ਮਾਲਵਾ

ਸੇਵਾ ਕੇਂਦਰ ਵਿੱਚ ਅਸਤ੍ਰ-ਮੁਕਤ ਖੇਤਰ, ਈ-ਸ਼੍ਰਮ ਤੇ ਸਟੈਂਪ ਵੈਂਡਰ ਲਾਇਸੈਂਸ ਸਬੰਧੀ ਸੇਵਾਵਾਂ ਸ਼ੁਰੂ-ਡਿਪਟੀ ਕਮਿਸ਼ਨਰ
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਨਾਗਰਿਕਾਂ ਲਈ ਸਹੂਲਤਾਂ ਅਤੇ ਸੁਰੱਖਿਆ ਵਿੱਚ ਇਜ਼ਾਫਾ ਕਰਨ ਲਈ ਸੇਵਾ ਕੇਂਦਰਾਂ ਵਿੱਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਅਸਤ੍ਰ-ਮੁਕਤ ਖੇਤਰ ਨਾਂ ਦੀ ਸੇਵਾ ਤਹਿਤ ਅਸਤ੍ਰ-ਮੁਕਤ ਖੇਤਰ ਨਿਰਧਾਰਿਤ ਖੇਤਰਾਂ (ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਅਤੇ ਹੋਰ) ਵਿੱਚ ਕਿਸੇ....
ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ , 3 ਗੰਭੀਰ ਜਖ਼ਮੀ
ਪਾਤੜਾਂ, 18 ਜਨਵਰੀ 2025 : ਪਾਤੜਾਂ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਾਵਨਾਂ ਦੀ ਮੌਤ ਅਤੇ 3 ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਅੰਸੁਲ ਗਰਗ (23). ਅਤੁਲ (27) ਜੋ ਜਾਖਲ ਹਰਿਆਣਾ ਦੇ ਵਾਸੀ ਸਨ। ਜਾਣਕਾਰੀ ਅਨੁਸਾਰ ਪੰਜ ਨੌਜਵਾਨ ਦਿੜ੍ਹਬਾ ਨੇੜੇ ਇੱਕ ਵਿਆਹ ਸਮਾਗਮ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਨਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਪਿੰਡ ਦੁਗਾਲ ਕਲਾਂ ‘ਚ ਦਿੱਲੀ-ਸੰਗਰੂਰ ਹਾਈਵੇ ਤੇ ਪੁੱਜੀ ਤਾਂ ਬੇਕਾਬੂ ਹੋ ਗਈ....
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ 
ਫ਼ਿਰੋਜ਼ਪੁਰ, 17 ਜਨਵਰੀ 2025 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ 3 ਜਨਵਰੀ 2025 ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਨ੍ਹਾਂ 25 ਕਿਸਾਨਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਅਤੇ ਵਾਰੰਟ ਭੇਜੇ ਗਏ ਸਨ ਪਰ ਹੁਣ ਉਨ੍ਹਾਂ ਦੀ ਗੈਰ-ਹਾਜ਼ਰੀ ਕਾਰਨ ਪੁਲਸ ਨੂੰ 22 ਜਨਵਰੀ ਤੱਕ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ
14 ਯੋਗ ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ....
26 ਜਨਵਰੀ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੇਲਵੇ ਸਟੇਸ਼ਨ ’ਤੇ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ 26 ਜਨਵਰੀ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਜਿਲ੍ਹਾਂ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਰਾਤ ਦਿਨ ਪੀ.ਸੀ.ਆਰ....
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਕੀਤਾ ਆਯੋਜਨ
ਪਲਾਸਟਿਕ ਤੋਂ ਬਣੀਆਂ ਵਸਤਾਂ ਵਰਤਣ ਤੋਂ ਕਰਨਾ ਚਾਹੀਦਾ ਹੈ ਗੁਰੇਜ- ਏ.ਡੀ.ਸੀ ਸ੍ਰੀ ਮੁਕਤਸਰ ਸਾਹਿਬ, 17 ਜਨਵਰੀ 2025 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਗੰਧਲਾ ਹੋਣ ਤੋਂ ਬਚਾਉਣ ਲਈ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਰੈਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ,। ਇਸ ਸੈਮੀਨਾਰ ਦੀ ਪ੍ਰਧਾਨਗੀ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਨੇ ਕੀਤੀ। ਇਸ ਮੌਕੇ ਤੇ ਸ੍ਰੀ ਕੁੰਡਲ ਨੇ ਕਿਹਾ ਕਿ ਸਾਨੂੰ ਪਲਾਸਟਿਕ ਤੋਂ....
ਰੋਪੜ-ਬਲਾਚੌਰ ਹਾਈਵੇ 'ਤੇ ਖੜ੍ਹੇ ਟਰੱਕ ’ਚ ਲੱਗੀ ਮੋਟਰਸਾਈਕਲ, ਪਤੀ-ਪਤਨੀ ਦੀ ਮੌਤ
ਰੋਪੜ, 17 ਜਨਵਰੀ, 2025 : ਰੋਪੜ - ਬਲਾਚੌਰ ਨੈਸ਼ਨਲ ਹਾਈਵੇ ’ਤੇ ਸੈਂਟਰੀਏਟ ਫੈਕਟਰੀ ਦੇ ਸਾਹਮਣੇ ਖਰਾਬ ਖੜ੍ਹੇ ਟਰੱਕ ਵਿਚ ਪਿਛਿਉਂ ਵੱਜੇ ਮੋਟਰਸਾਈਕਲ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਜੈਮਲ ਉਰਫ਼ ਜੰਮੂ ਪੁੱਤਰ ਧਰਮ ਪਾਲ (32 ਸਾਲ) ਤੇ ਪ੍ਰੀਤੋ ਦੇਵੀ ਵਜੋਂ ਹੋਈ ਹੈ। ਮ੍ਰਿਤਕ ਪਿੰਡ ਡਾਲੋ ਮਾਜਰਾ ਬਾਜ਼ੀਗਰ ਬਸਤੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸਨ। ਸਮਾਜ ਸੇਵੀ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਨੇ ਦੱਸਿਆ ਕਿ ਜੈਮਲ ਆਪਣੀ ਪਤਨੀ ਪ੍ਰੀਤੋ ਦੇਵੀ ਨਾਲ....
ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ : ਕੈਬਨਿਟ ਮੰਤਰੀ ਅਰੋੜਾ
ਸਾਨੂੰ ਨਾਮਧਾਰੀ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚੱਲਦੇ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ : ਕੈਬਨਿਟ ਮੰਤਰੀ ਮੁੰਡੀਆਂ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ ਮਾਲੇਰਕੋਟਲਾ, 17 ਜਨਵਰੀ 2025 : ਦੇਸ਼ ਦੀ ਆਜ਼ਾਦੀ, ਧਰਮ ਅਤੇ ਗਊ ਰੱਖਿਆ ਲਈ ਨਾਮਧਾਰੀ ਸੰਪਰਦਾ ਦੇ ਆਗੂਆਂ ਅਤੇ ਪੈਰੋਕਾਰਾਂ ਨੇ ਬਹੁਤ ਹੀ ਦਲੇਰੀ ਅਤੇ ਤਿਆਗ ਦੀ ਭਾਵਨਾ ਨਾਲ ਮਿਸਾਲੀ ਕੰਮ ਕੀਤਾ। ਇਸ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ....
ਸੂਬਾ ਸਰਕਾਰ ਕੇਂਦਰ ਦੀ ਨਵੀਂ ਮੰਡੀਕਰਣ ਨੀਤੀ ਨੂੰ ਪੰਜਾਬ ਚ ਲਾਗੂ ਨਹੀਂ ਕਰੇਗੀ : ਗੁਰਮੀਤ ਸਿੰਘ ਖੁੱਡੀਆਂ 
ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਸਨੇਟਾ (ਮੋਹਾਲੀ) ਵਿਖੇ ਦਾਣਾ ਮੰਡੀ ਦੇ ਨਵੇਂ ਸਬ-ਯਾਰਡ ਦਾ ਨੀਂਹ ਪੱਥਰ ਢਾਈ ਕਰੋੜ ਦੀ ਲਾਗਤ ਨਾਲ 5 ਏਕੜ ਚ ਬਣੇਗੀ ਮੰਡੀ ਆਲੇ ਦੁਆਲੇ ਦੇ 20 ਤੋਂ ਵਧੇਰੇ ਪਿੰਡਾਂ ਦੇ ਕਿਸਾਨਾਂ ਨੂੰ ਦਿੱਤੀ ਮੰਡੀ ਦਾ ਮਿਲੇਗਾ ਫ਼ਾਇਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2025 : ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਮੋਹਾਲੀ ਦੇ ਪਿੰਡ ਸਨੇਟਾ ਵਿਖੇ 5 ਏਕੜ ਰਕਬੇ ਵਿੱਚ ਬਣਨ ਵਾਲੀ....
ਪੰਜਾਬ ਵਿੱਚ ਦੋ ਸੰਘਣੀ ਧੁੰਦ ਪੈਣ ਦੀ ਸੰਭਾਵਨਾ, ਆਰੇਂਜ ਅਲਰਟ ਜਾਰੀ
ਲੁਧਿਆਣਾ, 17 ਜਨਵਰੀ 2025 : ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵੀਰਵਾਰ ਸਵੇਰੇ ਜ਼ਿਆਦਾਤਰ ਜ਼ਿਲਿਆਂ 'ਚ ਧੁੰਦ ਛਾਈ ਰਹੀ। ਸਵੇਰ ਵੇਲੇ ਵਿਜ਼ੀਬਿਲਟੀ ਬਹੁਤ ਘੱਟ ਸੀ। ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਸਭ ਤੋਂ ਘੱਟ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ....
ਪੁਲਿਸ-ਪਬਲਿਕ ਦੇ ਸਬੰਧ ਹੋਰ ਸੁਖਾਵੇਂ ਬਣਾਉਣ ਲਈ ਸ਼ੁਰੂ ਕੀਤੇ ਮਿਸ਼ਨ ਸੰਪਰਕ ਦੇ ਆ ਨੇ ਰਹੇ ਸਾਰਥਕ ਨਤੀਜੇ : ਡੀਆਈਜੀ ਭੁੱਲਰ
ਸ੍ਰੀ ਫਤਿਹਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਨੇ ਨਸ਼ਾ ਮੁਕਤ ਪੰਜਾਬ ਦੇ ਉਦੇਸ਼ ਨੂੰ ਪੂਰਾ ਕਰਨ ਲਈ ਐਂਟੀ ਡਰੱਗ ਹੈਲਪ ਲਾਇਨ 9779-100-200 ਅਤੇ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ। ਸਰਕਾਰ ਦੀ ਇਹ ਪਹਿਲ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਅਤੇ ਪੁਲਿਸ ਦੀ ਮਦਦ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸ ਹੈਲਪ ਲਾਇਨ ਤੇ ਚੈਟਬੋਟ ਰਾਹੀਂ ਲੋਕ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਬਾਰੇ ਪੁਲਿਸ ਨੂੰ ਰਿਪੋਰਟ ਕਰ ਸਕਦੇ ਹਨ। ਕਿਸੇ ਕਿਸਮ ਦੀ ਮਦਦ ਮੰਗ ਸਕਦੇ ਹਨ ਅਤੇ....
ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ : ਦੀਦਾਰ ਸਿੰਘ ਮਾਂਗਟ
ਸ੍ਰੀ ਫਤਿਹਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿੱਖਿਆ ਮਨੁੱਖ ਦਾ ਤੀਜਾ ਨੇਤਰ ਹੈ, ਪਰਮਾਤਮਾ ਵੱਲੋਂ ਹਰ ਇਨਸਾਨ ਨੂੰ ਦੋ ਅੱਖਾਂ ਦਿੱਤੀਆਂ ਜਾਂਦੀਆਂ ਹਨ। ਅਜਿਹੇ ਵਿੱਚ ਵਿਦਿਆਰਥੀ ਲਗਨ ਨਾਲ ਪੜ੍ਹਾਈ ਕਰਕੇ ਚੰਗਾ ਮੁਕਾਮ ਹਾਸਲ ਕਰਦੇ ਹਨ। ਉਹਨਾਂ ਦੀ ਸਫਲਤਾ ਦੇ ਵਿੱਚ ਸਿੱਖਿਆ ਮਨੁੱਖ ਦੇ ਤੀਜੇ ਨੇਤਰ ਵਜੋਂ ਕੰਮ ਕਰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਇਹ ਸੁਨਹਿਰੀ ਸਮਾਂ ਨਹੀਂ ਗਵਾਉਣਾ ਚਾਹੀਦਾ, ਪੂਰੀ ਲਗਨ ਅਤੇ ਮਿਹਨਤ ਦੇ ਨਾਲ ਪੜ੍ਹਾਈ ਕਰਕੇ ਇੱਕ ਚੰਗਾ ਮੁਕਾਮ ਹਾਸਲ ਕਰਨਾ ਚਾਹੀਦਾ....
ਮੰਗਾਂ ਨਾ ਮੰਨਣ ਕਾਰਨ ਡਾਕਟਰ ੨੦ ਜਨਵਰੀ ਤੋਂ ਹੜਤਾਲ ਤੇ ਜਾਣ ਲਈ ਮਜਬੂਰ : ਪ੍ਰਧਾਨ ਡਾ ਕੰਵਰਪਾਲ ਸਿੰਘ  
ਸ੍ਰੀ ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਕਾਰ ਅਤੇ ਪੀਸੀਐਮਐਸਏ ਦਰਮਿਆਨ ਲੜੀਵਾਰ ਗੱਲਬਾਤ ਦਾ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ, ਰਾਜ ਦੇ ਲਗਭਗ 2500 ਪੀਸੀਐਮਐਸ ਡਾਕਟਰ 20 ਜਨਵਰੀ ਤੋਂ ਮੁੜ ਅੰਦੋਲਨ ਸ਼ੁਰੂ ਕਰਨ ਲਈ ਤਿਆਰ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਸੀਐਮਐਸਏ ਜ਼ਿਲਾ ਸ੍ਰੀ ਫਤਿਹਗੜ ਸਾਹਿਬ ਦੀ ਇਕਾਈ ਦੇ ਜ਼ਿਲਾ ਪ੍ਰਧਾਨ ਡਾਕਟਰ ਕੰਵਰਪਾਲ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਦੀਆਂ ਮੰਗਾਂ ਵਿੱਚ ਮੁੱਖ ਤੌਰ 'ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ, ਰੁਕੇ ਹੋਏ ਕਰੀਅਰ....
ਸਰਕਾਰੀ ਸਕੂਲ ਤਲਾਣੀਆਂ ਵਿੱਚ ਸਾਈਬਰ ਕ੍ਰਾਈਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ 
ਸ੍ਰੀ ਫ਼ਤਹਿਗੜ੍ਹ ਸਾਹਿਬ, 17 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਕਾਰੀ ਹਾਈ ਸਕੂਲ ਤਲਾਣੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਈਬਰ ਕ੍ਰਾਈਮ ਪੁਲਿਸ ਵੱਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਸਾਈਬਰ ਕ੍ਰਾਈਮ ਦੇ ਐਸ਼ .ਐਚ.ੳ ਸੁਧੀਰ ਸਿੰਘ ਅਤੇ ਏ.ਐਸ.ਆਈ ਨਰਿੰਦਰ ਸਿੰਘ , ਏ.ਐਸ.ਆਈ ਜਗਰੂਪ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਬਾਰੇ ਜਾਣੂ ਕਰਵਾਇਆ ਗਿਆ ਜਿਸ ਵਿੱਚ ਸਾਈਬਰ ਕ੍ਰਾਈਮ ਤੋਂ ਮਾਨਿਕ ਸੇਤਿਆ ਅਸਿਸਟੈਂਟ ਫਾਇਨੈਨਸਲ ਆਫਿਸਰ....
ਵੀ.ਆਰ.ਸੀ. 'ਚ ਮੁਫਤ ਪੰਜਾਬੀ ਸਟੈਨੋਗ੍ਰਾਫੀ ਦਾ ਨਵਾਂ ਸੈਸ਼ਨ 2025-26 ਪਹਿਲੀ ਅਪ੍ਰੈਲ ਤੋਂ ਸ਼ੁਰੂ
ਅੰਗਹੀਣ ਲੜਕੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ ਟ੍ਰੇਨਿੰਗ ਦੌਰਾਨ 1500 ਰੁਪਏ ਪ੍ਰਤੀ ਮਹੀਨਾ ਵਜੀਫ਼ੇ ਦਾ ਵੀ ਮਿਲੇਗਾ ਲਾਭ ਲੁਧਿਆਣਾ, 17 ਜਨਵਰੀ 2025 : ਅੰਗਹੀਣ ਲੜਕੀਆਂ/ਇਸਤਰੀਆਂ (ਦੋਵੇਂ ਹੱਥਾਂ ਤੋਂ ਤੰਦਰੁਸਤ) ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਦੇਣ ਲਈ ਨਵਾਂ ਸੈਸ਼ਨ 2025-26 ਸਥਾਨਕ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ ਵਿਖੇ 01 ਅਪ੍ਰੈਲ, 2025 ਤੋਂ ਸ਼ੁਰੂ ਹੋ ਰਿਹਾ ਹੈ। ਵੀ.ਆਰ.ਸੀ. ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ....