ਰਾਏਕੋਟ, 05 ਜਨਵਰੀ (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਅਤੇ ਹਲਕਾ ਵਿਧਾਇਕ ਦੀਆਂ ਕਥਿਤ ਵਧੀਕੀਆਂ ਦੇ ਵਿਰੋਧ ’ਚ ਅੱਜ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਵਲੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਦਾਰ ਹਰੀ ਸਿੰਘ ਨਲਵਾ ਚੌਂਕ ਵਿੱਚ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਲਕਾ ਵਿਧਾਇਕ ਨੂੰ....
ਮਾਲਵਾ
* ਅਧਿਕਾਰੀਆਂ ਨੂੰ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ * ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਕੁਨੈਕਟੀਵਿਟੀ ਦੇ ਨਕਸ਼ੇ 'ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਹਲਵਾਰਾ (ਲੁਧਿਆਣਾ), 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ। ਮੁੱਖ....
ਲੁਧਿਆਣਾ, 5 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਉਦਘਾਟਨ ਕੀਤਾ ਗਿਆ ਜਿਹੜਾ ਕਿ ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ), ਲੁਧਿਆਣਾ ਦੇ ਤਾਲਮੇਲ ਨਾਲ 5 ਜਨਵਰੀ ਤੋਂ 10 ਜਨਵਰੀ 2023 ਤੱਕ ਪੰਜਾਬ ਟਰੇਡ ਸੈਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰਗੰਜ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।....
- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀਆਂ ਲੁਧਿਆਣਾ, 05 ਜਨਵਰੀ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2023 ਦੇ ਅਧਾਰ 'ਤੇ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ....
ਲੁਧਿਆਣਾ, 5 ਜਨਵਰੀ : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਅੱਜ ਉਸ ਵੇਲੇ ਜੰਮ ਕੇ ਹੰਗਾਮਾ ਹੋਇਆ ਜਦੋਂ ਇੱਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ ਗਿਆ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਇਸ ਦੌਰਾਨ ਹਸਪਤਾਲ ਦੀ ਭੰਨਤੋੜ ਵੀ ਕੀਤੀ ਦਿੱਤੀ ਗਈ ਹੈ। ਇੱਥੋਂ ਤੱਕ ਕਿ ਕਈ ਡਾਕਟਰਾਂ ਨਾਲ ਵੀ ਬਦਸਲੂਕੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।....
ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ (ਲੜਕੇ) ਦਾ ਨਾਮ ਉਘੇ ਸਾਹਿਤਕਾਰ ਬਲਵੰਤ ਗਾਰਗੀ ਜੀ ਦੇ ਨਾਮ ’ਤੇ ਰੱਖਣ ਦੀ ਕਵਾਇਦ ਸਿੱਖਿਆ ਵਿਭਾਗ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ....
ਕੱਚੇ ਮੁਲਾਜ਼ਮ ਛੇਤੀ ਹੀ ਹੋਣਗੇ ਪੱਕੇ, ਉਮਰ ਵਿੱਚ ਕੀਤਾ ਜਾਵੇਗਾ ਵਾਧਾ : ਭਗਵੰਤ ਮਾਨ ਲੁਧਿਆਣਾ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਅੱਜ ਵੱਡੀ ਗਿਣਤੀ ਅਧਿਆਪਕਾਂ ਦੀ ਨਵੀਂ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨੂੰ ਲੁਧਿਆਣਾ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ 3910 ਅਧਿਆਪਕਾਂ....
ਖੰਨਾ, 5 ਜਨਵਰੀ : ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚਣ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਲਾਂਚ ਕੀਤਾ ਹੈ। ਇਸ ਗੀਤ ਦੀ ਤਾਰੀਫ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੇਅਰ ਕਰਕੇ ਕੀਤੀ ਹੈ। ਸਾਦਿਕ ਦਾ ਇਹ ਗੀਤ ਸੋਸ਼ਲ ਮੀਡੀਆ 'ਤੇ ਕਾਫੀ....
ਜਗਰਾਓਂ, 05 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੇ ਕੱਲ੍ਹ ਜਗਰਾਓਂ ਨੇੜਲੇ ਪਿੰਡ ਬਾਰਦੇਕੇ ’ਚ ਇੱਕ ਵਿਅਕਤੀ ਪਰਮਜੀਤ ਸਿੰਘ (45) ਦਾ ਉਸਦੇ ਘਰ ਵੜ ਕੇ ਕੁੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸੇ ਕਤਲ ਨਾ ਸਬੰਧਿਤ ਇੱਕ ਸ਼ੋਸ਼ਲ ਮੀਡੀਆ ’ਤੇ ਪੋਸਟ ਦੇਖਣ ਨੂੰ ਮਿਲ ਰਹੀ ਹੈ, ਜੋ ਗੈਗਸਟਰ ਬੰਬੀਹਾ ਗਰੁੱਪ ਵੱਲੋਂ ਪਾਈ ਗਈ ਹਠ, ਜਿਸ ਵਿੱਚ ਉਨ੍ਹਾਂ ਪਿੰਡ ਬਾਰਦੇਕੇ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਇਹ ਪੋਸਟ ਅਰਸ਼ ਡਾਲਾ ਨਾਂ ਦੇ ਵਿਅਕਤੀ ਵੱਲੋਂ ਸੋਸ਼ਲ ਮੀਡੀਆ 'ਤੇ....
ਜਗਰਾਓਂ, 4 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਨੇੜੇ ਪਿੰਡ ਬਾਰਦੇਕੇ ਵਿਖੇ ਇਕ ਘਰ ’ਚ ਵੜਕੇ ਦੋ ਵਿਅਕਤੀਆਂ ਨੇ ਪਰਮਜੀਤ ਸਿੰਘ (45) ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ ਜਿਸ ਨੂੰ ਜਗਰਾਓਂ ਦੇ ਕਲਆਣੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖ ਕੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਅੱਜ ਪਰਮਜੀਤ ਆਪਣੇ ਘਰ ਪਸ਼ੂਆਂ ਨੂੰ ਪੱਠੇ ਪਾ ਰਿਹਾ ਸੀ ਤਾਂ ਦੋ ਨੌਜਵਾਨ ਉਸ ਦੇ ਘਰ ਅੰਦਰ ਵੜੇ ਤੇ ਉਸ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ....
ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੂੰ ਨੈਸਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸ (ਨਾਸ) ਵੱਲੋਂ ਸਬਜੀ ਵਿਗਿਆਨ ਦੇ ਖੇਤਰ ਵਿੱਚ ਸਾਨਦਾਰ ਯੋਗਦਾਨ ਲਈ ਵੱਕਾਰੀ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ। ਡਾ. ਅਜਮੇਰ ਸਿੰਘ ਢੱਟ ਵੱਲੋਂ ਵਿਕਸਿਤ ਅਤੇ ਜਾਰੀ ਕੀਤੀਆਂ ਵੱਖ-ਵੱਖ ਸਬਜੀਆਂ ਦੀਆਂ 27 ਕਿਸਮਾਂ ਅਤੇ ਹਾਈਬ੍ਰਿਡਾਂ ਵਿੱਚੋਂ 10 ਕਿਸਮਾਂ ਦੀ ਪਛਾਣ ਰਾਸਟਰੀ ਪੱਧਰ ’ਤੇ ਕੀਤੀ ਗਈ ਹੈ। ਉਹਨਾਂ ਨੇ ਸਬਜੀਆਂ ਦੀ ਕਾਸਤ ਵਿੱਚ ਵਰਤੋਂ ਲਈ 32....
ਸਾਹਨੇਵਾਲ , 4 ਜਨਵਰੀ : ਡੇਰਾ ਸੱਚਾ ਸੌਦਾ ਸਰਸਾ ਦੀ ਮਾਨਵਤਾ ਭਲਾਈ ਕਾਰਜਾਂ ਲਈ ਜਾਣੀ ਜਾਂਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਡੇਰੇ ਦੀ ਦੂਜੀ ਪਾਤਸ਼ਾਹੀ ਪੂਜ਼ਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਮਾਨਵਤਾ ਭਲਾਈ ਦੇ ਕੰਮਾਂ ਦੀ ਲੜ੍ਹੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਡੇਰਾ ਸੱਚਾ ਸੌਦਾ ਵਲੋ 147 ਮਾਨਵਤਾ ਭਲਾਈ ਦੇ ਕੰਮ ਚਲਾਏ ਜਾ ਰਹੇ ਹਨ। ਜਿਨ੍ਹਾਂ ਨੂੰ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਵੱਧ ਚੜ੍ਹ ਕੇ ਕਰ ਰਹੇ ਹਨ। ਇਸੇ ਲੜੀ ਤਹਿਤ....
ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਰਿਵਿਊ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੀ.ਏ.ਯੂ. ਦੇ ਖੋਜ ਅਤੇ ਪਸਾਰ ਕਾਰਜਾਂ ਦੀ ਪੜਚੋਲ ਕੀਤੀ ਗਈ। ਨਾਲ ਹੀ ਚਲੰਤ ਖੇਤੀ ਮਸਲਿਆਂ ਬਾਰੇ ਨਿੱਠ ਕੇ ਵਿਚਾਰ-ਚਰਚਾ ਹੋਈ। ਮੀਟਿੰਗ ਵਿੱਚ ਯੂਨੀਵਰਸਿਟੀ ਦੇ ਉਚ ਅਧਿਕਾਰੀਆਂ ਤੋਂ ਬਿਨਾਂ ਕ੍ਰਿਸ਼ੀ ਵਿਗਿਆਨ....
ਲੁਧਿਆਣਾ, 04 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪੀ.ਐੱਚ.ਡੀ.ਦੀ ਵਿਦਿਆਰਥਣ ਕੁਮਾਰੀ ਹਰਸ਼ਦੀਪ ਕੌਰ ਨੂੰ ’ਇੰਡੀਅਨ ਸੋਸਾਇਟੀ ਆਫ਼ ਵੀਡ ਸਾਇੰਸ’ ਵੱਲੋਂ ਇਸ ਖੇਤਰ ਵਿੱਚ ਖੋਜ ਕਰਨ ਲਈ ’ ਸਟੂਡੈਂਟ ਟਰੈਵਲ ਗ੍ਰਾਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਉਸਨੂੰ ਇਹ ਐਵਾਰਡ ਆਨੰਦ ਐਗਰੀਕਲਚਰਲ ਯੂਨੀਵਰਸਿਟੀ, ਆਨੰਦ, ਗੁਜਰਾਤ ਵਿਖੇ ਬੀਤੇ ਦਿਨੀਂ ਆਯੋਜਿਤ ਤੀਜੀ ਅੰਤਰਰਾਸ਼ਟਰੀ ਨਦੀਨ ਕਾਨਫਰੰਸ ਵਿੱਚ ਦਿੱਤਾ ਗਿਆ। ਹਰਸ਼ਦੀਪ ਕੌਰ ਆਪਣੀ ਪੀ.ਐੱਚ.ਡੀ. ਡਾ. ਪਰਵਿੰਦਰ ਕੌਰ, ਕੈਮਿਸਟ....
ਲੁਧਿਆਣਾ, 4 ਜਨਵਰੀ : ਸ਼ਹਿਰ ’ਚ ਕਾਤਲ ਮੰਨੀ ਜਾਣ ਵਾਲੀ ਪਲਾਸਟਿਕ (ਚੀਨੀ) ਡੋਰ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਕਾਰਵਾਈ ਸਿਰਫ਼ ਬੈਨਰਾਂ ਤੱਕ ਸਿਮਟ ਕੇ ਰਹਿ ਗਈ ਹੈ। ਪੁਲਿਸ ਨੇ ਡੋਰ ਨਾ ਵੇਚਣ ਦੇ ਬੈਨਰ ਪਤੰਗ ਮਾਰਕੀਟ ਵਿੱਚ ਲਗਾ ਦਿੱਤੇ ਹਨ। ਪਰ ਡੋਰ ਵੇਚਣ ਵਾਲਿਆਂ ਨੇ ਹਾਈਟੈੱਕ ਤਰੀਕਾ ਵਰਤਦਿਆਂ ਚੀਨੀ ਡੋਰ ਦੀ ਆਨਲਾਈਨ ਵਿਕਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੇ ਹੱਥ ਹਾਲੇ ਛੋਟੇ ਦੁਕਾਨਦਾਰ ਹੀ ਲੱਗੇ ਹਨ। ਜਦਕਿ ਸੂਤਰਾਂ ਦੀ ਮੰਨੀਏ ਤਾਂ ਰੋਜ਼ਾਨਾਂ ਲੱਖਾਂ ਰੁਪਏ ਦੀ ਪਲਾਸਟਿਕ ਡੋਰ ਦੀ ਵਿਕਰੀ....