ਮਾਲਵਾ

ਸਵੱਛ ਜਲ ਸੇ ਸੁਰੱਖਿਆ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਨੇ ਪ੍ਰਾਪਤ ਕੀਤਾ 100 ਫੀਸਦੀ ਟੀਚਾ
ਹਰ ਘਰ ਪਾਣੀ, ਹਰ ਘਰ ਸਫਾਈ ਮੁਹਿੰਮ ਪਟਿਆਲਾ 'ਚ ਹੋਈ ਸਫ਼ਲ-ਈਸ਼ਾ ਸਿੰਘਲ ਪਟਿਆਲਾ, 23 ਮਈ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਨੇ 'ਸਵੱਛ ਜਲ ਸੇ ਸੁਰੱਖਿਆ ਮੁਹਿੰਮ' ਤਹਿਤ ਪਟਿਆਲਾ ਜ਼ਿਲ੍ਹੇ ਨੇ 100 ਫੀਸਦੀ ਟੀਚਾ ਪ੍ਰਾਪਤ ਕੀਤਾ ਹੈ। ਏ.ਡੀ.ਸੀ. (ਦਿਹਾਤੀ ਵਿਕਾਸ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਵੱਛ ਜਲ ਸਪਲਾਈ ਕਰਨ ਲਈ ਵਚਨਬੱਧ ਹੈ। ਇਸੇ ਤਹਿਤ ਹੀ....
ਕੈਬਨਿਟ ਮੰਤਰੀ ਅਰੋੜਾ ਵੱਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 2 ਕਰੋੜ ਦੀ ਗਰਾਂਟ ਦੇ ਪ੍ਰਵਾਨਗੀ ਪੱਤਰਾਂ ਦੀ ਵੰਡ
ਸੁਨਾਮ, 23 ਮਈ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਨਵੇਂ ਮਕਾਨਾਂ ਦੀ ਉਸਾਰੀ ਲਈ ਜਾਰੀ ਹੋਈਆਂ ਗਰਾਂਟਾਂ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਜ਼ਿੰਦਗੀ ਦੀ ਸਭ ਤੋਂ ਮਹੱਤਵਪੂਰਨ ਮਕਾਨ ਦੀ ਲੋੜ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ 114 ਲਾਭਪਾਤਰੀਆਂ ਲਈ ਕਰੀਬ 2 ਕਰੋੜ ਰੁਪਏ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ ਜਿਸ....
ਆਰ.ਟੀ.ਏ. ਲੁਧਿਆਣਾ ਵਲੋਂ ਸਕੂਲ ਬੱਸਾਂ ਦੀ ਲਗਾਤਾਰ ਚੈਕਿੰਗ ਜਾਰੀ
6 ਸਕੂਲ ਬੱਸਾਂ ਨੂੰ ਕੀਤਾ ਬੰਦ, 3 ਬੱਸਾਂ ਦੇ ਕੀਤੇ ਚਾਲਾਨ, 4 ਓਵਰਲੋਡ ਟਿੱਪਰ ਵੀ ਕੀਤੇ ਬੰਦ ਲੁਧਿਆਣਾ, 23 ਮਈ : ਸੇਫ ਸਕੂਲ ਵਾਹਨ ਸਕੀਮ ਤਹਿਤ ਸਕੱਤਰ ਆਰ.ਟੀ.ਏ., ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਵਲੋਂ ਬੀਤੀ ਸਵੇਰ ਲੁਧਿਆਣਾ ਜ਼ਿਲ੍ਹੇ ਦੀਆਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਬੀ.ਸੀ.ਐਮ ਆਰਿਆ ਸਕੂਲ ਅਤੇ ਆਰ.ਐਸ. ਮਾਡਲ ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਚੈਕਿੰਗ ਦੌਰਾਨ 6 ਸਕੂਲੀ ਬੱਸਾਂ....
ਵਿਧਾਇਕ ਬੱਗਾ ਨੇ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਕਰਵਾਈ ਸ਼ੁਰੂਆਤ
ਕਿਹਾ! ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਲੁਧਿਆਣਾ, 23 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਵੀ ਮੌਜੂਦ ਸਨ ਜਿਨ੍ਹਾਂ ਦਿਲ ਦੀਆਂ ਗਹਿਰਾਈਆਂ ਤੋਂ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਧੰਨਵਾਦ ਵੀ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 15 ਸਾਲਾਂ ਤੋਂ ਇਸ ਸੜ੍ਹਕ ਦੀ ਕਿਸੇ ਨੇ....
ਪ੍ਰਧਾਨ ਸਿੱਧੂ ਦੀ ਦੇਖ-ਰੇਖ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦੀ ਚਲਾਈ ਗਈ ਮੁਹਿੰਮ ਸ਼ਲਾਘਾਯੋਗ ਕਦਮ - ਚੇਅਰਮੈਨ ਮੱਕੜ
ਲੁਧਿਆਣਾ, 23 ਮਈ : ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਰਜਿ ਦੇ ਪ੍ਰਧਾਨ ਸ੍ਰੀ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਵਾਰਡ ਨੰਬਰ 85 ਗਾਂਧੀ ਨਗਰ ਚਾਂਦ ਸਿਨੇਮਾ ਦੇ ਸਾਹਮਣੇ ਪੰਛੀ ਪਾਰਕ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਦਾ ਲੱਗਭਗ 2 ਸਾਲਾਂ ਤੋਂ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਇਸ ਸਬੰਧ ਦੇ ਵਿੱਚ ਪੰਛੀਆਂ ਨੂੰ ਦਾਣਾ ਪਾਣੀ ਪਾਉਣ ਲਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ/ਚੇਅਰਮੈਨ ਵਿੱਤ ਅਤੇ ਯੋਜਨਾ ਕਮੇਟੀ ਸ਼ਰਨਪਾਲ ਸਿੰਘ ਮੱਕੜ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਤੇ....
ਟੀ.ਐੱਸ.ਪੀ.ਐੱਲ ਵੱਲੋਂ ਬਣਾਏ ਕਮਿਊਨਿਟੀ ਸੈਂਟਰ ਅਤੇ ਰਿਸੋਰਸ ਸੈਂਟਰ ਦਾ ਉਦਘਾਟਨ 
ਸਰਦੂਲਗੜ੍ਹ, 23 ਮਈ : ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਦੇ ਵੱਡੇ ਥਰਮਲ ਪਲਾਂਟ ਤਲਵੰਡੀ ਸਾਬੋ ਪਾਵਰ ਲਿਮਟਿਡ ( ਟੀ.ਐੱਸ.ਪੀ. ਐੱਲ. ) ਵੱਲੋਂ ਪਿੰਡ ਤਲਵੰਡੀ ਅਕਲੀਆ ਵਿੱਚ ਬਣਾਏ ਕਮਿਊਨਿਟੀ ਸੈਂਟਰ ਅਤੇ ਅਡਵਾਂਸ ਮਲਟੀ-ਕਰੌਪ ਬੈੱਡ ਪਲਾਂਟਰ ਅਤੇ ਕਈ ਹੋਰ ਖੇਤੀਬਾੜੀ ਉਪਕਰਣਾਂ ਨਾਲ ਲੈਸ ਫਾਰਮਰਜ਼ ਰਿਸੋਰਸ ਸੈਂਟਰ (ਐੱਫ.ਆਰ.ਸੀ.) ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਝੁਨੀਰ ਅਤੇ ਟੀ.ਐੱਸ.ਪੀ.ਐੱਲ. ਦੇ....
ਵੱਧ ਰਹੀ ਗਰਮੀ ਤੋਂ ਬਚਾਅ ਲਈ ਪੜ੍ਹੋ ਕਿਹੜੇ ਨੁਕਤੇ ਨੇ ਜ਼ਰੂਰੀ : ਸਿਵਲ ਸਰਜਨ 
ਪਟਿਆਲਾ 23 ਮਈ : ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਨਾਲ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਦਿਖਾਈ ਦੇ ਰਿਹਾ ਹੈ।ਗਰਮ ਹਵਾਵਾਂ ਜਾਂ ਕਹਿ ਲਓ ਲੂ ਦੀਆਂ ਲਹਿਰਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਅਜਿਹੇ 'ਚ ਲੋਕਾਂ ਦਾ ਬਿਮਾਰ ਹੋਣਾ ਆਮ ਗੱਲ ਹੈ। ਗਰਮੀ ਕਾਰਨ ਲਗਭਗ ਹਰ ਇਲਾਕੇ ਵਿੱਚ ਉਲਟੀਆਂ, ਦਸਤ, ਡੀਹਾਈਡ੍ਰੇਸ਼ਨ ਵਰਗੀਆਂ ਆਮ ਸਮੱਸਿਆਵਾਂ ਹੋ ਰਹੀਆਂ ਹਨ। ਮਾਹਿਰਾਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਗਰਮੀ ਕਾਰਨ ਵਿਅਕਤੀ ਸਟ੍ਰੋਕ ਅਤੇ ਕੋਮਾ ਵਿੱਚ ਜਾ ਸਕਦਾ ਹੈ। ਜੇਕਰ ਸਮੇਂ....
ਕੈਬਨਿਟ ਮੰਤਰੀ ਬੈਂਸ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਸੁਣੀਆਂ ਸਮੱਸਿਆਵਾ 
ਕੀਰਤਪੁਰ ਸਾਹਿਬ, 23 ਮਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਹਰਜੋਤ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਕਸਬਾ ਭਰਤਗੜ੍ਹ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਭਰਤਗੜ੍ਹ ਵਿੱਚ ਆਮ ਲੋਕਾਂ ਦੇ ਮਸਲੇ....
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ 'ਤੇ ਕਰੋ ਇਹ ਕੰਮ, ਫੇਰ ਮਿਲੇਗਾ ਸਕੀਮ ਦਾ ਲਾਭ 
ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਈ-ਕੇ.ਵਾਈ.ਸੀ. ਕਰਵਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ, 23 ਮਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ. ਕਿਸਾਨ ਪੋਰਟਲ 'ਤੇ ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਜ਼ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਹਾਲੇ ਤੱਕ ਜਾਣਕਾਰੀ ਦਰਜ਼ ਨਹੀਂ ਕਰਵਾਈ ਹੈ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ....
ਬੁਨਿਆਦੀ ਸਹੂਲਤਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ : ਹਰਜੋਤ ਬੈਂਸ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 30 ਲੱਖ ਨਾਲ ਤਿਆਰ ਬੜਾ ਪਿੰਡ ਅੱਪਰ ਜਲ ਸਪਲਾਈ ਯੋਜਨਾ ਦਾ ਕੀਤਾ ਉਦਘਾਟਨ ਭਰਤਗੜ੍ 23 ਮਈ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਦੀ ਜਿੰਮੇਵਾਰੀ ਹੈ ਕਿ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਦਾ ਲਾਭ ਬਿਨਾ ਦੇਰੀ ਪਹੁੰਚਾਇਆ ਜਾਵੇ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਹ ਉਪਰਾਲੇ ਨਿਰੰਤਰ ਜਾਰੀ ਹਨ। ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ....
ਮੋਬਾਈਲ ਹੈਕਰ ਦਾ ਸ਼ਿਕਾਰ ਹੋਏ ਨੇ ਕੀਤੀ ਖੁਦਕਸ਼ੀ, ਠੱਗੇ ਗਏ 8 ਲੱਖ ਰੁਪਏ
ਜਲਦੀ ਹੀ ਅਸੀਂ ਹੈਕਰਾਂ 'ਤੇ ਸ਼ਿਕੰਜਾ ਕੱਸ ਲਵਾਂਗੇ- ਐਸਐਸਪੀ ਫਿਰੋਜ਼ਪੁਰ, 23 ਮਈ : ਭਾਵੇਂ ਤਕਨਾਲੋਜੀ ਇੱਕ ਵਰਦਾਨ ਹੈ ਕਿਉਂਕਿ ਇਸ ਨੇ ਸਾਨੂੰ ਸਾਰਿਆਂ ਨੂੰ ਨੇੜੇ ਲਿਆ ਦਿੱਤਾ ਹੈ ਪਰ ਉਲਟ ਪਾਸੇ ਮੋਬਾਈਲ ਹੈਕਰਾਂ ਦੁਆਰਾ ਤਕਨਾਲੋਜੀ ਰਾਹੀਂ ਕੀਤੇ ਗਏ ਅਪਰਾਧਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਕੋਈ ਵਿਅਕਤੀ ਉਸ ਡੇਟਾ ਨੂੰ ਹੈਕ ਕਰ ਸਕਦਾ ਹੈ ਅਤੇ ਦੁਖੀ ਵਿਅਕਤੀਆਂ ਦੀ ਜ਼ਿੰਦਗੀ ਵਿੱਚ ਤਬਾਹੀ ਮਚਾ ਸਕਦਾ ਹੈ। ਮੁੱਦਕੀ ਦੇ 42 ਸਾਲਾ ਪ੍ਰਭਜੀਤ ਸਿੰਘ ਭੁੱਲਰ ਨੇ ਤਿੰਨ ਦਿਨ ਪਹਿਲਾਂ ਮੋਬਾਈਲ ਹੈਕਰਾਂ ਦਾ....
ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਵੱਲੋਂ ਪਹਿਲਵਾਨਾਂ ਦੀ ਹਮਾਇਤ ਵਿਚ ਕੈਂਡਲ ਮਾਰਚ ਦਾ ਐਲਾਨ
ਬਠਿੰਡਾ, 23 ਮਈ : ਪਹਿਲਵਾਨਾਂ ਦੇ ਜੰਤਰ ਮੰਤਰ ਦਿੱਲੀ ਵਿਖੇ ਚਲ ਰਹੇ ਸੰਘਰਸ਼ ਦੇ ਇੱਕ ਮਹੀਨਾ ਪੂਰਾ ਹੋਣ ਤੇ ਉਹਨਾਂ ਵੱਲੋ ਹਮਾਇਤ ਦੇ ਸੱਦੇ ਦਾ ਹੁੰਗਾਰਾ ਭਰਦਿਆਂ ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਸਮੂਹ ਜਨਤਕ ਜਥੇਬੰਦੀਆਂ ਤੇ ਇਨਸਾਫ਼ਪਸੰਦ ਲੋਕਾਂ ਦੀ ਮਦਦ ਨਾਲ 26 ਮਈ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਟੀਚਰਜ਼ ਹੋਮ ਬਠਿੰਡਾ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਕੈਂਡਲ ਮਾਰਚ ਕਰੇਗੀ। ਅੱਜ ਇੱਥ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ,ਸਕੱਤਰ ਸੁਦੀਪ ਸਿੰਘ ਤੇ ਪ੍ਰੈਸ ਸਕੱਤਰ....
ਲਾਇਨਜ਼ ਕਲੱਬ ਫ਼ਰੀਦਕੋਟ ਦੀ ਟੈਲੀਫ਼ੋਨ ਡਾਇਰੈਕਟਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਰਿਲੀਜ਼ ਕੀਤੀ
ਫ਼ਰੀਦਕੋਟ, 22 ਮਈ : ਸਮਾਜ ਸੇਵਾ ਖੇਤਰ ’ਚ ਹਮੇਸ਼ਾ ਮੂਹਰੇ ਰਹਿ ਕੇ ਕਾਰਜ ਕਰਨ ਵਾਲੇ ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ ਤਿਆਰ ਕੀਤੀ ਟੈਲੀਫ਼ੋਨ ਡਾਇਰੈਕਟਰ ਨੂੰ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਰਿਲੀਜ਼ ਕੀਤਾ। ਇਸ ਮੌਕੇ ਲਾਇਨਜ਼ ਕਲੱਬ ਫ਼ਰੀਦਕੋਟ ਨੂੰ ਟੈਲੀਫ਼ੋਨ ਡਾਇਰੈਕਟਰੀ ਤਿਆਰ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਲਾਇਨਜ਼ ਕਲੱਬਾਂ ਪੰਜਾਬ ਦੇ ਚੀਫ਼ ਕੋਆਰਡੀਨੇਟਰ ਰਜਨੀਸ਼ ਗਰੋਵਰ ਨੇ ਦੱਸਿਆ ਕਿ ਲਾਇਨਜ਼ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਤੇ ਸਮਾਜ ਦੇ ਹਰ ਵਰਗ ਦੇ ਲੋਕ....
ਬੱਕਰੀ ਨੂੰ ਭਵਿੱਖ ਦੇ ਪਸ਼ੂ ਦੇ ਤੌਰ ’ਤੇ ਵਿਕਸਿਤ ਕਰਨਾ ਲੋੜੀਂਦਾ : ਵੈਟਨਰੀ ਮਾਹਿਰ
ਲੁਧਿਆਣਾ 22 ਮਈ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਨਿਰਦੇਸ਼ਾਲੇ ਤੇ ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਨੇ ਸਾਂਝੇ ਤੌਰ ’ਤੇ ਪਿੰਡ, ਜੇਠੂਕੇ ਵਿਖੇ ਬੱਕਰੀ ਪਾਲਕਾਂ ਲਈ ਇਕ ਖੇਤ ਦਿਵਸ ਦਾ ਆਯੋਜਨ ਕੀਤਾ। ਇਹ ਆਯੋਜਨ ਕੁੱਲ ਭਾਰਤੀ ਪੱਧਰ ’ਤੇ ਬੀਟਲ ਬੱਕਰੀ ਦੇ ਵਿਕਾਸ ਸੰਬੰਧੀ ਚਲਾਏ ਜਾ ਰਹੇ ਖੋਜ ਪ੍ਰਾਜੈਕਟ ਅਧੀਨ ਕੀਤਾ ਗਿਆ। ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਹਜ਼ਾਰਾਂ ਪਰਿਵਾਰਾਂ ਦੀ ਜੀਵਿਕਾ ਕਮਾਉਣ ਹਿਤ ਬੱਕਰੀ....
ਬਿਜਲੀ ਮੰਤਰੀ ਈਟੀਓ ਵੱਲੋਂ ਬਰਮੀ ਵਿਖੇ 66ਕੇਵੀ ਸਬ ਸਟੇਸ਼ਨ ਅਤੇ 10.6 ਕਿਲੋਮੀਟਰ ਲਾਈਨ ਲੋਕਾਂ ਨੂੰ ਸਮਰਪਿਤ
ਗਿੱਦੜਵਿੰਡੀ ਵਿੱਚ 66 ਕੇਵੀ ਸਬ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲੁਧਿਆਣਾ, 22 ਮਈ : ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਬਰਮੀ ਵਿਖੇ 66 ਕੇਵੀ ਬਿਜਲੀ ਸਬਸਟੇਸ਼ਨ ਦਾ ਉਦਘਾਟਨ ਕਰਨ ਤੋਂ ਇਲਾਵਾ ਗਿੱਦੜਵਿੰਡੀ ਵਿਖੇ ਨਵੇਂ 66 ਕੇਵੀ ਸਬ....