ਮਾਲਵਾ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜਾ
ਫਤਹਿਗੜ੍ਹ ਸਾਹਿਬ, 24 ਦਸੰਬਰ : ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28....
ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ : ਭਗਵੰਤ ਮਾਨ
ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ....
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਆਪਣਾ ਪੂਰਾ ਸਰਬੰਸ ਦਾਨ ਕਰ ਦਿੱਤਾ : ਪ੍ਰਧਾਨ ਧਾਮੀ
ਮਾਛੀਵਾੜਾ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਲੱਗਦੇ ਜੋੜ ਮੇਲ ਦੇ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੱਜੇ ਜਿਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਾਨ ਤਾਂ ਹਰੇਕ ਵਿਅਕਤੀ ਕਰ ਸਕਦਾ ਹੈ ਪਰ ਸਾਡੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ....
ਸਰਕਾਰ ਵੱਲੋਂ ਗਠਿਤ ਕਮੇਟੀਆਂ ਵੱਲੋਂ ਅੱਜ ਜ਼ੀਰਾ ਸ਼ਰਾਬ ਫੈਕਟਰੀ ਅਤੇ ਆਲੇ-ਦੁਆਲੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ
ਫਿਰੋਜ਼ਪੁਰ 24 ਦਸੰਬਰ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ(ਮਾਲਬੋਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟੇਡ) ਦੇ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਕਮੇਟੀਆਂ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ, ਮਿੱਟੀ ਅਤੇ ਫਸਲਾਂ ਦੀ ਜਾਂਚ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਿੰਡਾਂ ਵਿਚ ਕੈਂਸਰ, ਹੈਪੈਟਾਈਟਸ ਬੀ ਆਦਿ ਬਿਮਾਰੀਆਂ ਦੇ ਵੱਧ ਰਹੇ ਕੇਸਾਂ ਦੀ ਜਾਂਚ ਲਈ ਸਿਹਤ ਵਿਭਾਗ ਅਤੇ ਪਸ਼ੂਆਂ ਵਿਚ....
ਮੈਗਾ ਮਾਪੇ ਅਧਿਆਪਕ ਮਿਲਣੀ ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਉਣ 'ਚ ਸਫ਼ਲ ਸਾਬਿਤ ਹੋਵੇਗੀ : ਅਰੋੜਾ
ਸੰਗਰੂਰ, 24 ਦਸੰਬਰ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਯੋਜਿਤ 'ਮੈਗਾ ਮਾਪੇ ਅਧਿਆਪਕ ਮਿਲਣੀ' ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਉਣ ਵਿੱਚ ਸਫ਼ਲ ਸਾਬਿਤ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ....
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਵਧਾਈ ਸੁਰੱਖਿਆ, ਪਿੰਡ ਮੂਸਾ 'ਚ 150 ਪੁਲਿਸ ਮੁਲਾਜ਼ਮ ਤਾਇਨਾਤ
ਮਾਨਸਾ, 23 ਦਸੰਬਰ : ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਸਾ ਪੁਲਿਸ ਵੱਲੋਂ ਮੂਸੇਵਾਲਾ ਦੀ ਕੋਠੀ ਅੱਗੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਪਿੰਡ ਵਿਚ ਵੱਖ-ਵੱਖ ਥਾਵਾਂ ਦੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤੇ 150 ਦੇ ਲਗਭਗ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਿੰਡ ਮੂਸਾ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਚਾਰੋਂ ਪਾਸੇ ਕੈਮਰੇ ਲਗਾ ਦਿੱਤੇ ਗਏ ਹਨ ਤੇ 24 ਘੰਟੇ ਉਨ੍ਹਾਂ ‘ਤੇ....
ਸਰਕਾਰ ਸ਼ਰਾਬ ਫੈਕਟਰੀ ਬੰਦ ਕਰਕੇ ਦਰਜ ਕੀਤੇ ਪਰਚੇ ਕਰੇ ਰੱਦ : ਕਿਸਾਨ ਆਗੂ
ਜ਼ੀਰਾ : ਸ਼ਰਾਬ ਫੈਕਟਰੀ ਜ਼ੀਰਾ ਨੂੰ ਬੰਦ ਕਰਵਾਉਣ ਨੂੰ ਲੇ ਕੇ ਚੱਲ ਰਹੇ ਰੋਸ਼ ਪ੍ਰਦਰਸ਼ਨ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ਼ ਕੀਤੀ ਗਈ, ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸੇ ਦਾ ਕੋਈ ਨਿੱਜੀ ਮਾਮਲਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਕਾਰਨ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨੇ ਦਾ ਉਦੇਸ਼ ਸਿਰਫ਼ ਵਾਤਾਵਰਨ ਅਤੇ ਆਉਣ ਵਾਲੀਆਂ ਪੀੜੀਆ ਨੂੰ ਬਚਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਆਮ ਲੋਕਾਂ ਦਾ ਮਸਲਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ....
ਗੁਰੂ ਸਾਹਿਬ ਵਲੋਂ ਦਰਸਾਏ ਰਾਹ 'ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ ਜਿਊਣ ਦੀ ਲੋੜ : ਮੰਤਰੀ ਸਰਾਰੀ
ਰੂਪਨਗਰ, 23 ਦਸੰਬਰ : ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੀ ਖ਼ਾਤਰ ਅਪਣਾ ਸਰਬੰਸ ਵਾਰਿਆ ਅਤੇ ਅੱਜ ਸਾਨੂੰ ਲੋੜ ਹੈ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲ ਕੇ ਸਬਰ ਸੰਤੋਖ ਵਾਲਾ ਜੀਵਨ ਬਤੀਤ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਗੁਰਦੁਆਰਾ ਛੰਨ ਕੁੰਮਾ ਮਾਸ਼ਕੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਾਂਝੇ ਕੀਤੇ। ਇਸ ਮੌਕੇ ਉਹ ਸਫ਼ਰ ਏ ਸ਼ਹਾਦਤ ਤਹਿਤ ਸਜਾਏ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ। ਸਰਾਰੀ ਨੇ ਕਿਹਾ ਕਿ ਉਹ ਇਕ....
ਮਲੋਟ ਹਲਕੇ ’ਚ ਪਿੰਡਾਂ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋਭ ਜਾਰੀ : ਡਾ. ਬਲਜੀਤ ਕੌਰ
ਮਲੋਟ, 23 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਲਈ ਪਿੰਡ ਰੁਪਾਣਾ....
ਕੋਵਿਡ ਦੀ ਅਗਲੀ ਲਹਿਰ ਦੇ ਸੰਭਾਵਿਤ ਖ਼ਤਰੇ ਤੋਂ ਸੁਚੇਤ ਰਹਿਣਾ ਚਾਹੀਦਾ ਹੈ: ਸੰਜੀਵ ਅਰੋੜਾ
ਲੁਧਿਆਣਾ, 23 ਦਸੰਬਰ : ਲੁਧਿਆਣਾ ਤੋਂ ਲੋਕ ਸਭਾ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਲੁਧਿਆਣਾ ਵਾਸੀਆਂ ਨੂੰ ਓਮਾਈਕਰੋਨ ਸਬ-ਵੈਰੀ ਐਂਟ BF.7ਦੀ ਵੱਧ ਰਹੀ ਚਿੰਤਾ ਕਾਰਨ ਘਬਰਾਉਣ ਦੀ ਨਹੀਂ ਸਗੋਂ ਸੁਚੇਤ ਰਹਿਣ ਲਈ ਕਿਹਾ ਹੈ। ਇਸ ਵੇਰੀਐਂਟ ਨਾਲ ਚੀਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਰਾਜ ਸਰਕਾਰ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ....
ਪੰਜਾਬ 'ਚ ਨਸ਼ਿਆਂ ਦਾ ਫੈਲਾਅ ਸਰਕਾਰੀ ਵਿਓਂਤਬੰਦੀ ਦਾ ਹਿੱਸਾ, ਸਰਕਾਰਾਂ ਤੋਂ ਹੱਲ ਦੀ ਉਮੀਦ ਨਹੀਂ, ਸਮਾਜਿਕ ਲਾਮਬੰਦੀ ਦੀ ਲੋੜ ਹੈ: ਪੰਥਕ ਸਖਸ਼ੀਅਤਾਂ
ਬਠਿੰਡਾ 23 ਦਸੰਬਰ (ਅਨਿਲ ਵਰਮਾ) : ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਮਾਰ ਦੇ ਮਾਮਲੇ ਉੱਤੇ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ, ਦੂਸ਼ਣਬਾਜ਼ੀ ਅਤੇ ਇੰਡੀਆ ਦੀ ਪਾਰਲੀਮੈਂਟ ਵਿੱਚ ਕੀਤੇ ਜਾ ਰਹੇ ਭਾਸ਼ਣ ਗੰਭੀਰਤਾ ਤੋਂ ਸੱਖਣੀ ਫੋਕੀ ਬਿਆਨਬਾਜ਼ੀ ਹੈ, ਜਿਸ ਨਾਲ ਇਸ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥਕ ਸ਼ਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ....
ਸੰਤ ਕਬੀਰ ਸਕੂਲ ਵਿਖੇ ਕਰਵਾਇਆ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ
ਬਠਿੰਡਾ 23 ਦਸੰਬਰ (ਅਨਿਲ ਵਰਮਾ) : ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸਕੂਲ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਤੇ ਜਪੁਜੀ ਸਾਹਿਬ,ਚੌਪਈ ਸਾਹਿਬ ਅਨੰਦ ਸਾਹਿਬਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ।ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਕੁਲਵੰਤ ਨੇ ਵਿਦਿਆਰਥੀਆਂ ਨੂੰ ਸਫ਼ਰ -ਏ- ਸ਼ਹਾਦਤਬਾਰੇ ਜਾਣਕਾਰੀ ਦਿੱਤੀ।ਸਕੂਲ ਦੇਐਮ.ਡੀ. ਪ੍ਰੋ. ਐਮ. ਐਲ....
ਅਧਿਕਾਰੀ ਸ਼ਿਕਾਇਤਾਂ ਦਾ ਸਮੇਂ-ਸਿਰ ਨਿਪਟਾਰਾ ਕਰਨਾ ਬਣਾਉਣ ਯਕੀਨੀ : ਸ਼ੌਕਤ ਅਹਿਮਦ ਪਰੇ
-ਬੇਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ -ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ ਬਠਿੰਡਾ 23 ਦਸੰਬਰ (ਅਨਿਲ ਵਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੁਚੱਜਾ ਪ੍ਰਸ਼ਾਸਨ ਸਪਤਾਹ ਸਬੰਧੀ ਜ਼ਿ੍ਹਲਾ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ....
ਪੰਜਾਬ ਵਿੱਚ ਵਿਗੜ ਰਹੇ ਹਾਲਾਤ ਤੇ ਪੁਲਿਸ ਨੇ ਵਧਾਈ ਚੌਕਸੀ ..।
-ਪੁਲਿਸ ਵੱਲੋ ਆਪ੍ਰੇਸ਼ਨ ‘‘ਈਗਲ’’ਤਹਿਤ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਕੀਤੀ ਚੈਕਿੰਗ, ਕੀਤੀ ਨਾਕਾਬੰਦੀ -ਸਮਾਜ ਵਿਰੋਧੀ ਅਨਸਰਾਂ ਖਿਲਾਫ ਪੁਲਿਸ ਕਰ ਰਹੀ ਹੈ ਪੂਰੀ ਚੌਕਸੀ ਨਾਲ ਕੰਮ: ਏਡੀਜੀਪੀ ਜੈਨ ਬਠਿੰਡਾ 23 ਦਸੰਬਰ (ਅਨਿਲ ਵਰਮਾ) : ਪੰਜਾਬ ਵਿੱਚ ਦਿਨ ਬਾ ਦਿਨ ਵਿਗੜ ਰਹੇ ਹਾਲਾਤ ਕਰਕੇ ਲੋਕਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ । ਸ਼ਹਿਰ ਬਠਿੰਡਾ ਵਿੱਚ ਵੀ ਨਿੱਤ ਦਿਨ ਦਿਹਾੜੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸ਼ਹਿਰ ਬਠਿੰਡਾ....
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜਾ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ
ਲੁਧਿਆਣਾ, 23 ਦਸੰਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਸੁਚੱਜਾ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ. ''ਸੁਸ਼ਾਸ਼ਨ ਸਪਤਾਹ - ਪ੍ਰਸ਼ਾਸਨ ਗਾਓ ਕੀ ਔਰ'' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪ੍ਰੋਗਾਮ ਕਰਵਾਏ ਗਏ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ ਵਲੋਂ ਸੁਚੱਜਾ ਗਵਰਨੈਂਸ ਹਫ਼ਤਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ''ਸੁਸ਼ਾਸ਼ਨ ਸਪਤਾਹ - ਪ੍ਰਸ਼ਾਸਨ ਗਾਓਂ ਕੀ ਔਰ'' ਪ੍ਰੋਗਰਾਮ....