ਮਾਲਵਾ

ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ ਪਾਸ ਬਣਾਉਣ ਲਈ ਬਰਨਾਲਾ ਵਿਖੇ ਕਾਊਂਂਟਰ ਖੋਲਿਆ-ਖਾਲਸਾ, ਠੀਕਰੀਵਾਲਾ
ਮਹਿਲ ਕਲਾਂ, 19 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ)ਦੀ 8ਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆ ਯਾਤਰਾ ਕਾਊਂਟਰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਖੋਲ ਦਿੱਤਾ ਗਿਆ ਗਿਆ ਹੈ। ਇਸ ਸਬੰਧੀ ਹੋਰ....
ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਨਾਲ ਛਲਨੀ ਥਾਰ ਨੂੰ ਪੰਜਾਬ ‘ਚ ਘੁਮਾ ਕੇ ਲੋਕਾਂ ਨੂੰ ਦੱਸਾਂਗਾ ਕਿ ਸਰਕਾਰ ਇਨਸਾਫ ਨਹੀਂ ਦਿਵਾ ਸਕੀ : ਬਲਕੌਰ ਸਿੰਘ ਸਿੱਧੂ
ਮਾਨਸਾ, 19 ਫਰਵਰੀ (ਰਾਜ ਮਾਨਸਾ) : ਅੱਜ ਪਿੰਡ ਮੂਸਾ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਮਿਲਣ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਲਈ ਇਸਨਾਫ ਦੀ ਮੰਗ ਕਰਦਿਆਂ ਨੁੰ 10 ਮਹੀਨੇ ਬੀਤ ਗਏ ਹਨ, ਪਰ ਇਨਸਾਫ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ ਹੁਣ ਪਰਿਵਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਪੁੱਤਰ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਅਪ੍ਰੈਲ ਮਹੀਨੇ ਤੋਂ....
25 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗੇਗਾ ਰੰਗਲਾ ਪੰਜਾਬ ਕਰਾਫ਼ਟ ਮੇਲਾ : ਸਾਕਸ਼ੀ ਸਾਹਨੀ
ਪਟਿਆਲਾ, 18 ਫਰਵਰੀ : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ ‘ਚ 25 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਰੰਗਲਾ ਪੰਜਾਬ ਸੰਕਲਪ ਤਹਿਤ ਕਰਾਫ਼ਟ ਮੇਲਾ ਪਹਿਲੀ ਵਾਰ ਰੰਗਲਾ ਪੰਜਾਬ ਦੇ ਨਾਮ....
ਵਿਧਾਇਕ ਗੋਲਡੀ ਨੇ ਹਲਕਾ ਬੱਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੇ ਚੈੱਕ ਵੰਡੇ  
ਫਾਜ਼ਿਲਕਾ, 18 ਫਰਵਰੀ : ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋ ਹਲਕਾ ਬੱਲੂਆਣਾ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਵੰਡ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਹਲਕਾ ਬੱਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 72 ਨਵੇਂ ਕਮਰੇ ਬੁਣਾਉਣ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੇ ਚੈੱਕ ਸਕੂਲ ਮੁਖੀਆ ਨੂੰ ਵੰਡੇ ਗਏ। ਇਸ ਮੌਕੇ ਸਾਰੇ ਸਕੂਲ ਮੁਖੀਆ ਨੂੰ ਹਦਾਇਤ ਦਿੱਤੀ ਕਿ ਇਹਨਾਂ ਕਮਰਿਆਂ ਦਾ ਕੰਮ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸਕੂਲ ਆਫ ਐਮੀਨੈਂਸ....
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼
ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਵਿਧਾਇਕ ਕੁਲਵੰਤ ਸਿੰਘ ਸਿੱਧੂ ਲੁਧਿਆਣਾ, 18 ਫਰਵਰੀ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ....
ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਸਲਾਨਾ ਫਰੀ ਮੈਡੀਕਲ ਕੈਂਪ 24 ਫਰਵਰੀ ਨੂੰ –ਦੇਸ਼ ਭਗਤ
ਜਗਰਾਉ 18 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉ ਦੀ ਮਸਹੂਰ ਰੋਸਨੀ ਦੇ ਮੇਲੇ ਤੇ ਆਉਣ ਵਾਲੀਆ ਸੰਗਤਾਂ ਲਈ ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਮਿਤੀ 24 ਫਰਵਰੀ ਦਿਨ ਸੁਕਰਵਾਰ ਨੂੰ ਸਵੇਰੇ 11 ਵਜੇ 2 ਵਜੇ ਤੱਕ ਦਰਗਾਹ ਮਾਈ ਜੀਨਾਂ ਜਗਰਾਉ ਵਿਖੇ ਲਗਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਮੁਖ ਮਹਿਮਾਨ ਸ੍ਰ: ਮੇਜਰ ਸਿੰਘ ਮੁੱਲਾਪੁਰ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਹੋਣੇਗੇ। ਕੈਂਪ ਦਾ ਉਦਘਾਟਨ ਸ੍ਰ. ਅਵਤਾਰ ਸਿੰਘ....
ਰਾਏਕੋਟ ਵਿਖੇ ਮਹਾਂ-ਸ਼ਿਵਰਾਤਰੀ ਦਾ ਪਾਵਨ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ
ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਮਹਾਂਸ਼ਿਵਰਾਤਰੀ ਦਾ ਪਾਵਨ ਤਿਉਹਾਰ ਅੱਜ ਸਥਾਨਕ ਨਗਰ ਵਿੱਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸਮਾਗਮ ਸ਼ਹਿਰ ਦੇ ਪ੍ਰਚੀਨ ਮੰਦਰ ਸਿਵਾਲਾ ਖ਼ਾਮ (ਤਲਾਬ ਵਾਲਾ) ਵਿਖੇ ਕਰਵਾਇਆ ਗਿਆ, ਜਿੱਥੇ ਮਹਾਂਸ਼ਿਵਰਾਤਰੀ ਦੇ ਸਬੰਧ ’ਚ ਸ੍ਰੀ ਸ਼ਿਵ ਮਹਾਂਪੁਰਾਣ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਹਵਨ ਯੱਗ ਕੀਤਾ ਗਿਆ, ਜਿਸ ਵਿੱਚ ਸੰਗਤਾਂ ਵੱਲੋਂ ਅਹੂਤੀਆਂ ਪਾ ਕੇ ਸਰਬੱਤ ਦੇ ਭਲੇ ਲਈ ਦੀ ਕਾਮਨਾ ਕੀਤੀ ਗਈ। ਸਵੇਰੇ ਤੋਂ ਹੀ ਸ਼ਿਵਰਾਤਰੀ ਦੇ ਤਿਓਹਾਰ....
ਫਾਰਮਾਸਿਸਟ ਦਾ ਤਬਾਦਲਾ ਹੋਣ ਤੋਂ ਬਾਅਦ ਪਿੰਡ ਜਲਾਲਦੀਵਾਲ ਦੇ ਸਿਹਤ ਕੇਂਦਰ ਨੂੰ ਲੱਗਾ ਤਾਲਾ
ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਇੱਕ ਪਾਸੇ ਤਾਂ ਪੰਜਾਬ ਸਰਕਾਰ ਲੋਕਾਂ ਨੂੰ ਗਲੀ ਮੁਹੱਲਿਆਂ ਤੱਕ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪ੍ਰੰਤੂ ਦੂਜੇ ਪਾਸੇ ਹਾਲਾਤ ਇਹ ਬਣ ਗਏ ਹਨ ਕਿ ਪਿੰਡਾਂ ਵਿੱਚ ਚੱਲਦੇ ਸਿਹਤ ਕੇਂਦਰ ਵੀ ਬੰਦ ਹੋ ਰਹੇ ਹਨ। ਅਜਿਹੀ ਇੱਕ ਮਿਸਾਲ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਦੇਖਣ ਨੂੰ ਮਿਲੀ ਹੈ, ਜਿੱਥੋਂ ਦੇ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਪਿਛਲੇ ਲਗਪਗ ਵੀਹ ਦਿਨਾਂ ਤੋਂ ਤਾਲੇ ਲਟਕ ਰਹੇ ਹਨ ਅਤੇ ਮਰੀਜਾਂ ਨੂੰ ਦਵਾਈਆਂ ਲੈਣ ਲਈ ਖੱਜਲ....
ਅਮਨ ਅਰੋੜਾ ਵੱਲੋਂ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ
ਸੰਗਰੂਰ, 18 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਖੇਡ ਹੁਨਰ ਵਿਚ ਨਿਖਾਰ ਲਿਆਉਣ ਲਈ ਨਿਰੰਤਰ....
ਅਤਿ ਵੱਡਾ ਘੱਲੂਘਾਰਾ ਗੁਰਦੁਆਰਾ ਸਾਹਿਬ ਪਿੰਡ ਕੁਤਬਾ ਵਿਖੇ ਰਾਘਵ ਚੱਢਾ ਹੋਏਨਤਮਸਤਕ 
ਪ੍ਰਬੰਧਕਾਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਜਲਦ ਪੂਰਾ : ਰਾਘਵ ਚੱਢਾ ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਅੱਜ ਆਮ ਆਦਮੀ ਪਾਰਟੀ ਪੰਜਾਬ ਤੋਂ ਸੰਸਦ ਮੈਂਬਰ ਸ੍ਰੀ ਰਾਘਵ ਚੱਡਾ ਨੇ ਪਿੰਡ ਕੁਤਬਾ-ਬਾਹਮਣੀਆਂ ਵਿਖੇ 35 ਹਜ਼ਾਰ ਸਿੰਘ-ਸਿੰਘਣੀਆਂ ਦੀ ਯਾਦ ਵਿਚ ਸਥਿਤ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਹੀਦਾਂ ਨੂੰ ਯਾਦ ਕੀਤਾ। ਜਿਥੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ....
ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਨੌਜਵਾਨਾਂ ਨੂੰ ਨਜਾਇਜ ਹਥਿਆਰਾਂ ਤੇ 2 ਸਕਾਰਪੀਓ ਗੱਡੀਆਂ ਸਮੇਤ ਕੀਤਾ ਕਾਬੂ
ਬਰਨਾਲਾ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ 9 ਨਜਾਇਜ ਹਥਿਆਰ ਫੜ੍ਹਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਰਮਨੀਸ ਚੌਧਰੀ, ਡੀਐਸਪੀ ਮਾਨਵਜੀਤ ਸਿੰਘ ਅਤੇ ਸੀਆਈਏ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ 10 ਨੌਜਵਾਨਾਂ ਨੂੰ....
ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਰਿਹਾਅ ਕੀਤਾ ਜਾਵੇ : ਕਿਸਾਨ ਆਗੂ
ਬੀਕੇਯੂ ਏਕਤਾ ਡਕੌਂਦਾ (ਮਹਿਲ ਕਲਾਂ) ਦੀ ਜਥੇਬੰਦਕ ਚੋਣ, ਨਾਨਕ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਖਜ਼ਾਨਚੀ ਚੁਣੇ ਗਏ ਮਹਿਲ ਕਲਾਂ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਸ਼ਹੀਦ ਯਸ਼ਪਾਲ ਯਾਦਗਾਰ ਪਾਰਕ ਮਹਿਲ ਕਲਾਂ ਵਿਖੇ ਹੋਇਆ। ਇਸ ਇਕੱਠ ਵਿੱਚ ਸਮੁੱਚੇ ਬਲਾਕ ਮਹਿਲ ਕਲਾਂ ਦੀਆਂ 19 ਪਿੰਡ ਇਕਾਈਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਅੱਜ ਦੀ ਕਾਰਵਾਈ ਬਾਰੇ....
ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ 4161 ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ, ਪੁਲਸ ਵੱਲੋਂ ਲਾਠੀਚਾਰਜ
ਕਈ ਅਧਿਆਪਕਾਂ ਦੇ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥੀਆਂ ਮਹਿਲਾ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਗਿਆ ਸੰਗਰੂਰ, 18 ਫਰਵਰੀ : ਅੱਜ ਸੰਗਰੂਰ ਵਿਖੇ 4161 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਸਟੇਸ਼ਨਾਂ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ ਹੀ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਲਾਗੇ ਹੀ ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਪੰਜਾਬ ਭਰ ਵਿੱਚੋਂ ਇੱਕਤਰ ਹੋਏ ਅਧਿਆਪਕਾਂ ਨੇ ਆਪਣੇ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਲਾਉਣਾ ਵਧੀਆ ਉਪਰਾਲਾ ਹੈ : ਅਨਮੋਲ ਗਗਨ ਮਾਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸਟੇਡੀਅਮ ਦਾ ਉਦਘਾਟਨ ਖਰੜ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਚੰਦੋ ਵਿਖੇ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਓਂ ਮੋੜ ਕੇ ਖੇਡਾਂ ਵੱਲ ਲਾਉਣ ਦਾ ਇਹ ਵਧੀਆ ਉਪਰਾਲਾ ਹੈ। ਇਸ ਸਟੇਡੀਅਮ ਨਾਲ....
ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਤੇ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ....