ਮਾਲਵਾ

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਕੋਟਕਪੂਰਾ 17 ਜਨਵਰੀ, 2025 : ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ ਰਿਫਲੈਕਟਰਾਂ ਦੀ ਮਹੱਤਤਾ....
26 ਜਨਵਰੀ ਨੂੰ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ
ਫ਼ਰੀਦਕੋਟ 17 ਜਨਵਰੀ, 2025 : 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਝਾਕੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ....
ਪ੍ਰਧਾਨ ਮੰਤਰੀ  ਮੋਦੀ ਦੀ ਸੁਰੱਖਿਆ ਉਲੰਘਣਾ ਮਾਮਲੇ 'ਚ ਨਵਾਂ ਮੋੜ: ਕਿਸਾਨਾਂ ਤੇ ਠੋਕੀ ਧਾਰਾ 307- ਕਿਸਾਨ ਯੂਨੀਅਨਾਂ ਵੱਲੋਂ ਸਖ਼ਤ ਵਿਰੋਧ
ਫਿਰੋਜ਼ਪੁਰ, 16 ਜਨਵਰੀ 2025 : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਦੋਸ਼ਾਂ ਵਿੱਚ ਧਾਰਾ 307 (ਕਤਲ ਦੀ ਕੋਸ਼ਿਸ਼) ਜੋੜੀ ਹੈ, ਜਿਸ ਨਾਲ ਤਣਾਅ ਵਧਿਆ ਹੈ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਫਿਰੋਜ਼ਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 5 ਜਨਵਰੀ, 2022 ਨੂੰ ਹੋਈ ਘਟਨਾ ਦੇ ਸਬੰਧ ਵਿੱਚ ਕਮਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਦੋਂ ਪ੍ਰਧਾਨ....
ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2025 : ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਹਨਾਂ ਵੱਖ....
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸਰਪੰਚਾ ਨੂੰ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਸਕੀਮ ਬਾਰੇ ਕੀਤਾ ਜਾਗਰੂਕ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸਰਪੰਚਾ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ, ਐਨ.ਆਈ.ਸੀ., ਸ੍ਰੀਮਤੀ ਅਨੂਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਗਰੀਬ, ਬੇਸਹਾਰਾ ਅਤੇ ਯਤੀਮ ਬੱਚਿਆਂ ਨਾਲ ਸਬੰਧਿਤ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ....
ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਪਹਿਲੀ ਰਿਹਰਸਲ
ਜ਼ਿਲ੍ਹਾ ਮਾਲ ਅਫ਼ਸਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼ ਮਾਲੇਰਕੋਟਲਾ 16 ਜਨਵਰੀ 2025 : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਗਈ । ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਜਾਇਜ਼ਾ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਨੇ ਲਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪ੍ਰਿੰਸੀਪਲ ਆਰਤੀ ਗੁਪਤਾ, ਡਾ....
ਸ੍ਰੀ ਗਊਸ਼ਾਲਾ ਕਮੇਟੀ ਧੂਰੀ ਰੋਡ ਵਿਖੇ ਗਊ ਭਲਾਈ ਕੈਂਪ ਦਾ ਆਯੋਜਨ,ਕੀਤਾ ਪਸ਼ੂਆਂ ਦਾ ਚੈਕਅੱਪ
ਪੰਜਾਬ ਗਊ ਸੇਵਾ ਕਮਿਸ਼ਨ ਵਲੋਂ 25 ਹਜਾਰ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਮਾਲੇਰਕੋਟਲਾ 16 ਜਨਵਰੀ 2025 : ਪਸ਼ੂ ਪਾਲਣ ਵਿਭਾਗ ਜ਼ਿਲਾ ਮਾਲੇਰਕੋਟਲਾ ਵੱਲੋਂ ਸਥਾਨਕ ਸ੍ਰੀ ਗਊਸ਼ਾਲਾ ਕਮੇਟੀ,ਧੂਰੀ ਰੋਡ ਵਿਖੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੁਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਊ ਭਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਰਕਮ 25 ਹਜਾਰ ਦੀਆਂ ਦਵਾਈਆਂ ਗਊਸ਼ਾਲਾ ਵਿਖੇ ਮੁਹੱਈਆ ਕਰਵਾਈਆ ਗਈਆਂ। ਇਸ ਮੌਕੇ ਮਾਹਿਰ ਡਾਕਟਰਾਂ ਵਲੋਂ ਪਸ਼ੂਆਂ ਦੇ....
ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ
ਮੁੱਖ ਮੰਤਰੀ ਦੀ ਆਮਦ ਸੰਬੰਧੀ ਸੁਰੱਖਿਆ ਤੇ ਹੋਰ ਪ੍ਰਬੰਧਾਂ ਦਾ ਲਿਆ ਜਾਇਜਾ ਡੀ.ਸੀ ਅਤੇ ਐੱਸ.ਐੱਸ.ਪੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਰੀਦਕੋਟ 16 ਜਨਵਰੀ 2025 : 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ....
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਨੰਨ੍ਹੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ
ਫਰੀਦਕੋਟ 16 ਜਨਵਰੀ 2025 : ਬੱਚਿਆਂ ਦਾ ਖੇਡਾਂ ਦਾ ਮੁੱਢ ਪ੍ਰਾਇਮਰੀ ਪੱਧਰ ਤੋਂ ਹੀ ਬੱਝਦਾ ਹੈ। ਪ੍ਰਾਇਮਰੀ ਖੇਡਾਂ ’ਚ ਵਿਸ਼ੇਸ਼ ਸ਼ੁਰੂਆਤ ਕਰਨ ਵਾਲੇ ਖਿਡਾਰੀਆਂ ਦਾ ਭਵਿੱਖ ਸੁਨਹਿਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਦੇ ਖੇਡਾਂ ਨਾਲ ਸਬੰਧਤ ਖਾਸ ਕਰਕੇ ਖੋ-ਖੋ ਦੇ 25 ਬੱਚਿਆਂ ਨੂੰ ਟਰੈਕ ਸੂਟ ਵੰਡਣ ਮੌਕੇ ਕੀਤਾ। ਉਨ੍ਹਾਂ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੁੜਨਾ....
ਸੜਕ ਸੁਰੱਖਿਆ ਮਹੀਨੇ ਤਹਿਤ ਟਰਾਂਸਪੋਰਟ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ
ਫਰੀਦਕੋਟ 16 ਜਨਵਰੀ ,2025 : ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰਾਂਸਪੋਰਟ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਵਲੋਂ ਡਾ. ਪਰਮਿੰਦਰ ਕੌਰ ਜ਼ਿਲ੍ਹਾ ਐਨ.ਸੀ.ਪੀ.ਬੀ ਅਫ਼ਸਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ.ਰਮਨ ਵਲੋਂ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ ਸ.ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ....
ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਦਿਨ-ਰਾਤ ਇੱਕ ਕਰ ਕੇ ਕੀਤਾ ਜਾ ਰਿਹੈ ਕੰਮ ਜ਼ਿਲ੍ਹਾ ਪੁਲਿਸ ਮੁੱਖੀ : ਡਾ ਰਵਜੋਤ ਗਰੇਵਾਲ 
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਪੁਲਿਸ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ "ਸੰਪਰਕ" ਮੁਹਿੰਮ ਤਹਿਤ ਗਿੱਲ ਫਾਰਮ, ਬੱਸੀ ਪਠਾਣਾਂ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਹਿੱਤ "ਸੰਪਰਕ" ਮੁਹਿੰਮ ਚਲਾਈ ਗਈ ਹੈ, ਜਿਸ ਦਾ ਮੁੱਖ ਮੰਤਵ ਹੈ ਕਿ ਪੁਲਿਸ ਲੋਕਾਂ ਵਿੱਚ ਜਾਵੇ ਅਤੇ ਲੋਕਾਂ ਤੇ....
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਸਾਂਸਦ ਡਾਕਟਰ ਅਮਰ ਸਿੰਘ ਦੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਕੰਪਲੈਕਸ ਸ੍ਰੀ ਫਤਿਹਗੜ੍ਹ ਸਾਹਿਬ ਦਫਤਰ ਵਿਖੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਂਸਦ ਡਾਕਟਰ ਅਮਰ ਸਿੰਘ ਦੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਵੀ ਡਾਕਟਰ ਅਮਰ ਸਿੰਘ ਨਾਲ ਮੁਲਾਕਾਤ ਕੀਤੀ ਗਈ ।ਸਾਂਸਦ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਉਹਨਾਂ ਵੱਲੋਂ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਾਂ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਜੀਵਨ ਹੁਨਰ ਸਿਖਲਾਈ ਅਤੇ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਸੈਂਟਰ ਫਾਰ ਇੰਟਰਨਸ਼ਿਪ ਅਤੇ ਸੋਸ਼ਲ ਆਊਟਰੀਚ, ਸਿੱਖਿਆ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਨੇ ਜੀਐਸਐਸਐਸ ਪੰਜੋਲੀ ਕਲਾਂ , ਜੀਐਸਐਸਐਸ ਮਾਤਾ ਗੁਜਰੀ ਸ੍ਰੀ ਫਤਹਿਗੜ੍ਹ ਸਾਹਿਬ, ਜੀਐਸਐਸਐਸ ਕੋਟਲਾ ਬਜਵਾੜਾ, ਜੀਐਸਐਸਐਸ ਬਡਾਲੀ ਆਲਾ ਸਿੰਘ, ਜੀਐਸਐਸਐਸ ਸੰਗਤਪੁਰ ਸੋਢੀਆਂ, ਜੀਐਸਐਸਐਸ ਬਾਗਸੀਕੰਦਰ, ਜੀਐਸਐਸਐਸ ਕਲੌਰ, ਜੀਐਸਐਸਐਸ ਘੁਮੰਡਗੜ੍ਹ ਵਿੱਚ ਜੀਵਨ ਹੁਨਰ ਸਿਖਲਾਈ ਅਤੇ ਕਰੀਅਰ....
ਭਾਜਪਾ ਸੰਸਦ ਕੰਗਣਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਪੰਜਾਬ ਅੰਦਰ ਬੈਨ ਕਰੇ ਪੰਜਾਬ ਸਰਕਾਰ : ਰਿਆ ਕੰਗ 
ਸ੍ਰੀ ਫ਼ਤਹਿਗੜ੍ਹ ਸਾਹਿਬ, 16 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ। ਇਹ ਫ਼ਿਲਮ 17 ਜਨਵਰੀ 2025 ਨੂੰ ਰਲੀਜ਼ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ....
ਹਸਨਪੁਰ, ਭਨੋਹੜ ਅਤੇ ਹੋਰ ਨੇੜਲੇ ਪਿੰਡਾਂ ਤੋਂ 2 ਦਰਜਨ ਦੇ ਕਰੀਬ ਅਵਾਰਾ ਕੁੱਤੇ ਕੀਤੇ ਕਾਬੂ
ਲੁਧਿਆਣਾ, 15 ਜਨਵਰੀ 2025 : ਲੁਧਿਆਣਾ ਪ੍ਰਸ਼ਾਸਨ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਲਈ ਇੱਕ ਨਿੱਜੀ ਫਰਮ ਨਾਲ ਸਮਝੌਤਾ ਕਰਨ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਕੁੱਤਿਆਂ ਨੂੰ ਫੜਨ ਵਾਲੀ ਟੀਮ ਨੇ ਹਸਨਪੁਰ, ਭਨੋਹੜ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਦੋ ਦਰਜਨ ਦੇ ਕਰੀਬ ਆਵਾਰਾ ਕੁੱਤਿਆਂ ਨੂੰ ਕਾਬੂ ਕੀਤਾ। ਇਹ ਕਾਰਵਾਈ ਐਨੀਮਲ ਬਰਥ ਕੰਟਰੋਲ ਦੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਅਨੁਸਾਰ ਕੀਤੀ ਜਾ ਰਹੀ ਹੈ। ਇਹ ਅਭਿਆਨ ਬੀ.ਡੀ.ਪੀ.ਓ ਦੀ ਨਿਗਰਾਨੀ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੇ ਨਾਲ....