ਮਾਲਵਾ

ਸਪੀਕਰ ਸੰਧਵਾਂ ਨੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੇ ਵਿਕਾਸ ਲਈ ਇੱਕ ਲੱਖ ਦਾ ਚੈਕ ਕੀਤਾ ਭੇਟ
ਫ਼ਰੀਦਕੋਟ 10 ਜਨਵਰੀ, 2025 : ਆਮ ਆਦਮੀ ਪਾਰਟੀ ਦੀ ਸਰਕਾਰ ਆਮ ਜਨਤਾ ਵਲੋਂ ਹੀ ਚੁਣੀ ਗਈ ਹੈ ਇਸ ਲਈ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਪ੍ਰੀਤ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੇ ਵਿਕਾਸ ਲਈ ਵੀ ਇੱਕ ਲੱਖ ਰੁਪਏ ਦਾ ਚੈਕ ਭੇਟ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਜੋ ਵੀ ਫੰਡ ਦਿੱਤੇ ਜਾ ਰਹੇ ਹਨ ਉਨ੍ਹਾਂ ਦੀ....
ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ  ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ : ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ, 10 ਜਨਵਰੀ 2025 : ਮਾਲਵਾ ਸੱਭਿਆਚਾਰ ਮੰਚ(ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨ ਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸ. ਜਗਦੇਵ ਸਿੰਘ ਜੱਸੋਵਾਲ ਸਿਰਫ਼ ਸਿਆਸਤਦਾਨ ਜਾਂ ਵਕੀਲ ਹੀ ਨਹੀਂ ਸਨ ਸਗੋਂ ਤ੍ਰੈਕਾਲ ਦਰਸ਼ੀ ਸੱਭਿਆਚਾਰਕ....
ਪੰਜਾਬ ਦੇ 46 ਸ਼ਹਿਰਾਂ 'ਚ ਆਮ ਆਦਮੀ ਪਾਰਟੀ ਨੇ ਚੋਣਾਂ ਵਿਕਾਸ ਦੇ ਏਜੰਡੇ 'ਤੇ ਲੜਕੇ ਸ਼ਾਨਦਾਰ ਜਿੱਤ ਦਰਜ ਕੀਤੀ : ਅਰੋੜਾ
ਪਟਿਆਲਾ ਦੀ ਅਗਲੇ ਦੋ ਸਾਲਾਂ 'ਚ ਬਦਲੀ ਜਾਏਗੀ ਨੁਹਾਰ : ਅਮਨ ਅਰੋੜਾ ਕਿਹਾ, ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅੱਜ ਨਵੇਂ ਯੁੱਗ ਦੀ ਹੋਈ ਸ਼ੁਰੂਆਤ ਪੰਜਾਬ ਸਰਕਾਰ ਦੇ ਵਿਕਾਸ ਕੰਮਾਂ 'ਤੇ ਲੋਕਾਂ ਨੇ ਲਗਾਈ ਲਗਾਈ ਮੋਹਰ ਪਟਿਆਲਾ ਦੀ ਸਮੁੱਚੀ ਟੀਮ ਸ਼ਹਿਰ ਦਾ ਕਰਵਾਏਗੀ ਬੇਮਿਸਾਲ ਵਿਕਾਸ : ਡਾ. ਬਲਬੀਰ ਸਿੰਘ ਸਾਰਿਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਪਟਿਆਲਾ ਸ਼ਹਿਰ ਦਾ ਵਿਕਾਸ : ਕੁੰਦਨ ਗੋਗੀਆ ਪਟਿਆਲਾ, 10 ਜਨਵਰੀ 2025 : ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ....
ਪਿੰਡ ਸ਼ੀਲੋਆਣੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮੋਦੀ ਸਰਕਾਰ ਦੀ ਅਰਥੀ ਫੂਕੀ
ਰਾਏਕੋਟ, 10 ਜਨਵਰੀ, (ਰਘਵੀਰ ਸਿੰਘ ਜੱਗਾ) : ਖੇਤੀ ਮੰਡੀਕਰਨ ਨੀਤੀ ਖਰੜੇ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਆ ਏਕਤਾ (ਡਕੌਂਦਾ) ਧਨੇਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਨੇੜਲੇ ਪਿੰਡ ਸ਼ੀਲੋਆਣੀ ਵਿਖੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰਬਾਜੀ ਕੀਤੀ ਗਈ। ਇਸ ਮੌਕੇ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਕਿਸਾਨ ਆਗੂ ਜਗਜੀਤ ਸੁੰਘ ਡੱਲੇਵਾਲ ਦੇ ਮਰਨ ਵਰਤ ਪ੍ਰਤੀ ਕੇਂਦਰੀ ਹਕੂਮਤ ਦੇ ਲੋਕ ਵਿਰੌਧੀ....
ਨਾਭਾ ‘ਚ ਟੋਭੇ ਵਿੱਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
ਨਾਭਾ, 10 ਜਨਵਰੀ 2025 : ਨਾਭਾ ‘ਚ ਵਾਪਰੇ ਇੱਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਦੁੱਖਦਾਈ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਚਾਰ ਨੌਜਵਾਨ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਟੋਭੇ ਵਿੱਚ ਪਲਟ ਗਈ, ਮੌਕੇ ਤੇ ਮੌਜ਼ੂਦ ਲੋਕਾਂ ਨੇ ਕਾਰ ਸਵਾਰ ਨੌਜਵਾਨਾਂ ਨੂੰ ਬਚਾਉਣ ਦੀ ਬਹੁਤ ਜੱਦੋ ਜਹਿਦ ਕੀਤੀ, ਪਰ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਇੱਕ ਬਚਗਿਆ ਹੈ। ਮ੍ਰਿਤਕਾਂ ਦੀ ਪਛਾਣ ਇੰਦਰਜੋਤ ਸਿੰਘ (22)....
ਸਰਬਸੰਮਤੀ ਨਾਲ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ
ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਵਜੋਂ ਸੇਵਾ ਨਿਭਾਉਣਗੇ ਅਮਨ ਅਰੋੜਾ ਨੇ ਨਗਰ ਨਿਗਮ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀ ਵਧਾਈ, ਕਿਹਾ- ਪਟਿਆਲਾ ਦਾ ਵਿਕਾਸ ਹੁਣ ਭਰੋਸੇਮੰਦ ਅਤੇ ਸਮਰੱਥ ਹੱਥਾਂ ਵਿੱਚ ਮੇਅਰ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਬੇਮਿਸਾਲ ਵਿਕਾਸ ਦਾ ਬਣੇਗਾ ਗਵਾਹ -ਅਮਨ ਅਰੋੜਾ ਪਟਿਆਲਾ, 10 ਜਨਵਰੀ 2025 : ਆਮ ਆਦਮੀ ਪਾਰਟੀ (ਆਪ) ਦੇ ਐਮਸੀ ਕੁੰਦਨ ਗੋਗੀਆ ਨੂੰ ਸਰਬਸੰਮਤੀ ਨਾਲ ਪਟਿਆਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ, ਹਰਿੰਦਰ....
ਕੈਬਨਿਟ ਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਸਨੌਰ ਸਮੇਤ ਘਨੌਰ, ਦੇਵੀਗੜ੍ਹ ਤੇ ਘੱਗਾ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਦੀ ਕਰਵਾਈ ਚੋਣ
ਵਿਧਾਇਕ ਗੁਰਲਾਲ ਘਨੌਰ, ਹਰਮੀਤ ਪਠਾਣਮਾਜਰਾ ਤੇ ਕੁਲਵੰਤ ਬਾਜ਼ੀਗਰ ਵੀ ਰਹੇ ਮੌਜੂਦ ਪਰਦੀਪ ਜੋਸ਼ਨ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਬਣੇ, ਘਨੌਰ ਦੀ ਪ੍ਰਧਾਨ ਚੁਣੀ ਮਨਦੀਪ ਕੌਰ ਹੰਜਰਾ ਨਗਰ ਪੰਚਾਇਤ ਦੇਵੀਗੜ੍ਹ ਦੇ ਪ੍ਰਧਾਨ ਤੇ ਘੱਗਾ ਦੇ ਪ੍ਰਧਾਨ ਬਣੇ ਮਿੱਠੂ ਸਿੰਘ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਜਵਾਬਦੇਹੀ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆਂ ਕਰਵਾਉਣਾ - ਹਰਦੀਪ ਸਿੰਘ ਮੁੰਡੀਆਂ ਨਵੀਆਂ ਚੁਣੀਆਂ ਸਥਾਨਕ ਸਰਕਾਰ ਇਕਾਈਆਂ ਨੂੰ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਪਠਾਣਮਾਜਰਾ....
ਪੁਲਿਸ ਵੱਲੋਂ ‘ਸੰਪਰਕ ਮੁਹਿੰਮ’ ਤਹਿਤ ਪਿੰਡ ਜਲਾਲਦੀਵਾਲ ’ਚ ਜਨਤਕ ਮੀਟਿੰਗ
ਰਾਏਕੋਟ, 09 ਜਨਵਰੀ 2025 : ਸੂਬੇ ਵਿੱਚ ਨਸ਼ਿਆਂ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਸੰਪਰਕ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਥਾਣਾ ਸਦਰ ਪੁਲਿਸ ਵੱਲੋਂ ਜਨਤਕ ਮੀਟਿੰਗ ਕੀਤੀ ਗਈ, ਇਸ ਮੌਕੇ ਪੁੱਜੇ ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਨਾਲ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ‘ਸੰਪਰਕ ਮੁਹਿੰਮ’ ਚਲਾਈ ਹੋਈ ਹੈ ਤਾਂ ਜੋ ਪੁਲਿਸ ਤੇ ਪਬਲਿਕ ਵੱਲੋਂ ਇੱਕ-ਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ....
ਸੰਘਣੀ ਧੁੰਦ ਕਾਰਨ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ, ਤਿੰਨ ਔਰਤਾਂ ਸਮੇਤ 5 ਜ਼ਖਮੀ
ਕੀਰਤਪੁਰ ਸਾਹਿਬ ਵਿੱਚ ਹਰ ਕੋਈ ਅਸਥੀਆਂ ਪਾਉਣ ਜਾ ਰਿਹਾ ਸੀ। ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਘਣੀ ਧੁੰਦ ਕਾਰਨ ਪਿੰਡ ਸੌਧਾ ਨੇੜੇ ਇਕ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਬਲਵੀਰ ਸਿੰਘ (65 ਸਾਲ) ਅਤੇ ਰਾਜਿੰਦਰ ਸਿੰਘ (60 ਸਾਲ) ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜਦੋਂ ਕਿ ਇਸ ਹਾਦਸੇ ਵਿੱਚ ਦੋ ਮਰਦ ਅਤੇ ਤਿੰਨ ਔਰਤਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਵਿੱਚ ਗੁਰਪ੍ਰੀਤ ਸਿੰਘ, ਨਛੱਤਰ....
ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ) ਸਰਹਿੰਦ ਵੱਲੋਂ ਸ਼ਹੀਦੀ ਸਭਾ ਦੌਰਾਨ ਕੀਤੇ ਪ੍ਰਬੰਧਾਂ ਲਈ ਡੀ.ਸੀ. ਤੇ ਐਸ.ਐਸ.ਪੀ. ਦਾ ਕੀਤਾ ਗਿਆ ਸਨਮਾਨ
ਸ੍ਰੀ ਫਤਿਹਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼ਹੀਦੀ ਸਭਾ-2024 ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਤੋਂ ਪ੍ਰਭਾਵਿਤ ਹੋ ਕੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿਸਟਰਡ) ਸਰਹਿੰਦ-ਫ਼ਤਹਿਗੜ੍ਹ ਸਾਹਿਬ ਵੱਲੋਂ ਸਰਹਿੰਦ ਵਿਖੇ ਰੱਖੇ ਇੱਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ....
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਕੀਤਾ ਮੈਡੀਕਲ ਚੈੱਕ ਅਪ 
ਸ੍ਰੀ ਫਤਿਹਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੇਡੀ ਸਿੰਘ ਦੀ ਅਗਵਾਈ ਵਿੱਚ ਹੇਠ ਜ਼ਿਲਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਦਾ ਵਿਸ਼ੇਸ਼....
ਭਾਈਵਾਲਤਾ ਦਾ ਮਾਹੌਲ ਸਿਰਜ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਹੱਲ ਕੀਤਾ ਜਾਵੇਗਾ : ਹਰਚਰਨ ਸਿੰਘ ਭੁੱਲਰ 
ਮੋਰਿੰਡਾ, 9 ਜਨਵਰੀ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਸੰਪਰਕ ਅਧੀਨ ਅੱਜ ਜ਼ਿਲ੍ਹਾ ਰੂਪਨਗਰ ਦੇ ਬਲਾਕ ਮੋਰਿੰਡਾ ਦੇ ਰੰਗੀ ਪੈਲੇਸ ਵਿਖੇ ਡੀ.ਆਈ.ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਿੱਚ ਪੁਲਿਸ ਵਲੋਂ ਆਮ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਮੀਟਿੰਗ ਕੀਤੀ ਗਈ। ਡੀ.ਆਈ.ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਪੰਜਾਬ ਪੁਲਿਸ ਦਾ....
ਪਿੰਡ ਬਦਿਆਲਾ 'ਚ ਪਿਛਲੇ ਦਿਨੀਂ ਕਤਲ ਹੋਏ ਬਜ਼ੁਰਗ ਜੋੜੇ ਦਾ ਕਾਤਲ ਨਿਕਲਿਆ ਭਰਾ, ਪੁਲਿਸ ਨੇ ਕੀਤਾ ਜਾਬੂ
ਬਠਿੰਡਾ, 9 ਜਨਵਰੀ 2025 : ਰਾਮਪੁਰਾ ਫੂਲ ਦੇ ਪਿੰਡ ਬਦਿਆਲਾ ‘ਚ ਪਿਛਲੇ ਦਿਨੀਂ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ ਮ੍ਰਿਤਕ ਕਿਆਸ ਸਿੰਘ ਦੇ ਸਕੇ ਭਰਾ ਨੂੰ ਕਤਲ ਦੇ ਦੋਸ਼ਾਂ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਅੱਜ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਜੋ ਪਿਛਲੇ ਦਿਨੀਂ ਪਿੰਡ ਬਦਿਆਲਾ ਵਿੱਚ ਬਜ਼ੁਰਗ ਜੋੜੇ ਦਾ ਕਤਲ ਹੋਇਆ ਸੀ, ਤੇ ਉਨ੍ਹਾਂ ਦੀ ਧੀ ਕਿਰਨਦੀਪ ਕੌਰ ਵੱਲੋਂ ਦਿੱਤੀ ਸ਼ਿਕਾਇਤ....
ਪਿੰਡ ਰੱਤੋਵਾਲ ਵਿਖੇ ਪਹਿਲ ਸੈਵਨ ਸਾਈਡ ਫੁੱਟਬਾਲ ਟੂਰਨਾਂਮੈਂਟ ਦੀ ਸ਼ੁਰੂਆਤ
ਰਾਏਕੋਟ, 09 ਜਨਵਰੀ 2025 : ਨੇੜਲੇ ਪਿੰਡ ਰੱਤੋਵਾਲ ਵਿਖੇ ਪਹਿਲਾ ਸੈਵਨ ਸਾਈਡ ਫੁੱਟਬਾਲ ਟੂਰਨਾਂਮੈਂਟ ਬਾਬਾ ਗੁਰਮੁੱਖ ਸਿੰਘ ਜੀ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9 ਤੋਂ 12 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਰਪੰਚ ਰਵਿੰਦਰ ਸਿੰਘ ਮੋਤੀ ਅਤੇ ਸਮੂਹ ਗ੍ਰਾਂਮ ਪੰਚਾਇਤ ਵੱਲੋਂ ਰੀਬਨ ਕੱਟ ਕੇ ਕੀਤੀ ਗਈ। ਇਸ ਮੌਕੇ ਸਰਪੰਚ ਰਵਿੰਦਰ ਸਿੰਘ ਨੇ ਸਮੁੱਚੀ ਕਲਬੱ ਨੂੰ ਇਸ ਟੂਰਨਾਂਮੈਂਟ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਡੀ ਨੌਜਵਾਨੀ ਨਸ਼ਿਆਂ ਤੋਂ ਬਚਾਉਣ....
ਨੰਨ੍ਹੀ ਬੇਟੀ ਨਯਨਾ ਨੂੰ ਲੋਹੜੀ ਦੀ ਗਾਗਰ ਦੇ ਕੇ ਦਿੱਤਾ “ਧੀਆਂ ਦੇ ਲੋਹੜੀ ਮੇਲੇ” ‘ਤੇ ਆਉਣ ਦਾ ਸੱਦਾ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਲੋਹੜੀ ਮੇਲੇ ਦਾ ਸੱਦਾ ਪ੍ਰਵਾਨ ਕਰਦੇ ਹੋਏ ਧੀਆਂ ਦੀ ਲੋਹੜੀ ਮਨਾਉਣ ਨੂੰ ਸ਼ੁਭ ਸ਼ਗਨ ਕਿਹਾ 10 ਜਨਵਰੀ ਨੂੰ 11 ਵਜੇ “ਯਾਦਾਂ ਜੱਸੋਵਾਲ ਦੀਆਂ” ਵਿਸ਼ੇ ‘ਤੇ ਸੈਮੀਨਾਰ ਹੋਵੇਗਾ ਜਿਸ ਵਿੱਚ ਮੁੱਖ ਤੌਰ ‘ਤੇ ਰੰਧਾਵਾ ਯੂ.ਐੱਸ.ਏ. ਹਿੱਸਾ ਲੈਣਗੇ ਲੁਧਿਆਣਾ, 9 ਜਨਵਰੀ 2025 : ਅੱਜ ਮਾਲਵਾ ਸੱਭਿਆਚਾਰਕ ਮੰਚ (ਰਜਿਃ)ਪੰਜਾਬ ਦੇ ਅਹੁਦੇਦਾਰ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮਿਲੇ ਅਤੇ ਧੀਆਂ ਦੀ 28 ਸਾਲ ਤੋਂ....