ਲੁਧਿਆਣਾ : ਖੇਡਾਂ ਵਤਨ ਪੰਜਾਬ ਦੀਆਂ ਅਤੇ ਰਾਜ ਪੱਧਰੀ ਸ਼ੂਟਿੰਗ ਚੈਂਪਿਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੀ ਸੋਮਿਆ ਗੁਪਤਾ ਨੇ ਮਾਪਿਆਂ, ਸ਼ਹਿਰ ਅਤੇ ਪੰਜਾਬ ਸੂਬੇ ਦਾ ਮਾਣ ਵਧਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ 2 ਗੋਲਡ ਮੈਡਲ ਜੇਤੂ ਸੋਮਿਆ ਗੁਪਤਾ ਦਾ ਉਸਦੇ ਘਰ ਜਾ ਕੇ ਸਨਮਾਨ ਕਰਨ ਮੌਕੇ ਕੀਤਾ। ਵਿਧਾਇਕ ਸਿੱਧੂ ਵਲੋਂ ਸੋਮਿਆ ਗੁਪਤਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਗਾਮੀ ਖੇਡਾਂ ਵਿੱਚ ਵੀ....
ਮਾਲਵਾ
ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਤੇ ਬੀਤੀ ਸ਼ਾਮ ਤੱਕ 8 ਲੱਖ 47 ਹਜ਼ਾਰ 165 ਮੀਟਿ੍ਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 8 ਲੱਖ 35 ਹਜ਼ਾਰ 788 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਕਿਸਾਨਾਂ....
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ....
ਫ਼ਰੀਦਕੋਟ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲਾ ਦੀ ਤਬੀਅਤ ਵਿਗੜ ਗਈ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ ਹੈ। ਡੱਲੇਵਾਲਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੋ ਸਕਦਾ ਹੈ ਕਿ ਪ੍ਰਸ਼ਾਸਨ ਕਿਸਾਨ ਆਗੂ ਡੱਲੇਵਾਲਾ ਨੂੰ ਜ਼ਬਰਦਸਤੀ ਹਸਪਤਾਲ ਭਰਤੀ ਕਰਵਾ ਦੇਣ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲਾ ਦੇ ਸਰੀਰ....
ਬਰਨਾਲਾ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪਿੰਡ ਕਿਲ੍ਹਾ ਭਰੀਆਂ 'ਚ ਜਿਲ੍ਹਾ-ਕਮੇਟੀ ਦੇ ਹੋਏ ਇਜਲਾਸ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ-ਅੰਦੋਲਨ ਨੇ ਸਾਬਤ ਕਰ....
ਲੁਧਿਆਣਾ : ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਵਿਖੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੇ ਸੱਦੇ ਤੇ ਪੰਜਾਬੀ ਲੇਖਕਾਂ ਦਰਸ਼ਨ ਬੁੱਟਰ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ. ਗੁਰਇਕਬਾਲ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸ਼੍ਰੋਮਣੀ ਪੰਜਾਬੀ ਕਵੀ ਬਲਵਿੰਦਰ ਸੰਧੂ, ਸੁਸ਼ੀਲ ਦੋਸਾਂਝ ਸੰਪਾਦਕ ਹੁਣ, ਜੈਨਿੰਦਰ ਚੌਹਾਨ ਸਕੱਤਰ ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ,ਮਨਜਿੰਦਰ ਧਨੋਆ ਜਨਰਲ ਸਕੱਤਰ ਪੰਜਾਬੀ ਲੇਖਕ ਸਭਾ ਲੁਧਿਆਣਾ, ਤ੍ਰੈਲੋਚਨ ਲੋਚੀ ਮੀਤ ਪ੍ਰਧਾਨ....
ਲੁਧਿਆਣਾ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ 100 ਦੇ ਕਰੀਬ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ....
ਲੁਧਿਆਣਾ : ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਦਾ ਸਰਵੇਖਣ ਕੀਤਾ ਜਾਵੇਗਾ, ਜਿਨ੍ਹਾਂ ਨੇ ਮੀਜ਼ਲਜ਼-ਰੂਬੇਲਾ ਵੈਕਸੀਨ ਨਹੀਂ ਲਗਾਈ ਹੈ। ਸਰਵੇਖਣ ਦਾ ਰੋਡਮੈਪ ਤਿਆਰ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਬੁਲਾਈ ਤਾਂ ਜੋ ਐਮ.ਆਰ. ਵੈਕਸੀਨ ਦੀ ਪ੍ਰਗਤੀ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ....
ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਲੁਧਿਆਣਾ ਫੇਰੀ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ....
ਲੁਧਿਆਣਾ : ਉੱਘੇ ਪੰਜਾਬੀ ਕਵੀ ਤੇ ਪੱਤਰਕਾਰ ਸ. ਹਰਜੀਤ ਸਿੰਘ ਢਿੱਲੋਂ ਦਾ ਅੱਜ ਲੁਧਿਆਣਾ ਨੇੜੇ ਪਿੰਡ ਜੁਗਿਆਣਾ ਵਿਖੇ ਦੇਹਾਂਤ ਹੋ ਗਿਆ ਹੈ। ਉਹ 76 ਵਰ੍ਹਿਆਂ ਦੇ ਸਨ। ਸ. ਢਿੱਲੋਂ ਨੇ ਪੰਜਾਬੀ ਸ਼ਾਇਹੀ ਵਿੱਚ ਤਿੰਨ ਗ਼ਜ਼ਲ ਸੰਗ੍ਰਹਿਾਂ ਦਰਦ ਦੀ ਰੌਸ਼ਨੀ, ਅਹਿਸਾਸ ਦੀਆਂ ਪਰਤਾਂ ਤੇ ਸੁਪਨਿਆਂ ਦੀ ਮਹਿਕ ਤੋਂ ਇਲਾਵਾ ਸਤਿ ਬਚਨ ਬਾਲ ਕਾਵਿ ਸੰਗ੍ਰਹਿ ਰਚਿਆ। ਸਃ ਹਰਜੀਤ ਸਿੰਘ ਢਿੱਲੋਂ ਆਜ਼ਾਦ ਹਿੰਦ ਫੌਜ ਦੇ ਕਮਾਂਡਰ ਕਰਨਲ ਗੁਰਬਖ਼ਸ਼ ਸਿੰਘ ਢਿੱਲੋਂ ਦੇ ਭਤੀਜੇ ਸਨ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ....
ਲੁਧਿਆਣਾ : ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਤਹਿਤ 14 ਤੋਂ 20 ਨਵੰਬਰ ਤੱਕ 'ਬਾਲ ਸਪਤਾਹ' ਮਨਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਸਪਤਾਹ ਮੌਕੇ ਜਿਲ੍ਹਾ ਲੁਧਿਆਣਾ ਵਿੱਚ ਜੇ. ਜੇ. ਐਕਟ ਅਧੀਨ ਚੱਲ ਰਹੇ ਬਾਲ ਘਰਾਂ ਜਿਵੇਂ ਕਿ ਹੈਂਵਨਲੀ ਏਂਜਲਸ ਚਿਲਡਰਨ ਹੋਮ, ਦੋਰਾਹਾ, ਸਰਕਾਰੀ ਚਿਲਡਰਨ ਹੋਮ, ਜਮਾਲਪੁਰ ਅਤੇ ਸਵਾਮੀ ਗੰਗਾ ਨੰਦ ਭੂਰੀ ਵਾਲੇ....
ਲੁਧਿਆਣਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਜਾਨ-ਮਾਲ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ ਦੇ ਆਧੁਨਿਕ ਉਪਕਰਨਾਂ ਅਤੇ ਵਿਕਾਸ ਕਾਰਜਾਂ ‘ਤੇ ਲਗਭਗ 9.02 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ....
ਕੋਟਕਪੂਰਾ : ਵਾਤਾਵਰਨ ਪ੍ਰੇਮੀ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਆਦਿ ਜਿਲਿਆਂ ਤੋਂ ਆਏ ਵਾਤਾਵਰਣ ਪ੍ਰੇਮੀ ਅਤੇ ਨਾੜ/ਪਰਾਲੀ ਨੂੰ ਬਿਨਾਂ ਸਾੜੇ ਖੇਤੀ ਕਰਨ ਵਾਲੇ ਕੁਦਰਤਪੱਖੀ ਕਿਸਾਨਾਂ ਅਤੇ ਨਿੱਜੀ ਜਾਂ ਪੰਚਾਇਤੀ ਜਮੀਨਾਂ ਵਿੱਚ ਜੰਗਲ ਲਾਉਣ ਵਾਲਿਆਂ ਦੇ ਵਿਸ਼ੇਸ਼ ਸਨਮਾਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ.) ਫਰੀਦਕੋਟ ਅਤੇ ਫਰੀ ਪਲਾਂਟਟੇਸ਼ਨ ਬਠਿੰਡਾ ਵਲੋਂ ਗੁਰਦੁਆਰਾ ਪਾਤਸ਼ਾਹੀ ਸਤਵੀਂ ਹਰਿਰਾਏਪੁਰ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।....
ਰੂਪਨਗਰ : ਕਨੇਡਾ ਸਮੇਤ ਹੋਰ ਦੇਸ਼ਾਂ ਵਿਚ ਪ੍ਰਵਾਸੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਵਿਦੇਸ਼ੀ ਸਰਕਾਰਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਮਿਲਦਾ ਅਤੇ ਨਾ ਹੀ ਬਾਹਰਲੇ ਮੁਲਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਈ ਮਦੱਦ ਦੇਣ ਲਈ ਕੋਈ ਤਕਨੀਕੀ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਕਰਕੇ ਭਾਰਤ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਪੜ੍ਹਾਈ ਲਈ ਆਪਣੀ ਕਿਸਮਤ ਅਜਮਾਉਣ ਜਾਉਂਦੇ ਹਨ ਉਨ੍ਹਾਂ ਨੂੰ ਆਪਣੇ ਪੱਧਰ ਉੱਤੇ ਹੀ ਸਾਰੇ ਪ੍ਰਬੰਧ ਕਰਨੇ ਪੈਂਦੇ ਹਨ। ਇਨ੍ਹਾਂ ਵਿਚਾਰਾਂ ਦਾ....
ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ ਪੰਜਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਕਿਸਾਨਾਂ ਵੱਲੋਂ ਤਲਵੰਡੀ ਸਾਬੋ ਵਿਖੇ ਪੰਜਵੇਂ ਦਿਨ ਵੀ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੀਤੇ ਦਿਨ ਕਿਸਾਨਾਂ ਦੇ ਸੰਘਰਸ਼ ਦੌਰਾਨ ਕਿਸਾਨਾਂ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਅਗਵਾਈ ਵਿਚ ਟਰੱਕ ਆਪ੍ਰੇਟਰਾਂ ਦੀ ਹੋਈ ਤਕਰਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਹਲਕੇ ਦੀ....