-ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ -ਯਾਤਰਾ ਦਾ ਉਦੇਸ਼ ਨਫ਼ਰਤ, ਬੇਰੁਜ਼ਗਾਰੀ, ਮਹਿੰਗਾਈ ਅਤੇ ਹਿੰਸਾ ਨਾਲ ਲੜਨਾ ਅਤੇ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਹੈ ਸ੍ਰੀ ਫਤਿਹਗੜ੍ਹ ਸਾਹਿਬ, 11 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂਆਂ ਨੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ....
ਮਾਲਵਾ
ਬਰਨਾਲਾ, 11 ਜਨਵਰੀ (ਭਪਿੰਦਰ ਸਿੰਘ ਧਨੇਰ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ। ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ....
- ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਮਨਾਇਆ ਜਾਵੇਗਾ "ਧੀਆਂ ਦੀ ਲੋਹੜੀ ਹਫ਼ਤਾ" ਬਠਿੰਡਾ, 11 ਜਨਵਰੀ : ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ....
ਲੁਧਿਆਣਾ, 10 ਜਨਵਰੀ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਸਟੇਟ ਚੇਅਰਮੈਨ ਸੁਰੇਸ਼ ਕੁਮਾਰ ਗੋਇਲ, ਸੀ.ਏ. ਨੇ ਅੱਜ ਚੇਅਰਮੈਨ ਬਣਨ ਤੋਂ ਬਾਅਦ ਪੀ.ਏ.ਡੀ.ਬੀ. ਲੁਧਿਆਣਾ ਵਿਖੇ ਆਪਣੀ ਪਲੇਠੀ ਵਿਜ਼ਿਟ ਕੀਤੀ।ਇਸ ਵਿਜ਼ਿਟ ਦੌਰਾਨ ਉਨ੍ਹਾਂ ਨੇ ਜ਼ਿਲਾ ਲੁਧਿਆਣਾ ਦੇ ਬੈਂਕਾਂ ਦੀ ਸਮੀਖਿਆ ਕੀਤੀ। ਇਸ ਮੋਕੇ ਸਟੇਟ ਚੇਅਰਮੈਨ ਸ਼੍ਰੀ ਗੋਇਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਾਰੇ ਖੇਤਰਾਂ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ....
ਲੁਧਿਆਣਾ, 10 ਜਨਵਰੀ : ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.), ਲੁਧਿਆਣਾ ਦੇ ਤਾਲਮੇਲ ਨਾਲ 05 ਜਨਵਰੀ ਤੋਂ 10 ਜਨਵਰੀ ਤੱਕ ਪੰਜਾਬ ਟਰੇਡ ਸੈਂਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰ ਗੰਜ, ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਜ਼ਿਲ੍ਹਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਵਲੋਂ....
ਲੁਧਿਆਣਾ, 10 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ ਹਿਤੈਸੀ ਨੀਤੀਆਂ ਦੇ ਚੱਲਦਿਆਂ ਜਿੱਥੇ ਲਗਾਤਾਰ ਹੋਰਨਾਂ ਪਾਰਟੀਆਂ ਦੇ ਆਗੂ ਆਪ ‘ਚ ਸ਼ਾਮਲ ਹੋ ਰਹੇ ਹਨ, ਉੱਥੇ ਅੱਜ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕੌੰਸਲਰ ਕੁਲਦੀਪ ਸਿੰਘ ਬਿੱਟਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ‘ਚ ਹੋਏ, ਜਿੱਥੇ ਉਹਨਾ ਹਲਕਾ ਆਤਮ ਨਗਰ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਨਿੱਘਾ ਸਵਾਗਤ ਕੀਤਾ।....
ਲੁਧਿਆਣਾ, 10 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ (ਬਖ਼ਸ਼ੀ ਖਾਨਾ) ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ....
ਅਮਨ ਸੈਣੀ, ਠੇਕੇਦਾਰ ਗੁਰਦੀਪ ਸਿੰਘ, ਹਰਪਾਲ ਸਿੰਘ, ਸਤਵੰਤ ਸਿੰਘ ਸੰਤ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋਏ ਲੁਧਿਆਣਾ, 10 ਜਨਵਰੀ : ਲੁਧਿਆਣਾ ਦੇ ਸ਼ਿਮਲਾਪੁਰੀ ਵਾਰਡ 36 ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਬੁਲਾਰੇ ਗੁਰਦੀਪ ਗੋਸ਼ਾ ਦੀ ਮੌਜੂਦਗੀ ਵਿੱਚ ਅਕਾਲੀ ਦਲ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੈਂਕੜੇ ਵਰਕਰ ਭਾਜਪਾ ਵਿੱਚ ਸ਼ਾਮਿਲ ਹੋ ਗਏ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ....
ਲੁਧਿਆਣਾ, 10 ਜਨਵਰੀ : ਅਦਾਲਤ ਵੱਲੋਂ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੀਸੀਐਸ ਅਫਸਰਾਂ ਦੀ ਲਾਬੀ ਦੇ ਦਬਾਅ ਕਾਰਨ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਅਦਾਲਤ ਤੋਂ ਧਾਲੀਵਾਲ ਦਾ ਪੁਲਿਸ ਰਿਮਾਂਡ ਨਹੀਂ ਮੰਗਿਆ। ਧਾਲੀਵਾਲ ਨੂੰ ਵਿਜੀਲੈਂਸ ਬਿਊਰੋ ਨੇ 6 ਜਨਵਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ ਅਤੇ ਉਹ ਪੁੱਛਗਿੱਛ ਲਈ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਸੀ। ਵਿਜੀਲੈਂਸ ਬਿਊਰੋ ਦੇ ਸੀਨੀਅਰ ਕਪਤਾਨ ਪੁਲਿਸ....
ਗਾਂਧੀ ਪਰਿਵਾਰ ਨੇ ਹਮੇਸ਼ਾ ਪੰਜਾਬੀਆਂ ਦਾ ਸਿਆਸੀ ਤੇ ਆਰਥਿਕ ਤੌਰ ’ਤੇ ਨੁਕਸਾਨ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ ਜ਼ੋਰ ਦੇ ਕੇ ਕਿਹਾ ਕਿ ਰਾਹੁਲ ਗਾਂਧੀ ਨੇ ਹਮੇਸ਼ਾ ਪੰਜਾਬੀਆਂ ਨਾਲ ਰਾਜਨੀਤੀ ਖੇਡੀ ਤੇ ਹੁਣ ਵੀ ਭਾਰਤ ਜੋੜੋ ਯਾਤਰਾ ਨਾਲ ਇਹੋ ਕਰ ਰਿਹੈ ਲੁਧਿਆਣਾ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਹੁਲ ਗਾਂਧੀ ਨੂੰ ਆਖਿਆ ਕਿ ਪੰਜਾਬੀਆਂ ਨੂੰ ਉਹ ਸਾਕਾ ਨੀਲਾ ਤਾਰਾ ਅਤੇ 1984 ਦੇ ਸਿੱਖ ਕਤਲੇਆਮ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਦੱਸਣ ਕਿ ਕੀ ਉਹਨਾਂ ਦੀ ਪਾਰਟੀ ਨੇ ਸਿੱਖ ਕੌਮ ਦੇ ਕਤਲੇਆਮ....
ਪੰਜਾਬ ਸਰਕਾਰ ਨੇ ਅਣਗੌਲਿਆਂ ਵਰਗਾਂ ਦੀ ਭਲਾਈ ਤੇ ਅਣਗੌਲੇ ਅਦਾਰਿਆਂ ਦੀ ਬਿਹਤਰੀ ਲਈ ਅਹਿਮ ਫੈਸਲੇ ਲਏ : ਜਿੰਪਾ ਪੰਜਾਬ ਨੂੰ ਪਹਿਲੀ ਵਾਰ ਭਗਵੰਤ ਮਾਨ ਦੇ ਰੂਪ 'ਚ ਇਮਾਨਦਾਰ ਮੁੱਖ ਮੰਤਰੀ ਮਿਲਿਆ-ਚੇਤਨ ਸਿੰਘ ਜੌੜਾਮਾਜਰਾ ਰਾਜਪੁਰਾ, 10 ਜਨਵਰੀ : ਐਮਐਲਏ ਰਾਜਪੁਰਾ ਨੀਨਾ ਮਿੱਤਲ ਨੇ ਪੈਪਸੂ ਨਗਰ ਵਿਕਾਸ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਆਪਣਾ ਅਹੁਦਾ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿਚ ਅੱਜ ਇਥੇ ਪੈਪਸੂ ਦੇ ਦਫ਼ਤਰ ਵਿਖੇ ਸੰਭਾਲ ਲਿਆ।ਇਸ....
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰੱਖਿਆ ਨੀਂਹ ਪੱਥਰ। ਜੋ ਜਾਣਕਾਰੀ ਲਾਇਬ੍ਰੇਰੀ ਵਿਚੋਂ ਮਿਲ ਸਕਦੀ ਹੈ ਉਹ ਸੋਸਲ ਮੀਡੀਆ ਤੋ ਨਹੀਂ ਮਿਲ ਸਕਦੀ - ਬਲਕੌਰ ਸਿੰਘ ਮਾਨਸਾ, 10 ਜਨਵਰੀ : ਪਿੰਡ ਜਵਾਹਰਕੇ ਵਿੱਚ ਹਤਿਆਰਿਆਂ ਵੱਲੋਂ 29 ਮਈ ਨੂੰ ਗੋਲੀਆਂ ਮਾਰਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਪਿੰਡ ਮੂਸਾ ਵਿਖੇ ਉਹਨਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ। ਉਹਨਾਂ ਕਿਹਾ ਕਿ ਵਿਅਕਤੀ ਨੂੰ ਜੋ ਜਾਣਕਾਰੀ....
ਪਟਿਆਲਾ, 10 ਜਨਵਰੀ : ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਨੇ ਕੀਤਾ, ਉਨ੍ਹਾਂ ਕਿਹਾ ਨਹਿਰੂ ਗਾਂਧੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਵੱਲੋਂ 1947 ਤੋਂ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ....
ਮੋਹਾਲੀ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇੱਥੇ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅਤਿ-ਆਧੁਨਿਕ 5ਡੀ ਬੁੱਤ ਲਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਮੰਤਰੀ ਨੇ ਉਸ ਪ੍ਰਸਤਾਵਿਤ ਥਾਂ ਵੀ ਜਾਇਜ਼ਾ ਲਿਆ, ਜਿੱਥੇ ਇਹ ਅਤਿ-ਆਧੁਨਿਕ ਬੁੱਤ ਲਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਆਖਿਆ ਕਿ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ....
ਸ੍ਰੀ ਮੁਕਤਸਰ ਸਾਹਿਬ, 10 ਜਨਵਰੀ : ਗਾਂਧੀ ਪਰਿਵਾਰ ਦਾ ਪੰਜਾਬ ਨੂੰ ਹਮੇਸ਼ਾਂ ਤੋੜਨ ਦਾ ਇਤਿਹਾਸ਼ ਰਿਹਾ ਹੈ, ਤੇ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕਰ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਟਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ ਕੀਤਾ ਹੈ, ਉਨਾ ਕਿਸੇ ਹੋਰ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਟੈਂਕਾਂ....