ਮਾਲਵਾ

ਰਾਜਪਾਲ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਸੱਦਾ, ਪੰਜਾਬ ਦੇ ਵਿਕਾਸ 'ਚ ਲੋਕਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਉਣ 'ਤੇ ਦਿੱਤਾ ਜੋਰ
76ਵਾਂ ਗਣਤੰਤਰ ਦਿਵਸ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ 'ਚ ਰਾਸ਼ਟਰੀ ਝੰਡਾ ਲਹਿਰਾਇਆ ਰਾਜਪਾਲ ਨੇ ਵਿਕਾਸ ਅਤੇ ਵਾਤਾਵਰਣ ਵਿਚਕਾਰ ਸੰਤੁਲਨ ਬਣਾਉਣ ਦੀ ਕੀਤੀ ਅਪੀਲ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਲਈ ਕੀਤਾ ਯਾਦ ਲੁਧਿਆਣਾ, 27 ਜਨਵਰੀ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਦੀ ਸੰਭਾਲ ਨਾਲ ਵਿਕਾਸ ਨੂੰ ਸੰਤੁਲਿਤ ਕਰਨ ਦੀ ਅਹਿਮ ਲੋੜ 'ਤੇ....
ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਨੂੰ ਆਪਣੀਆਂ ਮੰਗਾਂ ਮਨਵਾਉਣ ਖਾਤਰ ਮਰਨ ਵਰਤ ਦਾ ਰਾਹ ਅਪਨਾਉਣਾ ਪੈ ਰਿਹਾ : ਮੁੱਖ ਮੰਤਰੀ ਮਾਨ 
ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ : ਮੁੱਖ ਮੰਤਰੀ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਲੋਕਾਂ ਦਾ ਸਹਿਯੋਗ ਮੰਗਿਆ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਤਾਕ ਵਿੱਚ ਪੰਜਾਬ ਵਿਰੋਧੀ ਅਨਸਰਾਂ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾ....
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
ਬਠਿੰਡਾ, 27 ਜਨਵਰੀ 2025 : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ....
ਸਟਰੀਟ ਵੈਂਡਰਜ਼ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਵਿਵਾਦ ਨਿਪਟਾਰਾ ਕਮੇਟੀ ਦਾ ਗਠਨ
ਕਮੇਟੀ ਐਮ ਸੀ ਦਫ਼ਤਰ ਮੋਹਾਲੀ ਵਿਖੇ ਬੈਠੇਗੀ ਐਸ.ਏ.ਐਸ.ਨਗਰ, 27 ਜਨਵਰੀ, 2025 : ਸਟਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਐਕਟ, 2014 ਅਤੇ ਪੰਜਾਬ ਸਟ੍ਰੀਟ ਵੈਂਡਰਜ਼ (ਪ੍ਰੋਟੈਕਸ਼ਨ ਆਫ ਲਾਈਵਲੀਹੁਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਿੰਗ) ਰੂਲਜ਼ 2015 ਦੇ ਸੈਕਸ਼ਨ 20 ਦੁਆਰਾ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਦੇ ਰਾਜਪਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਵਿਵਾਦ ਨਿਪਟਾਰਾ ਕਮੇਟੀ ਦਾ ਪੁਨਰਗਠਨ ਕੀਤਾ ਹੈ।....
ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਖਰੜਂ ਵਿਖੇ ਲਗਾਇਆ ਖੂਨਦਾਨ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2025 : ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਹਿਮਾਚਲੀ ਏਕਤਾ ਮੰਚ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮੌਕੇ ਪਾਲਮ ਹਾਈਟਸ ਸੋਸਾਇਟੀ, ਸੈਕਟਰ-125, ਨੇੜੇ ਜਲਵਾਯੂ ਟਾਵਰ ਜੰਡਪੁਰ, ਖਰੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਅੰਕਿਤਾ ਕਾਂਸਲ, ਪੀ.ਸੀ.ਐਸ. ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸ਼ਮੂਲੀਅਤ ਕੀਤੀ....
ਮੌਜੂਦਾ ਵਿੱਤੀ ਵਰ੍ਹੇ ਦੌਰਾਨ ਦਸੰਬਰ ਤੱਕ ਟੈਕਸਾਂ ਤੋਂ ਕੁੱਲ 31,156 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਪ੍ਰਾਪਤ ਹੋਇਆ : ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ ਆਪਣੇ ਸੰਦੇਸ਼ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੀਆਂ ਵਿਲੱਖਣ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40 ਹਜਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ- ਹਰਪਾਲ ਸਿੰਘ ਚੀਮਾ ਲੋਕਾਂ....
ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ 
ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਪੰਜਾਬ ਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਜਲਦ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ ਐਸ.ਏ.ਐਸ.ਨਗਰ, 27 ਜਨਵਰੀ, 2025 : ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ....
ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ : ਹਰਭਜਨ ਸਿੰਘ
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੈਬਨਿਟ ਮੰਤਰੀ ਹੋਏ ਨਤਮਸਤਕ, ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ ਕਿਹਾ, ਫਿਰੋਜ਼ਪੁਰ ਜ਼ਿਲ੍ਹੇ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ ਪੰਜਾਬ ਸਰਕਾਰ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਫ਼ਿਰੋਜ਼ਪੁਰ, 27 ਜਨਵਰੀ 2025 : 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ....
450 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪੰਜਾਬ ਦੀਆਂ ਸ਼ਹਿਰੀ ਇਕਾਈਆਂ ਦੇ ਵਿਕਾਸ ਕਾਰਜ ਆਰੰਭੇ : ਡਾ. ਰਵਜੋਤ ਸਿੰਘ
ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ ਮਾਲੇਰਕੋਟਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 111 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ– ਡਾ ਰਵਜੋਤ ਸਿੰਘ ਆਜ਼ਾਦੀ ਘੁਲਾਟੀਆਂ ,ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ....
ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ : ਸਪੀਕਰ ਸੰਧਵਾਂ
ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ⁠ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਫ਼ਰੀਦਕੋਟ 27 ਜਨਵਰੀ, 2025 : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ....
ਪੰਜਾਬ ਵਾਸੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ :  ਡਾ ਬਲਬੀਰ ਸਿੰਘ
ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ : ਡਾ ਬਲਬੀਰ ਸਿੰਘ ਮੋਗਾ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ ਵੱਖ ਵੱਖ ਸਕੂਲਾਂ ਦੇ 1100 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਮੋਗਾ, 27 ਜਨਵਰੀ 2025 : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ....
ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸਮਰਪਣ ਲਈ ਰਕਸ਼ਕ ਪਦਕ ਅਤੇ ਮੈਡਲ ਨਾਲ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ
ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ, 27 ਜਨਵਰੀ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ....
ਕੇਂਦਰ ਸਰਕਾਰ ਵੱਲੋਂ ਨਵਾਂ 'ਕੌਮੀ ਖੇਤੀ ਮੰਡੀਕਰਨ ਖੇਤੀ ਖਰੜਾ' ਵੱਖ ਵੱਖ ਸਰਕਾਰਾਂ ਨੂੰ ਭੇਜ ਕੇ ਲਾਗੂ ਕਰਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਗੋਗੀ ਭੁੱਲਰ/ਅਮਨਦੀਪ ਸ਼ਰਮਾਂ 
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਰਾਏਕੋਟ ਤਹਿਸੀਲ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਰਾਏਕੋਟ, 27 ਜਨਵਰੀ (ਰਘਵੀਰ ਸਿੰਘ ਜੱਗਾ) : ਗਣਤੰਤਰ ਦਿਵਸ ਤੇ ਕੌਮੀ ਖਰੜੇ ਨੂੰ ਰੱਦ ਕਰਨ, ਸਾਰੀਆਂ ਫਸਲਾਂ ਤੇ ਐਮਐਸਪੀ ਤੇ ਖ੍ਰੀਦ ਗਾਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ – ਮਜ਼ਦੂਰਾਂ ਦੀ ਕਰਜਾ ਮੁਕਤੀ ਸਮੇਤ ਹੋਰਨਾਂ ਨੂੰ ਮੰਗਾਂ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਰੈਕਟਰ ਮਾਰਚ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਤਹਿਸੀਲ ਰਾਏਕੋਟ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ....
ਸਤਲੁਜ ਦਰਿਆ ਨੂੰ ਤੇਜ਼ੀ ਨਾਲ ਪੁਨਰ ਸੁਰਜੀਤ ਕਰਨ ਅਤੇ ਗੰਦੇ ਪਾਣੀ ਤੋਂ ਬਚਾਉਣ ਲਈ ਲੋਕਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੈ : ਰਾਜਪਾਲ
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁੱਢਾ ਦਰਿਆ ਦਾ ਦੌਰਾ ਬੁੱਢਾ ਦਰਿਆ ਲਈ ਮਹੀਨਾਵਾਰ ਸਮੀਖਿਆ ਮੀਟਿੰਗ ਲੁਧਿਆਣਾ ਵਿਖੇ ਕਰਨ ਦਾ ਕੀਤਾ ਐਲਾਨ ਕਟਾਰੀਆ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਜਨ ਅੰਦੋਲਨ ਦੀ ਅਪੀਲ ਕੀਤੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਫ਼ਾਈ ਉਪਰਾਲੇ ਸ਼ੁਰੂ ਕਰਨ ਦੀ ਸ਼ਲਾਘਾ ਲੁਧਿਆਣਾ, 25 ਜਨਵਰੀ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 'ਬੁੱਢਾ ਦਰਿਆ' ਦੇ ਗਊਸ਼ਾਲਾ ਪੁਆਇੰਟ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਉਹ ਬੁੱਢਾ ਦਰਿਆ ਪੁਨਰ....
ਡਾਕਟਰਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਸਗੋਂ ਠਰਿੰਮੇ ਨਾਲ ਕੰਮ ਲੈਣਾ ਚਾਹੀਦਾ ਹੈ : ਡਾ. ਬਲਬੀਰ ਸਿੰਘ 
ਪਟਿਆਲਾ, 25 ਜਨਵਰੀ 2025 : ਰਾਜਿੰਦਰਾ ਹਸਪਤਾਲ ਪਟਿਆਲਾ ਦੀ ਬਿਜਲੀ ਬੰਦ ਹੋ ਜਾਣ ਕਾਰਨ ਓਪਰੇਸ਼ਨ ਕਰ ਰਹੇ ਡਾਕਟਰਾਂ ਵੱਲੋਂ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਪ੍ਰਸ਼ਾਸਨ, ਬਿਜਲੀ ਬੋਰਡ ਤੇ ਪੀਡਬਲਯੂਡੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਾਰੇ ਪੁਖਤਾ ਪ੍ਰਬੰਧ ਹੋਣ ਦੇ ਬਾਵਜੂਦ ਬਿਜਲੀ ਜਾਣ 'ਤੇ ਹੈਰਾਨੀ ਪ੍ਰਗਟਾਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹੇ....