ਮਾਲਵਾ

ਨਹਿਰੂ ਯੁਵਾ ਕੇਂਦਰ ਵਲੋਂ 'ਸੰਵਿਧਾਨ ਦਿਵਸ' ਮਨਾਇਆ ਗਿਆ
ਲੁਧਿਆਣ : ਨਹਿਰੂ ਯੂਵਾ ਕੇਂਦਰ (ਐਨ.ਵਾਈ.ਕੇ.) ਲੁਧਿਆਣਾ ਵਲੋਂ, ਹਰ ਸਾਲ ਦੀ ਤਰ੍ਹਾਂ ਨਹਿਰੂ ਯੁਵਾ ਕੇਂਦਰ ਸੰਸਥਾਨ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ. ਜੈਨ ਕਾਲਜ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦਾ ਦਿਨ ਸਾਲ 1949 ਵਿੱਚ ਸੰਵਿਧਾਨ ਸਭਾ ਦੁਆਰਾ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਨੂੰ 'ਸੰਵਿਧਾਨ ਦਿਵਸ' ਵਜੋਂ ਵੀ....
ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ : ਉਪ ਮੰਡਲ ਮੈਜਿਸਟ੍ਰੇਟ ਢਿੱਲੋਂ
ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ....
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰਬ ਭਾਰਤੀ ਪੰਜਾਬੀ ਕਵੀ ਦਰਬਾਰ ਦਾ ਕਰਵਾਇਆ ਗਿਆ।
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਵੱਲੋਂ ਸਰਬ ਭਾਰਤੀ ਅੰਤਰ ਰਾਜੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਦਿੱਲੀ ਤੋਂ ਉੱਘੀ ਕਵਿੱਤਰੀ ਤੇ ਚਿੰਤਕ ਡਾ. ਵਨੀਤਾ ਨੇ ਸ਼ਿਰਕਤ ਕੀਤੀ। ਇਸ ਕਵੀ ਦਰਬਾਰ ਵਿਚ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਕਵੀ ਸ਼ਾਮਲ ਹੋਏ ਜਿਨ੍ਹਾਂ ਵਿਚ ਸ਼ਿਵ ਦੱਤ ਅਕਸ (ਮਹਾਰਾਸ਼ਟਰ), ਬਰਜਿੰਦਰ ਚੌਹਾਨ (ਦਿੱਲੀ), ਗੁਰਚਰਨ ਸਿੰਘ ਜੋਗੀ....
ਵਿਧਾਨ ਸਭਾ ਸਪੀਕਰ ਵਲੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਉਦਘਾਟਨ
ਐਸ ਏ ਐਸ ਨਗਰ : ਕਾਲ-ਸੀ ਟ੍ਰੇਨਿੰਗ ਡਵੀਜ਼ਨ ਆਫ ਪੰਜਾਬ ਇਨਫੋਟੈਕ ਦੀ ਬ੍ਰਾਂਚ ਵਜੋਂ ਐਸ ਵੀ ਐਸ ਕੰਸਲਟਿੰਗ ਗਰੁੱਪ ਸੈਂਟਰ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਾਡੇ ਸਿੱਖਿਆ ਖੇਤਰ ਵਿਚ ਕੁਝ ਕਮੀਆ ਨੇ ਜੋ ਬੱਚਿਆਂ ਨੂੰ ਸਿਰਫ਼ ਨੌਕਰੀ ਕਰਨ ਲਈ ਪ੍ਰੇਰਿਤ ਕਰਦਾ ਹੈ ਜਿਸ ਕਰਕੇ ਬੱਚਿਆਂ ਦਾ ਰੁਝਾਨ ਬਾਹਰਲੇ ਦੇਸ਼ਾਂ ਵੱਲ ਵਧਿਆ ਹੈ ਪਰੰਤੂ ਅਜਿਹੇ ਸੈਂਟਰਾਂ ਬੱਚਿਆ ਨੂੰ ਟੈਕਨੀਕਲ ਮਜ਼ਬੂਤ ਕਰ....
ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ : ਅਸ਼ਵਨੀ ਸ਼ਰਮਾ
ਲੁਧਿਆਣਾ : ਨਗਰ ਨਿਗਮ ਚੋਣਾਂ ਲਈ ਮੀਟਿੰਗ ‘ਚ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਵਾਰ ਫਿਰ ਪੰਜਾਬ ਦੀ ਸੱਤਾਧਾਰੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ,ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਲੋਕਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ| ਇਸਦੇ ਨਾਲ ਹੀ ਅੰਮ੍ਰਿਤਸਰ ‘ਚ 10 ਸਾਲ ਦੇ ਨਾਬਾਲਗ ਬੱਚੇ ‘ਤੇ ਦਰਜ ਹੋਏ ਕੇਸ ਬਾਰੇ ਅਸ਼ਵਨੀ....
ਸਾਬਕਾ ਸਪੀਕਰ ਅਟਵਾਲ ਦੀ ਗੱਡੀ ਦਾ ਹੋਇਆ ਐਕਸੀਡੈਂਟ
ਫਿਲੌਰ : ਸਾਬਕਾ ਸਪੀਕਰ ਅਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਚਰਨਜੀਤ ਸਿੰਘ ਅਟਵਾਲ ਦੀ ਗੱਡੀ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ’ਚ ਉਹ ਵਾਲ-ਵਾਲ ਬਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿਨ ਸ਼ੁੱਕਰਵਾਰ 25 ਨਵੰਬਰ ਦੇਰ ਸ਼ਾਮ ਸਾਢੇ ਛੇ ਵਜੇ ਸਾਬਕਾ ਲੋਕ ਸਭਾ ਸਪੀਕਰ ਚਰਨਜੀਤ ਅਟਵਾਲ ਆਪਣੇ ਫਾਰਮ ਹਾਊਸ ਤੋਂ ਵਾਪਸ ਆਪਣੇ ਘਰ ਜਾ ਰਹੇ ਸਨ, ਜਿਵੇਂ ਹੀ ਉਨ੍ਹਾਂ ਦੀ ਕਾਰ ਫਿਲੌਰ ਦੇ ਨਜ਼ਦੀਕ ਗੜ੍ਹਾ ਰੋਡ ਕੋਲ ਪੁੱਜੀ ਤਾਂ ਦੂਸਰੇ ਪਾਸਿਓਂ ਮੋਟਰਸਾਈਕਲ ਚਾਲਕ ਅਚਾਨਕ ਉਨ੍ਹਾਂ ਦੀ ਕਾਰ....
ਦੋ ਨੌਜਵਾਨਾਂ ਨੇ ਹਥਿਆਰਾਂ ਦੇ ਜ਼ੋਰ 'ਤੇ ਬਠਿੰਡਾ 'ਚ ਆੜ੍ਹਤੀਏ ਤੋਂ ਲੁੱਟੇ ਪੰਜ ਲੱਖ 
ਬਠਿੰਡਾ : ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿੱਚ ਇੱਕ ਆੜ੍ਹਤੀਏ ਦੀ ਦੁਕਾਨ ਵਿੱਚੋਂ ਕਰੀਬ 5 ਲੱਖ ਰੁਪਏ ਦੀ ਚੋਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਵਪਾਰੀ ਪਿਆਰਾ ਲਾਲ ਦੀ ਦੁਕਾਨ 'ਤੇ ਦੋ ਚੋਰਾਂ ਵੱਲੋਂ 5 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਦੂਜੇ ਵਪਾਰੀਆਂ ਨੇ ਦੱਸਿਆ ਕਿ ਚੋਰ ਮੂੰਹ 'ਤੇ ਰੁਮਾਲ ਬੰਨ੍ਹ ਕੇ ਦੁਕਾਨ ਅੰਦਰ ਦਾਖਲ ਹੋਏ ਸਨ। ਉਨ੍ਹਾਂ ਦੇ ਕੋਲ ਚਿੱਟੇ ਰੰਗ ਦੀ ਕਾਰ ਸੀ ਤੇ ਬਾਕਸ 'ਚੋਂ 500,000 ਰੁਪਏ ਲੈ ਕੇ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਲੁਟੇਰੇ ਬਜ਼ੁਰਗ ਪਿਆਰਾ ਲਾਲ....
ਕਿਸਾਨ ਨੇਤਾ ਡੱਲੇਵਾਲ ਦਾ ਮਰਨ ਵਰਤ ਖੇਤੀ ਮੰਤਰੀ ਧਾਲੀਵਾਲ ਨੇ ਜੂਸ ਪਿਲਾ ਕਰਵਾਇਆ ਖਤਮ 
ਫਰੀਦਕੋਟ : ਫਰੀਦਕੋਟ ਵਿਚ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਖਤਮ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਡੱਲੇਵਾਲ ਨੂੰ ਮਨਾਉਣ ਵਿਚ ਲੱਗੇ ਹੋਏ ਸਨ। ਬੀਤੀ ਰਾਤ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਖੇਤੀ ਮੰਤਰੀ ਦੀ ਕਿਸਾਨਾਂ ਦੇ ਨਾਲ ਲਗਭਗ ਡੇਢ ਘੰਟੇ ਤੱਕ ਬੈਠਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ ਕਿਸਾਨ ਸੰਗਠਨਾਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਬੁਲਾਈ ਹੈ। ਖੇਤੀ ਮੰਤਰੀ ਧਾਲੀਵਾਲ ਨੇ ਜੂਸ ਪਿਲਾ ਕੇ ਡੱਲੇਵਾਲ ਦਾ ਮਰਨ ਵਰਤ....
ਪੁਲਿਸ ਕਮਿਸ਼ਨਰ ਵਲੋਂ ਜਨਤਾ ਨੂੰ ਅਪੀਲ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੀਤਾ ਜਾਵੇ ਦਿਲੋਂ ਸਹਿਯੋਗ
ਲੁਧਿਆਣਾ : ਪੁਲਿਸ ਕਮਿਸ਼ਨਰ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਦਿਲੋਂ ਸਹਿਯੋਗ ਕੀਤਾ ਜਾਵੇ। ਪੁਲਿਸ ਕਮਿਸ਼ਨਰ ਸਿੱਧੂ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਸਮੂਹ ਭਾਈਚਾਰਿਆਂ ਦੇ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ....
ਵਿਧਾਇਕਾ ਛੀਨਾ ਵਲੋਂ ਨਵਨਿਯੁਕਤ ਪੁਲਿਸ ਕਮਿਸ਼ਨਰ ਸਿੱਧੂ ਨਾਲ ਵਿਸ਼ੇਸ਼ ਮੁਲਾਕਾਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਵਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਉਚੇਚੇ ਕਦਮ ਚੁੱਕਣ ਦੀ ਅਪੀਲ ਵੀ ਕੀਤੀ। ਵਿਧਾਇਕਾ ਛੀਨਾ ਵਲੋਂ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਵੱਧ ਰਹੇ ਅਪਰਾਧ ਅਤੇ ਟ੍ਰੈਫਿਕ ਦੀ ਸਮੱਸਿਆ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਅਮਨ-ਕਾਨੂੰਨ ਨੂੰ ਸੁਧਾਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ....
ਮੱਛੀ ਪਾਲਣ ਵਿਭਾਗ ਵਲੋਂ ਤਿੰਨ ਦਿਨਾਂ ਟ੍ਰੇਨਿੰਗ ਕੈਂਪ ਆਯੋਜਿਤ
ਲੁਧਿਆਣਾ : ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ, ਐਸ.ਏ.ਐਸ. ਨਗਰ, ਮੋਹਾਲੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪੰਜਾਬ ਫਿਸ਼ਰੀਜ ਡਿਵਲਪਮੈਂਟ ਬੋਰਡ ਦੇ ਸਹਿਯੋਗ ਨਾਲ "Freshwater Aquaculture ( Hatchery Management to grow-out ponds and Disease management) special emphasis to Integrated Aquaculture Unit” ਵਿਸ਼ੇ 'ਤੇ 3 ਰੋਜਾ ਟ੍ਰੇਨਿੰਗ ਕੈਂਪ ਮੱਛੀ ਪੂੰਗ ਫਾਰਮ, ਮੋਹੀ, ਜਿਲ੍ਹਾ ਲੁਧਿਆਣਾ ਵਿਖੇ ਮਿਤੀ 21 ਨਵੰਬਰ, ਵਿਸ਼ਵ ਮੱਛੀ....
ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਹੇਟ ਸਪੀਚ ਕਰਨ ਦੇ ਅਰੋਪਾ ਤਹਿਤ ਅੰਮ੍ਰਿਤਪਾਲ ਸਿੰਘ 'ਤੇ ਪਰਚਾ ਦਰਜ
ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੀਤਾ ਮਾਮਲਾ ਦਰਜ , ਬਾਈ ਨੇਮ ਕੀਤੀ ਐਫਆਈਆਰ ਦਰਜ , ਕਿਹਾ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਹੇਟ ਸਪੀਚ ਦੇਣ ਵਾਲੇ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ। ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਹਥਿਆਰਾਂ ਦੀ ਨੁਮਾਇਸ਼ ਅਤੇ ਹੇਟ ਸਪੀਚ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੀ ਹੈ। ਜਿੱਥੇ ਪੰਜਾਬ ਭਰ ਵਿੱਚ ਹਥਿਆਰਾਂ ਵਾਲੀ ਪੋਸਟ ਪਾਉਣ ਵਾਲਿਆਂ ਉਪਰ ਪਰਚੇ ਦਰਜ ਕੀਤੇ....
ਸਪੀਕਰ ਕੁਲਤਾਰ ਸੰਧਵਾ ਵੱਲੋਂ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ
ਐਸ.ਏ.ਐਸ.ਨਗਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਪ੍ਰੋਟਸ ਕੰਪਲੈਕਸ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੰਕੈਡਰੀ ਸਕੂਲ, ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਮੋਹਾਲੀ ਵਿੱਚ ਕਰਵਾਈ ਜਾ ਰਹੀ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2022 ਦਾ ਉਦਘਾਟਨ ਕੀਤਾ ਗਿਆ । ਸੰਧਵਾਂ ਦਾ ਗੁਰਦੁਆਰਾ ਈਸ਼ਰ ਪ੍ਰਕਾਸ ਰਤਵਾੜਾ ਸਾਹਿਬ ਵਿਖੇ ਮੁੱਖ ਮਹਿਮਾਨ ਵੱਜੋ ਆਉਂਣ ਤੇ ਪੰਜਾਬ ਗੱਤਕਾ ਐਸੋਸੀਏਸ਼ਨ....
ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਨਵੰਬਰ ਨੂੰ ਹੋਵੇਗਾ ਚੰਡੀਗੜ੍ਹ 'ਚ ਰੋਸ ਮਾਰਚ : ਧਨੇਰ
ਬਰਨਾਲਾ (ਭੁਪਿੰਦਰ ਧਨੇਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ 'ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਹਨ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਰਾਜਪਾਲ ਨੂੰ ਸੌਂਪੇ ਜਾਣ ਵਾਲੇ ਮੰਗ-ਪੱਤਰ ਵਿੱਚ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ(ਐਮਐਸਪੀ) 'ਤੇ ਖਰੀਦ ਸਬੰਧੀ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਟੈਣੀ....
ਸੇਵਾ ਕੇਂਦਰਾਂ 'ਚ ਹੁਣ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਨਹੀਂ ਭਰਨਾ ਪਵੇਗਾ ਫਾਰਮ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵਸਨੀਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਹੁਣ ਸੇਵਾ ਕੇਂਦਰਾਂ ਤੋਂ ਵੱਖ-ਵੱਖ ਛੇ ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ। ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ....