ਮਾਲਵਾ

40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ 
ਖੂਨਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ : ਮੈਨੇਜਰ ਬਲਿਆਲ ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੁੰ ਸਮਰਪਿਤ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਹਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ 778ਵਾਂ ਮਹਾਨ ਖੂਨਦਾਨ....
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਤਹਿਸੀਲ ਕੰਪਲੈਕਸ ਵਿੱਚ ਕੌਮੀ ਖੇਤੀ ਮੰਡੀਕਰਨ ਦੀਆਂ ਕਾਪੀਆਂ ਸਾੜੀਆਂ ਗਈਆਂ 
ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਸੂਬੇ ਭਰ ਦੀਆਂ ਤਹਿਸੀਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਦੇ ਤਹਿਤ ਅੱਜ ਰਾਏਕੋਟ ਵਿਖੇ ਤਹਿਸੀਲ ਕੰਪਲੈਕਸ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕੁਲਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ....
ਨਸ਼ਿਆਂ ਨੂੰ ਠੱਲ ਪਾਉਣ ਲਈ ਲੋਕ ਲਹਿਰ ਬਣਾਉਣ ਦੀ ਲੋੜ : ਐਸਪੀ ਰਮਨਿੰਦਰ ਸਿੰਘ
ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਸੂਬੇ ਵਿੱਚ ਦਿਨ ਬਦਿਨ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਅਤੇ ਨੌਜਵਾਨੀ ਨੂੰ ਬਚਾਉਣ ਦੇ ਮੰਤਵ ਨਾ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਵਿੱਚ ਆਪਸੀ ਤਾਲਮੇਲ ਬਣਾਉਣ ਲਈ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਦੇ ਤਹਿਤ ਅੱਜ ਰਾਏਕੋਟ ਵਿਖੇ ਡੀਐਸਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਰਮਨਿੰਦਰ ਸਿੰਘ ਐਸਪੀ (ਹੈਡਕੁਆਟਰ) ਵਿਸ਼ੇਸ਼ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਪੀ ਰਮਨਿੰਦਰ....
ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਮਹਿਲਕਲਾਂ, ਤਪਾ ਅਤੇ ਭਦੌੜ ਤਹਿਸੀਲ ਦਫ਼ਤਰਾਂ ਅੱਗੇ 11 ਵਜੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ : ਹਰਦਾਸਪੁਰਾ 
ਮਹਿਲ ਕਲਾਂ, 12 ਜਨਵਰੀ 2025 : ਐਸਕੇਐਮ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਪੂਰੇ ਭਾਰਤ ਵਿੱਚ ਤਹਿਸੀਲ ਪੱਧਰ 'ਤੇ ਵਿੱਚ ਮੋਦੀ ਸਰਕਾਰ ਵੱਲੋਂ ਰਾਜ ਸਰਕਾਰਾਂ ਨੂੰ ਭੇਜੇ ਗਏ 'ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ' ਦੀਆਂ ਕਾਪੀਆਂ ਨੂੰ ਹੋਲੀ ਦਾਹਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਮੋਦੀ ਹਕੂਮਤ ਸ਼ੰਭੂ....
ਫ਼ਾਜ਼ਿਲਕਾ ‘ਚ ਲੁਟੇਰਿਆਂ ਨੇ ਘਰ ‘ਚ ਵੜ ਕੇ ਕੀਤੀ ਲੁੱਟ ਤੇ ਬਜ਼ੁਰਗ ਔਰਤ ਦਾ ਕੀਤਾ ਕਤਲ
ਫਾਜ਼ਿਲਕਾ, 12 ਜਨਵਰੀ 2025 : ਫਾਜ਼ਿਲਕਾ ‘ਚ ਲੁਟੇਰਿਆਂ ਵੱਲੋਂ ਇੱਕ ਘਰ ਵਿੱਚ ਲੁੱਟ ਕਰਨ ਤੋਂ ਬਾਅਦ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਨਵਾਤਾ ਹਨੂਵੰਤਾ ਵਿੱਚ ਕੁਝ ਅਣਪਛਾਤੇ ਲੁਟੇਰੇ ਰਾਤ ਨੂੰ ਘਰ ਵਿੱਚ ਦਾਖਲ ਹੋਏ ਅਤੇ ਬਜ਼ੁਰਗ ਜੋੜੇ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਲੁਟੇਰਿਆਂ ਨੇ ਹਰਬੰਸ ਕੌਰ 'ਤੇ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ....
ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿੱਚ ਲੱਗੀ ਹੋਈ ਹੈ : ਅਮਨਦੀਪ੍ ਸ਼ਰਮਾਂ
ਰਾਏਕੋਟ, 12 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਪੂਰੇ ਦੇਸ਼ ਵਿੱਚ ਤਹਿਸੀਲ ਪੱਧਰ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰਾਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਦੀਆਂ ਕਾਪੀਆ ਹੋਲੀ ਦਹਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਤਹਿਤ ਰਾਏਕੋਟ ਵਿਖੇ ਵੀ ਇਹ ਕਾਪੀਆਂ ਸਾੜੀਆਂ ਜਾਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਕੇਯੂ ਡਕੌਂਦਾ ਦੇ ਜਿਲ੍ਹਾ ਮੀਤ ਪ੍ਰਧਾਨ ਅਮਨਦੀਪ੍ ਸ਼ਰਮਾਂ ਨੇ ਕੀਤਾ, ਉਨ੍ਹਾਂ ਕਿਹਾ....
ਸ੍ਰੀ ਮੁਕਤਸ ਸਾਹਿਬ 'ਚ ਦੇਰ ਰਾਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਤਿੰਨਾਂ ਲੁਟੇਰਿਆਂ ਨੂੰ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ, 2025 : ਸ੍ਰੀ ਮੁਕਤਸ ਸਾਹਿਬ ਦੀ ਪੁਲਿਸ ਨੇ ਦੇਰ ਰਾਤ ਪਿੰਡ ਲੁਬਾਣਿਆਵਾਲੀ ਨੇੜੇ ਤਿੰਨ ਬਦਮਾਸ਼ਾਂ ਦਾ ਐਨਕਾਊਂਟਰ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਇਕ ਬਦਮਾਸ਼ ਦੇ ਗੋਲ਼ੀ ਵੀ ਲੱਗੀ। ਪੁਲਿਸ ਨੇ ਮੋਟਰਸਾਈਕਲ ’ਤੇ ਆਏ ਤਿੰਨਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਇੱਕ ਬਦਮਾਸ਼ ਦੇ ਲੱਤ ਵਿੱਚ ਗੋਲੀ ਲੱਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਸੇਤੀਆ ਪੇਪਰ ਮਿੱਲ ਰੁਪਾਣਾ ਦੇ ਠੇਕੇਦਾਰ ਸਾਧੂ ਰਾਮ ਪੁੱਤਰ....
ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਗੁਰਮਤ ਵਿਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਬਾਣੀ ਵਿੱਚੋਂ ਮਨੁੱਖਤਾ ਲਈ ਵਡਮੁੱਲੀ ਸੇਧ ਪ੍ਰਾਪਤ ਹੁੰਦੀ ਹੈ। ਗੁਰੂ ਸਾਹਿਬ ਨੇ....
19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਹੋਵੇਗੀ ਵਿਸ਼ਾਲ ਰੋਸ ਰੈਲੀ : ਜੀਟੀਯੂ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂ/ਕਨਵੀਨਰ ਸੁਖਵਿੰਦਰ ਸਿੰਘ ਚਾਹਲ ਸੂਬਾ ਪ੍ਰਧਾਨ ਜੀ.ਟੀ.ਯੂ., ਸੁਪਿੰਦਰ ਸਿੰਘ ਜਿਲਾ ਪ੍ਰਧਾਨ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵੱਲੋਂ ਲਗਾਤਾਰ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਅਤੇ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਸਮੇਂ ਗੈਰਸੰਜੀਦਾ ਅਤੇ ਹੰਕਾਰੀ ਰਵੱਈਏ ਖਿਲਾਫ ਸਾਂਝਾ ਅਧਿਆਪਕ ਮੋਰਚਾ....
ਅਮਲੋਹ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਛੇਤੀ ਕੀਤਾ ਜਾਵੇਗਾ ਹੱਲ-ਕਾਰਜ ਸਾਧਕ ਅਫਸਰ
ਸ੍ਰੀ ਫਤਿਹਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਅਮਲੋਹ ਵਿਖੇ ਗੈਸ ਪਾਈਪ ਪਾਉਣ ਵਾਲੀ ਕੰਪਨੀ ਨਾਲ ਕੀਤੇ ਗਏ ਇਕਰਾਰਨਾਮੇ ਅਨੁਸਾਰ ਪਾਈਪ ਲਾਈਨ ਪਾਉਣ ਵੇਲੇ ਜੋ ਨੁਕਸਾਨ ਹੋਇਆ ਹੈ ਉਸ ਨੁਕਸਾਨ ਨੂੰ ਸਬੰਧਤ ਕੰਪਨੀ ਵੱਲੋਂ ਠੀਕ ਕਰਵਾਇਆ ਜਾਵੇਗਾ ਨਗਰ ਕੌਂਸਲ ਵੱਲੋਂ ਸਬੰਧਤ ਕੰਪਨੀ ਨੂੰ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। ਉਹਨਾਂ ਦੱਸਿਆ ਕਿ ਨਗਰ ਕੌਂਸਲ ਸ਼ਹਿਰ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ....
ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਦਾ ' ਫਰਿਸ਼ਤੇ ' ਸਕੀਮ ਕੀਤਾ ਜਾਂਦਾ ਹੈ ਮੁਫ਼ਤ ਇਲਾਜ : ਡਾ ਸਰਿਤਾ
ਫਰਿਸ਼ਤੇ 'ਸਕੀਮ ਨੂੰ ਡੀਲ ਕਰਨ ਵਾਲੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਸ੍ਰੀ ਫਤਿਹਗੜ੍ਹ ਸਾਹਿਬ, 12 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ,ਡਾ ਬਲਬੀਰ ਸਿੰਘ ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਸੜਕੀ ਹਾਦਸਿਆਂ ਨਾਲ ਜਖਮੀ ਹੋਕੇ ਦਾਖਲ ਹੋਏ ਮਰੀਜ਼ਾਂ ਦਾ 'ਫਰਿਸ਼ਤੇ ' ਸਕੀਮ ਤਹਿਤ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ....
ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਨੇ ਫੇਰ ਮਾਰਿਆ ਪੰਜਾਬ ਦੇ ਹੱਕਾਂ ਤੇ ਡਾਕਾ ਪ੍ਰਧਾਨ ਮਨਦੀਪ ਸਿੰਘ ਪੋਲਾ 
ਸ੍ਰੀ ਫਤਿਹਗੜ੍ਹ ਸਾਹਿਬ, 10 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਪੰਜਾਬ ਦੇ ਹੱਕ ਖੋਹ ਕੇ ਕੇਂਦਰ ਵੱਲੋਂ ਪੰਜਾਬ ਨਾਲ ਫੇਰ ਧੱਕਾ ਕੀਤਾ ਤੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਨ ਵਾਲੀ ਕੇਂਦਰ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਮੀਟਿੰਗ ਉਪਰੰਤ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਫਰੀਦਕੋਟ 10 ਜਨਵਰੀ 2025 : ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ। ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ,ਲਵਲੀਨ ਕੌਰ....
ਜ਼ਿਲ੍ਹਾ ਫਰੀਦਕੋਟ ਰੈੱਡ ਕਰਾਸ ਸੁਸਾਇਟੀ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ ਕੀਤਾ ਗਿਆ
ਫ਼ਰੀਦਕੋਟ 10 ਜਨਵਰੀ, 2025 : ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਮਨਦੀਪ ਸਿੰਘ ਮੋਂਗਾ ਸਕੱਤਰ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਅਤੇ ਮੁੱਢਲੀ ਸਹਾਇਤਾ ਟ੍ਰੇਨਰ ਉਦੇ ਰੰਦੇਵ ਦੀ ਦੇਖ-ਰੇਖ ਹੇਠ ਸੇਂਟ ਜੌਹਨ ਐਂਬੂਲੈਂਸ ਐਸੋਸੀਏਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਮੁੱਢਲੀ ਸਹਾਇਤਾ ਟਰੇਨਿੰਗ ਦੇ 30 ਸਿਖਿਆਰਥੀਆਂ ਦੇ ਨਵੇਂ ਬੈਚ ਲਈ ਟ੍ਰੇਨਿੰਗ ਸ਼ੁਰੂ ਕਰਵਾਈ ਗਈ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ....
ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਦਾ ਚੈਕ ਕੀਤਾ ਤਕਸੀਮ
ਫ਼ਰੀਦਕੋਟ 10 ਜਨਵਰੀ,2025 : ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸ੍ਰੀ ਅਭੈ ਢਿੱਲੋਂ, ਸਰਪੰਚ ਦੇ ਘਰ, ਪਿੰਡ ਵਿੱਚ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਰੁਪਏ ਦਾ ਚੈਕ ਤਕਸੀਮ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ....