ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਉਤਰਨ ਦੇ ਦਿੱਤੇ ਸੰਕੇਤ ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਉਤਰਨ ਦੇ ਸੰਕੇਤ ਦਿੱਤੇ ਹਨ। ਬਲਕੌਰ ਸਿੰਘ ਨੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਥਰ ਵਿਚੋ ਉੱਠ ਕੇ ਕੋਈ ਲੀਡਰ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਰੱਬ ਨੇ ਚਾਹਿਆ ਤਾਂ ਉਹ ਲੀਡਰ ਵੀ ਬਣਨਗੇ। ਉਨ੍ਹਾਂ ਕਿਹਾ ਕਿ ਇਕ ਸਿੱਧੂ ਚੱਲਿਆ ਗਿਆ ਹੈ, ਮੈਂ ਨਹੀਂ ਚਾਹੁੰਦਾ ਕਿ ਕਿਸੇ ਹੋਰ ਦਾ ਪੁੱਤ....
ਮਾਲਵਾ

ਦਿੜ੍ਹਬਾ : ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿਥੇ ਪੰਜਾਬ ਸਰਕਾਰ ਸਰਗਰਮ ਹੈ ਉਥੇ ਕਿਸਾਨਾਂ ਨੂੰ ਵੀ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਦਿੜ੍ਹਬਾ ਦੇ ਪਿੰਡ ਰੋਗਲਾ ਦੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਵੱਲੋਂ ਇੱਕ ਏਕੜ ਵਿੱਚ ਲਗਾਏ ਗਏ ਡਰੈਗਨ ਫਰੂਟ ਦੇ ਬਾਗ਼ ਦਾ ਦੌਰਾ....

ਸ੍ਰੀ ਅਨੰਦਪੁਰ ਸਾਹਿਬ : ਸਕੂਲ ਸਿੱਖਿਆ, ਜੇਲ੍ਹਾਂ, ਮਾਈਨਿੰਗ ਅਤੇ ਜਲ ਸਰੋਤ ਵਿਭਾਗ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਜਿਕਰਯੋਗ ਉਪਰਾਲੇ ਕਰ ਰਹੀ ਹੈ। ਮਿਸ਼ਨ 100 ਪ੍ਰਤੀਸ਼ਤ, ਬਿਜਨਸ ਬਲਾਸਟਰ ਅਤੇ ਸਕੂਲ ਆਫ ਐਮੀਨੈਂਸ ਆਉਣ ਵਾਲੇ ਦੋ ਤਿੰਨ ਸਾਲਾ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣਗੇ। ਸਿੱਖਿਆ ਮੰਤਰੀ ਅੱਜ ਪ੍ਰੈਸ....

ਮਾਨਸਾ : ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਇਕ ਵਾਰ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਰਿਲੀਜ਼ ਹੋਣ ‘ਤੋਂ ਪਹਿਲਾਂ ਹੀ ਸਿੱਧੂ ਦੇ ਗੀਤ ‘ਜਾਂਦੀ ਵਾਰ’ ‘ਤੇ ਮਾਨਸਾ ਦੀ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ ‘ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ ‘ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ। ਜਿਨ੍ਹਾਂ ਗੀਤਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਵੀ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ‘ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ....

ਮੁਲਾਂਪੁਰ : ਸਟਿੰਗ ਆਪ੍ਰੇਸ਼ਨ ਤੋਂ ਬਾਅਦ ਇੱਕ ਪਟਵਾਰੀ ਨੂੰ ਰਜਿਸਟਰੀ ਦਾ ਰਿਕਾਰਡ ਖਰੀਦਦਾਰ ਦੇ ਨਾਂ ਚੜ੍ਹਾਉਣ ਲਈ ਪਾਰਟੀ ਦੇ ਇੱਕ ਨੇਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਿਕਾਇਤ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਵਾਰੀ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਮੋਹਨ ਸਿੰਘ ਪਟਵਾਰੀ ਵਜੋਂ ਹੋਈ ਹੈ। ਮੁਲਜ਼ਮ ਮਾਲ ਵਿਭਾਗ ਤੋਂ ਕਾਨੂੰਗੋ ਵਜੋਂ ਸੇਵਾਮੁਕਤ ਹੋਇਆ ਸੀ ਪਰ....

ਲੁਧਿਆਣਾ : ਦੇਸ਼ ਭਰ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇਸ ਘਾਤਕ ਬਿਮਾਰੀ ਦੀ ਜਲਦੀ ਜਾਂਚ ਅਤੇ ਇਲਾਜ ਲਈ ਵਧੇਰੇ ਜਾਗਰੂਕਤਾ ਪੈਦਾ ਕਰਨ ’ਤੇ ਜ਼ੋਰ ਦਿੱਤਾ ਹੈ। ਉਹ ਸ਼ੁੱਕਰਵਾਰ ਨੂੰ ਵਿੱਦਿਆ ਸਾਗਰ ਓਸਵਾਲ ਆਡੀਟੋਰੀਅਮ, ਮੋਹਨਦੇਈ ਓਸਵਾਲ ਕਾਲਜ ਆਫ ਨਰਸਿੰਗ, ਮੋਹਨਦੇਈ ਓਸਵਾਲ ਹਸਪਤਾਲ, ਲੁਧਿਆਣਾ ਵਿਖੇ "ਨਿਊ ਬਾਇਓਲੋਜੀ ਡ੍ਰਾਈਵਨ ਰਿਸਰਚ ਐਂਡ ਟਰੀਟਮੈਂਟ ਆਫ ਕਾਰਸੀਨੋਮਾ ਐਂਡੋਮੈਟਰੀਅਮ" ਵਿਸ਼ੇ 'ਤੇ ਓਸਵਾਲ ਕੈਂਸਰ....

ਲੁਧਿਆਣਾ : ਆਮ ਆਦਮੀ ਪਾਰਟੀ ਲੁਧਿਆਣਾ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬੀਤੇ ਦਿਨ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੁਆਰਾ ਵਾਰਡ ਨੰਬਰ 36 ਅਧੀਨ ਪੈਂਦੇ ਇਲਾਕੇ ਨਿਊ ਸ਼ਿਮਲਾਪੂਰੀ ਵਿਖੇ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਕਰਕੇ ਇਲਾਕਾ ਨਿਵਾਸੀਆਂ ਨੂੰ ਅਤੇ ਰਾਹਗੀਰਾਂ ਨੂੰ ਆਉਣ....

ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਪੂਰਬੀ 'ਚ ਪੈਂਦੇ ਬੁੱਢੇ ਨਾਲੇ ਸਮੇਤ ਜਨਤਾ ਨੂੰ ਪੇਸ਼ ਆ ਰਹੀਆ ਵੱਖ-ਵੱਖ ਸੱਮਸਿਆਵਾਂ ਅਤੇ ਹਲਕੇ ਵਿੱਚ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਭੋਲਾ ਗਰੇਵਾਲ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਹਲਕੇ ਦੇ ਪੁਰਾਣੇ ਰੁਕੇ ਹੋਏ ਪ੍ਰੋਜੈਕਟਾਂ ਤੋਂ....

ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦਾ ਪਿੰਡ ਮੁੰਡੀਆਂ ਵਿਖੇ ਨਿਵਾਸ ਸਥਾਨ 'ਤੇ ਸਥਾਤਪਤ ਕੀਤੇ ਗਏ ਨਵੇਂ ਦਫ਼ਤਰ ਦਾ ਉਦਘਾਟਨ ਉਨ੍ਹਾਂ ਦੀ ਮਾਤਾ ਸਰਦਾਰਨੀ ਕਰਤਾਰ ਕੌਰ ਵਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਹਲਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਹਲਕਾ ਸਾਹਨੇਵਾਲ ਦੀ ਸੀਟ ਉਨ੍ਹਾਂ....

ਲੁਧਿਆਣਾ : ਕੇਂਦਰੀ ਜੇਲ੍ਹ ਲੁਧਿਆਣਾ ਤੋਂ ਲਿਆਂਦੇ ਜਾ ਰਹੇ 2 ਕੈਦੀਆਂ ਦੇ ਜਗਰਾਓਂ ਪੁਲ ਨੇੜੇ ਪੁਲਿਸ ਵੈਨ ਚੋਂ ਮੁਲਾਜ਼ਮ ਨੂੰ ਧੱਕਾ ਮਾਰ ਕੇ ਫਰਾਰ ਹੋ ਗਏ ਹਾਲਾਂਕਿ ਇਕ ਨੂੰ ਤਾਂ ਪੁਲਿਸ ਨੇ ਮੌਕੇ ਤੇ ਫੜ ਲਿਆ, ਜਦੋਂ ਕੇ ਦੂਜਾ ਕੈਦੀ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜੇ ਤੇੜੇ ਅੱਗੇ ਕੈਮਰਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਪੇਸ਼ੀ....

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੁਆਰਾ ਰਚਿਤ ਅੱਠਵੀਂ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚਰਨਛੋਹ ਪਾਵਨ ਧਰਤੀ ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਰਿਲੀਜ਼ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੁਸਤਕ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ-ਨਾਲ ਸਾਬਕਾ ਪ੍ਰਧਾਨ....

ਪਟਿਆਲਾ : ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹੋਏ ਅੱਗੇ ਵੱਧਣ ਲਈ ਪ੍ਰੇਰਤ ਕਰਦੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਹਰ ਵਰ੍ਹੇ ਅਜਿਹੇ....

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਫਰਨੀਚਰ ਦੀ ਦੁਕਾਨ ਵਿਚ ਵੀਰਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਸ ਤਰ੍ਹਾਂ ਫੈਲੀ ਕੀ ਕੁਝ ਹੀ ਮਿੰਟਾਂ ਵਿਚ ਦੋ ਮੰਜ਼ਿਲਾ ਬਿਲਡਿੰਗ ਨਸ਼ਟ ਹੋ ਗਈ। ਦੁਕਾਨ ਦੇ ਅੰਦਰ ਰੱਖੇ ਕੈਮੀਕਲ ਵਿਚ ਧਮਾਕਾ ਹੋਇਆ ਜਿਸ ਵਿਚ ਦੁਕਾਨ ਦੇ ਬਾਹਰ-ਅੰਦਰ ਮੌਜੂਦ ਮਾਲਕ ਤੇ ਪੁਲਿਸ ਮੁਲਾਜ਼ਮ ਸਣੇ 5 ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਅੰਮ੍ਰਿਤਸਰ ਦੇ ਛੇਹਰਟਾ ਵਿਚ ਜੇਐੱਸ ਫਰਨੀਚਰ ਸ਼ਾਪ ਵਿਚ ਅਚਾਨਕ ਹੀ ਅੱਗ....

ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬੁਲੇਟ ਚਲਾਉਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਬੁਲੇਟ ਦੇ ਪਿੱਛੇ ਬੈਠੇ ਨਜ਼ਰ ਆ ਰਹੇ ਹਨ। ਬਠਿੰਡਾ ‘ਚ ਵਿਰਾਸਤੀ ਮੇਲੇ ‘ਚ ਪਹੁੰਚੇ ਹਰਸਿਮਰਤ ਬਾਦਲ ਨੇ ਬੁਲੇਟ ਚਲਾਈ। ਇਸ ਦੌਰਾਨ ਬੁਲੇਟ ਦੀ ਸਵਾਰੀ ਲੈਂਦੇ ਹੋਏ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਪਿੱਛੇ ਬੈਠ ਕੇ ਕਹਿੰਦੇ ਹਨ ਕਿ ਲੋਕਾਂ ਦਾ ਕੀ ਹੈ ਉਹ ਤਾਂ ਗੱਲਾਂ ਕਰਦੇ ਹਨ, ਦੂਜੇ ਪਾਸੇ....

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) : ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਸਕੱਤਰ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਬੂਟਾ ਸਿੰਘ ਹਾਂਸ, ਪੇਂਡੂ ਮਜ਼ਦੂਰ ਯੂਨੀਅਨ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ, (ਮਸ਼ਾਲ) ਦੇ ਆਗੂ ਬਲ਼ਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ....