ਮੋਹਾਲੀ, 20 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਵਿਦਿਆਰਥੀਆਂ, ਧਾਰਮਿਕ ਘੱਟ ਗਿਣਤੀਆਂ, ਦਲਿਤਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਮਨਜੀਤ ਧਨੇਰ ਦੀ ਅਗਵਾਈ ਵਿੱਚ ਕੌਮੀ ਇਨਸਾਫ਼ ਮੋਰਚਾ' ਵਿੱਚ ਸ਼ਾਮਲ ਹੋਇਆ। ਇਹ ਹਜ਼ਾਰਾਂ ਜੁਝਾਰੂ ਕਿਸਾਨਾਂ ਦਾ ਕਾਫ਼ਲਾ ਗੁਰਦੁਆਰਾ ਸਾਹਿਬ ਸ਼ਹੀਦਾਂ ਸੋਹਾਣਾ ਵਿਖੇ ਇਕੱਠਾ ਹੋਇਆ। ਇਸ ਸਮੇਂ ਸੰਬੋਧਨ ਕਰਦਿਆਂ ਮਨਜੀਤ ਸੂਬਾ ਪ੍ਰਧਾਨ ਧਨੇਰ, ਹਰਨੇਕ ਸਿੰਘ ਮਹਿਮਾ....
ਮਾਲਵਾ

ਲੁਧਿਆਣਾ, 20 ਫਰਵਰੀ : ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ ਪੂਰਵ ਸੰਧਿਆ 'ਤੇ, ਪੰਜਾਬ ਦੇ ਮੁੱਖ ਮੰਤਰੀ, ਸ਼ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਘੜੀ ਜਾਰੀ ਕੀਤੀ, ਜਿਸ ਨੂੰ ਪੁਲਿਸ ਕਮਿਸ਼ਨਰ ਸ਼੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਵਲੋਂ ਭੇਂਟ ਕੀਤਾ ਗਿਆ ।ਇਸ ਘੜੀ ਵਿੱਚ ਗੁਰਮੁਖੀ ਲਿਪੀ ਵਿੱਚ ਪੰਜਾਬੀ ਵਰਣਮਾਲਾ ਦੇ 35 ਅੱਖਰ ਉੱਕਰੀ ਹੋਏ ਹਨ ਅਤੇ ਹੇਠਾਂ " ਮਾ ਬੋਲੀ ਸਾਡਾ ਮਾਣ " ਸਲੋਗਨ ਹੈ। ਸੀਪੀ ਨੇ ਦੱਸਿਆ ਕਿ ਇਹ ਘੜੀ ਸਾਡੀ ਮਾਂ ਬੋਲੀ *ਪੰਜਾਬੀ*....

ਸੰਗਰੂਰ, 20 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੀ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਸ ਮਾੜੀ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਛੇਤੀ ਤੋਂ ਛੇਤੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ। ਕੈਬਨਿਟ....

ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ : ਕਟਾਰੂਚੱਕ ਕੈਬਨਿਟ ਮੰਤਰੀ ਨੇ ਸਮਾਣਾ, ਭੁਨਰਹੇੜੀ ਤੇ ਸਨੌਰ ਦੇ ਗੁਦਾਮਾਂ ਦਾ ਲਿਆ ਜਾਇਜ਼ਾ ਪਟਿਆਲਾ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ....

ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ : ਭਗਵੰਤ ਮਾਨ ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਹਿੱਸੇ ਵਜੋਂ ਪੰਜਾਬ ਦਾ ਸਭ ਤੋਂ ਵੱਡਾ ਐਸ.ਟੀ.ਪੀ. ਲੋਕਾਂ ਨੂੰ ਕੀਤਾ ਸਮਰਪਿਤ ਲੁਧਿਆਣਾ, 20 ਫਰਵਰੀ : ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਢੇ ਨਾਲੇ ਦੀ ਸਫਾਈ ਤੇ ਕਾਇਆਕਲਪ ਲਈ 315.50 ਕਰੋੜ ਰੁਪਏ ਦੀ ਲਾਗਤ ਨਾਲ ਸੀਵੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.)....

ਲੁਧਿਆਣਾ 19 ਫਰਵਰੀ : ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਪੂਰੇ ਵਿਸ਼ਵ ਵਿੱਚ ਵਸਦੇ ਭਾਰਤੀਆਂ ਨੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ। ਵਿਧਾਨ ਸਭਾ ਹਲਕਾ ਦੱਖਣੀ ਵਿੱਚ ਵੀ ਵੱਡੇ ਪੱਧਰ ਤੇ ਸਮਾਗਮਾਂ ਅਤੇ ਲੰਗਰਾਂ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਨੇ ਹਾਜਰੀ ਭਰਦਿਆਂ ਭਗਵਾਨ ਭੋਲੇ ਸ਼ੰਕਰ ਅਤੇ ਮਾਤਾ ਪਾਰਬਤੀ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਪਾਰਟੀ ਨੇ ਸੀਨੀਅਰ ਆਗੂ ਅਜੇ ਮਿੱਤਲ ਨਾਲ ਵਾਰਡ ਨੰਬਰ 22 ਦੇ ਸ਼ੇਰਪੁਰ ਇਲਾਕੇ ਵਲੋ ਆਯੋਜਿਤ ਕੀਤੇ ਕਈ....

ਲੁਧਿਆਣਾ, 19 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਮਾਲਪੁਰ ਵਿੱਚ 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕਰਨਗੇ। ਇਹ ਪੰਜਾਬ ਰਾਜ ਦਾ ਸਭ ਤੋਂ ਵੱਡਾ ਐਸਟੀਪੀ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਨਵੇਂ ਬਣੇ 225 ਐਮਐਲਡੀ ਐਸਟੀਪੀ ਦੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਐਸਟੀਪੀ ਬੁੱਢਾ....

ਪਟਿਆਲਾ, 19 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਜ਼ਿਲਾਂ ਪ੍ਰਧਾਨ ਕੇ. ਕੇ. ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲਾ ਕਾਰਜਕਾਰਨੀ ਨੂੰ ਸੰਬੋਧਨ ਕੀਤਾ ਅਤੇ ਬੀ.ਜੇ.ਪੀ.ਦੀ ਵਿਚਾਰਧਾਰਾ ਅਤੇ ਨਰੇਂਦਰ ਮੋਦੀ ਸਰਕਾਰ ਦੀਆਂ ਲੋਕ ਹਿਤ ਨੀਤੀਆਂ ਤੋਂ ਸਮੁੱਚੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਹਰਜੀਤ ਸਿੰਘ ਗਰੇਵਾਲ ਕੌਮੀ ਕਾਰਜਕਾਰਨੀ ਮੈਂਬਰ, ਦਿਆਲ ਸਿੰਘ ਸੋਢੀ ਤੇ ਜੈਇੰਦਰ ਕੌਰ ਸੂਬਾ ਮੀਤ ਪ੍ਰਧਾਨ, ਵਿਕਰਮਜੀਤ ਚੀਮਾ ਸੂਬਾ ਜਨਰਲ ਸਕੱਤਰ, ਸੁਖਵਿੰਦਰ ਕੌਰ....

ਖੰਨਾ, 19 ਫਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਿਹਤ ਮੰਤਰੀ ਅਤੇ ਮੈਡੀਕਲ ਸਿੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋ ਭਗਤ ਪੂਰਨ ਸਿੰਘ ਦੇ ਜੱਦੀ ਪਿੰਡ ਰਾਜੇਵਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪਿੰਡ ਰਾਜੇਵਾਲ ਵਿੱਚ ਸੀ.ਐਚ.ਸੀ. ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿਹਾ ਕਿ ਪੰਜਾਬ ਸਰਕਾਰ....

ਪਟਿਆਲਾ, 19 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਚੋਣ ਲੜਨ ਦੀ ਇੱਛਾ ਜਾਹਰ ਕੀਤੀ ਹੈ। ਡਾ. ਨਵਜੋਤ ਕੌਰ ਸਿੱਧੂ ਬੀਤੀ ਰਾਤ ਪਟਿਆਲਾ ਵਿਖੇ ਸ਼ਿਵਰਾਤਰੀ ਸਮਾਗਮਾਂ ‘ਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਪੱਤਰਕਾਰਾਂ ਨੇ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਤਾਂ ਡਾ. ਨਵਜੋਤ ਕੌਰ ਸਿੱਧੂ ਨੇ ਜਵਾਬ ਦਿੰਦਿਆ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮਭੂਮੀ....

ਬਠਿੰਡਾ, 19 ਫਰਵਰੀ : ਬਠਿੰਡਾ ਦੇ ਹਲਕਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤ ਰਤਨ ਦੇ ਪੀ ਏ ਰਸ਼ੀਮ ਗਰਗ ਨੂੰ ਵਿਜੀਲੈਂਸ ਵੱਲੋਂ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕਰ ਲਏ ਜਾਣ ਤੋਂ ਬਾਅਦ ਸ਼ਿਕਾਇਤਕਰਤਾ ਪਿੰਡ ਘੁੱਦਾ ਮਹਿਲਾ ਸਰਪੰਚ ਸੀਮਾ ਦੇ ਪਤੀ ਪ੍ਰਿਤਪਾਲ ਸਿੰਘ ਵੱਲੋਂ ਸਰਪੰਚ ਯੂਨੀਅਨ ਨਾਲ ਬੈਠ ਕੀਤੀ ਗਈ। ਇਸ ਮੌਕੇ ਸਰਪੰਚ ਯੂਨੀਅਨ ਬਠਿੰਡਾ ਜ਼ਿਲ੍ਹਾ ਦੇ ਪ੍ਰਧਾਨ ਹਰਦੀਪ ਸਿੰਘ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪਿਛਲੇ ਦਿਨੀਂ ਹਲਕਾ ਦਿਹਾਤੀ ਦੇ ਵਿਧਾਇਕ....

ਡੇਹਲੋਂ, 19 ਫਰਵਰੀ : ਲੁਧਿਆਣਾ ਨੇੜਲੇ ਕਸਬਾ ਡੇਹਲੋਂ ਦੇ ਪਿੰਡ ਮੁਕੰਦਪੁਰ ‘ਚ ਪੁੱਤਰ ਵੱਲੋਂ ਆਪਣੇ ਪਿਤਾ ਨੂੰ ਕਤਲ ਕਰ ਦੇਣ ਤੋਂ ਬਾਅਦ ਉਸਦੀ ਲਾਸ਼ ਨੂੰ ਅੰਬਾਲਾ ਨੇੜੇ ਪੰਜਾਬ-ਹਰਿਆਣਾ ਬਾਰਡਰ ਤੇ ਸੁੱਟ ਦਾ ਮਾਮਾਲ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਆਪਣੇ ਲੜਕੇ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ, ਜਦੋਂ ਕਿ ਪੁੱਤਰ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਦੀ ਜਿੱਦ ਤੇ ਅੜਿਆ ਹੋਇਆ ਸੀ, ਜਿਸ ਕਾਰਨ ਪੁੱਤਰ ਨੇ ਆਪਣੇ ਪੁੱਤਰ ਨੂੰ ਕਤਲ ਕਰ ਦਿੱਤਾ।ਮ੍ਰਿਤਕ ਪਰਮਜੀਤ....

ਦੋਰਾਹਾ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ, ਮਜ਼ਦੂਰਾਂ ਨਾਲ ਭਰੀ ਬੱਸ ਸੜਕ 'ਤੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ।
- ਹਾਦਸੇ 'ਚ ਇਕ ਔਰਤ ਮੌਤ, 15 ਲੋਕ ਗੰਭੀਰ ਜ਼ਖਮੀ ਦੋਰਾਹਾ, 19 ਫ਼ਰਵਰੀ : ਦੋਰਾਹਾ ਦੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਅੱਜ ਐਤਵਾਰ ਨੂੰ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਇੱਥੇ ਫ਼ੈਕਟਰੀ ਦੇ ਮਜ਼ਦੂਰਾਂ ਨਾਲ ਭਰੀ ਬੱਸ ਸੜਕ 'ਤੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸਾ ਹੁੰਦੇ ਹੀ ਚੀਕ-ਚਿਹਾੜਾ ਪੈ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢਣਾ ਸ਼ੁਰੂ ਕੀਤਾ। ਇਸ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਲੋਕ ਗੰਭੀਰ....

ਸੰਗਰੂਰ, 19 ਫਰਵਰੀ : ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ 16 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਖੜ੍ਹੇ ਇਕ ਬੱਸ ਵਿੱਚ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪਿੰਡ ਕਲੌਦੀ ਦੇ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਪੀਆਰਟੀਸੀ ਦੀ ਬੱਸ ਰੁਕੀ ਹੋਈ ਸੀ, ਜਿਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਦੀ ਮੌਤ....

ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਸ਼ੇਰੋਂ ਵਿਖੇ 30 ਲੱਖ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਆਰੰਭ ਕਰਵਾਇਆ
ਸੁਨਾਮ, 19 ਫਰਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਅਕਾਦਮਿਕ....