ਮਾਨਸਾ, 23 ਫਰਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਨਗਰ ਕੌਂਸਲ ਮਾਨਸਾ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਹ ਮਾਨਸਾ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਡਰਾਈਵਰ ਵਜੋਂ ਤਾਇਨਾਤ ਸਨ। ਉਨ੍ਹਾਂ ਨੇ ਬੀਤੇ ਦਿਨੀਂ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਨੂੰ ਸੇਵਾ ਮੁਕਤੀ ਲਈ ਪੱਤਰ ਲਿਖਿਆ ਸੀ, ਜੋ ਨਗਰ ਕੌਂਸਲ ਵੱਲੋਂ ਬੀਤੇ ਕੱਲ੍ਹ ਮਨਜ਼ੂਰ ਕਰ ਲਿਆ ਗਿਆ। ਮਾਨਸਾ ਨਗਰ ਕੌਂਸਲ ਦੇ ਮੌਜੂਦਾ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ....
ਮਾਲਵਾ

ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਭਾਸ਼ਨ ਡਾਃ ਹਰਿਭਜਨ ਸਿੰਘ ਭਾਟੀਆ ਦੇਣਗੇ। ਪ੍ਰਧਾਨਗੀ ਵਰਿਆਮ ਸੰਧੂ ਤੇ ਸੁਰਿੰਦਰ ਗਿੱਲ ਕਰਨਗੇ। ਲੁਧਿਆਣਾ, 23 ਫ਼ਰਵਰੀ : ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ ਆਫ ਆਸਟਰੇਲੀਆ (ਇਪਸਾ) ਅਤੇ ਕਾਮਰੇਡ ਰਤਨ ਸਿੰਘ ਹਲਵਾਰਾ ਆਲਮੀ ਸਾਹਿਤ ਕਲਾ ਕੇਂਦਰ ਵੱਲੋਂ ਪੰਜਾਬੀ ਲੇਖਕ ਤੇ ਪੱਤਰਕਾਰ ਹਰਭਜਨ ਹਲਵਾਰਵੀ ਯਾਦਗਾਰੀ ਸਾਹਿਤਕ ਸਮਾਗਮ 12 ਮਾਰਚ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਆਰੰਭ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦੇਂਦਿਆਂ ਮੁੱਖ ਪ੍ਰਬੰਧਕ ਦਲਬੀਰ ਸਿੰਘ ਹਲਵਾਰਵੀ ਤੇ....

ਯੂਨਾਈਟਿਡ ਕਿੰਗਡਮ : ਸਹਿਭਾਗੀ ਦੇਸ਼ ਸੈਸ਼ਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2023 ਮੁੱਖ ਮੰਤਰੀ ਪੰਜਾਬ, ਸਾਕਾਰਾਤਮਕ ਤਬਦੀਲੀ ਲਿਆਉਣ ਲਈ ਦਿ੍ਰੜਤਾ ਨਾਲ ਮਿਹਨਤ ਕਰਨ ਵਾਲਾ ਇੱਕ ਦੂਰਅੰਦੇਸ਼ ਅਤੇ ਇਮਾਨਦਾਰ ਵਿਅਕਤੀ : ਨਿੱਝਰ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਨਵੀਨਤਾਕਾਰੀ ਸਿੱਖਿਆ, ਜਲਵਾਯੂ ਪਰਿਵਰਤਨ, ਵਪਾਰ ਅਤੇ ਨਿਵੇਸ਼ ਨੂੰ ਪ੍ਰਮੁੱਖ ਖੇਤਰਾਂ ਵਜੋਂ ਕੀਤਾ ਸੂਚੀਬੱਧ ਐਸ.ਏ.ਐਸ. ਨਗਰ, 23 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ....

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਸ਼ੁਰੂ ਕੀਤੀ ਮੁਬਾਇਲ ਵੈਨ ਅੱਜ ਜਿੰਦਵੜੀ ਮੌੜ ਵਿਖੇ ਪਹੁੰਚੀ ਜਿੱਥੇ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਇੱਕ ਸਕੂਲੀ ਬੱਚੀ ਨਾਲ ਕੇਕ ਕੱਟਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉੱਥੇ ਮਾਪਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖੀਆ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ....

ਪਟਿਆਲਾ 23 ਫਰਵਰੀ : ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਅੱਜ ਦਸਤਖਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ। ‘ਦਸਤਖਤੀ ਮੁਹਿੰਮ’ ਦੇ ਆਗਾਜ਼ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਾਬਕਾ ਮੰਤਰੀ ਸੁਰਜੀਤ....

ਪਟਿਆਲਾ, 23 ਫਰਵਰੀ : ਰਸਾਇਣ ਵਿਗਿਆਨ ਦੇ ਖੇਤਰ ਵਿੱਚ ਹਾਲ ਹੀ ਦੇ ਸਮੇਂ ਹੋਈ ਤਰੱਕੀ' ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵੱਲੋਂ ਕਰਵਾਈ ਜਾ ਰਹੀ ਕੌਮਾਂਤਰੀ ਕਾਨਫ਼ਰੰਸ ਦਾ ਆਰੰਭ ਹੋ ਗਿਆ। ਯੂਨੀਵਰਸਿਟੀ ਕੈਂਪਸ ਦੇ ਸਾਇੰਸ ਆਡੀਟੋਰੀਅਮ ਵਿੱਚ ਹੋ ਰਹੀ ਇਸ ਕਾਨਫ਼ਰੰਸ ਦਾ ਉਦਘਾਟਨ ਜਰਮਨੀ ਦੀ ਟੀ.ਯੂ.ਐੱਮ. ਸੰਸਥਾ ਤੋਂ ਪੁੱਜੇ ਪ੍ਰੋ. ਫਿਲਿਪ ਸਕਮਿਟ ਕੋਪਲਿਨ ਨੇ ਕੀਤਾ। ਉਨ੍ਹਾਂ ਆਪਣੇ ਉਦਘਾਟਨੀ ਭਾਸ਼ਣ ਵਿੱਚ ਰਸਾਇਣ ਵਿਗਿਆਨ ਦੇ ਨਜ਼ਰੀਏ ਤੋਂ ਜਿ਼ੰਦਗੀ ਨੂੰ ਪਰਿਭਾਸਿ਼ਤ ਕਰਦਿਆਂ ਵੱਖ....

ਪਟਿਆਲਾ, 23 ਫਰਵਰੀ : ਯੂ.ਕੇ. ਦੇ ਕੈਂਟ ਐਂਡ ਮੈੱਡਵੇਅ ਮੈਡੀਕਲ ਸਕੂਲ ਕੈਂਟਰਬੱਰੀ ਤੋਂ ਪੁੱਜੇ ਦੋ ਮਨੋ-ਚਿਕਿਤਸਾ ਮਾਹਿਰਾਂ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਵਿਸ਼ੇ ਨਾਲ਼ ਜੁੜੀ ਖੋਜ ਦੇ ਹਵਾਲੇ ਨਾਲ ਗੱਲਾਂ ਕੀਤੀਆਂ। ਪ੍ਰੋ. ਲਿਜ਼ਾ ਡਿਕੋਮਿਟਸ ਅਤੇ ਪ੍ਰੋ. ਸੁੱਖੀ ਸ਼ੇਰਗਿੱਲ ਵੱਲੋਂ ਮਨੋ ਰੋਗਾਂ ਨਾਲ਼ ਸੰਬੰਧਤ ਉਲਝਣਾਂ ਅਤੇ ਉਨ੍ਹਾਂ ਦੇ ਹੱਲ ਲਈ ਖੋਜ ਦੇ ਪੱਧਰ ਉੱਤੇ ਕੰਮ ਕਰਨ ਹਿਤ ਪ੍ਰੋਫੈਸ਼ਨਲ ਅਤੇ ਵਿਹਾਰਕ ਵਿਧੀਆਂ ਬਾਰੇ ਚਰਚਾ ਕੀਤੀ। ਇਹ ਪ੍ਰੋਗਰਾਮ ਐੱਨ. ਐੱਸ. ਐੱਸ. ਵਿਭਾਗ ਵੱਲੋਂ....

ਮਾਨਸਾ, 23 ਫਰਵਰੀ : ਸਿੱਧੂ ਮੂਸੇਵਾਲਾ ਦੇ ਕਤਲ ਹੋਏ ਨੂੰ 10 ਮਹੀਨੇ ਦਾ ਸਮਾਂ ਬੀਤ ਗਿਆ ਹੈ, ਪਰ ਉਸ ਦੇ ਚਾਹੁਣ ਵਾਲੇ-ਪ੍ਰਸ਼ੰਸ਼ਕ ਅੱਜ ਵੀ ਉਸ ਦੇ ਪਿੰਡ ਮੂਸੇ ਪਹੁੰਚ ਕੇ ਮਾਤਾ ਚਰਨ ਕੌਰ ਅਤੇ ਪਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਦੇ ਹਨ। ਉਥੇ ਹੀ ਇੱਕ ਪਰਿਵਾਰ ਨੇ ਘਰ ਜਨਮੀ ਧੀ ਨੂੰ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਦਾ ਆਸ਼ੀਰਵਾਦ ਦੁਆ ਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਤੋਂ ਗੁੜਤੀ ਦਿਵਾਈ। ਲੜਕੀ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਜਦੋਂ ਵੀ ਸਾਡੇ ਘਰ....

ਬਠਿੰਡਾ, 23 ਫਰਵਰੀ : ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣੇ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅੱਜ ਸਵੇਰੇ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਵਿਜੀਲੈਂਸ ਵੱਲੋਂ ਇਕ ਹਫਤੇ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਨੇ 5 ਦਿਨਾਂ ਲਈ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ। ਵਿਧਾਇਕ ਅਮਿਤ ਰਤਨ ਪਟਿਆਲਾ ਤੋਂ ਰਾਜਪੁਰਾ ਨੂੰ ਜਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗ੍ਰਿਫਤਾਰੀ ਮਗਰੋਂ ਟੀਮ ਉਹਨਾਂ ਨੂੰ....

ਉਦਯੋਗਿਕ ਵਿਕਾਸ ਲਈ ਪਹਿਲਕਦਮੀਆਂ ਕਰਨ ਵਾਸਤੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ ਮੁਹਾਲੀ, 23 ਫਰਵਰੀ : ਸੂਬਾ ਸਰਕਾਰ ਦੀਆਂ ਸਨਅਤ ਪੱਖੀ ਨੀਤੀਆਂ ਪ੍ਰਤੀ ਹੁੰਗਾਰਾ ਭਰਦਿਆਂ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਮੇਦਾਂਤਾ ਗਰੁੱਪ ਦੇ ਚੇਅਰਮੈਨ ਡਾ. ਨਰੇਸ਼ ਤ੍ਰੇਹਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਕਾਸਸ਼ੀਲ ਹੈ, ਇਸ ਲਈ ਸੂਬੇ ਵਿੱਚ ਅਥਾਹ ਸੰਭਾਵਨਾਵਾਂ ਹਨ।....

ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਬਿਲਡਰ ਪ੍ਰਵੀਨ ਕੁਮਾਰ ਪੁੱਤਰ ਅਮਰ ਸਿੰਘ ਵੱਲੋਂ ਖਰੜ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਅੰਬਿਕਾ ਗਰੀਨ ਨਾਮ ਦੀ ਅਣ-ਅਧਿਕਾਰਕਤ ਕਾਲੋਨੀ ਕੱਟਕੇ ਸਰਕਾਰ ਨੂੰ ਅੰਦਾਜ਼ਨ 2, 22, 51, 105 ਰੁਪਏ ਨਾ ਅਦਾ ਕਰਨ ਕਰਕੇ ਵੱਡਾ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਕਾਲੋਨੀ ਦੇ ਨਕਸ਼ੇ ਸਬੰਧੀ ਰਿਕਾਰਡ ਨੂੰ ਕੌਂਸਲ ਦੇ ਦਫਤਰ ਵਿਚੋਂ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਵੱਲੋਂ ਅੱਜ ਉਕਤ....

ਸੰਗਰੂਰ, 22 ਫਰਵਰੀ : ਐਸ.ਐਸ.ਪੀ ਸੰਗਰੂਰ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਵਿਖੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6000 ਰੁਪਏ ਬਰਾਮਦ ਕੀਤੇ ਹਨ। ਸ੍ਰੀ ਸੁਰੇਂਦਰ ਲਾਂਬਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 10.02.2023 ਨੂੰ ਬਰਬਿਆਨ ਪਵਨ ਬਾਂਸਲ ਪੁੱਤਰ ਸੰਜੇ....

ਲੁਧਿਆਣਾ, 22 ਫਰਵਰੀ : ਅਬਾਦੀ ਦੇਹ/ਲਾਲ ਲਕੀਰ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਵਿੱਚ ਜਾਇਦਾਦ ਨਾਲ ਸਬੰਧਤ ਵਿਵਾਦਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ, "ਮੇਰਾ ਘਰ ਮੇਰਾ ਨਾਮ/ਸਵਾਮੀਤਵ" ਯੋਜਨਾ ਅਸਲ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਇੱਕ ਵਰਦਾਨ ਸਾਬਤ ਹੋਵੇਗੀ। ਇਹ ਪ੍ਰਗਟਾਵਾਂ ਕੇਸ਼ਵ ਹਿੰਗੋਨੀਆ, ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਸਕੀਮ ਪੰਜਾਬ ਨੇ ਜਿ਼ਲ੍ਹਾ ਅਧਿਕਾਰੀਆਂ ਅਤੇ ਮਾਲ ਅਮਲੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ....

ਪੰਜਾਬੀ ਲੋਕ ਗਾਇਕ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਮੇਲੇ ਚ ਪੁੱਜੇ ਲੁਧਿਆਣਾ, 22 ਫ਼ਰਵਰੀ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਹਾੜੇ ਤੇ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਭਰ ਦੇ 20 ਕਾਲਜਾਂ ਦੇ ਦੋ ਸੌ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦਸਦਿਆਂ ਕਿਹਾ ਕਿ ਮਾਤ ਭਾਸ਼ਾ ਬੱਚੇ ਦੇ ਜੀਵਨ ਵਿਕਾਸ ਵਿਚ ਬਹੁਤ....

ਲੁਧਿਆਣਾ, 22 ਫ਼ਰਵਰੀ : ਟੋਰੰਟੋ (ਕੈਨੇਡਾ) ਵੱਸਦੇ ਪੰਜਾਬੀ ਕਵੀ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਮਦਨਦੀਪ ਬੰਗਾ ਦਾ ਨਵਾਂ ਗ਼ਜ਼ਲ ਸੰਗ੍ਰਹਿ ਤਾਰਿਆਂ ਦੇ ਖ਼ਤ ਪੰਜਾਬੀ ਭਵਨ ਲੁਧਿਆਣਾ ਵਿਖੇ ਆਲਮੀ ਮਾਂ ਬੋਲੀ ਦਿਵਸ ਮੌਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ , ਡਾਃ ਗੁਰਇਕਬਾਲ ਸਿੰਘ ਜਨਰਲ ਸਕੱਤਰ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ....