ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ ਕੀਤੀ ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਨੀਵਾਰ ਬੀਤੀ ਸ਼ਾਮ ਤੱਕ ਮੰਡੀਆਂ ਅੰਦਰ ਕਣਕ ਦੀ 88 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1205 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ....
ਮਾਲਵਾ

ਮੰਡੀਆਂ 'ਚੋਂ 7 ਲੱਖ 56 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ ਪਟਿਆਲਾ, 7 ਮਈ : ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਨਾਲੋਂ ਨਾਲ ਖਰੀਦ ਸਦਕਾ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਕਿਸਾਨਾਂ ਨੂੰ ਫ਼ਸਲ ਵਿਕਣ ਦੇ ਕੁਝ ਹੀ ਘੰਟਿਆਂ 'ਚ ਅਦਾਇਗੀ ਕਰਕੇ ਖਰੀਦ ਏਜੰਸੀਆਂ ਨੇ ਬੇਮੌਸਮੀ ਬਰਸਾਤ ਕਾਰਨ ਮੁਰਝਾਏ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਉਣ ਦਾ ਕੰਮ ਕੀਤਾ। ਡਿਪਟੀ....

ਮਾਨਸਾ, 07 ਮਈ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟਸ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ ਲਿੰਕ ਅਤੇ ਜਨਰਲ ਟਾਈਪਿੰਗ ਨਾਲ ਸਬੰਧਤ ਸੇਵਾਵਾਂ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਹੁਣ ਐਚ.ਐਸ.ਆਰ.ਪੀ ਸਰਵਿਸ ਰਾਹੀਂ ਹਾਈ ਸਕਿਊਰਿਟੀ....

ਸ੍ਰੀ ਮੁਕਤਸਰ ਸਾਹਿਬ, 06 ਮਈ : ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਗੋਲੀਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਲੈਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ (60) ਅਤੇ ਸੁਖਵਿੰਦਰ ਕੌਰ (58) ਵਜੋਂ ਹੋਈ ਹੈ, ਜੋ ਰਿਸ਼ਤੇ ‘ਚ ਪਤੀ-ਪਤਨੀ ਸਨ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਦਿਲ ਦਹਿਲਾਉਣ ਵਾਲਾ ਕਦਮ ਉਠਾਇਆ। ਮ੍ਰਿਤਕਾਂ ਦੇ ਇੱਕ ਬੇਟੀ ਸੀ, ਜੋ ਵਿਆਹੀ ਹੋਈ ਹੈ। ਮੌਕੇ ਤੇ ਪੁੱਜੀ ਪੁਲਿਸ ਨੇ ਦੋਵੇਂ ਲਾਸ਼ਾਂ....

ਮਾਨਸਾ, 06 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਆ ਰਹੀ ਕਣਕ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਸ਼ੁੱਕਰਵਾਰ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ 5 ਲੱਖ 82 ਹਜ਼ਾਰ 637 ਮੀਟਰਿਕ ਟਨ ਕਣਕ ’ਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 80 ਹਜ਼ਾਰ 114 ਮੀਟਰਿਕ ਟਨ ਦੀ ਖਰੀਦ ਮੁਕੰਮਲ ਕਰ ਲਈ ਗਈ ਹੈ ਜੋ ਕਿ 99 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ....

ਮਲੇਰਕੋਟਲਾ, 06 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 45 ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਜਾਰੀ ਹੈ । ਕਿਸਾਨਾਂ ਦੀ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। 05 ਮਈ 2023 ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 471ਕਰੋੜ 84 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਜਿਨਸ(ਕਣਕ) 02 ਲੱਖ 32 ਹਜ਼ਾਰ683 ਮੀਟਰਕ ਟਨ ਦੇ....

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ ਐੱਸ ਏ ਐੱਸ ਨਗਰ, 06 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਖਰੀਦ ਦੇ ਨਾਲੋ-ਨਾਲ....

ਫਾਜ਼ਿਲਕਾ, 5 ਮਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀ ਦੇ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।....

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ ਮੁਹਾਲੀ, 5 ਮਈ : ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਚੱਪੜਚਿੜੀ ਯਾਦਗਾਰ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮਈ ਦਾ ਮਹੀਨਾ....

ਸੰਗਰੂਰ, 5 ਮਈ : ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਹਿਮ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਿੰਡਾਂ ਦੇ ਚਿਰਾਂ ਤੋਂ ਬੰਦ ਪਏ ਖ਼ਾਲਿਆਂ ਵਿੱਚ ਪਾਣੀ ਸਪਲਾਈ ਨੂੰ ਮੁੜ ਸ਼ੁਰੂ ਕਰਨ ਲਈ ਪ੍ਰਕਿਰਿਆ ਜ਼ਮੀਨੀ ਤੌਰ ’ਤੇ ਆਰੰਭ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪਾਣੀ ਦੇ ਪੱਧਰ ਦਾ ਦਿਨੋ ਦਿਨ ਹੇਠਾਂ ਡਿੱਗਣਾ ਗੰਭੀਰ ਚਿੰਤਾ ਦਾ ਵਿਸ਼ਾ....

ਨਵੀਨਤਮ ਸਿੱਖਿਆ ਸ਼ਾਸਤਰ ਲਈ ਸਿੱਖਿਆ ਸੁਧਾਰ ਹੈਂਡਬੁੱਕ ਲਾਂਚ ਰਾਜਪੁਰਾ, 5 ਮਈ : ਚਿਤਕਾਰਾ ਯੂਨੀਵਰਸਿਟੀ, ਪੰਜਾਬ ਵਿਖੇ ਸਿੱਖਿਆ ਸੁਧਾਰਾਂ ਸਬੰਧੀ ‘‘ਪੈਡਾਗੋਗਿਕਲ ਵਰਕਸ਼ਾਪ ਅਤੇ ਪ੍ਰਦਰਸ਼ਨੀ” ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਰੰਭ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਪ੍ਰੋਜੈਕਟ “ਐੱਜੂਰਿਫ਼ਾਰਮਜ਼ “ ਦੇ ਹੁਣ ਤੱਕ ਦੇ ਸਫਰ ਬਾਰੇ ਜਾਣਕਾਰੀ ਦੇ ਨਾਲ ਹੋਇਆ। ਇਸ ਤੋਂ ਬਾਅਦ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਵੱਲੋਂ ‘‘ਨਵੀਨਤਮ ਸਿੱਖਿਆ ਸ਼ਾਸਤਰ ਲਈ ਐੱਜੂਰਿਫ਼ਾਰਮ ਹੈਂਡਬੁੱਕ” ਨਾਮੀਂ....

ਦੋਰਾਹਾ, 06 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਹਾ ਵੱਲੋ ਵਿਭਾਗ ਰਾਹੀਂ ਭੇਜੀ ਜਾ ਰਹੀ ਫੀਡ ਜਿਸ ਵਿਚ ਵਿਸ਼ੇਸ਼ ਕਰਕੇ ਆਟਾ, ਪ੍ਰੀ-ਮਿਕਸ ਖਿਚੜੀ, ਬੇਸਣ, ਮੁਰਮੂਰੇ, ਚੀਨੀ, ਘਿਉ ਆਦਿ ਵਸਤੂਆਂ ਬਲਾਕ ਦੇ ਹਰ ਆਂਗਨਵਾੜੀ ਸੈਂਟਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀ.ਡੀ.ਪੀ.ਓ ਦੋਰਾਹਾ....

ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ - ਸੁਰਭੀ ਮਲਿਕ ਲੁਧਿਆਣਾ, 6 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਮਲਿਕ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ....

ਲੁਧਿਆਣਾ, 5 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਮਹੀਨਾਵਾਰ ਨਿਊਜ਼ਲੈਟਰ ਜਾਰੀ ਕੀਤਾ ਗਿਆ।'ਖ਼ਬਰਾਂ ਲੁਧਿਆਣਵੀ' ਸਿਰਲੇਖ ਲੁਧਿਆਣਾ ਦੇ ਲੋਕਾਂ ਨੂੰ ਪ੍ਰਸ਼ਾਸਨ ਨਾਲ ਜੁੜੇ ਰਹਿਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਦੇ ਯੋਗ ਬਣਾਏਗਾ।ਪ੍ਰਸ਼ਾਸਨ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਿਊਜ਼ਲੈਟਰ ਪੰਜਾਬ ਸਰਕਾਰ ਦੇ ਨਵੀਨਤਮ ਪ੍ਰੋਗਰਾਮਾਂ ਅਤੇ ਨੀਤੀਆਂ ਤੋਂ ਇਲਾਵਾ....

ਬੇਲਾ,5 ਮਈ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ (ਆਟੋਨੋਮਸ ਕਾਲਜ) ਵੱਲੋਂ ਬੀ.ਫਾਰਮੇਸੀ ਅਤੇ ਐਮ. ਫਾਰਮੇਸੀ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਵਿਦਾਇਗੀ ਪਾਰਟੀ ਸ਼ਾਨਦਾਰ ਰਹੀ। ਜੂਨੀਅਰਾਂ ਨੇ ਆਪਣੇ ਸੀਨੀਅਰਜ਼ ਲਈ ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਬਹੁਤ ਕੋਸ਼ਿਸ਼ ਕੀਤੀ। ਉਨ੍ਹਾਂ ਦੁਆਰਾ ਆਯੋਜਿਤ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਸੱਚਮੁੱਚ ਸ਼ਾਨਦਾਰ ਸੀ, ਜਿਸ ਵਿੱਚ ਡਾਂਸ ਤੋਂ ਲੈ ਕੇ ਸੰਗੀਤ ਤੱਕ ਨਾਟਕ ਤੱਕ ਦੀਆਂ ਪੇਸ਼ਕਾਰੀਆਂ ਸ਼ਾਮਲ....