ਮਾਲਵਾ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਗੋਭੀ ਸਰੋਂ ਦੀ ਕਾਸ਼ਤ ਸਬੰਧੀ ਗੰਢੂਆਂ ਕਲਾਂ ਵਿਖੇ ਖੇਤ ਦਿਵਸ ਮਨਾਇਆ ਗਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗੰਢੂਆਂ ਕਲਾਂ ਵਿਖੇ ਗੋਭੀ ਸਰੋਂ ਦੀ ਸਫਲ ਕਾਸ਼ਤ ਸਬੰਧੀ ਆਈ.ਸੀ.ਏ.ਆਰ. ਅਟਾਰੀ ਦੀ ਅਗਵਾਈ ਹੇਠ ਖੇਤ ਦਿਵਸ ਮਨਾਇਆ ਗਿਆ ਜਿਸ ਵਿੱਚ ਪਿੰਡ ਦੇ 60 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਕਨੌਲਾ ਸਰੋਂ ਦੀ ਸਫਲ ਕਾਸ਼ਤ ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਨੌਲਾ ਸਰੋਂ ਦੀ ਕਿਸਮ ਜੀ ਐਸ ਸੀ-7 ਦਾ....
ਐੱਸ.ਡੀ.ਐਮ. ਚੇਤਨ ਬੰਗੜ ਨੇ ਸੁਤੰਤਰਤਾ ਸੰਗਰਾਮੀਆਂ ਤੇ ਉਹਨਾਂ ਦੇ ਵਾਰਸਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ, ਸ੍ਰੀ ਫਤਹਿਗੜ੍ਹ ਸਾਹਿਬ, ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਐੱਸ.ਡੀ.ਐਮ. ਅਮਲੋਹ, ਸ਼੍ਰੀ ਚੇਤਨ ਬੰਗੜ ਵੱਲੋਂ ਸੁਤੰਤਰਤਾ ਸੰਗਰਾਮੀਆਂ ਤੇ ਉਹਨਾਂ ਦੀਆਂ ਵਾਰਸਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਦਫਤਰ ਉਪ ਮੰਡਲ ਮੈਜਿਸਟਰੇਟ, ਅਮਲੋਹ ਵਿਖੇ ਸਬ-ਡਵੀਜ਼ਨ ਪੱਧਰ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਪੁਲਿਸ ਸਮੇਤ ਵੱਖੋ-ਵੱਖ ਵਿਭਾਗਾਂ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਤਣਾਅ ਪ੍ਰਬੰਧਨ ਅਤੇ ਭਾਵਨਾਤਮਕ ਤੰਦਰੁਸਤੀ" 'ਤੇ ਇੱਕ-ਰੋਜ਼ਾ ਸਿਖਲਾਈ ਪ੍ਰੋਗਰਾਮ 
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਹਾਰਟੇਕ ਫਾਊਂਡੇਸ਼ਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੈਂਟਰ ਫਾਰ ਸੋਸ਼ਲ ਵਰਕ ਦੇ ਸਹਿਯੋਗ ਨਾਲ 18 ਮਾਰਚ, 2025 ਨੂੰ "ਤਣਾਅ ਪ੍ਰਬੰਧਨ ਅਤੇ ਭਾਵਨਾਤਮਕ ਤੰਦਰੁਸਤੀ" 'ਤੇ ਇੱਕ-ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਮਾਨਸਿਕ ਸਿਹਤ ਅਤੇ....
ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਜਾਵੇ ਜਾਗਰੂਕ  : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਸਰਸਵਤੀ ਨਰਸਿੰਗ ਸਕੂਲ ਦੇ ਨਰਸਿੰਗ ਵਿਦਿਆਰਥੀਆਂ ਨੂੰ ਵੈਕਟਰ ਦੇ ਕੱਟਣ ਨਾਲ ਹੋਣ ਵਾਲੀਆ ਬਿਮਾਰੀਆਂ ਜਿਵੇਂ ਡੇਂਗੁ , ਚਿਕਨਗੂਨੀਆ, ਮਲੇਰੀਆ, ਜੀਕਾ, ਕਾਲਾ ਆਜਾਰ, ਫਲੇਰੀਆ, ਜੇਈ, ਆਦਿ ਸਬੰਧੀ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ ਅਤੇ ਉਹਨਾ ਨੂੰ ਘਰਾਂ ਵਿੱਚ ਸਰਵੇ ਕਰਨ ਦੌਰਾਨ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਵੈਕਟਰ ਦੇ ਕੱਟਣ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਭਗਤ ਲਛਮਣ ਸਿੰਘ ਦੀ ਕਿਤਾਬ ‘ਨਾਨਕ ਲੇਖੈ ਇਕ ਗੱਲ’ ‘ਤੇ ਅਕਾਦਮਿਕ ਵਿਚਾਰ-ਚਰਚਾ
ਸ੍ਰੀ ਫ਼ਤਹਿਗੜ੍ਹ ਸਾਹਿਬ,18 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਭਗਤ ਲਛਮਣ ਸਿੰਘ ਦੀ ਕਿਤਾਬ ‘ਨਾਨਕ ਲੇਖੈ ਇਕ ਗੱਲ’ (ਅਨੁਵਾਦਕ ਤੇ ਸੰਪਾਦਕ: ਡਾ. ਹਰਦੇਵ ਸਿੰਘ) ਉੱਤੇ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਇਸ ਵਿਚਾਰ-ਚਰਚਾ ਦਾ ਆਰੰਭ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ, ਅਕਾਦਮਿਕ ਮਾਮਲੇ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਪੁਸਤਕ ਅਤੇ ਆਏ ਹੋਏ ਵਿਦਵਾਨਾਂ ਨਾਲ ਜਾਣ-ਪਛਾਣ ਕਰਾਈ। ਵਿਦਵਾਨ ਵਕਤਾ ਡਾ....
ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ-ਡਾ. ਸੋਨਾ ਥਿੰਦ ਸ੍ਰੀ ਫ਼ਤਹਿਗੜ੍ਹ ਸਾਹਿਬ,18 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਟੈਕਨਾਲੋਜੀ ਕਲੱਬ ਨੇ ਡਿਜੀਟਲ ਮਾਰਕੀਟਿੰਗ 'ਤੇ ਤਕਨੀਕੀ ਵਰਕਸ਼ਾਪ ਦਾ ਕੀਤਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ,18 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਟੈਕਨਾਲੋਜੀ ਕਲੱਬ ਦੇ ਸਹਿਯੋਗ ਨਾਲ ਡਿਜੀਟਲ ਮਾਰਕੀਟਿੰਗ 'ਤੇ ਇੱਕ ਤਕਨੀਕੀ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਡਿਜੀਟਲ ਮਾਰਕੀਟਿੰਗ ਰਣਨੀਤੀਆਂ ਦੇ ਵਿਹਾਰਕ ਗਿਆਨ ਅਤੇ ਆਧੁਨਿਕ ਡਿਜੀਟਲ ਯੁੱਗ ਵਿੱਚ ਉਨ੍ਹਾਂ ਦੀ ਵੱਧ ਰਹੀ ਮਹੱਤਤਾ ਨਾਲ ਲੈਸ ਕਰਨਾ ਸੀ। ਕੰਪਿਊਟਰ ਸਾਇੰਸ ਵਿਭਾਗ ਵਿਖੇ....
ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹ ਨਾਲ ਕੰਮ ਕਰ ਰਹੇ ਹਾਂ: ਮੁੱਖ ਮੰਤਰੀ ਮਾਨ 
56 ਇੰਚ ਦੀ ਛਾਤੀ ਹੋਣ ਦੇ ਦਮਗਜ਼ੇ ਮਾਰਨ ਵਾਲੇ ਆਗੂ ਵੀ ਅਰਵਿੰਦ ਕੇਜਰੀਵਾਲ ਤੋਂ ਖ਼ੌਫ਼ਜ਼ਦਾ ਸੂਬੇ ਦੇ ਹਿੱਤਾਂ ਨੂੰ ਤਿਲਾਂਜਲੀ ਦੇਣ ਵਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਗੂ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਲਈ ਦਬਾਅ ਪਾਉਣ ਵਾਲੇ ਭ੍ਰਿਸ਼ਟ ਅਫ਼ਸਰਾਂ ਦੇ ਹਥਕੰਡੇ ਬਰਦਾਸ਼ਤ ਨਹੀਂ ਹੋਣਗੇ ਲੁਧਿਆਣਾ, 18 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ....
ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸੌਂਦ
ਮੋਗਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਪੰਜਾਬ ਸਰਕਾਰ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਮੋਗਾ, 18 ਮਾਰਚ 2025 : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼....
ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜਨ ਅੰਦੋਲਨ
ਤਿੰਨ ਕਰੋੜ ਪੰਜਾਬੀ ਨਸ਼ਿਆਂ ਖ਼ਿਲਾਫ਼ ਉੱਤਰਨਗੇ ਮੈਦਾਨ 'ਚ ਨਸ਼ਿਆਂ ਨਾਲ ਸਬੰਧਿਤ ਗਤੀਵਿਧੀਆਂ ਦੀ ਗੁਮਨਾਮ ਤੌਰ 'ਤੇ ਕਰੋ ਰਿਪੋਰਟ, ਕੇਜਰੀਵਾਲ ਨੇ ਹੈਲਪਲਾਈਨ ਨੰਬਰ -9779100200 ਦੀ ਕੀਤੀ ਸ਼ੁਰੂਆਤ ਲੁਧਿਆਣਾ/ਚੰਡੀਗੜ੍ਹ, 18 ਮਾਰਚ, 2025 : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ, ਜਿਸ ਵਿੱਚ 'ਆਪ' ਦੇ ਸ਼ਾਸਨ ਅਧੀਨ ਪੰਜਾਬ ਦੀ ਤਰੱਕੀ 'ਤੇ ਧਿਆਨ ਕੇਂਦਰਿਤ ਕੀਤਾ ਗਿਆ।....
ਕਿਸਾਨ ਦਿਨ-ਰਾਤ ਇੱਕ ਕਰਕੇ ਦੁਨੀਆਂ ਭਰ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾ ਰਿਹਾ ਹੈ : ਕੈਬਨਿਟ ਮੰਤਰੀ ਖੁੱਡੀਆਂ 
ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਸਿਫ਼ਾਰਿਸ਼ ਕਿਸਮਾਂ ਦੇ ਬੀਜ ਵਰਤਣ ਦੀ ਸਲਾਹ ਬਠਿੰਡਾ, 18 ਮਾਰਚ 2025 : ਕਿਸਾਨ ਨਕਲੀ ਖਾਦਾਂ, ਬੀਜਾਂ ਅਤੇ ਰਸਾਇਣਾਂ ਨੂੰ ਖਰੀਦਣ ਤੋਂ ਗੁਰੇਜ਼ ਕਰਦਿਆਂ ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਾਸ਼ਤ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਫੂਡ ਪ੍ਰੋਸੈਸਿੰਗ, ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ....
"ਪੰਜਾਬ ਵਿੱਚ ਪਹਿਲੀ ਵਾਰ, ਸਾਰੇ ਸਰਕਾਰੀ ਹਸਪਤਾਲ ਮੁਫ਼ਤ ਦਵਾਈਆਂ ਨਾਲ ਲੈਸ ਹਨ : ਡਾ. ਬਲਬੀਰ ਸਿੰਘ
ਪੰਜਾਬ ਦੀ ਸਿਹਤ ਕ੍ਰਾਂਤੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ ਦਾ ਨਤੀਜਾ - ਡਾ. ਬਲਬੀਰ ਆਮ ਆਦਮੀ ਕਲੀਨਿਕ ਨੇ ਪੰਜਾਬ ਦੀ ਸਿਹਤ ਸੰਭਾਲ ਵਿੱਚ ਲਿਆਂਦੀ ਵੱਡੀ ਤਬਦੀਲੀ, 3 ਕਰੋੜ ਤੋਂ ਵੱਧ ਦਾ ਇਲਾਜ, ਜਿਸ ਕਾਰਨ ਲੋਕਾਂ ਨੂੰ 1200 ਕਰੋੜ ਦੀ ਹੋਈ ਬੱਚਤ 12 ਨਵੇਂ ਮੈਡੀਕਲ ਕਾਲਜ ਅਤੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ 11,000 ਕਰੋੜ ਰੁਪਏ ਦਾ ਨਿਵੇਸ਼ ਲੁਧਿਆਣਾ,18 ਮਾਰਚ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੁਧਿਆਣਾ ਵਿੱਚ ਲੋਕਾਂ ਦੇ....
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਪੰਚਾਇਤੀ ਜ਼ਮੀਨ ਵਿੱਚ ਬਣਿਆ ਘਰ ਢਾਹਿਆ, ਐਨਡੀਪੀਐਸ ਐਕਟ ਤਹਿਤ ਚੱਲ ਰਹੇ ਹਨ 26 ਕੇਸ
ਰਾਏਕੋਟ, 18 ਮਾਰਚ 2025 : ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰਕਾਨੂੰਨੀ ਕਬਜਿਆਂ ਤੇ ਪੀਲਾ ਪੰਜਾ ਚਲਾਕੇ ਢਾਹਿਆ ਜਾ ਰਿਹਾ ਹੈ। ਇਸ ਤਹਿਤ ਅੱਜ ਲੁਧਿਆਣਾ (ਦਿਹਾਤੀ) ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਪੰਚਾਇਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਚਾਇਤੀ ਜ਼ਮੀਨ ਵਿੱਚ ਬਣਿਆ ਇੱਕ ਘਰ ਢਾਹਿਆ ਗਿਆ।ਇਸ ਮੌਕੇ ਪੱਤਰਕਾਰਾਂ....
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਤੋਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ ਲੁਧਿਆਣਾ, 18 ਮਾਰਚ 2025 : ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ....
ਵਧੀਕ ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਵਿੱਚ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ 18 ਮਾਰਚ 2025 : ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆਂ ਦੀ ਸਿਵਿਲ ਰਿਟ ਪਟੀਸ਼ਨ ਨੰ. 72 ਦੇ ਹਵਾਲੇ ਅਨੁਸਾਰ (ਐੱਸ.ਐੱਲ.ਪੀ.(ਸੀ) ਨੰ.21851/2003 ਤੋਂ ਪੈਦਾ ਹੋਈ ਅਪੀਲ ਨੰ.3735 ਆਫ 2005 ਦੇ ਪ੍ਰਦੂਸ਼ਣ ਸਮੇਤ ਸ਼ੋਰ ਪ੍ਰਦੂਸ਼ਣ) ਵਿੱਚ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਤਹਿਤ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ....