ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਤਹਿਤ ਜ਼ਿਲਾ ਫਰੀਦਕੋਟ ਅਧੀਨ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਕੇਂਦਰ,ਓਟ ਸੈਂਟਰ ਅਤੇ ਪੁਨਰਵਾਸ ਕੇਂਦਰ ਵਿਖੇ ਨਸ਼ਾ ਪੀੜ੍ਹਤਾਂ ਦਾ ਮੁਫਤ ਇਲਾਜ ਅਤੇ ਹੋਰ ਕਈ ਪ੍ਰਕਾਰ ਦੀਆਂ ਸੁਵਿਧਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਨਸ਼ਾਂ ਪੀੜ੍ਹਤਾਂ ਨੂੰ ਇਲਾਜ ਦੇ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੀ ਪੇਂਡੂ ਰੋਜ਼ਗਾਰ ਸਿਖਲਾਈ ਸੰਸਥਾ ਚਹਿਲ ਦੇ ਸ਼ਾਨਦਾਰ ਉਪਰਾਲੇ ਤਹਿਤ ਕਿੱਤਾ ਮੁਖੀ ਕੋਰਸ ਵੀ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ....
ਮਾਲਵਾ

ਗੁਰਭਜਨ ਗਿੱਲ ਦੀ ਚੋਣਵੀ ਕਵਿਤਾ ਦਾ ਹਿੰਦੀ ਚ ਅਨੁਵਾਦਤ ਸੰਗ੍ਰਹਿ ਆਧਾਰ ਭੂਮੀ ਲੋਕ ਸਮਰਪਨ ਲੁਧਿਆਣਾ : ਸ਼੍ਰੀ ਭੈਣੀ ਸਾਹਿਬ ਵਿਖੇ ਅੱਜ ਨਾਮਧਾਰੀ ਪੰਥ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦੀ ਵਿੱਚ ਅਨੁਵਾਦ ਕਾਵਿ ਪੁਸਤਕ ਆਧਾਰ ਭੂਮੀ ਨੂੰ ਲੋਕ ਸਮਰਪਣ ਕਰਦਿਆਂ ਕਿਹਾ ਹੈ ਕਿਪੰਜਾਬੀ ਸਾਹਿੱਤ ਦੀ ਮਹਿਕ ਨੂੰ ਹੋਰ ਭਾਰਤੀ ਭਾਸ਼ਾਵਾਂ ਵਿੱਚ ਪਸਾਰਨਾ ਸੁਆਗਤ ਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਦੀ ਮਰਯਾਦਾ, ਸਭਿਆਚਾਰ ਅਤੇ ਵਿਰਾਸਤੀ ਲੋਕ ਧਾਰਾ....

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਕਸਬਾ ਫੂਲ ਟਾਊਨ ਵਿੱਚ ਯੁਵਾ ਰਾਮ ਲੀਲਾ ਕਲੱਬ ਦੁਆਰਾ ਕਰਵਾਈ ਜਾ ਰਹੀ ਰਾਮ ਲੀਲਾ ਦੇ 9ਵੇ ਦਿਨ ਦੇ ਆਰੰਭ ਦਾ ਉਦਘਾਟਨ ਮੰਦਰ ਬੀਬੀ ਪਾਰੋ ਪ੍ਰਬੰਧਕ ਕਮੇਟੀ ਨੇ ਰੀਬਨ ਕੱਟ ਕੇ ਕੀਤਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਕ੍ਰਿਸਨ ਫੌਜੀ, ਉੱਪ ਪ੍ਰਧਾਨ ਕਿਰਨਪਾਲ ਔਲਖ, ਮਾਸਟਰ ਅਵਿਨਾਸ਼ ਸ਼ਰਮਾ ਕੈਸ਼ਅਰ,ਗੁਰਪ੍ਰੀਤ ਜਟਾਣਾ ਜਨਰਲ ਸੈਕਟਰੀ,ਸਤੀਸ਼ ਗੋਇਲ, ਮਹਿੰਦਰ ਢਿੱਲੋਂ,ਸਮਸੇਰ ਮੱਲੀ ਸ਼ਿਰਕਤ ਕੀਤੀ। ਚੌਗਿਰਦਾ ਸੁੰਦਰੀਕਰਣ ਸੋਸਾਇਟੀ ਵੱਲੋਂ ਪ੍ਰਧਾਨ ਕਰਨੈਲ ਸਿੰਘ....

ਲੁਧਿਆਣਾ : ਪੂਰੇ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸੰਸਦ ਵੱਲੋਂ ਪੁਨਰਗਠਿਤ ਸਿਹਤ ਅਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ (2022-2023) ਦਾ 4 ਅਕਤੂਬਰ ਨੂੰ ਪੁਨਰਗਠਨ ਕੀਤਾ ਗਿਆ ਹੈ। ਇਸ ਤਹਿਤ ਵੱਖ-ਵੱਖ ਕਮੇਟੀਆਂ ਜਿਵੇਂ ਕਿ ਸਿੱਖਿਆ, ਇਸਤਰੀ, ਬੱਚੇ, ਯੁਵਾ ਅਤੇ ਖੇਡ ਕਮੇਟੀ, ਪਰਸੋਨਲ, ਲੋਕ ਸ਼ਿਕਾਇਤਾਂ, ਕਾਨੂੰਨ ਅਤੇ ਨਿਆਂ ਕਮੇਟੀ, ਅਤੇ ਗ੍ਰਹਿ....

ਲੁਧਿਆਣਾ : ਸਿੱਧਵਾਂ ਬੇਟ ਦੇ 65 ਲੱਖ ਰੁਪਏ ਦੇ ਸਟਰੀਟ ਲਾਈਟਾਂ ਘੁਟਾਲੇ ਦੀ ਚੱਲ ਰਹੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਮੰਗਲਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਸੰਧੂ ਨੇ ਸਟਰੀਟ ਲਾਈਟਾਂ ਨੂੰ ਦੁੱਗਣੇ ਤੋਂ ਵੱਧ ਰੇਟ ’ਤੇ ਖ਼ਰੀਦਣ ਦੇ ਸੌਦੇ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਉਸ ਨੇ ਕਥਿਤ ਤੌਰ ’ਤੇ ਕਈ ਲੱਖਾਂ ਦਾ ਵਿੱਤੀ ਲਾਭ....

ਸੰਗਰੂਰ : ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਲਗਾਤਾਰ ਤੀਜੇ ਦਿਨ ਵੀ ਮਰਨ ਵਰਤ ’ਤੇ ਡਟੇ ਹੋਏ ਹਨ। ਮਰਨ ਵਰਤ ਕੈਂਪ ਵਿਚ ਬੇਰੁਜ਼ਗਾਰ ਅਧਿਆਪਕ ਵੀ ਹਮਾਇਤ ਵਿਚ ਰੋਸ ਧਰਨੇ ’ਤੇ ਬੈਠੇ ਹਨ। ਅੱਜ ਪੰਜਾਬ ਰਾਜ ਬਿਜਲੀ....

ਮੁੱਲਾਂਪੁਰ (ਰਛਪਾਲ ਸਿੰਘ ਸ਼ੇਰਪੁਰੀ) : ਨੇੜਲੇ ਪਿੰਡ ਚੱਕ ਕਲਾਂ ਵਿਖੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ, ਜਿੱਥੇ ਉਨ੍ਹਾਂ ਸਰਕਾਰ ਵੱਲੋਂ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕੀਤਾ....

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) :ਇੱਥੋਂ ਨੇੜਲੇ ਪਿੰਡ ਬਿਰਕ ਤਹਿਸੀਲ ਜਗਰਾਓਂ ਜ਼ਿਲਾ ਲੁਧਿਆਣਾ ਵਿਖੇ ਧੰਨ ਧੰਨ ਬਾਬਾ ਸ਼ੋਭਾ ਜੀ ਦੀ ਯਾਦ ਨੂੰ ਸਮਰਪਿਤ ਨਗਰ ਦੇ ਪੱਤਵੰਤਿਆ ,ਐਨ ਆਰ ਆਈ ਵੀਰਾਂ ਅਤੇ ਨੌਜਵਾਨਾਂ ਵੱਲੋਂ ਇੱਕ ਦਿਨਾ ਕਬੱਡੀ ਕੱਪ 9 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਬਾਰੇ ਭਰਪੂਰ ਜਾਣਕਾਰੀ ਦਿੰਦੇ ਹੋਏ ਮਾਂ ਖੇਡ ਕਬੱਡੀ ਨਾਲ ਦਿਲੋਂ ਪਿਆਰ ਕਰਨ ਵਾਲੇ ਨੌਜਵਾਨ ਬੰਟੀ ਯੂ ਐਸ ਏ, ਗੁਰਮੀਤ ਸਿੰਘ ਕਨੈਡਾ, ਗੁਰਪ੍ਰੀਤ ਸਿੰਘ ਮਨੀਲਾ ,ਅਰਸ਼ੀ ਕਨੈਡਾ ,ਮਨੀ ਬੰਦੇਸਾ,ਜਗਦੀਪ ਸਿੰਘ....

ਰਾਏਕੋਟ : ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਨ ਸਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਅਤੇ ਕਲੱਬ ਦੇ ਚੇਅਰਮੈਨ ਅਤਰ ਸਿੰਘ ਚੱਢਾ ਨੇ ਕਿਹਾ ਕਿ ਹਿੰਦ - ਚੀਨ ਦੀ ਜੰਗ ਤੋਂ ਬਾਅਦ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਭਾਵ ਕਿਵੇਂ ਵਧਿਆ ਬਾਰੇ....

ਰਾਏਕੋਟ (ਚਰਨਜੀਤ ਸਿੰਘ) : ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ 5 ਅਕਤੂਬਰ ਦਿਨ ਬੁੱਧਵਾਰ ਨੂੰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਇੰਦਰਪਾਲ ਗੋਲਡੀ ਨੇ ਹੋਰ ਕਈ ਕਮੇਟੀ ਮੈਂਬਰਾਂ ਦੀ ਮੌਜ਼ੂਦਗੀ ’ਚ ਅੱਜ ਸਥਾਨਕ ਸਟੇਡੀਅਮ ਵਿੱਚ ਦੁਸਹਿਰਾ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਅੰ ਕੀਤਾ। ਪ੍ਰਧਾਨ ਗੋਲਡੀ ਅਤੇ....

ਰਾਜਪੁਰਾ : ਨੇੜਲੇ ਪਿੰਡ ਪਿਲਖਣੀ ਵਿਖੇ ਓ.ਬੀ.ਸੀ ਸੰਮੇਲਨ, ਪੰਜਾਬ ਭਾਜਪਾ ਓ.ਬੀ.ਸੀ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕੰਬੋਜ਼ ਦੀ ਅਗਵਾਈ ਵਿੱਚ ਸੇਵਾ ਪੰਦਰਵਾੜੇ ਦੇ ਰੂਪ `ਚ ਮਨਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਜਪਾ ਦੇ ਹਲਕਾ ਕੁਰਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਾਇਬ ਸੈਣੀ, ਭਾਜਪਾ ਓ.ਬੀ.ਸੀ ਮੋਰਚਾ ਪ੍ਰਧਾਨ ਰਜਿੰਦਰ ਬਿੱਟਾ, ਭਾਜਪਾ ਹਲਕਾ ਰਾਜਪੁਰਾ ਇੰਚਾਰਜ਼ ਜਗਦੀਸ ਜੱਗਾ, ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਿਕਾਸ ਸ਼ਰਮਾ, ਓ.ਬੀ.ਸੀ ਮੋਰਚਾ ਸ਼ੋਸ਼ਲ ਮੀਡੀਆ ਪੰਜਾਬ ਇੰਚਾਰਜ਼ ਅਵਤਾਰ ਸਿੰਘ ਸਮੇਤ....

ਰੂਪਨਗਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਤਹਿਤ ਰੂਪਨਗਰ ਪੁਲਿਸ ਨੇ ਇੰਟਰ ਸਰਵਿਸਿਜ ਇੰਟੈਲੀਜੈਂਸ (ਆਈ.ਐੱਸ.ਆਈ.) ਦੀ ਹਮਾਇਤ ਪ੍ਰਾਪਤ ਡਰੋਨ ਆਧਾਰਿਤ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਚਮਕੌਰ ਸਾਹਿਬ ਖੇਤਰ ਤੋਂ ਗਿ੍ਰਫਤਾਰ ਕਰਕੇ ਗਿਰੋਹ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ....

ਰਾਏਕੋਟ (ਚਰਨਜੀਤ ਸਿੰਘ ਬੱਬੂ) : ਸਥਾਨਕ ਨਗਰ ਕੌਂਸਲ ਦਫਤਰ ਰਾਏਕੋਟ ਵਿਖੇ ਰੋਟਰੀ ਕਲੱਬ ਮਿਡਟਾਊਨ ਰਾਏਕੋਟ 3070 ਵੱਲੋਂ ਇੰਟਰਨੈਸ਼ਨਲ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਚੰਗਾ ਯੋਗਦਾਨ ਪਾਉਣ ਵਾਲੇ ਇਲਾਕੇ ਦੇ 16 ਅਧਿਆਪਕਾਂ ਦਾ "ਨੇਸ਼ਨ ਬਿਲਡਰ ਐਵਾਰਡ" ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹਰਮੰਦਰ ਸਿੰਘ ਰਾਣਾ, ਡਾਕਟਰ ਅਵਤਾਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਧਿਆਪਕ ਸਮਾਜੀਕਰਨ ਪ੍ਰਕਿਰਿਆ ਦੀ ਨੀਂਹ ਹੈ, ਜਿਸ....

ਰਾਏਕੋਟ (ਚਰਨਜੀਤ ਸਿੰਘ ਬੱਬੂ) : ਅੱਜ ਗਾਂਧੀ ਜੈਅੰਤੀ ਤੇ ਲਾਇਨਜ ਕਲੱਬ ਰਾਏਕੋਟ ਵੱਲੋਂ ਅੱਜ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਮੋਹਿਤ ਗੁਪਤਾ, ਸੈਕਟਰੀ ਬਿਕਰਮਜੀਤ ਬਾਂਸਲ ਨੇ ਕਿਹਾ ਕਿ ਦੇਸ਼ ’ਚ ਹਰ ਸਾਲ 2 ਅਕਤੂਬਰ ‘ਗਾਂਧੀ ਜਯੰਤੀ’ ਦੇ ਰੂਪ ’ਚ ਮਨਾਇਆ ਜਾਂਦਾ ਹੈ। ਗਾਂਧੀ ਜੀ ਦੇ ਵਿਚਾਰਾਂ ਤੋਂ ਸਿਰਫ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਲੱਖਾਂ ਲੋਕ ਪ੍ਰਭਾਵਿਤ ਹਨ, ਮਹਾਤਮਾ ਗਾਂਧੀ ਨੇ ਅਹਿੰਸਾ ਦੇ ਰਾਹ ’ਤੇ ਚੱਲਦੇ ਹੋਏ ਦੇਸ਼ ਦੀ ਆਜ਼ਾਦੀ....

ਲੁਧਿਆਣਾ : ਇੱਕ ਵੱਡੀ ਮੱਲ੍ਹ ਮਾਰਦਿਆਂ, ਲੁਧਿਆਣਾ ਜ਼ਿਲ੍ਹੇ ਨੂੰ ਜਲ ਸ਼ਕਤੀ ਮੰਤਰਾਲੇ ਵੱਲੋਂ 'ਹਰ ਘਰ ਜਲ' ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਣ ਲੁਧਿਆਣਾ ਜ਼ਿਲ੍ਹੇ ਨੇ ਮਾਣ ਹੈ ਜਿੱਥੇ ਹਰੇਕ ਪਿੰਡ ਦੇ ਘਰ-ਘਰ ਲੋਕਾਂ ਨੂੰ ਟੂਟੀ ਵਾਲਾ ਅਤੇ ਸਾਫ਼ ਪੀਣ ਵਾਲਾ ਪਾਣੀ ਉਪਲੱਬਧ ਹੈ। ਇਹ ਐਵਾਰਡ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਨਵੀਂ ਦਿੱਲੀ ਵਿਖੇ ਪ੍ਰਾਪਤ ਕੀਤਾ।ਇਸ ਵੱਡੀ ਪ੍ਰਾਪਤੀ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਜਲ....