕ ਇਮਾਰਤਾਂ ਨੂੰ ਸੈਰ ਸਪਾਟੇ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ : ਮੰਤਰੀ ਮਾਨ
- ਕਿਹਾ! ਆਮ ਆਦਮੀ ਪਾਰਟੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਲੁਧਿਆਣਾ, 15 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਲ ਸਰੋਤਾਂ, ਸੱਭਿਚਾਰਕ ਅਤੇ ਵਿਰਾਸਤੀ ਸਥਾਨਾ ਰਾਹੀਂ ਸੈਰ-ਸਪਾਟੇ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ ਅਤੇ ਇਸ ਸਬੰਧ ਵਿੱਚ ਨੀਤੀ ਪਹਿਲਾਂ ਹੀ ਮੁੱਖ ਮੰਤਰੀ ਨਾਲ ਵਿਚਾਰੀ ਜਾ ਚੁੱਕੀ ਹੈ। ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ....
ਚੌਧਰੀ ਸੰਤੋਖ ਸਿੰਘ ਦੇ ਪੁੱਤਰ ਨੇ ਮੁੱਢਲੀ ਡਾਕਟਰੀ ਸਹਾਇਤਾ ’ਤੇ ਚੁੱਕੇ ਸਵਾਲ
ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਕਿਹਾ ਉਹਨਾਂ ਨੂੰ ਹਰ ਲੋੜੀਦੀ ਸਹਾਇਤਾ ਦਿੱਤੀ ਗਈ ਲੁਧਿਆਣਾ, 14 ਜਨਵਰੀ : ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ’ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਵਿਕਰਮਜੀਤ ਚੌਧਰੀ ਨੇ ਸੰਤੋਖ ਸਿੰਘ ਨੂੰ ਦਿੱਤੀ ਗਈ ਮੁੱਢਲੀ ਡਾਕਟਰੀ ਸਹਾਇਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ’ਚ ਲਿਜਾਏ ਜਾਣ ਸਮੇਂ ਉਹਨਾਂ ਦੇ ਪਿਤਾ ਨੂੰ ਪੰਪਿੰਗ ਕੀਤੀ ਜਾ ਰਹੀ ਸੀ ਤੇ ਉਹ ਸਾਹ ਲੈ ਰਹੇ ਸਨ। ਫਿਰ ਉਥੇ ਮੌਜੂਦ ਡਾਕਟਰਾਂ ਨੇ ਉਹਨਾਂ ਨੂੰ ਇਕ ਪਾਸੇ....
ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ’ਤੇ ਝੂਠਾ ਪਰਚਾ ਦਰਜ ਕਰਨ ਦੀ ਨਿੰਦਾ
ਰਾਏਕੋਟ, 14 ਜਨਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਕਮੇਟੀ ਨੇ ਬੀਤੇ ਦਿਨੀਂ ਫਿਰੋਜ਼ਪੁਰ ਪੁਲਸ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਹਰਨੇਕ ਸਿੰਘ ਮਹਿਮਾ ’ਤੇ ਝੂਠਾ ਪਰਚਾ ਦਰਜ ਕਰਨ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਇਹ ਪਰਚਾ ਤੁਰੰਤ ਰੱਦ ਕਰਨ ਦੀ ਜੋਰਦਾਰ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫਿਰੋਜ਼ਪੁਰ ਪੁਲਸ ਦੇ ਇਸ ਪਰਚੇ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਮਨਸੂਰਵਾਲ ਸ਼ਰਾਬ ਫੈਕਟਰੀ ਖਿਲਾਫ ਚਲ ਰਹੇ....
ਵਿਧਾਇਕ ਸੰਗੋਵਾਲ ਵਲੋਂ ਹਲਕਾ ਗਿੱਲ 'ਚ ਨਵ-ਜੰਮੀਆਂ ਬੱਚੀਆਂ ਨਾਲ ਮਨਾਇਆ ਲੋਹੜੀ ਦਾ ਤਿਉਂਹਾਰ
- ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਨਾਮਣਾਂ ਖੱਟਣ ਵਾਲੀਆਂ ਧੀਆਂ ਦਾ ਵੀ ਕੀਤਾ ਸਨਮਾਨ - ਧੀਆਂ ਹਰ ਖੇਤਰ 'ਚ ਮੁੰਡਿਆਂ ਨਾਲੋ ਅੱਗੇ - ਵਿਧਾਇਕ ਜੀਵਨ ਸਿੰਘ ਸੰਗੋਵਾਲ ਲੁਧਿਆਣਾ, 14 ਜਨਵਰੀ : ਪਿੰਡ ਸੰਗੋਵਾਲ ਵਿਖੇ ਹਲਕਾ ਗਿੱਲ ਦੇ ਵਸਨੀਕਾਂ ਨਾਲ ਲੋਹੜੀ ਦਾ ਤਿਉਂਹਾਰ ਨਵ-ਜੰਮੀਆਂ ਬੱਚੀਆਂ ਅਤੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਧੀਆਂ ਨੂੰ ਸਨਮਾਨਿਤ ਕਰਦਿਆਂ ਮਨਾਇਆ ਗਿਆ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਧੀਆਂ ਦਾ....
ਸਿਵਲ ਸਰਜਨ ਦਫ਼ਤਰ 'ਚ ਮਨਾਇਆ ਲੋਹੜੀ ਦਾ ਤਿਉਹਾਰ
ਲੁਧਿਆਣਾ, 14 ਜਨਵਰੀ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਪੰਜਾਬ ਦਾ ਪ੍ਰਸਿੱਧ ਸਭਿਆਚਾਰਕ ਤਿਉਹਾਰ 'ਲੋਹੜੀ' ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਹਿਤਿੰਦਰ ਕੌਰ ਨੇ ਸਮੂਹ ਸਟਾਫ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਇਹ ਤਿੳਹਾਰ ਮਨਾਉਣ ਦਾ ਮਤਲਬ ਆਪਣੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ। ਉਨਾਂ ਸਮੂਹ ਸਟਾਫ ਨੂੰ....
ਨਿਫਟ ਲੁਧਿਆਣਾ ਵਿਖੇ ਲੋਹੜੀ ਸਮਾਗਮ ਧੂਮ ਧਾਮ ਨਾਲ ਮਨਾਇਆ ਗਿਆ
ਲੁਧਿਆਣਾ, 14 ਜਨਵਰੀ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ), ਲੁਧਿਆਣਾ ਸੈਂਟਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਡਾ. ਪੂਨਮ ਅਗਰਵਾਲ ਠਾਕੁਰ, ਪ੍ਰਿੰਸੀਪਲ, ਨਿਫਟ ਲੁਧਿਆਣਾ ਦੁਆਰਾ ਲੋਹੜੀ ਬਾਲੀ ਗਈ ਅਤੇ ਵਿਦਿਆਰਥੀਆਂ ਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਆਪਣੀ ਇੱਕ ਮਾੜੀ ਆਦਤਾਂ ਨੂੰ ਛੱਡਣ ਅਤੇ ਆਪਣੀ ਪਸੰਦ ਦੀ ਕੋਈ ਇੱਕ ਚੰਗੀ ਆਦਤ ਅਪਣਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਰਾਕੇਸ਼ ਕੁਮਾਰ ਕਾਂਸਲ, ਰਜਿਸਟਰਾਰ, ਨਿਫਟ, ਲੁਧਿਆਣਾ ਨੇ ਵੀ ਡਿਜ਼ਾਈਨਰ ਵਿਦਿਆਰਥੀਆਂ ਨੂੰ....
ਵਿਧਾਇਕ ਬੱਗਾ ਵੱਲੋਂ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਬੱਚੀਆਂ ਨਾਲ ਮਨਾਇਆ ਲੋਹੜੀ ਦਾ ਤਿਉਂਹਾਰ
ਲੁਧਿਆਣਾ, 14 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ ਘੱਟ ਨਹੀਂ ਸਗੋਂ ਖੇਡਾਂ, ਸਿੱਖਿਆ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੁੰਡਿਆਂ ਤੋਂ ਅੱਗੇ ਹਨ। ਉਨ੍ਹਾਂ ਇਸ ਮੌਕੇ....
ਜੀ .ਐਚ. ਜੀ .ਅਕੈਡਮੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਜਗਰਾਉਂ 14 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜੀ .ਐਚ .ਜੀ . ਅਕੈਡਮੀ, ਜਗਰਾਉ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਪ੍ਰਿੰਸੀਪਲ , ਅਧਿਆਪਕ ਸਾਹਿਬਾਨ ਅਤੇ ਸਾਰੇ ਵਿਦਿਆਰਥੀਆਂ ਵੱਲੋਂ ਧੂਣੀ ਬਾਲ ਕੇ ਲੋਹੜੀ ਦੇ ਗੀਤ ਗਾਏ ਗਏ । ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੂੰਗਫਲੀ ਅਤੇ ਰਿਓੜੀਆਂ ਵੀ ਵੰਡੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਰਮਨਜੋਤ ਕੌਰ ਗਰੇਵਾਲ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਸਾਂਝੀ....
26 ਜਨਵਰੀ ਨੂੰ ‘ਕੇਸਰੀ ਨਿਸ਼ਾਨ ਸਾਹਿਬ’ ਦੀ ਅਗਵਾਈ ਹੇਠ ਮਾਝਾ, ਮਾਲਵਾ, ਦੋਆਬਾ ਵਿਖੇ ਜ਼ਮਹੂਰੀਅਤ ਬਹਾਲ ਲਈ ਮਾਰਚ ਹੋਣਗੇ : ਮਾਨ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਆਪਣੇ ਮਹਾਨ ਸ਼ਹੀਦਾਂ 40 ਮੁਕਤਿਆ ਨੂੰ ਸਰਧਾ ਦੇ ਫੁੱਲ ਭੇਂਟ ਕਰਦੇ ਹੋਏ ਅੱਜ ਮਾਘੀ ਦੇ ਮਹਾਨ ਦਿਹਾੜੇ ਤੇ ਸ੍ਰੀ ਦਰਬਾਰ ਸਾਹਿਬ, ਮੁਕਤਸਰ ਡੇਰਾ ਮਸਤਾਨ ਸਿੰਘ ਵਿਖੇ ਕੀਤੀ ਗਈ ਪੰਥਕ ਕਾਨਫਰੰਸ ਵਿਚ ਜਿਥੇ ਸ਼ਹੀਦਾਂ ਦੇ ਪੂਰਨਿਆ ਉਤੇ ਦ੍ਰਿੜਤਾ ਨਾਲ ਪਹਿਰਾ ਦਿੰਦੇ ਹੋਏ ਖ਼ਾਲਸਾ ਪੰਥ ਦੀ ਮੁਕੰਮਲ ਆਜ਼ਾਦੀ ਦੀ ਜੰਗ ਨੂੰ ਜ਼ਮਹੂਰੀਅਤ ਅਤੇ ਅਮਨਮਈ ਢੰਗ ਨਾਲ ਮੰਜਿਲ ਉਤੇ ਪਹੁੰਚਣ ਲਈ ਦ੍ਰਿੜਤਾ ਪ੍ਰਗਟਾਈ....
ਸਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀ ਬਰਸੀ 18,19 ਅਤੇ 20 ਜਨਵਰੀ ਨੂੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ ਵੱਖ ਰਾਜਨੀਤਕ ਧਿਰਾਂ ਦੇ ਵੱਡੇ ਆਗੂ ਭਰਨਗੇ ਹਾਜਰੀ ਮਹਿਲ ਕਲਾਂ 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਅਮਰ ਸਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਧਾ ਅਤੇ ਉਤਸਾਹ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਰਾਜਨੀਤਕ, ਧਾਰਮਿਕ, ਕਿਸਾਨ ਜਥੇਬੰਦੀਆ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ੍ਰ ਸੇਵਾ ਸਿੰਘ ਠੀਕਰੀਵਾਲਾ ਨੂੰ ਸਰਧਾ ਦੇ ਫੁੱਲ ਭੇਟ ਕਰਨਗੇ। ਇਸ ਸਬੰਧੀ....
ਪਿੰਡ ਦੀਵਾਨਾ ਵਿਖੇ ਲੋਹੜੀ ਨੂੰ ਸਮਰਪਿਤ ਪ੍ਰਸਾਦ ਦਾ ਲੰਗਰ ਲਗਾਇਆ ਗਿਆ
ਲੋਕਾਂ ਦੀ ਸੇਵਾ ਨੂੰ ਸਮਰਪਿਤ ਸਖਸ਼ੀਅਤਾਂ ਦਾ ਹਮੇਸ਼ਾ ਸਨਮਾਨ ਕਰੋ : ਬਾਬਾ ਜੰਗ ਸਿੰਘ ਦੀਵਾਨਾ ਮਹਿਲ ਕਲਾਂ 14 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਡੇਰਾ ਬਾਬਾ ਭਜਨ ਸਿੰਘ ਜੀ ਪਿੰਡ ਦੀਵਾਨਾ ਦੇ ਮੁੱਖ ਸੇਵਾਦਾਰ ਬਾਬਾ ਜੰਗ ਸਿੰਘ ਦੀਵਾਨਾ ਦੀ ਅਗਵਾਈ ਹੇਠ ਲੋਹੜੀ ਅਤੇ ਪਵਿੱਤਰ ਤਿਉਹਾਰ ਮਾਘੀ ਨੂੰ ਸਮਰਪਿਤ ਪ੍ਰਸਾਦ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੁੰਗਫਲੀ ਅਤੇ ਰਿਉੜੀਆ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜੰਗ ਸਿੰਘ ਦੀਵਾਨਾ ਨੇ ਕਿਹਾ ਕਿ ਪੰਜਾਬ ਦੇ ਤਿਉਹਾਰ ਲੋਕਾਂ ਨੂੰ....
ਸਮਾਜ ਭਲਾਈ ਕਲੱਬ (ਪੰਜਾਬ) ਦੀ ਸਲਾਨਾ ਚੋਣ ਹੋਈ
ਪਰਮਿੰਦਰ ਸਿੰਘ ਗਰੇਵਾਲ (ਠੱਕਰਵਾਲ) ਪ੍ਰਧਾਨ, ਜਗਤਾਰ ਸਿੰਘ ਪੰਡੋਰੀ ਖਜਾਨਚੀ ਅਤੇ ਗੁਰਸੇਵਕ ਸਹੋਤਾ ਜਨਰਲ ਸਕੱਤਰ ਚੁਣੇ ਮਹਿਲ ਕਲਾਂ 14 ਜਨਵਰੀ (ਭੁਪਿੰਦਰ ਸਿੰਘ ਧਨੇਰ) : ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾ ਰਿਹਾ ਸਮਾਜ ਭਲਾਈ ਕਲੱਬ (ਪੰਜਾਬ) ਸਮਾਜ ਭਲਾਈ ਕੰਮਾਂ ਵਿੱਚ ਹਮੇਸ਼ਾ ਮੋਹਰੀ ਰੋਲ ਅਦਾ ਕਰਦਾ ਆ ਰਿਹਾ ਹੈ। ਅੱਜ ਸਥਾਨਕ ਕਸਬਾ ਮਹਿਲ ਕਲਾਂ ਵਿਖੇ ਕਲੱਬ ਆਗੂਆਂ ਦੀ ਮੀਟਿੰਗ ਪ੍ਰਧਾਨ ਪਰਮਿੰਦਰ ਸਿੰਘ ਗਰੇਵਾਲ ਠੱਕਰਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨਵੇ ਵਰੇ ਦੀ ਆਮਦ ਤੇ ਕਲੱਬ....