ਰੋਪੜ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ ‘ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇੱਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇੱਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿੱਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ....
ਮਾਲਵਾ
ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੂੰ ਜਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਨੂੰ....
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਅੱਜ 'ਸੰਵਿਧਾਨ ਦਿਵਸ' ਮਨਾਇਆ ਗਿਆ ਅਤੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਪਾਇਲ ਜਸਲੀਨ ਕੌਰ ਭੁੱਲਰ, ਤਹਿਸੀਲਦਾਰ ਲੁਧਿਆਣਾ ਪੱਛਮੀ ਲਕਸ਼ੇ ਕੁਮਾਰ, ਤਹਿਸੀਲਦਾਰ ਸਮਰਾਲਾ ਨਵਦੀਪ ਸਿੰਘ ਭੋਗਲ, ਡੀ.ਆਰ.ਓ. ਗੁਰਜਿੰਦਰ ਸਿੰਘ ਤੋਂ ਇਲਾਵਾ....
ਲੁਧਿਆਣ : ਨਹਿਰੂ ਯੂਵਾ ਕੇਂਦਰ (ਐਨ.ਵਾਈ.ਕੇ.) ਲੁਧਿਆਣਾ ਵਲੋਂ, ਹਰ ਸਾਲ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ. ਜੈਨ ਕਾਲਜ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦਾ ਦਿਨ ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਨੂੰ 'ਸੰਵਿਧਾਨ ਦਿਵਸ' ਵਜੋਂ ਵੀ....
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ....
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਵੱਲੋਂ ਸਰਬ ਭਾਰਤੀ ਅੰਤਰ ਰਾਜੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਤੋਂ ਉੱਘੀ ਕਵਿੱਤਰੀ ਤੇ ਚਿੰਤਕ ਡਾ. ਵਨੀਤਾ ਨੇ ਸ਼ਿਰਕਤ ਕੀਤੀ। ਇਸ ਕਵੀ ਦਰਬਾਰ ਵਿਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਕਵੀ ਸ਼ਾਮਲ ਹੋਏ ਜਿਨ੍ਹਾਂ ਵਿਚ ਸ਼ਿਵ ਦੱਤ ਅਕਸ (ਮਹਾਰਾਸ਼ਟਰ), ਬਰਜਿੰਦਰ ਚੌਹਾਨ (ਦਿੱਲੀ), ਗੁਰਚਰਨ ਸਿੰਘ ਜੋਗੀ....
ਐਸ ਏ ਐਸ ਨਗਰ : ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਡੇ ਸਿੱਖਿਆ ਖੇਤਰ ਵਿਚ ਕੁਝ ਕਮੀਆ ਨੇ ਜੋ ਬੱਚਿਆਂ ਨੂੰ ਸਿਰਫ਼ ਨੌਕਰੀ ਕਰਨ ਲਈ ਪ੍ਰੇਰਿਤ ਕਰਦਾ ਹੈ ਜਿਸ ਕਰਕੇ ਬੱਚਿਆਂ ਦਾ ਰੁਝਾਨ ਬਾਹਰਲੇ ਦੇਸ਼ਾਂ ਵੱਲ ਵਧਿਆ ਹੈ ਪਰੰਤੂ ਅਜਿਹੇ ਸੈਂਟਰਾਂ ਬੱਚਿਆ ਨੂੰ ਟੈਕਨੀਕਲ ਮਜ਼ਬੂਤ ਕਰ....
ਲੁਧਿਆਣਾ : ਨਗਰ ਨਿਗਮ ਚੋਣਾਂ ਲਈ ਮੀਟਿੰਗ ‘ਚ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਵਾਰ ਫਿਰ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ,ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਲੋਕਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ| ਇਸਦੇ ਨਾਲ ਹੀ ਅੰਮ੍ਰਿਤਸਰ ‘ਚ 10 ਸਾਲ ਦੇ ਨਾਬਾਲਗ ਬੱਚੇ ‘ਤੇ ਦਰਜ ਹੋਏ ਕੇਸ ਬਾਰੇ ਅਸ਼ਵਨੀ....
ਫਿਲੌਰ : ਸਾਬਕਾ ਸਪੀਕਰ ਅਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਚਰਨਜੀਤ ਸਿੰਘ ਅਟਵਾਲ ਦੀ ਗੱਡੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ’ਚ ਉਹ ਵਾਲ-ਵਾਲ ਬਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿਨ ਸ਼ੁੱਕਰਵਾਰ 25 ਨਵੰਬਰ ਦੇਰ ਸ਼ਾਮ ਸਾਢੇ ਛੇ ਵਜੇ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਆਪਣੇ ਫਾਰਮ ਹਾਊਸ ਤੋਂ ਵਾਪਸ ਆਪਣੇ ਘਰ ਜਾ ਰਹੇ ਸਨ, ਜਿਵੇਂ ਹੀ ਉਨ੍ਹਾਂ ਦੀ ਕਾਰ ਫਿਲੌਰ ਦੇ ਨਜ਼ਦੀਕ ਗੜ੍ਹਾ ਰੋਡ ਕੋਲ ਪੁੱਜੀ ਤਾਂ ਦੂਸਰੇ ਪਾਸਿਓਂ ਮੋਟਰਸਾਈਕਲ ਚਾਲਕ ਅਚਾਨਕ ਉਨ੍ਹਾਂ ਦੀ ਕਾਰ....
ਬਠਿੰਡਾ : ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਇੱਕ ਆੜ੍ਹਤੀਏ ਦੀ ਦੁਕਾਨ ਵਿੱਚੋਂ ਕਰੀਬ 5 ਲੱਖ ਰੁਪਏ ਦੀ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵਪਾਰੀ ਪਿਆਰਾ ਲਾਲ ਦੀ ਦੁਕਾਨ 'ਤੇ ਦੋ ਚੋਰਾਂ ਵੱਲੋਂ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਦੂਜੇ ਵਪਾਰੀਆਂ ਨੇ ਦੱਸਿਆ ਕਿ ਚੋਰ ਮੂੰਹ 'ਤੇ ਰੁਮਾਲ ਬੰਨ੍ਹ ਕੇ ਦੁਕਾਨ ਅੰਦਰ ਦਾਖਲ ਹੋਏ ਸਨ। ਉਨ੍ਹਾਂ ਦੇ ਕੋਲ ਚਿੱਟੇ ਰੰਗ ਦੀ ਕਾਰ ਸੀ ਤੇ ਬਾਕਸ 'ਚੋਂ 500,000 ਰੁਪਏ ਲੈ ਕੇ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਲੁਟੇਰੇ ਬਜ਼ੁਰਗ ਪਿਆਰਾ ਲਾਲ....
ਫਰੀਦਕੋਟ : ਫਰੀਦਕੋਟ ਵਿਚ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਵਿਚ ਲੱਗੇ ਹੋਏ ਸਨ। ਬੀਤੀ ਰਾਤ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਖੇਤੀ ਮੰਤਰੀ ਦੀ ਕਿਸਾਨਾਂ ਦੇ ਨਾਲ ਲਗਭਗ ਡੇਢ ਘੰਟੇ ਤੱਕ ਬੈਠਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ ਕਿਸਾਨ ਸੰਗਠਨਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਹੈ। ਖੇਤੀ ਮੰਤਰੀ ਧਾਲੀਵਾਲ ਨੇ ਜੂਸ ਪਿਲਾ ਕੇ ਡੱਲੇਵਾਲ ਦਾ ਮਰਨ ਵਰਤ....
ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿਲੋਂ ਸਹਿਯੋਗ ਕੀਤਾ ਜਾਵੇ। ਪੁਲਿਸ ਕਮਿਸ਼ਨਰ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਸਮੂਹ ਭਾਈਚਾਰਿਆਂ ਦੇ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ....
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਵਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਉਚੇਚੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਵਿਧਾਇਕਾ ਛੀਨਾ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਵੱਧ ਰਹੇ ਅਪਰਾਧ ਅਤੇ ਟ੍ਰੈਫਿਕ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ....
ਲੁਧਿਆਣਾ : ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਐਸ.ਏ.ਐਸ. ਨਗਰ, ਮੋਹਾਲੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪੰਜਾਬ ਫਿਸ਼ਰੀਜ ਡਿਵਲਪਮੈਂਟ ਬੋਰਡ ਦੇ ਸਹਿਯੋਗ ਨਾਲ "Freshwater Aquaculture ( Hatchery Management to grow-out ponds and Disease management) special emphasis to Integrated Aquaculture Unit” ਵਿਸ਼ੇ 'ਤੇ 3 ਰੋਜਾ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਮੋਹੀ, ਜਿਲ੍ਹਾ ਲੁਧਿਆਣਾ ਵਿਖੇ ਮਿਤੀ 21 ਨਵੰਬਰ, ਵਿਸ਼ਵ ਮੱਛੀ....
ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ , ਬਾਈ ਨੇਮ ਕੀਤੀ ਐਫਆਈਆਰ ਦਰਜ , ਕਿਹਾ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ। ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ। ਜਿੱਥੇ ਪੰਜਾਬ ਭਰ ਵਿੱਚ ਹਥਿਆਰਾਂ ਵਾਲੀ ਪੋਸਟ ਪਾਉਣ ਵਾਲਿਆਂ ਉਪਰ ਪਰਚੇ ਦਰਜ ਕੀਤੇ....