ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਰੀਕ ਸਿੰਘ ਚੀਮਾ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਰੀਕ ਸਿੰਘ ਚੀਮਾ ਫਜੀਸ਼ੀਅਨ ਟੂ ਗਵਰਨਰ ਆਫ ਪੰਜਾਬ, ਪੰਜਾਬ ਰਾਜ ਭਵਨ ,ਚੰਡੀਗੜ੍ਹ ਵਿਖੇ ਤਾਇਨਾਤ ਸਨ। ਅਪਣਾ ਅਹੁਦਾ ਸੰਭਾਲਣ ਮੌਕੇ ਡਾ ਚੀਮਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ....
ਮਾਲਵਾ

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹੇ ਵਿੱਚ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੁਆਰਾ ਐਮ.ਡੀ.ਆਰ (ਮਟਰਨਲ ਡੈਥ ਰਿਵਿਊ ) ਦੀ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਮਾਹੀ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਭਾਗ ਵੱਲੋਂ ਨਿਰਧਾਰਿਤ ਸਾਰੇ....

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ 15ਵੇਂ ਰਾਸ਼ਟਰੀ ਮਤਦਾਤਾ ਦਿਵਸ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਉੱਪਰ ਚਾਨਣਾ ਪਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਹਰ ਵਰ੍ਹੇ ਵੋਟਰ ਦਿਵਸ ਜਨਤਾ ਨੂੰ ਵੋਟ ਦੀ ਸਹੀ ਵਰਤੋਂ ਅਤੇ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਭਾਵ....

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਹ ਪਰੇਡ ਦਾ ਨਰੀਖਣ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ....

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਪੱਤਰਕਾਰ ਯੂਨੀਅਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਰਣਬੀਰ ਕੁਮਾਰ ਜੱਜੀ ਨੂੰ ਲਗਾਤਾਰ ਸੱਤਵੀਂ ਵਾਰ ਜਿਲ੍ਹਾ ਪ੍ਰਧਾਨ ਚੁਣਿਆ ਗਿਆ ਅਤੇ ਬਿਕਰਮਜੀਤ ਸਹੋਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ, ਇਸੇ ਤਰ੍ਹਾਂ ਬਹਾਦਰ ਸਿੰਘ ਟਿਵਾਣਾ ਨੂੰ ਇਲੈਕਟਰੋਨਿਕ ਵਿੰਗ ਦਾ ਜਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ ਚੁਣਿਆ ਗਿਆl ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਮਹਿਕ....

ਬਰਨਾਲਾ 24 ਜਨਵਰੀ (ਭੁਪਿੰਦਰ ਸਿੰਘ ਧਨੇਰ) ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜਿਲਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਅਬਾਦਕਾਰ ਕਿਸਾਨਾਂ ਨੂੰ ਉਜਾੜਨ ਲਈ ਕੀਤੇ ਲਾਠੀ ਚਾਰਜ ਦੀ ਸਖਤ ਨਿਖੇਦੀ ਕੀਤੀ ਜਾਂਦੀ ਹੈ ਤੇ ਮੰਗ ਕੀਤੀ ਜਾਂਦੀ ਹੈ ਕਿ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਪਿੰਡ ਜਿਉਂਦ ਤੇ ਪੰਜਾਬ ਭਰ ਵਿੱਚ ਅਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦੇਵੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ....

ਬਠਿੰਡਾ, 23 ਜਨਵਰੀ 2025 : ਬਠਿੰਡਾ ਦੇ ਪਿੰਡ ਸੰਦੋਹਾ ਦੀ ਰਹਿਣ ਵਾਲੀ ਸੰਦੀਪ ਕੌਰ ਪਿਛਲੇ ਕਰੀਬ 8 ਦਿਨਾਂ ਤੋਂ ਕੈਨੇਡਾ 'ਚ ਲਾਪਤਾ ਹੋ ਗਈ, ਜਿਸ ਦਾ ਕੁੱਝ ਪਤਾ ਨਹੀਂ ਚੱਲ ਰਿਹਾ। ਕੈਨੇਡਾ ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਬੀਚ ’ਤੇ ਲਹਿਰਾਂ ਦੀ ਲਪੇਟ ਵਿਚ ਆ ਕੇ ਪਾਣੀ ਵਿਚ ਡੁੱਬ ਗਈ, ਪਰ ਹੁਣ ਸੰਦੀਪ ਦੇ ਪਰਿਵਾਰ ਵੱਲੋਂ ਪੰਜਾਬ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਉਂਦਿਆਂ ਮੰਗ ਕੀਤੀ ਗਈ ਹੈ ਕਿ ਕੈਨੇਡਾ ਸਰਕਾਰ ਨਾਲ ਤਾਲਮੇਲ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਪਰਿਵਾਰਕ ਮੈਂਬਰਾਂ ਨੇ....

ਲੁਧਿਆਣਾ, 23 ਜਨਵਰੀ 2025 : ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਵਿਖੇ ਦੀਪ ਕੁਲੈਕਸ਼ਨ ਫੈਕਟਰੀ ਦੇ ਮਾਲਕ ਪਰਵਿੰਦਰ ਸਿੰਘ ਅਤੇ ਉਸਦੇ ਕੁਝ ਸਾਥੀਆਂ ਵੱਲੋਂ ਫੈਕਟਰੀ ‘ਚ ਕੰਮ ਕਰਨ ਵਾਲੀਆਂ ਤਿੰਨ ਕੁੜੀਆਂ, ਇੱਕ ਬਜ਼ੁਰਗ ਔਰਤ ਅਤੇ ਇੱਕ ਆਦਮੀ ਦੇ ਮੂੰਹ ਕਾਲੇ ਕਰਨ ਅਤੇ ਉਨ੍ਹਾਂ ਨੂੰ ਇਲਾਕੇ ‘ਚ ਘੁੰਮਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਇਸਦੇ ਮੱਦੇਨਜ਼ਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਕੰਵਰਦੀਪ ਸਿੰਘ ਨੇ....

ਬਠਿੰਡਾ, 23 ਜਨਵਰੀ 2025 : ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਅਤੇ ਇਮਾਰਤਾਂ ਦਾ ਸੁਧਾਰ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ ਵਿੱਚ ਬਣੇ ਪੁਲੀਸ ਕਾਨਫਰੰਸ ਹਾਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਪੰਜਾਬ ਵਿੱਚ ਹੋਏ ਸਾਰੇ ਗ੍ਰੇਨੇਡ ਹਮਲਿਆਂ ਦੇ ਮਾਮਲਿਆਂ ਨੂੰ ਸੁਲਝਾਲਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੇਸਾਂ ਨਾਲ ਜੁੜੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ....

ਅਧਿਕਾਰੀਆਂ ਨੇੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ ਸ੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ....

ਖੇਤੀਬਾੜੀ ਮੰਤਰੀ ਨੇ ਲਗਭਗ 8 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ ਕੈਬਨਿਟ ਮੰਤਰੀ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਸ੍ਰੀ ਮੁਕਤਸਰ ਸਾਹਿਬ, 23 ਜਨਵਰੀ 2025 : ਪਸ਼ੂ ਪਾਲਣ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਨੇ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 8 ਕਰੋੜ 48 ਲੱਖ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ....

ਸ੍ਰੀ ਫਤਿਹਗੜ੍ਹ ਸਾਹਿਬ, 23 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਧੋਖਾਧੜੀ ਦੇ 2 ਮਾਮਲਿਆਂ ਵਿੱਚ 10 ਸਾਲ ਤੋਂ ਭਗੋੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸਰਹਿੰਦ ਹਾਲ ਵਾਸੀ ਪ੍ਰੋਫੈਸਰ ਕਲੋਨੀ ਅਰਬਨ ਅਸਟੇਟ ਪਟਿਆਲਾ ਨੂੰ ਮਾਨਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਨੇ 29 ਅਪ੍ਰੈਲ 2015 ਨੂੰ....

ਲੁਧਿਆਣਾ 23 ਜਨਵਰੀ , 2025 : ਪੀ.ਏ.ਯੂ.ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ ਵਢਾਈ ਉਪਰੰਤ ਫਸਲਾਂ ਦੀ ਇੰਜਨੀਅਰਿੰਗ ਅਤੇ ਤਕਨਾਲੋਜੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਤਹਿਤ, ਖੇਤੀ ਉੱਦਮ ਵਿਕਾਸ ਪ੍ਰੋਗਰਾਮ ਸਿਰਲੇਖ ਹੇਠ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਸ ਕੈਂਪ ਵਿਚ ਸ਼ਾਮਿਲ ਹੋਏ 25 ਸਿਖਿਆਰਥੀਆਂ ਨੂੰ ਸਿਧਾਂਤਕ ਅਤੇ ਵਿਹਾਰਕ ਸਿਖਲਾਈ ਦਿੱਤੀ ਗਈ| ਖੋਜ ਪ੍ਰੋਜੈਕਟ ਦੇ ਇੰਚਾਰਜ ਅਤੇ ਭੋਜਨ ਵਿਗਿਆਨੀ....

ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ 15ਵੇਂ ਰਾਸ਼ਟਰੀ ਵੋਟਰ ਦਿਹਾੜੇ ਦੇ ਸੰਦਰਭ ਵਿਚ ਪੋਸਟਰ ਬਨਾਉਣ ਦਾ ਮੁਕਾਬਲਾ ਆਯੋਜਿਤ ਕੀਤਾ| ਇਹ ਪ੍ਰੋਗਰਾਮ ਕਾਲਜ ਦੇ ਡੀਨ ਅਤੇ ਵਿਭਾਗ ਦੇ ਮੁਖੀ ਡਾ. ਕਿਰਨ ਬੈਂਸ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ| ਇਸ ਮੌਕੇ ਕਮਿਊਨਟੀ ਸਾਇੰਸ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ| ਭਰਵੀਂ ਗਿਣਤੀ ਵਿਚ ਵਿਦਿਆਰਥੀਆ ਨੇ ਪੋਸਟਰ ਬਨਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ| ਜੇਤੂ ਵਿਦਿਆਰਥੀਆਂ ਨੂੰ ਹੌਂਸਲ ਅਫ਼ਜ਼ਾਈ....

ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਫਿੱਕੀ ਅਤੇ ਐੱਮ ਐੱਸ ਐੱਮ ਈ ਲੁਧਿਆਣਾ ਦੇ ਨਾਰੀ ਵਿੰਗ ਦੇ ਸਹਿਯੋਗ ਨਾਲ ਔਰਤ ਕਾਰੋਬਾਰੀ ਉੱਦਮੀਆਂ ਦੀ ਮਜ਼ਬੂਤੀ ਵਾਸਤੇ ਮੌਕੇ ਅਤੇ ਸੰਭਾਵਨਾਵਾਂ ਉੱਪਰ ਇਕ ਵਿਸ਼ੇਸ਼ ਸ਼ੈਸਨ ਦਾ ਆਯੋਜਨ ਕੀਤਾ| ਇਹ ਸ਼ੈਸਨ ਛੋਟੇ, ਦਰਿਮਆਨੇ ਅਤੇ ਬਹੁਤ ਛੋਟੇ ਉਦਯੋਗਾਂ ਬਾਰੇ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ| ਇਸ ਵਿਚਾਰ ਚਰਚਾ ਦਾ ਉਦੇਸ਼ ਐੱਮ ਐੱਸ ਐੱਮ ਈ ਦੀਆਂ ਸਕੀਮਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾ ਕੇ ਔਰਤ ਕਾਰੋਬਾਰੀਆਂ ਨੂੰ ਸਫਲ....