ਮਾਲਵਾ

ਹਾਈਕੋਰਟ ਨੇ ਦਿੱਤੀ ਜਮਾਨਤ ਸੰਦੀਪ ਸੰਧੂ ਨੂੰ ਰਾਹਤ, 65 ਲੱਖ ਦਾ ਗਬਨ ਕਰਨ ਦਾ ਲੱਗਿਆ ਸੀ ਦੋਸ਼
ਲੁਧਿਆਣਾ, 04 ਜਨਵਰੀ : ਜ਼ਿਲ੍ਹਾ ਲੁਧਿਆਣਾ ਵਿੱਚ ਹੋਏ 65 ਲੱਖ ਦੇ ਸੋਲਰ ਲਾਈਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਂ ਲਿਆ ਗਿਆ ਸੀ। ਜਿਸ ਦਿਨ ਤੋਂ ਵਿਜੀਲੈਂਸ ਨੇ ਉਹਨਾਂ ਵਿਰੁੱਧ ਸ਼ਿਕਾਇਤ ਦਰਜ ਕੀਤੀ ਸੀ ਉਸ ਦਿਨ ਤੋਂ ਹੀ ਉਹ ਫਰਾਰ ਚੱਲ ਰਹੇ ਸਨ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਖਬਰ ਸਾਹਮਣੇ ਆਈ ਹੈ ਕਿ ਹਾਈਕੋਰਟ ਨੇ ਕੈਪਟਨ ਸੰਧੂ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ....
ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿੱਦਿਅਕ ਅਦਾਰੇ ਨਿਭਾਅ ਸਕਦੇ ਨੇ ਅਹਿਮ ਭੂਮਿਕਾ : ਮੀਤ ਹੇਅਰ
- ਕੈਬਨਿਟ ਮੰਤਰੀ ਨੇ ਇੰਡਸਟਰੀ ਦੀਆਂ ਮੁਸ਼ਕਲਾਂ ਦਾ ਮਾਹਰ ਪਾਸੋਂ ਹੱਲ ਕਰਵਾਉਣ ਲਈ ਕੀਤੀ ਵੈਬਸਾਈਟ ਲਾਂਚ - ਪੀ.ਪੀ.ਸੀ.ਬੀ ਅਤੇ ਟੀ.ਆਈ.ਈ.ਈ.ਟੀ. ਨੇ ਕਰਵਾਇਆ ਇੰਡਸਟਰੀ-ਇੰਸਟੀਚਿਊਟ ਇੰਟਰਫੇਸ ਪ੍ਰੋਗਰਾਮ ਪਟਿਆਲਾ, 4 ਜਨਵਰੀ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਬਾਰੇ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ....
ਪਿੰਡ ਵਜੀਦਕੇ ਕਲਾਂ ਵਿਖੇ ਬੀ ਕੇ ਯੂ ਉਗਰਾਹਾ ਵੱਲੋਂ ਪੰਜਾਬ ਸਰਕਾਰ ਦਾ ਪੁੱਤਲਾ ਫੂਕ ਕੇ ਨਾਹਰੇਬਾਜੀ ਕੀਤੀ
ਮਹਿਲ ਕਲਾਂ, 4 ਜਨਵਰੀ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ (ਓੁਗਰਾਹਾ) ਵੱਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਜੀਰਾ ਸਰਾਬ ਫੈਕਟਰੀ ਨੂੰ ਬੰਦ ਨਾ ਕਰਨ ਦੇ ਵਿਰੋਧ ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਹਰੇਬਾਜੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ,ਮਾਸਟਰ ਦਲਵੀਰ ਸਿੰਘ ਆਦਿ ਨੇ ਕਿਹਾ ਕਿ ਜੀਰਾ ਸਰਾਬ ਫੈਕਟਰੀ ਪ੍ਦੂਸਨ ਫੈਲਾ ਰਹੀ ਹੈ ਤੇ ਫੈਕਟਰੀ ਦਾ ਗੰਦਾ ਪਾਣੀ ਧਰਤੀ ਵਿੱਚ ਪਾ ਕੇ ਪੀਣ ਵਾਲੇ ਪਾਣੀ ਨੂੰ ਜਹਿਰੀਲਾ ਕੀਤਾ ਜਾ ਰਿਹਾ ਤੇ ਜਿਸ ਨਾਲ ਭਿਆਨਕ ਬਿਮਾਰੀਆਂ ਫੈਲਣ....
ਭਾਸ਼ਾ ਵਿਭਾਗ ਵਲੋਂ ਜਨਵਰੀ ਮਹੀਨੇ ਤੋਂ ਉਰਦੂ ਕੋਰਸ ਕੀਤਾ ਜਾ ਰਿਹਾ ਸ਼ੁਰੂ
- ਕੋਰਸ ਲਈ ਦਾਖ਼ਲਾ ਫਾਰਮ ਮੁਫ਼ਤ ਕੀਤੇ ਜਾ ਸਕਦੇ ਹਨ ਪ੍ਰਾਪਤ : ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) : ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਜਨਵਰੀ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ ਅਤੇ ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਉਨ੍ਹਾਂ....
ਧੀਆਂ ਦੇ ਲੋਹੜੀ ਮੇਲੇ ਵਿੱਚ 8 ਜਨਵਰੀ ਅਤੇ ਸੈਮੀਨਾਰ ਤੇ ਕਵੀ ਦਰਬਾਰ ਤੇ 11 ਜਨਵਰੀ
ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਸਨਮਾਨਿਤ ਲੁਧਿਆਣਾ, 4 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਭਵਨ ਵਿਖੇ ਅੱਜ ਮਾਲਵਾ ਸੱਭਿਆਚਾਰਕ ਮੰਚ ਵੱਲੋਂ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ , ਮਲਕੀਤ ਸਿੰਘ ਦਾਖਾ ਤੇ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਸ ਸਾਲ ਦੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਨੂੰ ਉਨ੍ਹਾਂ ਦੇ 62ਵੇਂ ਜਨਮਦਿਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ....
ਭਾਰਤੀ ਕਿਸਾਨ ਯੂਨੀਅਨ ਨੇ ਸਾੜਿਆ ਪੰਜਾਬ ਸਰਕਾਰ ਦਾ ਪੁਤਲਾ।
ਕਿਸ਼ਨਪੁਰਾ ਕਲਾਂ 4 ਜਨਵਰੀ (ਗੁਰਮੇਲ ਸਿੰਘ) : ਸਾਂਝਾ ਮੋਰਚਾ ਜੀਰਾ ਵਲੋਂ ਪੰਜਾਬ ਭਰ ਵਿਚ ਪਿੰਡ ਪਿੰਡ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆ ਗਈਆ,ਇਸੇ ਕੜੀ ਤਹਿਤ ਅੱਜ ਕਸਬਾ ਕਿਸ਼ਨਪੁਰਾ ਕਲਾਂ ਦੇ ਬੱਸ ਸਟੈਂਡ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਪਿੰਡ ਦੇ ਸੈਂਕੜੇ ਮਰਦ ਔਰਤਾਂ ਸ਼ਾਮਿਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸ ਤਰ੍ਹਾਂ ਕਾਰਪੋਰੇਟ ਸਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦੇ ਪੱਖ ਵਿਚ....
ਵਿਧਾਇਕ ਛੀਨਾ ਦੀ ਪਹਿਲਕਦਮੀ ਸਦਕਾ ਕੂੜੇ ਦਾ ਢੇਰ ਹਟਵਾਇਆ
- ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਤੋਂ ਪ੍ਰੇਸ਼ਾਨ ਸਨ ਇਲਾਕਾ ਨਿਵਾਸੀ ਲੁਧਿਆਣਾ, 04 ਜਨਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਪੈਂਦੇ ਜੀਟੀ ਰੋਡ ਢੋਲੇਵਾਲ ਮਿਲਟਰੀ ਕੈਂਪ ਨੇੜੇ ਗਰੀਨ ਬੈਲਟ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਜਿਸ ਸਬੰਧੀ ਇਲਾਕਾ ਨਿਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਹਲਕਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੂੜੇ ਦੇ ਢੇਰ ਨੂੰ ਉਥੋਂ ਹਟਵਾਇਆ। ਇਲਾਕੇ ਦੇ ਲੋਕਾਂ ਵਲੋਂ ਵਿਧਾਇਕ ਛੀਨਾ ਨੂੰ....
ਮੰਤਰੀ ਨਿੱਝਰ ਵਲੋਂ ਸਿੱਧਵਾਂ ਨਹਿਰ ਦੀ ਸਫ਼ਾਈ ਅਤੇ ਨਹਿਰ ਦੁਆਲੇ ਚੇਨ ਲਿੰਕਡ ਵਾੜ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ
ਲੁਧਿਆਣਾ, 4 ਜਨਵਰੀ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਿੱਧਵਾਂ ਨਹਿਰ ਦੀ ਸਫ਼ਾਈ ਦਾ ਕੰਮ ਬੁੱਧਵਾਰ ਤੋਂ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿੱਚ ਸਥਿਤ ਨਹਿਰ ਦੇ ਪੁਲ ਤੋਂ ਸ਼ੁਰੂ ਕੀਤਾ। ਕੈਬਨਿਟ ਮੰਤਰੀ ਡਾ. ਨਿੱਝਰ ਨੇ ਸ਼ਹਿਰ ਦੀ ਹਦੂਦ ਅੰਦਰ ਨਹਿਰ ਦੇ 13 ਕਿਲੋਮੀਟਰ ਲੰਬੇ ਹਿੱਸੇ ਦੇ ਨਾਲ-ਨਾਲ ਚੇਨ....
ਸਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਅੱਜ ਹੋਵੇਗਾ ਮਹਾਨ ਕਥਾ ਕੀਰਤਨ ਦਰਬਾਰ
ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ ਰੇਖ ਹੇਠ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਢਾਡੀ ਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆ। ਢਾਡੀ ਤੇ ਕਵੀਸ਼ਰੀ ਦਰਬਾਰ ਦੌਰਾਨ ਪੰਥ ਪ੍ਰਸਿੱਧ ਜਥਿਆ ਭਾਈ....
28ਵੇ ਅਲੌਕਿਕ ਦਸ਼ਮੇਸ਼ ਪੈਦਲ ਮਾਰਚ ਦਾ ਰਾਏਕੋਟ ਪੁੱਜਣ ਤੇ ਭਰਵਾ ਸੁਆਗਤ
ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੀਆਂ ਅਲੌਕਿਕ ਯਾਦਾਂ ਨੂੰ ਤਾਜ਼ਾ ਕਰਵਾਉਂਦਾ ਵੱਖ ਵੱਖ-ਵੱਖ ਧਰਮਾਂ 'ਚ ਆਪਸੀ ਏਕਤਾ ,ਭਾਈਚਾਰਕ ਸਾਂਝ, ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੰਦਾ ਹੋਇਆ ਅਤੇ ਪਤਿਤਪੁਣੇ ਦਾ ਸ਼ਿਕਾਰ ਅੱਜ ਦੀ ਨੌਜਵਾਨ ਪੀੜੀ ਨੂੰ ਆਪਣੇ ਕੁਰਬਾਨੀਆਂ ਭਰੇ ਧਾਰਮਿਕ ਵਿਰਸੇ ਨਾਲ ਜੁੜਨ ਦਾ ਹੋਕਾ ਦਿੰਦਾ ਹੋਇਆ ਸਚਖੰਡਵਾਸੀ ਬਾਬਾ ਜੋਰਾ ਸਿੰਘ ਲੱਖਾ ਵੱਲੋਂ ਵਰੋਸਾਏ ਉਨ੍ਹਾਂ ਦੇ ਪੋਤਰੇ ਬਾਬਾ ਕੁਲਵੰਤ ਸਿੰਘ ਲੱਖਾ ਵੱਲੋਂ ਪੰਜ ਪਿਆਰਿਆਂ ਦੀ....
ਡਾਕ ਮਿਲੀ ਨਹੀਂ, ਮੋਬਾਇਲ ’ਤੇ ਆਇਆ ਡਲਿਵਰੀ ਦਾ ਮੈਸੇਜ, ਪੁੱਛਗਿੱਛ ’ਚ ਪਤਾ ਲੱਗਾ ਤਾਂ ਡਾਕ ਮਿਲੀ ਡਾਕ ਦਫਤਰ ’ਚ
ਰਾਏਕੋਟ, 04 ਜਨਵਰੀ (ਚਮਕੌਰ ਸਿੰਘ ਦਿਓਲ) : ਰਾਏਕੋਟ ’ਚ ਭਾਰਤੀ ਡਾਕ ਵਿਭਾਗ ਦੀਆਂ ਸੇਵਾਵਾਂ ਦਾ ਮੰਦਾ ਹਾਲ ਹੈ, ਹਾਲਤ ਇਹ ਹੈ ਕਿ ਵਿਭਾਗ ਡਾਕਖਾਨੇ ਵਿੱਚ ਸਮੇਂ ਸਿਰ ਪੁੱਜ ਚੁੱਕੀ ਡਾਕ ਨੂੰ ਸਬੰਧਤ ਵਿਅਕਤੀਆਂ ਤੱਕ ਪਹੁੰਚਾਉਣ ਦੀ ਬਜਾਏ ਕੇਵਲ ਡਿਲਵਿਰੀ ਦੇ ਸੰਦੇਸ਼ ਭੇਜ ਕੇ ਹੀ ਬੁੱਤਾ ਸਾਰ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਵਿਅਕਤੀ ਜ਼ਰੂਰੀ ਡਾਕ ਮਿਲਣ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਡਾਕ ਵਿਭਾਗ ਰਾਏਕੋਟ ਵਲੋਂ ਡਾਕਖਾਨੇ....
ਜਾਅਲੀ ‘ਐਨਓਸੀ’ ਰਾਹੀਂ ਹੋਈਆਂ ਰਜਿਸਟਰੀਆਂ ਮਾਮਲੇ ’ਚ ਜਾਂਚ ਜਾਰੀ
ਤੱਥ ਜਲਦੀ ਆਉਂਗੇ ਸਾਹਮਣੇ, ਦੋਸ਼ੀਆਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ : ਐਸ.ਡੀ.ਐਮ. ਕੋਹਲੀ ਰਾਏਕੋਟ, 4 ਜਨਵਰੀ (ਰਘਵੀਰ ਸਿੰਘ ਜੱਗਾ) : ਅਣ-ਅਧਿਕਾਰਤ ਕਾਲੋਨੀਆਂ ਦੀ ਭਰਮਾਰ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸ਼ਹਿਰੀ ਖੇਤਰ ਜਾਂ ਹੋਰ ਇਲਾਕਿਆਂ ਵਿਚ ਕਿਸੇ ਵੀ ਪਲਾਟ ਜਾਂ ਇਮਾਰਤ ਦੀ ਖਰੀਦ-ਵੇਚ ਤੋਂ ਪਹਿਲਾਂ ‘ਐਨਓਸੀ’ ਭਾਵ ਕੋਈ ਇਤਰਾਜ ਨਹੀਂ ਦਾ ਸਰਟੀਫਿਕੇਟ ਲੈਣਾ ਜਰੂਰੀ ਕਰ ਦਿੱਤਾ ਸੀ। ਆਨਲਾਈਨ ਪੋਰਟਲ ਰਾਹੀਂ ਐੱਨਓਸੀ ਲੈਣ ਦੀ ਪ੍ਰਕਿਰਿਆ ਰਾਏਕੋਟ ਦੇ ਕਈ ਦਲਾਲਾ ਨੂੰ ਔਖੀ ਲੱਗਦੀ ਸੀ ਤੇ ਉਹਨਾਂ ਨੇ....
ਜੋ ਗੁਰਪਤਵੰਤ ਪੰਨੂ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਉਣਗੇ, ਉਸਨੂੰ ਦੇਵਾਂਗਾ ਇੱਕ ਲੱਖ ਡਾਲਰ ਦਾ ਇਨਾਮ : ਰਾਜਾ ਵੜਿੰਗ
ਖੰਨਾ, 4 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਵੇਗਾ ਤਾਂ ਉਹ ਆਪਣੇ ਵੱਲੋਂ ਇੱਕ ਲੱਖ ਡਾਲਰ ਦਾ ਇਨਾਮ ਦੇਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਕੀਤਾ ਹੈ।ਕਾਂਗਰਸ ਪ੍ਰਧਾਨ ਰਾਜਾ ਵੜਿੰਗ ਭਾਰਤ ਜੋੜੋ ਯਾਤਰਾ ਦੀਆਂ....
ਟਰੱਕ ਆਪ੍ਰੇਟਰ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਸ਼ੰਭੂ ਬਾਰਡਰ ਤੋਂ ਚੁੱਕਣਗੇ ਧਰਨਾ
ਰਾਜਪੁਰਾ, 4 ਜਨਵਰੀ : ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਉਤੇ ਧਰਨਾ ਦੇ ਰਹੇ ਟਰੱਕ ਆਪ੍ਰੇਟਰਾਂ ਅਤੇ ਸਰਕਾਰ ਵਿੱਚਕਾਰ ਅੱਜ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨਾਲ ਅੱਜ ਹੋਈ ਮੀਟਿੰਗ ਤੋਂ ਬਾਅਦ ਟਰੱਕ ਆਪ੍ਰੇਟਰਾਂ ਤੇ ਸਰਕਾਰ ਦੀ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਟਰੱਕ ਆਪ੍ਰੇਟਰ ਆਪਣਾ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ। ਦੱਸ ਦਈਏ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ....
ਪੰਜਾਬ ਸਰਕਾਰ ਦੇ ਵਤੀਰੇ ਖਿਲਾਫ਼ ਵਫਦ ਕੌਮੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ
ਜਗਰਾਉਂ 4 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਦੇ ਅੱਤਿਆਚਾਰਾਂ ਧਰਨਾਕਾਰੀ ਜੱਥੇਬੰਦੀਆਂ ਵਲੋਂ 10 ਮਹੀਨਿਆਂ ਤੋਂ ਥਾਣੇ ਸਿੱਟੀ ਜਗਰਾਉ ਅੱਗੇ ਚੱਲ ਰਹੇ ਲਗਾਤਾਰ ਧਰਨਾ ਪ੍ਰਤੀ ਪੰਜਾਬ ਸਰਕਾਰ ਦੇ ਵਤੀਰੇ ਪ੍ਰਤੀ ਅਤੇ ਪੀੜ੍ਹਤ ਅੱਤਿਆਚਾਰ ਜਾਤੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤਰਲੋਚਨ ਸਿੰਘ ਝੋਰੜਾਂ ਤੇ ਨਿਰਮਲ ਸਿੰਘ ਧਾਲੀਵਾਲ ਦੀ ਅਗਵਾਈ 'ਚ ਧਰਨਾਕਾਰੀਆਂ ਦਾ ਵਫਦ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਨਵੀਂ ਦਿੱਲੀ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਿਆ। ਪ੍ਰੈਸ ਨੂੰ ਜਾਰੀ ਬਿਆਨ 'ਚ....