ਮਾਨਸਾ, 13 ਮਾਰਚ : ਪੰਜਾਬ ਦੇ ਮਾਲਵਾ ਖੇਤਰ ਵਿੱਚ ਨੈਸ਼ਨਲ ਹਾਈਵੇ ਸਮੇਤ ਹੋਰਨਾਂ ਵੱਡੀਆਂ ਸੜਕਾਂ ਦੇ ਲਗਾਤਾਰ ਹੋ ਰਹੇ ਨਿਰਮਾਣ ਲਈ ਤਾਪ ਘਰਾਂ ਦੀ ਸੁਆਹ ਨੂੰ ਵਰਤਣ ਦੀ ਥਾਂ ਖੇਤਾਂ ਦੀ ਉਪਜਾਊ ਮਿੱਟੀ ਨੂੰ ਵਰਤਿਆ ਜਾ ਰਿਹਾ ਹੈ, ਜਿਸ ਲਈ ਅਜੇ ਤੱਕ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਿਧਰੇ ਵੀ ਗੰਭੀਰ ਹੋਇਆ ਵਿਖਾਈ ਨਹੀਂ ਦਿੱਤੀ ਹੈ। ਇਨ੍ਹਾਂ ਵੱਡੀਆਂ ਸੜਕਾਂ ਉਪਰ ਲਗਾਤਾਰ ਟਰੈਕਟਰ-ਟਰਾਲੀਆਂ ਅਤੇ ਟਿੱਪਰਾਂ ਨਾਲ ਖੇਤਾਂ ਦੀ ਮਿੱਟੀ ਨਾਲ ਭਰਤ ਪਾਈ ਜਾ ਰਹੀ ਹੈ, ਜਦੋਂ ਕਿ ਵਾਤਾਵਰਣ,ਜੰਗਲਾਤ ਅਤੇ ਜਲਵਾਯੂ....
ਮਾਲਵਾ

ਲੁਧਿਆਣਾ, 13 ਮਾਰਚ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਤੇ ਵੇਰ ਹਾਊਸ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵੈਦ ਦੇ ਸਰਾਭਾ ਨਗਰ ਸਥਿਤ ਘਰ 'ਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਬੈਂਕ ਅਤੇ ਹੋਰ ਜਾਇਦਾਦ ਨਾਲ ਸਬੰਧਿਤ ਦਸਤਾਵੇਜ਼ ਖੰਘਾਲੇ ਜਾ ਰਹੇ ਹਨ। ਕੁਲਦੀਪ ਸਿੰਘ ਵੈਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਫੀ ਦਿਨਾਂ ਤੋਂ ਕੁਲਦੀਪ....

ਡੇਹਲੋਂ , 13 ਮਾਰਚ : ਡੇਹਲੋਂ ਤੋਂ ਪੱਖੋਵਾਲ ਰੋਡ ਤੇ ਗੁੱਜਰਵਾਲ ਦੇ ਨਜ਼ਦੀਕ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ਤੇ ਸਵਾਰ ਸਨ, ਕਿ ਉਨ੍ਹਾਂ ਨੂੰ ਇੱਕ ਤੇਜ ਟਰਾਲੇ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਦੂਸਰੇ ਨੌਜਵਾਨ ਦੀ ਇਲਾਜ ਲਈ ਹਸਪਤਾਲ ਲਿਜਾਦਿਆਂ ਰਸਤੇ ਐਬੂਲੈਂਸ ਵਿੱਚ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਆਸ-ਪਾਸ ਦੇ....

ਲੁਧਿਆਣਾ, 13 ਮਾਰਚ : ਅੱਜ ਵਿਸ਼ਵ ਭੋਜਨ ਪੁਰਸਕਾਰ ਜੇਤੂ ਸੰਸਾਰ ਪ੍ਰਸਿੱਧ ਝੋਨਾ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਨੇ ਅੱਜ ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਪੀ.ਏ.ਯੂ. ਵੱਲੋਂ ਸੰਚਾਰ ਲਈ ਵਰਤੇ ਜਾ ਰਹੇ ਤਰੀਕਿਆਂ ਨੂੰ ਗਹੁ ਨਾਲ ਦੇਖਿਆ। ਡਾ. ਖੁਸ਼ ਨੇ ਕਿਹਾ ਕਿ ਖੇਤੀ ਖੋਜਾਂ ਅਤੇ ਉਤਪਾਦਨ ਤਕਨੀਕਾਂ ਨੂੰ ਕਿਸਾਨਾਂ ਤੱਕ ਪ੍ਰਸਾਰਿਤ ਕਰਨ ਵਿੱਚ ਪੀ.ਏ.ਯੂ. ਨੇ ਪੂਰੀ ਦੁਨੀਆਂ ਵਿੱਚ ਮਿਸਾਲ ਪੈਦਾ ਕੀਤੀ ਹੈ। ਉਹਨਾਂ ਨੇ ਖੁਸ਼ੀ ਪ੍ਰਗਟਾਈ ਕਿ ਯੂਨੀਵਰਸਿਟੀ ਵੱਲੋਂ ਅੱਜ ਵੀ....

ਲੁਧਿਆਣਾ , 13 ਮਾਰਚ : ਪੀ ਏ ਯੂ ਦੇ ਮਾਈਕਰੋਬਾਇਓਲੋਜਿਸਟ ਡਾ ਸੀਮਾ ਗਰਚਾ ਅਤੇ ਸ਼੍ਰੀਮਤੀ ਰੂਪਸੀ ਕਾਂਸਲ ਵਲੋਂ ਵਿਕਸਿਤ ਕੀਤੀ ਗੁੜ ਦੇ ਸ਼ੀਰੇ ਤੋਂ ਜੀਵਾਣੂੰ ਖਾਦ ਬਣਾਉਣ ਦੀ ਵਿਧੀ ਨੂੰ ਭਾਰਤੀ ਪੇਟੈਂਟ ਨੰਬਰ 423627 ਦਿੱਤਾ ਗਿਆ ਹੈ। ਡਾ ਸੀਮਾ ਗਰਚਾ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਗੰਨੇ ਦੇ ਉਦਯੋਗ ਤੋਂ ਪੈਦਾ ਹੋਣ ਵਾਲੇ ਸ਼ੀਰੇ ਨੂੰ ਜੀਵਾਣੂ ਖਾਦਾਂ ਪੈਦਾ ਕਰਨ ਲਈ ਕਾਰਬਨ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ ਅਤੇ ਇਸ ਵਿਧੀ ਦੀ ਵਰਤੋਂ ਜੀਵਾਣੂ ਖਾਦਾਂ ਦੇ ਵਪਾਰਕ ਉਤਪਾਦਨ ਨਾਲ ਆਰਥਿਕ ਲਾਭ ਵਿਚ....

ਲੁਧਿਆਣਾ, 13 ਮਾਰਚ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਦੋ ਆਸਕਰ ਜਿੱਤ ਕੇ ਭਾਰਤ ਦਾ ਇਤਿਹਾਸ ਰਚਣ 'ਤੇ ਬਹੁਤ ਹੀ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਪ੍ਰਤੀਕਿਰਿਆ ਦਿੱਤੀ ਹੈ। ਅੱਜ ਇੱਥੇ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਉਹ ਇੱਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਫਿਲਮ ਆਰਆਰਆਰ ਦੇ ਗੀਤ ਨਾਟੂ-ਨਾਟੂ ਨੇ "ਬੈਸਟ ਓਰੀਜਨਲ ਸੋਂਗ ਅਵਾਰਡ" ਜਿੱਤਿਆ ਹੈ ਅਤੇ ਦ ਐਲੀਫੈਂਟ ਵਿਸਪਰਸ ਨੇ "ਬੈਸਟ ਡਾਕੂਮੈਂਟਰੀ ਸ਼ੋਰਟ ਫਿਲਮ" ਦਾ ਇਨਾਮ....

ਲੁਧਿਆਣਾ, 12 ਮਾਰਚ : ਅਗਲੇ ਸਾਲ 2024 ‘ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੁੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਹੁਣੇ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਲੁਧਿਆਣਾ ਤੋਂ ਪਾਰਟੀ ਵੱਲੋਂ ਪਹਿਲਾ ਉਮੀਦਵਾਰ ਐਲਾਨ ਕੇ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ।....

ਸਮਾਗਮ ਦੀ ਪ੍ਰਧਾਨਗੀ ਡਾਃ ਵਰਿਆਮ ਸਿੰਘ ਸੰਧੂ, ਪ੍ਰੋਃ ਪ੍ਰਿਤਪਾਲ ਕੌਰ ਹਲਵਾਰਵੀ ਡਾਃ ਸੁਰਿੰਦਰ ਗਿੱਲ ਤੇ ਚਰਨਜੀਤ ਸਿੰਘ ਬਾਠ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਭਾਸ਼ਨ ਡਾਃ ਹਰਿਭਜਨ ਸਿੰਘ ਭਾਟੀਆ ਨੇ ਦਿੱਤਾ। ਲੁਧਿਆਣਾ, 12 ਮਾਰਚ (ਰਘਵੀਰ ਸਿੰਘ ਜੱਗਾ) : ਗੁਰੂ ਰਾਮ ਦਾਸ ਕਾਲਿਜ ਆਫ਼ ਐਜੂਕੇਸ਼ਨ ਹਲਵਾਰਾ(ਲੁਧਿਆਣਾ ਵਿਖੇ ਅੱਜ ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ ਆਸਟਰੇਲੀਆ (ਇਪਸਾ) ਅਤੇ ਕਾਮਰੇਡ ਰਤਨ ਸਿੰਘ ਹਲਵਾਰਾ ਆਲਮੀ ਸਾਹਿਤ ਕਲਾ ਕੇਂਦਰ ਵੱਲੋਂ....

ਫਿਰੋਜ਼ਪੁਰ, 12 ਮਾਰਚ : ਪਿੰਡ ਲੱਖੋਕੇ ਨੇੜੇ ਇੱਕ ਪਿਕਅਪ ਦੇ ਪਲਟਣ ਕਾਰਨ ਹੋਏ ਹਾਦਸੇ ‘ਚ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਟੀ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਨ ਪਿਕਅਪ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਗੱਡੀ ਵਿੱਚ ਤਕਰੀਬਨ 15 ਲੋਕ ਸਵਾਰ ਸਨ, ਹਾਦਸੇ ‘ਚ ਜਖ਼ਮੀ ਹੋਇਆ ਨੂੰ ਰਾਹਗੀਂਰਾ ਦੀ ਮੱਦਦ ਨਾਲ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ....

ਮਾਨਸਾ, 12 ਮਾਰਚ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਉਸਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਉਸਦੇ ਪਿਤਾ ਬਲਕੌਰ ਸਿੰਘ, ਮਾਤਾ ਚਰਨ ਕੌਰ ਵੱਲੋਂ ਪਿਛਲੇ ਤਕਰੀਬਨ 11 ਮਹੀਨਿਆਂ ਤੋਂ ਮੰਗ ਕੀਤੀ ਜਾ ਰਹੀ ਹੈ, ਉੱਥੇ ਇਸ ਮੰਗ ਨੂੰ ਲੈ ਉਨ੍ਹਾਂ ਵੱਲੋਂ ਵਿਧਾਨ ਸਭਾ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ, ਇਸੇ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਜਦੋਂ ਵਿਧਾਨ ਸਭਾ ਵਿੱਚ ਸਿੱਧੂ ਮੂਸੇਵਾਲਾ ਦੀ ਸਕਿਊਰਿਟੀ ਬਾਰੇ ਸੋਸ਼ਲ ਮੀਡੀਆ ਪੋਸਟ ਪਾਉਣ ਵਾਲੇ ਦੇ ਖਿਲਾਫ....

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਸਲਾਨਾ ਗਰਾਂਟ ਵਿਚ ਵਾਧਾ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਨੇੜ-ਭਵਿੱਖ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਵਿੱਤੀ ਸੰਕਟ ਹੱਲ ਕਰ ਦਿੱਤਾ ਜਾਵੇਗਾ। ਇਸ ਮਕਸਦ ਲਈ ਯੂਨੀਵਰਸਿਟੀ ਵੱਲੋਂ ਤਜਵੀਜ਼ਤ ਲੋੜੀਂਦੇ ਫੰਡ ਪੰਜਾਬ ਸਰਕਾਰ ਵੱਲੋਂ ਮੁਹਈਆ....

ਬਠਿੰਡਾ, 12 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਦਿਆਂ ਹਾਲਾਤ ਨਾ ਸੁਧਰਨ ਦੀ ਸੂਰਤ ਵਿੱਚ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਅੱਜ ਬਠਿੰਡਾ ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕੀ ਪੰਜਾਬ ਦੇ ਹਲਾਤ ਚੁੱਕੇ ਇਸ ਲਈ ਭਾਜਪਾ ਦੇ ਵਰਕਰ ਹੁਣ ਚੁੱਪ ਨਹੀਂ ਬੈਠਣਗੇ। ਡਾਕਟਰ ਵੇਰਕਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ....

ਆਨੰਦਪੁਰ ਸਾਹਿਬ, 12 ਮਾਰਚ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦੀ ਹੀ ਵਿਆਹ ਬੰਧਨ ਵਿਚ ਬੱਝਣ ਵਾਲੇ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਉਹਨਾਂ ਦਾ ਰੋਕਾ ਹੋ ਗਿਆ ਹੈ ਤੇ ਮਾਰਚ ਮਹੀਨੇ ਵਿੱਚ ਹੀ ਉਹਨਾਂ ਦਾ ਵਿਆਹ ਇਕ ਸੀਨੀਅਰ ਅਫ਼ਸਰ ਨਾਲ ਹੋਵੇਗਾ। ਇਕ ਅੰਦਾਜ਼ਾ ਲਗਾਇਆ ਜਾਰਿਹਾ ਹੈ ਕਿ ਇਹ ਵਿਆਹ 15 ਦਿਨਾਂ ਦੇ ਅੰਦਰ ਅੰਦਰ ਹੋ ਸਕਦਾ ਹੈ। ਉਹ ਪੰਜਾਬ ਕੇਡਰ ਦੀ ਆਈ ਪੀ ਐਸ ਡਾ. ਜਯੋਤੀ ਯਾਦਵ ਨਾਲ ਵਿਆਹ ਕਰਵਾਉਣਗੇ ਜੋ ਕਿ ਮੌਜੂਦਾ ਸਮੇਂ ਵਿਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐਸ ਪੀ....

ਲੁਧਿਆਣਾ, 11 ਮਾਰਚ : ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਅਤੇ 'ਮੇਰਾ ਬਚਪਨ' ਐਨ.ਜੀ.ਓ. ਦੇ ਪ੍ਰਧਾਨ ਰਜਤ ਸ਼ਰਮਾ ਦੇ ਸਾਂਝੇ ਯਤਨਾਂ ਸਦਕਾ ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਮੌਕੇ ਡਾ. ਰਜਿੰਦਰ ਕੌਰ, ਆਈ.ਆਰ.ਐੱਸ. ਇਨਕਮ ਟੈਕਸ ਕਮਿਸ਼ਨਰ, ਲੁਧਿਆਣਾ ਮੁੱਖ ਮਹਿਮਾਨ ਸਨ। ਸਮਾਗਮ ਦੀ ਸ਼ੁਰੂਆਤ ਵਿੱਚ ਇੰਦਰਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ, ਜਿਨ੍ਹਾਂ ਵੱਲੋਂ....

ਲੁਧਿਆਣਾ, 11 ਮਾਰਚ : ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਮਹਿਲਾ ਕਰਮਚਾਰੀਆਂ ਲਈ ਬਰਾਬਰੀ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਮਹਿਲਾ ਦਿਵਸ ਮੌਕੇ, ਲੁਧਿਆਣਾ ਪੁਲਿਸ ਕਮਿਸ਼ਨਰੇਟ ਵਲੋਂਂ ਡੀ.ਐਸ.ਪੀ. ਰੈਂਕ ਅਤੇ ਰਾਜ ਦੀ ਸੇਵਾ ਵਿੱਚ ਉਨ੍ਹਾਂ ਦੇ ਅਮਿੱਟ ਯੋਗਦਾਨ ਦੀ ਸ਼ਲਾਘਾ ਕਰਦਿਆਂ ਮਹਿਲਾ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਇੱਕ ਨਿੱਜੀ ਹੋਟਲ ਵਿਖੇ ਦੁਪਹਿਰ ਦੇ ਖਾਣੇ 'ਤੇ ਅਧਿਕਾਰੀਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ....