ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2025 : ਮਾਘੀ ਮੇਲੇ 'ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੇਲੇ 'ਤੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹਨ।....
ਮਾਲਵਾ

ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਦੇਸ਼ ਦੁਨੀਆ ਵਿੱਚ ਵਸਦੀਆਂ ਸੰਗਤਾਂ ਹੋਈਆਂ ਨਤਮਸਤਕ ਗੁਰੂਘਰ ਦੀ ਪ੍ਰਾਪਤ ਕੀਤੀਆਂ ਖੁਸ਼ੀਆਂ ਅਰੋੜਾ ਨੇ ਪੰਜਾਬ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਅਤੇ ਭਾਈਚਾਰਕ ਸਾਂਝ ਦੀ ਸਲਾਮਤੀ ਦੀ ਵੀ ਅਰਦਾਸ ਕੀਤੀ ਸ਼੍ਰੀ ਮੁਕਤਸਰ ਸਹਿਬ 14 ਜਨਵਰੀ 2025 : ਗੁਰੁਦੁਆਰਾ ਟੁੱਟੀ ਗੰਢੀ ਸਹਿਬ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਾਘੀ ਮੇਲੇ ਤੇ ਨਤਮਸਤਕ ਹੋਈਆਂ, ਇਸ ਤੋਂ ਇਲਾਵਾ ਪੰਜਾਬ ਦੀਆਂ ਉਘੀਆਂ....

ਸ੍ਰੀ ਮੁਕਤਸਰ ਸਾਹਿਬ 14 ਜਨਵਰੀ,2025 : ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਵੱਡੇ ਹਮਲੇ ਬੋਲੇ। ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਮਾਘੀ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਗਰਜੇ। ਉਨ੍ਹਾਂ ਨੇ ਅੰਮ੍ਰਿਤਪਾਲ ਧੜੇ ਦਾ ਨਾਮ ਲਏ ਬਗੈਰ ਕਿਹਾ ਕਿ ਅਕਾਲ ਤਖਤ ਅੱਗੇ ਤਾਂ ਇਹ ਝੂਕਦੇ ਨਹੀਂ, ਪਰ ਏਜੰਸੀਆਂ ਅੱਗੇ ਝੁਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ....

ਪਾਤੜਾਂ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ‘ਚ ਏਕਤਾ ਮਤੇ ਸਮੇਤ ਕਈ ਮੁੱਦਿਆਂ ‘ਤੇ ਹੋਈ ਚਰਚਾ ਪਾਤੜਾਂ, 13 ਜਨਵਰੀ 2025 : ਪਟਿਆਲਾ ਦੇ ਪਾਤੜਾਂ ਵਿਖੇ ਕਿਸਾਨ ਆਗੂਆਂ ਵਿਚਾਲੇ ਕਰੀਬ 4 ਘੰਟੇ ਤਕ ਮੀਟਿੰਗ ਚਲੀ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਕਿਸਾਨ ਆਗੂ ਤੇ SKM ਆਗੂ ਸ਼ਾਮਲ ਸਨ। ਇਸ ਮੀਟਿੰਗ ‘ਚ ਏਕਤਾ ਮਤੇ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਤਿੰਨ ਫੋਰਮਾਂ ਦੇ ਆਗੂ ਇੱਕ ਮੰਚ ’ਤੇ ਹਾਂ। ਇਹ ਬਹੁਤ ਸਕਾਰਾਤਮਕ ਗੱਲ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ....

ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਨਾਈ ਲੋਹੜੀ ਬੱਚਿਆਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ ਫ਼ਰੀਦਕੋਟ 13 ਜਨਵਰੀ,2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।....

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਸ਼ੋਅ ਧਰਤੀ ਗੁਰਦੁਆਰਾ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਅਤੇ ਲੋਹੜੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਜਥੇਦਾਰ ਮਨਮੋਹਨ ਸਿੰਘ ਮਕਾਰੋਂਪਰ ਪ੍ਰਬੰਧਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਦੱਸਿਆ ਕੀ ਪਵਿੱਤਰ ਤਿਉਹਾਰ ਅਤੇ ਪੂਰਨਮਾਸ਼ੀ ਦੇ ਮੋਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ....

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਲੋਹੜੀ ਦਾ ਤਿਓਹਾਰ ਪੰਜਾਬ ਦੇ ਅਮੀਰ ਵਿਰਸੇ ਦਾ ਇੱਕ ਪੁਰਾਤਨ ਤੇ ਮਹੱਤਵਪੂਰਨ ਤਿਓਹਾਰ ਹੈ, ਇਹ ਤਿਓਹਾਰ ਆਪਸੀ ਭਾਈਚਾਰਕ ਸਾਂਝ ਮਜਬੂਤ ਕਰਦਾ ਹੈ। ਸਾਨੂੰ ਲੋਹੜੀ ਦੇ ਤਿਓਹਾਰ ਨੂੰ ਆਪਸ ਵਿੱਚ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ....

ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਲੌਹੜੀ ਅਤੇ ਮਾਘੀ ਦਾ ਤਿਉਹਾਰ ਅੱਜ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਪ੍ਰੋਗ੍ਰਮ ਵਿੱਚ ਮੋਜੂਦ ਸਖਸ਼ੀਅਤਾਂ ਨੂੰ ਜੀ ਆਇਆਂ ਨੁੰ ਕਿਹਾ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ. ਪਰਿਤ ਪਾਲ ਸਿੰਘ ਨੇ ਸਮੂਹ ਸਟਾਫ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਇਆਂ ਦਿਤੀਆਂ। ਇਸ ਮੋਕੇ ਵਾਈਸ-ਚਾਂਸਲਰ ਨੇ ਸਟਾਫ....

ਜ਼ਿਲਾ ਹਸਪਤਾਲ ਵਿੱਚ ਮਨਾਈ ਧੀਆਂ ਦੀ ਲੋਹੜੀ ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ ਹਸਪਤਾਲ ਵਿੱਚ ਨਵ ਜਨਮੀਆ ਬੱਚੀਆਂ ਨੂੰ ਗਰਮ ਕੱਪੜੇ ਅਤੇ ਖਿਡਾਉਣੇ ਵੰਡੇ ਗਏ ਅਤੇ ਭਰੂਣ ਹੱਤਿਆ ਨੂੰ....

ਬਰਨਾਲਾ, 13 ਜਨਵਰੀ 2025 : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਵੇਸ਼ ਕੁਮਾਰ ਦੀ ਅਗਵਾਈ ਅਧੀਨ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਪੀ.ਸੀ. ਤੇ ਪੀ.ਐਨ.ਡੀ.ਟੀ. ਕਾਨੂੰਨ ਸਬੰਧੀ ਧੀਆਂ ਨੂੰ ਸਮਰਪਿਤ ‘ਧੀਆਂ ਦੀ ਲੋਹੜੀ' ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਇਹ....

66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਵਿਧਾਇਕ ਸ਼ਰਧਾਂਜਲੀ ਭੇਂਟ ਕਰਨਗੇ : ਸੁਖਪ੍ਰੀਤ ਸਿੰਘ ਸਿੱਧੂ ਮਾਲੇਰਕੋਟਲਾ, 13 ਜਨਵਰੀ 2025 : ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ....

ਕਿਹਾ, ਲੋਕ ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ: ਡਾ. ਸੰਜੇ ਗੋਇਲ ਲੜਕੀਆਂ ਮੁੰਡਿਆਂ ਤੋਂ ਨਹੀਂ ਕਿਸੇ ਵੀ ਪੱਖੋ ਘੱਟ: ਡਾ. ਗੋਇਲ ਸਿਵਲ ਸਰਜਨ ਵੱਲੋਂ ਨਵਜਾਤ ਬੱਚੀਆਂ ਨੂੰ ਵੰਡੇ ਤੋਹਫ਼ੇ ਮਾਲੇਰਕੋਟਲਾ, 13 ਜਨਵਰੀ 2025 : ਧੀਆਂ-ਪੁੱਤਰਾਂ ਨੂੰ ਬਰਾਬਰ ਸਮਝਣ ਦਾ ਸੁਨੇਹਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੁੱਢਲਾ ਸਿਹਤ ਕੇਂਦਰ ਅਮਰਗੜ੍ਹ ਅਧੀਨ ਭਸੌੜ ਤੇ ਢੱਢੋਗਲ ਵਿਖੇ ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਡਾ. ਅੰਜੂ ਦੀ....

ਫਰੀਦਕੋਟ 13 ਜਨਵਰੀ 2025 : ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ 16 ਜਨਵਰੀ 2025 ਤੋਂ ਕੰਪਿਊਟਰ ਦੇ ਕਰਵਾਈ ਜਾਵੇਗੀ । ਲਿਖਤੀ ਪੇਪਰ ਦੀ ਆਨ ਲਾਈਨ....

ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ, ਪਰੇਡ, ਸਭਿਆਚਾਰਕ ਤੇ ਦੇਸ਼ ਭਗਤੀ ਦੀਆਂ ਆਈਟਮਾਂ ਸਮਾਗਮ ਦੀ ਸ਼ਾਨ ਵਧਾਉਣਗੀਆਂ ਫ਼ਰੀਦਕੋਟ 13 ਜਨਵਰੀ,2025 : ਗਣਤੰਤਰ ਦਿਵਸ ਮੌਕੇ 26 ਜਨਵਰੀ, 2025 ਨੂੰ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅਸ਼ੋਕ ਚੱਕਰ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਨੂੰ ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਡਿਪਟੀ....

ਸੜਕ ਸੁਰੱਖਿਆ ਸਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਫ਼ਰੀਦਕੋਟ 13 ਜਨਵਰੀ,2025 : ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 31 ਜਨਵਰੀ 2025 ਤੱਕ ਰੋਡ....