ਮੁੱਲਾਂਪੁਰ ਦਾਖਾ, 17 ਮਈ (ਸਤਵਿੰਦਰ ਸਿੰਘ ਗਿੱਲ) : ਅੱਜ ਸਵੇਰੇ ਤੜਕੇ ਪਿੰਡ ਸਵੱਦੀ ਕਲਾਂ ਦੇ ਲੋਕਾਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਸੜਕ ਕਿਨਾਰੇ ਟਾਹਲੀ ਨਾਲ ਫਾਹਾ ਲੈ ਕੇ ਇਕ ਪ੍ਰਵਾਸੀ ਮਜ਼ਦੂਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿੰਡ ਸਵੱਦੀ ਕਲਾਂ ਦੇ ਸਰਪੰਚ ਲਾਲ ਸਿੰਘ ਅਤੇ ਪੰਚ ਤਰਲੋਕ ਸਿੰਘ ਨੇ ਸਵੇਰੇ ਚੌਂਕੀ ਭੂੰਦੜੀ ਫੋਨ ਕਰਕੇ ਇਹਤਲਾਹ ਦਿੱਤੀ ਕਿ ਸਵੱਦੀ ਕਲਾਂ ਠੇਕੇ ਦੇ ਨਜਦੀਕ ਸੜਕ ਕਿਨਾਰੇ ਕਿਸੇ ਅਨਜਾਣ ਵਿਆਕਤੀ ਨੇ ਫਾਹਾ ਲੈ ਲਿਆ ਹੈ,ਜਿਸਦੀ ਲਾਸ਼ ਟਾਹਲੀ ਨਾਲ ਲਟਕ ਰਹੀ ਹੈ। ਉਸ....
ਮਾਲਵਾ

ਸੁਨਾਮ, 17 ਮਈ : ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਸ਼ਾਹਪੁਰ ਕਲਾਂ ਅਤੇ ਮਿਰਜ਼ਾਪੱਤੀ ਨਮੋਲ ਵਿਖੇ ਨਵੇਂ ਬਣਨ ਵਾਲੇ ਪੰਚਾਇਤ ਘਰਾਂ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਮੌਕੇ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ....

ਪਟਿਆਲਾ, 17 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਪੈਂਦੀਆਂ ਡਰੇਨਾਂ ਦੀ ਸਫ਼ਾਈ ਤੁਰੰਤ ਕੀਤੀ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਅਤੇ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਸਮੇਤ ਹੋਰ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ....

ਬਰਨਾਲਾ, 17 ਮਈ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਪਿਛਲੇ ਦਿਨੀਂ ਡਾਕਟਰ ਨਵਸ਼ਰਨ ਨੂੰ ਪੀਐੱਮਐੱਲਏ ਐਕਟ ਤਹਿਤ ਈਡੀ ਵੱਲੋਂ ਸੰਮਨ ਕਰ ਕੇ ਪੁੱਛ ਪੜਤਾਲ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਡਾਕਟਰ ਨਵਸ਼ਰਨ, ਮਰਹੂਮ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਉਰਫ ਭਾਈ ਮੰਨਾ ਸਿੰਘ ਦੀ ਬੇਟੀ ਹੈ। ਉਹ ਲੱਗਭੱਗ ਪੱਚੀ ਤੀਹ ਸਾਲਾਂ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾ ਰਹੀ ਹੈ। ਦਿੱਲੀ ਬਾਰਡਰਾਂ ਵਿਖੇ ਚੱਲੇ ਇਤਿਹਾਸਕ ਕਿਸਾਨ ਘੋਲ ਦੌਰਾਨ ਵੀ ਡਾਕਟਰ ਨਵਸ਼ਰਨ, ਸਿੰਘੂ....

ਫਰੀਦਕੋਟ 17 ਮਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸਾਬਕਾ ਵਿਧਾਇਕ ਢਿੱਲੋਂ ਦਾ 10 ਦਿਨ ਦਾ ਰਿਮਾਂਡ ਮੰਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਹੁਣ 22 ਮਈ ਨੂੰ ਸਾਬਕਾ ਵਿਧਾਇਕ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਅਦਾਲਤ ਨੂੰ....

ਮੋਹਾਲੀ, 17 ਮਈ : ਪੰਜਾਬ ਸਿਖਿਆ ਵਿਭਾਗ ਨੇ ਅਧਿਆਪਕਾਂ ਨੂੰ ਤਰਜੀਹੀ ਸਟੇਸ਼ਨ 'ਤੇ ਤਬਾਦਲੇ ਲਈ ਅਪਲਾਈ ਕਰਨ ਲਈ ਕਿਹਾ ਹੈ। ਇਹ ਅਰਜ਼ੀ ਪੰਜਾਬ ਪੋਰਟਲ 'ਤੇ 17 ਮਈ ਤੋਂ 19 ਮਈ ਤਕ ਹੀ ਕੀਤੀ ਜਾ ਸਕਦੀ ਹੈ। ਇਹ ਵੀ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਵਿਚ ਸਿਰਫ਼ ਖ਼ਾਲੀ ਸਟੇਸ਼ਨ ਨੂੰ ਹੀ ਅਪਣੇ ਵਿਕਲਪ ਵਜੋਂ ਚੁਣ ਸਕਦੇ ਹਨ। ਪੰਜਾਬ ਸਿਖਿਆ ਵਿਭਾਗ ਨੇ ਦਸਿਆ ਕਿ ਅਧਿਆਪਕ ਪੰਜਾਬ ਪੋਰਟਲ 'ਤੇ ਲੌਗਇਨ ਕਰਨ ਤੋਂ ਬਾਅਦ ਟ੍ਰਾਂਸਫ਼ਰ ਵਿਚ ਸਟੇਸ਼ਨ ਚੋਣ ਲਿੰਕ ਦੇਖਣਗੇ। ਜ਼ਿਲ੍ਹੇ ਵਿਚ ਖ਼ਾਲੀ ਪਏ ਸਟੇਸ਼ਨਾਂ ਦੀ ਸੂਚੀ....

ਰਾਜਪੁਰਾ, 17 ਮਈ : ਗੁਰਦੁਆਰਾ ਸਾਹਿਬ ਰਾਜਪੁਰਾ 'ਚ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਰਾਜਪੁਰਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਤੇ ਜੁੱਤੀਆਂ ਪਾ ਕੇ ਗੁਰਦੁਆਰਾ ਸਿੰਘ ਸਭਾ ਵਿੱਚ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਬਿਨਾਂ ਸਿਰ ਢੱਕੇ ਅਤੇ ਬੂਟਾਂ ਸਮੇਤ ਅੰਦਰ ਦਾਖਲ....

ਕੋਟਕਪੂਰਾ, 17 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਹਰ ਖੇਤ ਤੱਕ ਨਹਿਰੀ ਅਤੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਦਾ ਕਰਨ, ਕਿਸਾਨੀ ਦੀ ਕਰਜ਼ਾ-ਮੁਕਤੀ ਲਈ, ਕੁਦਰਤ ਅਤੇ ਵਾਤਾਵਰਣ ਪੱਖੀ ਤੇ ਹੰਢਣਸਾਰ ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰਵਾਉਣ, ਸਾਰੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ. ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਆਬਾਦਕਾਰਾਂ ਨੂੰ ਉਜਾੜਨਾ ਬੰਦ ਕਰਕੇ ਮਾਲਕੀ ਹੱਕ ਦੇਣ ਅਤੇ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਆਦਿ....

ਲੁਧਿਆਣਾ 16 ਮਈ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਖਰ੍ਹਵੇ ਅਨਾਜਾਂ ਜਾਂ ਮਿਲਿਟਸ ਦੀ ਕਾਸ਼ਤ ਅਤੇ ਮੁੱਲ ਵਾਧੇ ਬਾਰੇ ਵਿਚਾਰ-ਚਰਚਾ ਕਰਨ ਲਈ ਕਰਵਾਈ ਗਈ ਸੀ | ਇਸ ਵਿੱਚ ਮਿਲਿਟਸ ਦੇ ਮਾਹਿਰ, ਕਾਸ਼ਤਕਾਰ ਕਿਸਾਨ, ਖੇਤੀ ਕਾਰੋਬਾਰ ਉੱਦਮੀ ਅਤੇ ਭੋਜਨ ਪ੍ਰੋਸੈਸਿੰਗ ਦੇ ਵਿਦਿਆਰਥੀ ਸ਼ਾਮਿਲ ਹੋਏ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਇਸ ਮੀਟਿੰਗ ਦੇ ਮੁੱਖ ਮਹਿਮਾਨ ਸਨ | ਇਸ ਤੋਂ ਇਲਾਵਾ ਮੰਚ ਤੇ ਨਿਰਦੇਸ਼ਕ....

ਲੁਧਿਆਣਾ 16 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਨੇ ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗ ਨਾਲ ਪਾਲ ਆਡੀਟੋਰੀਅਮ ਵਿਖੇ ’ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ ਰਿਜ਼ਿਊਮੇ ਬਨਾਉਣ ਬਾਰੇ ਇੱਕ ਸੈਸਨ ਦਾ ਆਯੋਜਨ ਕੀਤਾ| ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸਦੀਪ ਧਰਨੀ ਨੇ ਆਰਟ ਆਫ ਰਿਜ਼ਿਊਮੇ ਬਨਾਉਣ ਦੇ ਕਲਾ ਵਿਸ਼ੇ ਤੇ ਭਾਸ਼ਣ ਦਿੱਤਾ | ਉਹਨਾਂ ਨੇ ਸੈੱਲ ਦੀਆਂ ਗਤੀਵਿਧੀਆਂ....

ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ 'ਤੇ ਹੀ ਕਰਵਾਇਆ ਨਿਪਟਾਰਾ ਸਫ਼ਾਈ ਵਿਵਸਥਾ ਦਰੁਸਤ ਕਰਨ 'ਤੇ ਵੀ ਦਿੱਤਾ ਜ਼ੋਰ ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਾਣਾ, 16 ਮਈ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਥੋ-ਹੱਥ ਨਿਪਟਾਰਾ ਵੀ ਕਰਵਾਇਆ। ਵਿਧਾਇਕ ਸਿੱਧੂ ਵਲੋ....

ਕਿਹਾ! ਇਕ ਚਮਚ ਪਾਣੀ 'ਚ ਵੀ ਪੈਦਾ ਹੋ ਸਕਦਾ ਡੇਗੂ ਦਾ ਮੱਛਰ ਸਵੇਰੇ ਸੂਰਜ ਚੜਣ ਤੋਂ ਬਾਅਦ ਤੇ ਸ਼ਾਮ ਨੂੰ ਸੂਰਜ ਡੁੱਬਣ ਤੋ ਮਗਰੋ ਕੱਟਦਾ ਇਹ ਮੱਛਰ ਲੁਧਿਆਣਾ, 16 ਮਈ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਕੌਮੀ ਡੇਗੂ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਿਸਦਾ ਥੀਮ ਡੇਂਗੂ ਨੂੰ ਹਰਾਉਣ ਲਈ ਹਰ ਇੱਕ ਦੀ ਹੋਵੇ ਸਾਂਝੇਦਾਰੀ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਬੁਖਾਰ ਦਾ ਸੀਜਨ ਸ਼ੁਰੂ ਹੋ ਚੁੱਕਾ....

ਲੁਧਿਆਣਾ, 16 ਮਈ : ਉਦਯੋਗਿਕ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਨ-ਬਿੰਨ ਲਾਗੂ ਕਰਨ ਦੇ ਮਨੋਰਥ ਨਾਲ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦੋ ਨਵੇਂ ਐਸਡੀਓ ਲੁਧਿਆਣਾ ਵਿਖੇ ਤੈਨਾਤ ਕਰਵਾਏ ਗਏ। ਆਪਣੀ ਨੌਕਰੀ ਦੀ ਸ਼ੁਰੂਆਤ ਦੇ ਪਹਿਲੇ ਦਿਨ ਨਗਰ ਸੁਧਾਰ ਟਰੱਸਟ ਦਫ਼ਤਰ ਪੁੱਜੇ ਐਸਡੀਓ ਪ੍ਰਭਜੋਤ ਕੌਰ ਅਤੇ ਐਸਡੀਓ ਜਸਕਰਨ ਸਿੰਘ ਨੂੰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਉਨ੍ਹਾਂ ਦੇ....

ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ ਲੁਧਿਆਣਾ, 16 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ ਵਿਚ ਸਿਰਕਤ ਕੀਤੀ ਗਈ ਤੇ ਬੱਚਿਆਂ ਨੂੰ ਪਾਣੀ ਦੀ ਮਹੱਤਤਾ ਦੱਸਦੇ ਹੋਏ ਪਾਣੀ ਦੀ ਸਾਂਭ-ਸੰਭਾਲ....

ਬਰਨਾਲਾ, 16 ਮਈ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਰਨਾਲਾ ਬਲਾਕ ਦੇ ਦਿਵਿਆਂਗਜਨਾਂ ਨੂੰ ਬਨਾਵਟੀ ਅੰਗ ਵੰਡੇ, ਉਨ੍ਹਾਂ ਨੇ ਮੋਟਰ ਟਰਾਈਸਾਈਕਲ, ਸੁਣਨ ਵਾਲੀਆਂ ਮਸ਼ੀਨਾਂ, ਸਮਾਰਟ ਸਟਿਕਸ, ਸਮਾਰਟ ਫ਼ੋਨ, ਵ੍ਹੀਲਚੇਅਰ ਅਤੇ ਬਨਾਵਟੀ ਅੰਗ ਵੰਡੇ, 262 ਲਾਭਪਾਤਰੀਆਂ ਨੂੰ ਸਹਾਇਕ ਯੰਤਰ ਵੰਡੇ, 262 ਲੱਖ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਵੱਲੋਂ ਬਰਨਾਲਾ ਪ੍ਰਸਾਦ ਦੀ ਸ਼ਲਾਘਾ ਕੀਤੀ ਗਈ, ਜਦਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਰਨਾਲਾ ਨੂੰ ਬਹੁਤ ਜਲਦ....