ਮਾਲਵਾ

ਯੁਵਕ ਸੇਵਾਵਾਂ ਵਿਭਾਗ ਵੱਲੋਂ ਬੀ ਸੀ ਐਮ ਕਾਲਜ 'ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ
ਲੁਧਿਆਣਾ : ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ, ਖੂਨਦਾਨ, ਡਰੱਗ ਜਾਗਰੂਕਤਾ ਅਤੇ ਟੀ.ਬੀ. ਵਿਸ਼ਿਆਂ 'ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਬੀ.ਸੀ.ਐਮ. ਕਾਲਜ ਐਜੂਕੇਸ਼ਨ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੀ ਪ੍ਰਿੰਸੀਪਲ ਡਾ. ਮੋਨਿਕਾ ਦੁਆ ਨੇ ਪਤਵੰਤਿਆਂ ਦਾ ਰਸਮੀ ਸਵਾਗਤ ਕੀਤਾ। ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ....
ਬਾਲ ਸਾਹਿਤਕਾਰ ਕੌਮੀ ਪੁਰਸਕਾਰ ਜੇਤੂ ਗਰੇਵਾਲ ਵਲੋਂ ਸਿੱਖਿਆ ਮੰਤਰੀ ਨੂੰ 'ਪੜ੍ਹਨ ਵਾਲੀ ਦਵਾਈ' ਪੁਸਤਕ ਭੇਂਟ
ਲੁਧਿਆਣਾ : ਬਾਲ ਸਾਹਿਤ ਬੱਚਿਆਂ ਦੀ ਸ਼ਖਸ਼ੀਅਤ ਨਿਖਾਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਵਾਟਾ ਮਾਨਯੋਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਬਾਲ ਸਾਹਿਤਕਾਰ ਕੌਮੀ ਪੁਰਸਕਾਰ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦੀ ਪੁਸਤਕ 'ਪੜ੍ਹਨ ਵਾਲੀ ਦਵਾਈ' ਪ੍ਰਾਪਤ ਕਰਦਿਆਂ ਕੀਤਾ। ਕਰਮਜੀਤ ਸਿੰਘ ਗਰੇਵਾਲ ਨੇ ਅਧਿਆਪਕ ਹੋਣ ਦੇ ਨਾਲ-ਨਾਲ ਬਾਲ ਸਾਹਿਤ ਦੀਆਂ, ਬਾਲ ਗੀਤਾਂ, ਬਾਲ ਨਾਟਕਾਂ ਅਤੇ ਬਾਲ ਕਹਾਣੀਆਂ ਦੀਆਂ ਕਿਤਾਬਾਂ ਲਿਖੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਇਹ....
‘ਆਪ’ ਸਰਕਾਰ ਮਿਹਨਤ ਅਤੇ ਇਮਾਨਦਾਰੀ ਸਦਕਾ ਦਿੱਲੀ ਵਾਸੀਆਂ ਦੇ ਦਿਲਾਂ ਵਿੱਚ ਵਸ ਗਈ ਹੈ : ਛੀਨਾ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਕੌਰ ਛੀਨਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਦਿੱਲੀ ਦੇ ਸਮੂਹ ਨਾਗਰਿਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਐਮਸੀਡੀ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ। ਵਿਧਾਇਕਾ ਨੇ ਕਿਹਾ ਕਿ ਦਿੱਲੀ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿੱਖਿਆ, ਨੌਕਰੀਆਂ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ....
ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ 'ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਵਰੇਜ਼ ਸਮੱਸਿਆ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ....
ਰਾਜ ਸਭਾ ਵਿੱਚ ਪੰਜਾਬੀ ਦਸਤਾਵੇਜ਼ ਹਾਸਲ ਕਰਨਾ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਇਤਿਹਾਸਕ ਪ੍ਰਾਪਤੀ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਤੋਂ ਰਾਜਸਭਾ ਮੈਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਦੀ ਇਸ ਮਹੱਤਵਪੂਰਨ ਪਹਿਲਕਦਮੀ ਤੇ ਮੁਬਾਰਕ ਦਿੱਤੀ ਹੈ ਕਿ ਉਨ੍ਹਾਂ ਨੇ ਰਾਜਸਭਾ ਵਿੱਚ ਕੰਮ ਕਾਜ ਨਾਲ ਸਾਰੇ ਕਾਗ਼ਜ਼ ਪੱਤਰ ਪੰਜਾਬੀ ਵਿੱਚ ਹਾਸਲ ਕਰਨ ਲਈ ਪਿਛਲੇ ਸੈਸ਼ਨ ਵਿੱਚ ਸਭਾਪਤੀ ਵੈਂਕੱਈਆ ਨਯਡੂ ਪਾਸੋਂ ਮੰਗ ਕੀਤੀ ਤੇ ਕੱਲ਼੍ਹ ਨਵੇਂ ਸਭਾਪਤੀ ਸ਼੍ਰੀ ਜਗਦੀਪ ਧਨਖੜ ਜੀ ਪਾਸੋਂ ਪੂਰੀ ਕਰਵਾ ਲਈ ਹੈ। ਪੰਜਾਬੀ ਭਾਸ਼ਾ ਦੇ....
ਗੁਰੂ ਨਾਨਕ ਸਟੇਡੀਅਮ 'ਚ ਸਿੱਖਿਆ ਮੰਤਰੀ ਬੈਂਸ ਵਲੋਂ ਰਾਜ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਲੁਧਿਆਣਾ (ਰਘਵੀਰ ਸਿੰਘ ਜੱਗਾ) : ਸਿੱਖਿਆ ਵਿਭਾਗ, ਸਮੱਗਰਾ ਸਿੱਖਿਆ ਅਭਿਆਨ, ਪੰਜਾਬ ਦੇ ਆਈ.ਈ.ਡੀ. ਕੰਪੋਨੈਂਟ ਅਧੀਨ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਦੋ ਰੋਜ਼ਾ ਖੇਡਾਂ ਦਾ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਿੱਖਿਆ ਮੰਤਰੀ ਸ. ਹਰਜ਼ੋਤ ਸਿੰਘ ਬੈਂਸ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ। ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆਂ ਦੇ ਕਰੀਬ 1650 ਦਿਵਿਆਂਗ ਖਿਡਾਰੀ ਐਥਲੀਟ, ਫੁੱਟਬਾਲ, ਬੈਡਮਿੰਟਨ....
ਸਕੂਲਾਂ ਦੇ ਕੁਨੈਕਸ਼ਨ ਨਾ ਕੱਟਣ ਲਈ ਪਾਵਰਕੌਮ ਨੂੰ ਪੱਤਰ ਲਿਖਣਗੇ : ਸਿੱਖਿਆ ਮੰਤਰੀ ਬੈਂਸ
ਲੁਧਿਆਣਾ (ਰਘਵੀਰ ਸਿੰਘ ਜੱਗਾ) : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦੇ 8 ਸਰਕਾਰੀ ਸਕੂਲਾਂ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕੌਮ ਵੱਲੋਂ ਕੱਟੇ ਗਏ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਦੇ ਕੁਨੈਕਸ਼ਨ ਨਾ ਕੱਟਣ ਲਈ ਪਾਵਰਕੌਮ ਨੂੰ ਪੱਤਰ ਲਿਖਣਗੇ ਕਿਉਂਕਿ ਹੁਣ ਇਮਤਿਹਾਨਾਂ ਦੇ ਦਿਨ ਹਨ ਅਤੇ ਅਜਿਹੇ ‘ਚ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋ ਸਕਦੀ ਹੈ। ਜੇਕਰ ਕਿਸੇ ਸਕੂਲ ਦਾ ਬਿੱਲ ਅਦਾ ਨਹੀਂ ਕੀਤਾ....
ਉਤਰ ਪ੍ਰਦੇਸ਼ ਅਤੇ ਉਤਾਰਖੰਡ ਦੇ ਸਿੱਖਾਂ ਨੂੰ ਉਨ੍ਹਾਂ ਦੇ ਜਮੀਨ ਦੇ ਮਾਲਕਾਨਾ ਹੱਕ ਹਰ ਹਾਲ ਵਿਚ ਦਿਵਾਏ ਜਾਣਗੇ : ਪ੍ਰੋ. ਚੰਦੂਮਾਜਰਾ
ਪਟਿਆਲਾ : ਭਾਰਤੀ ਸਿੱਖ ਸੰਗਠਨ ਦਾ ਉਤਰ ਪਦੇਸ਼ ਅਤੇ ਉਤਰਾਖੰਡ ਦਾ ਵਫਦ ਜਸਬੀਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਿਆ। ਵਫਦ ਵੱਲੋਂ ਗੁਰਦੁਆਰਾ ਨਾਨਕਮੱਤਾ ਸਾਹਿਬ ਅਤੇ ਗੁਰਦੁਆਰਾ ਰੀਠਾ ਸਾਹਿਬ ਦੇ ਮੁੱਦਿਆਂ ਸਬੰਧੀ ਪ੍ਰੋ. ਚੰਦੂਮਾਜਰਾ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਤਰ ਪ੍ਰਦੇਸ਼ ਅਤੇ ਉਤਰਾ ਖੰਡ ਵਿਚ ਰਹਿ ਰਹੇ ਸਿੱਖ ਪਰਿਵਾਰ ਨੂੰ ਜਮੀਨ ਦੇ ਮਾਲਕਾਨਾ ਹੱਕ ਦਿਵਾਉਣ ਦਾ ਮੁੱਦਾ ਵੀ ਚੁੱਕਿਆ। ਵਫਦ ਨਾਲ ਮੀਟਿੰਗ ਤੋਂ....
ਮਾਨਸਾ ਪੁਲਿਸ ਨੇ ਗਾਇਕ ਬੱਬੂ ਮਾਨ ਤੇ ਗਾਇਕ ਮਨਕੀਰਤ ਔਲਖ ਤੋਂ ਕੀਤੀ ਪੁੱਛਗਿੱਛ
ਮਾਨਸਾ : ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ 7 ਮਹੀਨਿਆਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ। ਬੱਬੂ ਮਾਨ ਮਾਨਸਾ ਦੇ ਸੀਆਈਏ ਸਟਾਫ਼ ਦੇ ਦਫ਼ਤਰ ਪੁੱਜੇ ਅਤੇ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ। ਦੋਵੇਂ ਦੁਪਿਹਰ ਕਰੀਬ 2 ਵਜੇ CIA ਮਾਨਸਾ ਦਫਤਰ ਪਹੁੰਚੇ ਅਤੇ ਤਿੰਨ ਘੰਟੇ ਤੱਕ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਦੋਵੇਂ ਕਰੀਬ 5 ਵਜੇ ਉਥੋਂ ਨਿਕਲੇ। SIT ਟੀਮ ਨੇ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ....
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ : ਮੰਤਰੀ ਨਿੱਜਰ
ਮੋਗਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ ਨਿੱਜਰ ਨੇ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਆਬਾਦੀ....
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ, ਜਿਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ....
ਨਗਰ ਕੌਂਸਲ ਖਰੜ ਦੀ ਅਨਮੋਲ ਗਗਨ ਮਾਨ ਵੱਲੋਂ ਅਚਨਚੇਤ ਚੈਕਿੰਗ
ਖਰੜ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਸ੍ਰੀ ਰਵਿੰਦਰ ਸਿੰਘ ਅਤੇ ਨਗਰ ਕੌਂਸਲ ਖਰੜ੍ਹ ਦੇ ਕਾਰਜ਼ ਸਾਧਕ ਅਫ਼ਸਰ ਸ੍ਰੀ ਮਨਵੀਰ ਸਿੰਘ ਗਿੱਲ ਹਾਜ਼ਰ ਸਨ। ਵਧੇਰੇ ਜਾਣਕਾਰੀ ਦਿੰਦੇ....
ਤਰਸੇਮ ਸਿੰਘ ਭਿੰਡਰ ਨੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ
ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਭਿੰਡਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੁਧਿਆਣਾ ਦੇ ਲੋਕਾਂ ਲਈ ਪਾਰਦਰਸ਼ੀ ਅਤੇ....
ਗਡਕਰੀ ਨੇ ਸੰਸਦ ਮੈਂਬਰ ਸੰਜੀਵ ਅਰੋੜਾ ਦੁਆਰਾ ਉਠਾਏ ਗਏ ਐਨ.ਐਚ.ਏ.ਆਈ ਮੁੱਦਿਆਂ 'ਤੇ ਸੰਸਦ ਵਿੱਚ ਦਿੱਤਾ ਜਵਾਬ
ਲੁਧਿਆਣਾ : ਅੱਜ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਲਈ ਅਲਾਟ ਕੀਤੀ ਗਈ ਰਾਸ਼ੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਜਵਾਬ ਦਿੱਤਾ ਕਿ ਐਨ.ਐਚ.ਏ.ਆਈ ਨੂੰ ਅਜਿਹਾ ਕੋਈ ਰਾਜ-ਵਿਸ਼ੇਸ਼ ਅਲਾਟਮੈਂਟ ਨਹੀਂ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਹੈ ਕਿ ਪ੍ਰਵਾਨਿਤ ਪ੍ਰੋਜੈਕਟ ਲਾਗਤਾਂ ਦੇ ਅੰਦਰ, ਪ੍ਰੋਜੈਕਟ....
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ
ਲੁਧਿਆਣਾ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ....