ਲੁਧਿਆਣਾ, 31 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਡਾ. ਅਰੁਣ ਬਹਿਲ, ਵਾਸੀ ਰਾਜੂ ਕਾਲੋਨੀ, ਟਿੱਬਾ ਰੋਡ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ....
ਮਾਲਵਾ

ਜਗਰਾਉਂ, 31 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਪ੍ਰਸਿੱਧ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਦੁਪਹਿਰ 12 ਵਜੇ ਲੁਧਿਆਣਾ-ਫ਼ਿਰੋਜ਼ਪੁਰ ਰੋਡ, ਜਗਰਾਉਂ ਨਜ਼ਦੀਕ ਪਿੰਡ ਚੌਂਕੀਮਾਨ ਵਿਖੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕੁੰਢਾ ਧਾਲੀਵਾਲ ਪਿੱਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਜਿਸ ਦੇ ਚਲਦੇ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਕੁੰਢਾ ਧਾਲੀਵਾਲ ਦਾ ਜਨਮ ਫਰਵਰੀ 1954 'ਚ ਪਿਤਾ ਨਛੱਤਰ ਸਿੰਘ ਦੇ ਘਰ ਹੋਇਆ। ਕੁੰਢਾ ਧਾਲੀਵਾਲ ਨੇ ਆਪਣੀ....

ਸ੍ਰੀ ਰਾਹੁਲ ਗਾਂਧੀ ਦੀ ਵਧ ਰਹੀ ਲੋਕਪ੍ਰਿਅਤਾ ਕਾਰਨ ਬੀਜੇਪੀ ਅਤੇ ਕੇਂਦਰ ਸਰਕਾਰ ਵਿੱਚ ਬੌਖਲਾਹਟ ਸੁੱਖ ਸਰਕਾਰੀਆ ਰੂਪਨਗਰ, 31 ਮਾਰਚ : ਅੱਜ ਰੂਪਨਗਰ ਜਿਲਾ ਕਾਂਗਰਸੀ ਵਰਕਰਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਐਮ ਐਲ ਏ ਰਾਜਾ ਸਾਂਸੀ ਸੁਖ ਸਰਕਾਰੀਆ ਦੀ ਅਗਵਾਈ ਵਿੱਚ ਇੱਕ ਪ੍ਰੈਸ ਕਾਨਫਰੰਸ ਕੇਂਦਰ ਦੀ ਸਰਕਾਰ ਦੇ ਖਿਲਾਫ਼ ਕੀਤੀ ਗਈ ,ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਸਰਕਾਰ ਸੰਵਿਧਾਨਿਕ ਸੰਸਥਾਵਾ ਦਾ ਗਲਤ ਇਸਤੇਮਾਲ ਕਰ ਰਹੀ ਹੈ ਸਾਰੀਆ....

ਰੂਪਨਗਰ, 31 ਮਾਰਚ : ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੈਂਸ ਵਿਖੇ ਜਾਣਕਾਰੀ ਦਿੰਦਿਆਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਵਿਵੇਕਸ਼ੀਲ ਸੋਨੀ, ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਪੀ.ਪੀ.ਐਸ....

ਬਠਿੰਡਾ 31 ਮਾਰਚ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ ਕਾਂਗਰਸ ਪਾਰਟੀ ਵੱਲੋਂ ਉਠਾਉਂਦਿਆਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਾਂਗਰਸ ਦੀ ਮੋਦੀ ਸਰਕਾਰ ਵਿਰੋਧੀ ਧਿਰਾਂ ਦੀ ਆਵਾਜ਼ ਆ ਰਹੀ ਹੈ ਜਦੋਂ ਕਿ ਉਸ ਨੂੰ ਸਭ ਤੋਂ ਪਹਿਲਾਂ ਦੇਸ਼ ਦੀ ਲੁੱਟ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਵਿਜੈਇੰਦਰ ਸਿੰਗਲਾ ਨੇ ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਦੀ ਮੌਜੂਦਗੀ ਵਿੱਚ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ....

ਤਲਵੰਡੀ ਸਾਬੋ , 31 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਵੱਡਾ ਇੱਕਠ ਰੱਖਿਆ ਗਿਆ ਹੈ, ਜਿਸ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮੌਜ਼ੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠ ਬਿਰਤਾਂਤ ਨੂੰ ਪੰਜਾਬ ਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ਤੇ ਟੰਗ ਕੇ....

ਮਨਜੀਤ ਸਿੰਘ ਜੀਕੇ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਮੁਲਾਕਾਤ ਲਹਿਰਾਗਾਗਾ, 30 ਮਾਰਚ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦ ਦਰਵਾਜ਼ੇ ਪਿੱਛੇ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਨੂੰ ਪ੍ਰਭਾਵਿਤ ਕਰ ਰਹੇ ਹਨ।....

ਵਾਰਡ ਨੰਬਰ 22, 29 ਤੇ 36 'ਚ ਉਸਾਰੀ ਅਧੀਨ ਕਲੀਨਿਕਾਂ ਦੀ ਕੀਤੀ ਸਮੀਖਿਆ ਲੁਧਿਆਣਾ, 30 ਮਾਰਚ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ....

ਲੁਧਿਆਣਾ, 30 ਮਾਰਚ : ਲੋਕ ਮੰਚ (ਰਜਿ.) ਪੰਜਾਬ ਵੱਲੋਂ ਪੰਜਾਬੀ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਕੱਲ੍ਹ ਹੰਸ ਰਾਜ ਮਹਿਲਾ ਵਿਦਿਆਲਯ ਜਲੰਧਰ ਵਿਚ 31 ਮਾਰਚ ਦੁਪਹਿਰ 12 ਵਜੇ ਸ਼੍ਰੀ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਇਹ ਜਾਣਕਾਰੀ ਲੋਕ ਮੰਚ(ਰਜਿ) ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਤੇ ਚੇਅਰਮੈਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਦਿੱਤੀ ਹੈ। ਇਸ ਪੁਰਸਕਾਰ ਵਿੱਚ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ, ਸਨਮਾਨ ਪੱਤਰ ਤੇ ਦੋਸ਼ਾਲਾ ਸ਼ਾਮਿਲ ਹੈ। ਕਾਲਿਜ ਪ੍ਰਿੰਸੀਪਲ ਡਾਃ ਅਜੈ ਸਰੀਨ....

ਜਗਰਾਉ 30 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਵਿਦਾਇਗੀ ਪਾਰਟੀਆਂ ਉਹਨਾਂ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਆਯੋਜਿਤ ਕੀਤੀਆਂ ਜਾਂਦੀਆਂ ਹਨ ਜੋ ਸਕੂਲ ਨੂੰ ਅਲਵਿਦਾ ਕਹਿ ਰਹੇ ਹਨ। ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਨੇ 28 ਮਾਰਚ 2023 ਨੂੰ ਬਾਰ੍ਹਵੀਂ ਜਮਾਤ ਦੇ ਸਾਇੰਸ ਸਟਰੀਮ ਦੇ ਬਾਹਰ ਜਾਣ ਵਾਲੇ ਬੈਚ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਖੁਸ਼ੀ ਅਤੇ ਭਾਰੀ ਰੂਹ ਨਾਲ ਕੀਤਾ। ਇਸ ਸਮਾਰੋਹ ਦਾ ਆਯੋਜਨ ਮਿਸਟਰ ਵਿਸ਼ਾਲ ਕੁਮਾਰ ਅਤੇ ਸ਼੍ਰੀਮਤੀ ਰਿਸ਼ੀਕਾ ਨੇ, ਸਤਿਕਾਰਯੋਗ ਪ੍ਰਿੰਸੀਪਲ ਪਵਨ ਸੂਦ ਜੀ ਦੀ....

ਜਗਰਾਉਂ, 30 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਵਿਧਾਨ ਸਭਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂਕੇ ਵੱਲੋਂ ਜਗਰਾਉਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮ ਸਲਾਘਾਯੋਗ ਕਦਮ ਹਨ। ਵਿਧਾਇਕਾ ਮਾਣੂਕੇ ਵੱਲੋਂ ਬਿਨਾ ਕਿਸੇ ਭੇਦਭਾਵ ਦੇ ਸਮੁੱਚੇ ਵਾਰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਨਗਰ ਕੌਂਸਲ ਨੂੰ ਮਸ਼ੀਨਰੀ ਖ੍ਰੀਦਣ ਲਈ ਸਰਕਾਰ ਤੋਂ ਗ੍ਰਾਂਟਾ ਲਿਆ ਕੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਅੱਜ ਵੱਡੀ ਗਿਣਤੀ ਵਿੱਚ ਕੌਂਸਲਰ ਸਾਹਿਬਾਨਾਂ....

ਲੁਧਿਆਣਾ, 30 ਮਾਰਚ : ਮਾਨਵਤਾ ਦੇ ਦੁੱਖਾਂ ਨੂੰ ਦੂਰ ਕਰਨ ਦੀ ਇੱਕ ਹੋਰ ਕੋਸ਼ਿਸ਼ ਵਿੱਚ, SNS ਪਾਹਵਾ ਹਸਪਤਾਲ ਨੇ ਅੱਜ ਇੱਥੇ ਇੱਕ ਮੁਫਤ ਮੈਡੀਕਲ ਕੈਂਪ ਅਤੇ ਪੂਰਤੀ ਪੈਲੀਏਟਿਵ ਕੇਅਰ ਸੈਂਟਰ ਦੇ ਉਦਘਾਟਨ ਨਾਲ ਆਪਣਾ 50ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਮਾਗਮ ਵਿੱਚ ਸਿਵਲ ਸਰਜਨ ਡਾ: ਹਤਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਡਾ: ਵਿਸ਼ਵ ਮੋਹਨ ਅਤੇ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਨੇ ਪ੍ਰਧਾਨਗੀ ਕੀਤੀ। ਆਪਣੀਆਂ ਟਿੱਪਣੀਆਂ ਵਿੱਚ, ਡਾ ਕੌਰ ਨੇ ਐਸਐਨਐਸ ਪਾਹਵਾ ਹਸਪਤਾਲ ਵਿੱਚ ਪੈਲੀਏਟਿਵ ਕੇਅਰ....

ਕੋਟਕਪੂਰਾ 30 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਕਮਰਿਆਂ ਦੇ ਉਦਘਾਟਨ ਕੀਤੇ ਅਤੇ ਜਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ ਚੈੱਕ ਵੀ ਵਿਦਿਆਰਥੀਆਂ ਨੂੰ ਦਿੱਤੇ । ਇਸ ਮੌਕੇ ਵੱਖ ਵੱਖ ਸਮਾਗਮਾਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁੱਹਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਦੇ ਵਿੱਚ ਸਕੂਲ ਦੇ ਕਮਰਿਆਂ ਤੋਂ ਲੈ ਕੇ ਸਿੱਖਿਆ....

ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ 'ਚ ਸ਼ਿਰਕਤ ਪਟਿਆਲਾ, 30 ਮਾਰਚ : 'ਪੰਜਾਬ ਸਰਕਾਰ ਨੇ ਰਾਜ ਅੰਦਰ ਸਕੂਲ ਆਫ਼ ਐਮੀਨੈਂਸ ਬਣਾ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ।' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਹ ਪਿੰਡ ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ 'ਚ ਸ਼ਿਰਕਤ....

ਮਲੇਰਕੋਟਲਾ 30 ਮਾਰਚ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਵਿਕਾਸ ਤੋਂ ਇਲਾਵਾ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਰਮਜ਼ਾਨ ਉਰ ਮੁਬਾਰਕ ਦੇ ਪਵਿੱਤਰ ਮਹੀਨੇ ਅਤੇ ਅਸ਼ਟਮੀ (ਨਵਰਾਤਰਿਆਂ) ਮੌਕੇ ਮਾਲੇਰਕੋਟਲਾ ਵਿਖੇ ਆਪਣੀ ਵਿਸ਼ੇਸ ਫੇਰੀ ਦੌਰਾਨ....