ਲਾਂਡਰਾਂ, 5 ਮਈ : ਚੰਡੀਗੜ੍ਹ ਕਾਲਜ ਆਫ਼ ਫਾਰਮੇਸੀ (ਸੀਸੀਪੀ), ਸੀਜੀਸੀ ਲਾਂਡਰਾਂ ਵੱਲੋਂ ਐਸੋਸੀਏਸ਼ਨ ਆਫ਼ ਫਾਰਮਾਸਿਊਟੀਕਲ ਟੀਚਰਜ਼ ਆਫ਼ ਇੰਡੀਆ (ਏਪੀਟੀਆਈ) ਦੇ ਸਹਿਯੋਗ ਨਾਲ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ‘ਇੰਡਸਟਰੀ ਡ੍ਰਾਈਵਡ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ: ਕਰੰਟ ਟਰੈਂਡਜ਼ ਐਂਡ ਪ੍ਰੋਸਪੈਕਟਸ 2023’ਵਿਸ਼ੇ ’ਤੇ ਆਧਾਰਿਤ ਰਹੀ। ਇਸ ਪ੍ਰੋਗਰਾਮ ਵਿੱਚ 500 ਤੋਂ ਵੱਧ ਡੈਲੀਗੇਟਾਂ ਨੇ ਆਪਣੀ ਹਾਜ਼ਰੀ ਲਗਵਾਈ ਅਤੇ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਇਸ ਕਾਨਫਰੰਸ....
ਮਾਲਵਾ

ਸੁਨਾਮ, 5 ਮਈ : ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਅੱਜ ਉਭਾਵਾਲ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕੁਲ 11 ਆਮ ਆਦਮੀ ਕਲੀਨਿਕ ਆਰੰਭ ਹੋਏ ਹਨ। ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਿਨ੍ਹਾਂ ਰਾਹੀਂ ਮੁੱਢਲੀ ਡਾਕਟਰੀ ਸਹਾਇਤਾ ਲੋਕਾਂ ਦੇ ਘਰ ਦੇ ਬਿਲਕੁਲ ਨੇੜੇ ਤੱਕ ਪਹੁੰਚ ਗਈ ਹੈ, ਜਿਸ ਨਾਲ....

ਰੂਪਨਗਰ, 5 ਮਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੇਠਾਂ ਗਿਰ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਬੜੀ ਹੀ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਜਿਹਨਾਂ ਵਿੱਚ ਹੋਰ ਘੱਟ ਪਾਣੀ ਨਾਲ ਹੋਣ ਵਾਲੀਆਂ ਲਾਹੇਵੰਦ ਫਸਲਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ, ਮੂੰਗੀ, ਮਾਂਹ, ਤਿੱਲ ਅਤੇ ਮੂੰਗਫਲੀ ਆਦਿ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਉੱਤਮ ਖੇਤੀ ਪ੍ਰੋਡਿਊਸਰ ਕੰਪਨੀ ਰੂਪਨਗਰ ਵਲੋਂ ਖੇਤੀਬਾੜੀ ਅਤੇ ਕਿਸਾਨ....

ਮਾਨਸਾ, 5 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ 'ਤੇ ਬਲਾਕ ਬੁਢਲਾਡਾ ਦੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਐਸ.ਡੀ.ਐਮ ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੀਤਾ। ਇਸ ਮੌਕੇ ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਸਦਕਾ ਅੱਜ ਬੋਹਾ ਵਿਖੇ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ....

ਪਟਿਆਲਾ, 5 ਮਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਇਕ ਸਿਹਤਮੰਦ ਸੂਬਾ ਬਣੇਗਾ, ਕਿਉਂਕਿ ਰਾਜ 'ਚ ਹੁਣ ਤੱਕ....

ਸਮੂਹ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕੀਤੀ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਮੋਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ....

ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਵਿੱਖ ਦੀਆਂ ਜਰੂਰਤਾਂ ਅਨੁਸਾਰ ਪ੍ਰੋਜ਼ੈਕਟ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਵਿਚ ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਿਭੱਖ ਦੀਆਂ ਜਰੂਰਤ ਅਨੁਸਾਰ ਪ੍ਰੋਜ਼ੈਕਟ ਤਿਆਰ ਕੀਤੇ ਜਾਣ ਤਾਂ ਜ਼ੋ ਵਿਸਥਾਰਤ ਰਿਪੋਰਟ ਸਰਕਾਰ ਨੂੰ ਭੇਜ਼ ਕੇ ਇੰਨ੍ਹਾਂ ਲਈ ਫੰਡ ਪ੍ਰਾਪਤ ਕੀਤੇ....

ਪਟਿਆਲਾ, 5 ਮਈ : ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਦੇ ਸਹਿਯੋਗ ਨਾਲ ਰਾਜ ਪੱਧਰੀ ਅੰਤਰ ਪੌਲੀਟੈਕਨਿਕ ਟੈੱਕ ਫੈਸਟ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ | ਇਹ ਤਕਨੀਕੀ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਨਤਾਕਾਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਆਪਣੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਪੀ.ਟੀ.ਆਈ.ਐਸ. ਦੁਆਰਾ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਵੱਖ-ਵੱਖ ਖੇਡਾਂ....

ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ ਸੂਬੇ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪੇਸ਼ਕਦਮੀਆਂ ਦਾ ਕੀਤਾ ਸੁਆਗਤ ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ ਲੁਧਿਆਣਾ, 5 ਮਈ....

ਪਟਿਆਲਾ, 4 ਮਈ : ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਰਾਹੀ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ, ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਮਿਤੀ 03.05.2023 ਨੂੰ ਮਹਿੰਦਰ ਸਾਹ ਪੁੱਤਰ ਨਰਸਿੰਗ ਸਾਹ ਵਾਸੀ ਪਿੰਡ ਵਾ ਥਾਣਾ ਬਰਗੇਨੀਆ ਜ਼ਿਲ੍ਹਾ ਸੀਤਾਮੜੀ,ਬਿਹਾਰ....

ਮਾਤਾ ਭਗਵਾਨ ਕੌਰ ਵਰਗੀਆਂ ਕ੍ਰਾਂਤੀਕਾਰੀ ਮਾਵਾਂ ਦਾ ਤੁਰ ਜਾਣਾ ਸਮਾਜ ਲਈ ਵੱਡਾ ਘਾਟਾ ਹੁੰਦਾ ਹੈ । ਨਰਾਇਣ ਦੱਤ ਮਹਿਲ ਕਲਾਂ 4 ਮਈ : ਮਹਿਲ ਕਲਾਂ ਖੇਤਰ 'ਚ ਇਨਕਲਾਬੀ ਲਹਿਰ ਦੇ ਮੋਢੀ ਰਹੇ ਸਵਰਗਵਾਸੀ ਕਾਮਰੇਡ ਲਾਲ ਸਿੰਘ ਦੀ ਮਾਤਾ ਅਤੇ ਸੀਨੀਅਰ ਪੱਤਰਕਾਰ ਗੁਰਭਿੰਦਰ ਗੁਰੀ ਦੀ ਦਾਦੀ ਮਾਤਾ ਭਗਵਾਨ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਂਵੀ ਮਹਿਲ ਕਲਾਂ ਵਿਖੇ ਹੋਇਆ । ਇਸ ਮੌਕੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਨੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ....

ਮੁੱਲਾਂਪੁਰ ਦਾਖਾ 4 ਮਈ (ਸਤਵਿੰਦਰ ਸਿੰਘ ਗਿੱਲ) ਸਿੰਗਲਾ ਇਨਕਲੇਵ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਮੁੱਲਾਂਪੁਰ ਵਲੋਂ 'ਮਹਿਫ਼ਲ ਗੀਤਾਂ ਦੀ ' ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸ ਗੁਰਪ੍ਰੀਤ ਸਿੰਘ ਤੂਰ ਆਈ. ਪੀ. ਐੱਸ. ਸਾਬਕਾ ਡੀ.ਆਈ.ਜੀ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੀ ਤਰਸੇਮ ਸਿੰਗਲਾ ਜੀ ਨੇ ਕੀਤੀ।ਸਮਾਗਮ ਦਾ ਮੰਚ ਸੰਚਾਲਨ ਜਗਤਾਰ ਸਿੰਘ ਹਿੱਸੋਵਾਲ ਨੇ ਕੀਤਾ। ਸ. ਗੁਰਪ੍ਰੀਤ ਸਿੰਘ ਤੂਰ ਨੇ ਮਹਿਕਮਾ ਪੁਲਿਸ ਵਿਚ ਸਰਵਿਸ ਕਰਦਿਆਂ ਕੀਤੇ ਗਏ ਕੇਸਾਂ ਦੇ ਤਲਖ਼....

ਬਾਦਲ, 04 ਮਈ : ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਇਆ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਵੀ ਪਹੁੰਚੀਆਂ। ਜਿਨ੍ਹਾਂ ਵੱਲੋਂ ਬਾਦਲ ਸਾਬ੍ਹ ਨੂੰ ਸ਼ਰਧਾਂਜਲੀ ਦਿੱਤੀ ਗਈ। ਜੇਕਰ ਮੇਰੇ ਪਰਿਵਾਰ ਤੋਂ ਕਦੇ ਕੋਈ ਗਲਤੀ ਹੋਈ ਹੋਵੇ ਤਾਂ ਮੁਆਫੀ ਮੰਗਦਾ ਹਾਂ : ਸੁਖਬੀਰ ਸਿੰਘ ਬਾਦਲ....

ਪਟਿਆਲਾ, 4 ਮਈ : ਪਟਿਆਲਾ ਦੇ ਪੀ.ਆਰ.ਟੀ.ਸੀ ਵਿਚ ਠੇਕੇਦਾਰ ਦਰਸ਼ਨ ਸਿੰਗਲਾ ਦਾ ਇਥੇ ਨਾਭਾ ਰੋਡ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਸਦੇ ਪੰਜ ਗੋਲੀਆਂ ਲੱਗੀਆਂ ਹਨ। ਮ੍ਰਿਤਕ ਸੁਨਾਮ ਦਾ ਰਹਿਣ ਵਾਲਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਸਿਟੀ ਸਰਫਰਾਜ਼ ਆਲਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9.30 ਵਜੇ ਦੇ ਕਰੀਬ ਦੀ ਹੈ। ਦਰਸ਼ਨ ਸਿੰਘ ਸਿੰਗਲਾ ਦੀ ਨਾਭਾ ਰੋਡ 'ਤੇ ਐੱਸ. ਐੱਸ. ਸਰਵਿਸ ਪ੍ਰੋਵਾਈਡਰ ਨਾਮ ਦੀ ਦੁਕਾਨ ਹੈ। ਜਦੋਂ ਦਰਸ਼ਨ ਸਿੰਘ ਵਰਨਾ ਗੱਡੀ....

ਫ਼ਰੀਦਕੋਟ, 04 ਮਈ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸੋਸ਼ਲ ਮੀਡੀਆ, ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜ਼ਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਸੋਸ਼ਲ ਮੀਡੀਆ, ਵੈੱਬ ਚੈਨਲ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ ਫੈਲਾ ਦਿੰਦੇ ਹਨ ਅਤੇ ਫਰਜ਼ੀ ਖ਼ਬਰਾਂ ਦਾ ਸਮਰਥਨ ਵੀ ਕਰਦੇ ਹਨ। ਇਹ ਝੂਠੀਆਂ....