ਮਾਲਵਾ

ਨੌਜਵਾਨ ਜਦ ਚੰਗੀਆਂ ਕਿਤਾਬਾਂ ਨਾਲ ਸਾਂਝ ਪਾਉਣਗੇ ਤਾਂ ਉਨਾਂ ਦੀ ਸ਼ਖਸ਼ੀਅਤ ਵਿੱਚ ਨਿਖਾਰ ਆਵੇਗਾ : ਵਰਿੰਦਰ ਸਿੰਘ ਬਰਾੜ 
ਐਸਐਸਪੀ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ ਫਾਜ਼ਿਲਕਾ 5 ਜਨਵਰੀ 2025 : ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ। ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ....
ਸੰਤ ਸੀਚੇਵਾਲ ਨੇ ਲੁਧਿਆਣਾ ਦੇ ਬੁੱਢਾ ਦਰਿਆ ‘ਤੇ ਪੱਕਾ ਡੇਰਾ ਲਗਾ ਕੇ ਦਰਿਆ ਦੇ ਗੰਦੇ ਪਾਣੀ ਨੂੰ ਰੋਕਣ ਲਈ ਸ਼ੁਰੂ ਕੀਤੀ ਕਾਰ ਸੇਵਾ 
ਲੁਧਿਆਣਾ, 5 ਜਨਵਰੀ 2025 : ਵਾਤਾਵਰਣ ਪ੍ਰੇਮੀ ਅਤੇ ਸੰਸਦ ਮੈਂਬਰ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇ ਕੇ ਸਾਲਾਂ ਤੋਂ ਲਟਕਦੀ ਆ ਰਹੀ ਸਮੱਸਿਆ ਦਾ ਹੱਲ ਲੱਭ ਲਿਆ ਹੈ। ਉਨ੍ਹਾਂ ਨੇ ਬੁੱਢਾ ਦਰਿਆ ‘ਤੇ ਦਹਾਕਿਆਂ ਪੁਰਾਣੇ ਪ੍ਰਦੂਸ਼ਣ ਦੇ ਦਾਗ ਨੂੰ ਧੋਣ ਲਈ ਦਿਨ-ਰਾਤ ਕੰਮ ਕੀਤਾ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਾਰ ਸੇਵਕ ਸੰਤ ਸੀਚੇਵਾਲ ਦੀ ਅਗਵਾਈ ਹੇਠ ਖੁੱਲ੍ਹੇ ਅਸਮਾਨ ਹੇਠ ਪੂਰੇ ਉਤਸ਼ਾਹ ਨਾਲ ਕਾਰ ਸੇਵਾ ਵਿੱਚ ਲੱਗੇ ਹੋਏ ਹਨ। ਇਸ ਤੋਂ ਇੱਕ ਗੱਲ....
ਬਰਨਾਲਾ 'ਚ ਧੁੰਦ ਕਾਰਨ ਵਾਪਰੇ ਦੋ ਬੱਸ ਹਾਦਸੇ, ਤਿੰਨ ਔਰਤਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਬਰਨਾਲਾ, 4 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਧੁੰਦ ਕਾਰਨ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਕਿਸਾਨ ਜ਼ਖਮੀ ਹੋ ਗਏ। ਦੋਵੇਂ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ। ਪਹਿਲੀ ਬੱਸ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅਨਸ਼ਨ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਜਦਕਿ ਦੂਜੀ ਬੱਸ ਹਰਿਆਣਾ ਦੇ ਟੋਹਾਣਾ ਵਿੱਚ ਸਾਂਝੇ ਕਿਸਾਨ ਮੋਰਚੇ ਦੀ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੀ ਸੀ। ਜ਼ਖਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ....
ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ
ਪਹਿਲਾਂ ਲੱਗੇ ਅਸੈਸਮੈਂਟ ਕੈਂਪ ਵਾਲੀ ਰਸੀਦ ਅਤੇ ਆਧਾਰ ਕਾਰਡ ਸਮੇਤ ਕੈਂਪਾਂ ਵਿੱਚ ਪੁੱਜਣ ਦਿਵਿਆਂਗ ਵਿਅਕਤੀ ਬਰਨਾਲਾ, 4 ਜਨਵਰੀ 2025 : ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਅਲਿਮਕੋ ਦੇ....
ਜ਼ਿਲ੍ਹਾ ਪ੍ਰਸ਼ਾਸਨ ਨੇ ਵੱਲੋਂ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ, ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਸਿਹਤ ਜਾਂਚ, ਖੂਨ ਦੇ ਨਮੂਨੇ ਲਏ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ ਕਿਸਾਨ ਆਗੂ ਦੀ ਵਿਗੜਦੀ ਸਿਹਤ ਤੋਂ ਚਿੰਤਤ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਮੁੜ ਅਪੀਲ ਪਟਿਆਲਾ, 3 ਜਨਵਰੀ 2025 : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ....
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਾਸੀਆਂ ਨੂੰ ਨਵੇਂ ਸਾਲ ਦੀ ਸੌਗਾਤ ਵਜੋਂ ਦੋ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ 
ਕਰੀਬ 26.50 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਜਲ ਸਪਲਾਈ ਯੋਜਨਾ ਦੇ ਪ੍ਰੋਜੈਕਟ ਇੱਕ ਸਾਲ ਅੰਦਰ ਹੋਣਗੇ ਮੁਕੰਮਲ: ਅਮਨ ਅਰੋੜਾ ਊਧਮ ਸਿੰਘ ਵਾਲਾ, 3 ਜਨਵਰੀ, 2024 : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਸਾਲ ਦੀ ਸੌਗਾਤ ਵਜੋਂ ਚੀਮਾ ਵਿਖੇ ਦੋ ਹੋਰ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਨਿਵਾਸੀਆਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਦੱਸਿਆ ਕਿ ਲਗਭਗ 26.50 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰਕੇ....
ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ : ਬਰਿੰਦਰ ਗੋਇਲ 
ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾ ਕੇ ਡੂੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਇਆ: ਜਲ ਸਰੋਤ ਮੰਤਰੀ ਕਈ ਲਾਈਨਿੰਗ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਕਿਹਾ, ਅਗਲੇ ਦੋ ਮਹੀਨਿਆਂ ਵਿੱਚ ਸਾਰੇ ਕੰਮ ਮੁਕੰਮਲ ਕਰਕੇ ਸ਼ੁਤਰਾਣਾ ਹਲਕੇ ਅੰਦਰ 75000 ਏਕੜ ਤੋਂ ਜ਼ਿਆਦਾ ਰਕਬੇ ਨੂੰ ਝੋਨੇ ਦੇ ਸੀਜ਼ਨ ‘ਚ ਨਹਿਰੀ ਪਾਣੀ ਮਿਲੇਗਾ ਸ਼ੁਤਰਾਣਾ, 3 ਜਨਵਰੀ 2025 : ਪੰਜਾਬ....
ਕੁਦਰਤ ਨੇ ਨੰਗਲ ਵਾਸੀਆਂ ਨੂੰ ਭਰਪੂਰ ਸੋਗਾਤਾਂ ਦਿੱਤੀਆਂ, ਇਨ੍ਹਾਂ ਧਰੋਹਰਾਂ ਦੀ ਸਾਂਭ ਸੰਭਾਲ ਸਾਡੀ ਜਿੰਮੇਵਾਰੀ : ਹਰਜੋਤ ਬੈਂਸ
ਨੰਗਲ 03 ਜਨਵਰੀ, 2025 : ਭਗਵਾਨ ਸ਼ਿਵ ਸ਼ੰਕਰ ਮਹਾਦੇਵ ਦੇ ਤੱਪ ਅਸਥਾਨ ਮਾਨ ਸਰੋਵਰ ਤੋਂ ਆਉਣ ਵਾਲੀ ਸਤਲੁਜ ਨਦੀ ਦੀ ਆਰਤੀ ਮੌਕੇ ਬਿਭੌਰ ਸਾਹਿਬ ਦੇ ਪ੍ਰਾਚੀਨ ਘਾਟ ਤੇ ਗੰਗਾਂ ਮਾਤਾ ਦੀ ਤਰਜ ਤੇ ਸਤਲੁਜ ਮਹਾਆਰਤੀ ਦਾ ਆਯੋਜਨ ਨੰਗਲ ਤੇ ਹੋਰ ਇਲਾਕਾ ਵਾਸੀਆਂ ਲਈ ਇੱਕ ਪਰਮ ਸੁੱਖ ਦੇਣ ਦਾ ਸੁਨੇਹਾ ਦੇ ਰਿਹਾ ਹੈ। ਸਾਡੇ ਜਲ ਸ੍ਰੋਤਾਂ ਤੇ ਸੱਭਿਆਚਾਰ ਦੀ ਸਾਂਭ ਸੰਭਾਲ ਲਈ ਵਿਆਪਕ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ....
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਐਗਰੀਕਲਚਰ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ ਰੂਰਲ ਡਿਵੈਲਪਮੈਂਟ ਫੰਡ ਤੁਰੰਤ ਕੀਤਾ ਜਾਵੇ ਜਾਰੀ ਮੋਹਾਲੀ, 3 ਜਨਵਰੀ, 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ....
ਡੀ ਸੀ ਨੇ ਨਵੇਂ ਸਾਲ ਵਿੱਚ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ
ਜ਼ਿਲ੍ਹੇ ਦੇ ਪ੍ਰਮੁੱਖ ਅਧਿਕਾਰੀਆਂ ਅਤੇ ਡੀ ਸੀ ਦਫ਼ਤਰ ਦੇ ਕਰਮਚਾਰੀਆਂ ਨਾਲ ਮੀਟਿੰਗ ਐਸ.ਏ.ਐਸ.ਨਗਰ, 03 ਜਨਵਰੀ, 2025 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਹੋਰ ਤਨਦੇਹੀ ਅਤੇ ਲਗਨ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡੀ ਸੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਸੰਕਲਪ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਪਹਿਲੇ ਫਰਜ਼ ਵਜੋਂ ਲੈਣਾ ਚਾਹੀਦਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਦੇ ਮੀਟਿੰਗ ਹਾਲ....
ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ'ਸਟੇਟ ਹੈਲਥ ਏਜੰਸੀ ਪੰਜਾਬ' ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ
ਕਿਹਾ,'ਸਟੇਟ ਹੈਲਥ ਏਜੰਸੀ ਪੰਜਾਬ' ਮੋਬਾਈਲ ਐਪ ਤੋਂ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ ਮਾਲੇਰਕੋਟਲਾ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 02 ਲੱਖ 26 ਹਜਾਰ 164 ਯੋਗ ਲਾਭਪਾਤਰੀ ਰਜਿਸਟਰਡ ਮਾਲੇਰਕੋਟਲਾ 03 ਜਨਵਰੀ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਪੰਜਾਬ ਦੇ....
ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਪੂਰੇ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਾਉਣ ਲਈ ਕਿਹਾ
ਬਚਤ ਭਵਨ ਵਿਖੇ ਐਸ.ਡੀ.ਐਮਜ਼, ਈ.ਓਜ਼, ਬੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਲੁਧਿਆਣਾ, 3 ਜਨਵਰੀ 2025 : ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਪੂਰੇ ਹੋਏ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਸਾਰੇ ਪੂਰੇ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ। ਐਸ.ਡੀ.ਐਮਜ਼, ਕਾਰਜਕਾਰੀ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ (ਬੀ.ਡੀ.ਪੀ.ਓਜ਼) ਅਤੇ ਹੋਰ....
ਮੁੱਖ ਮੰਤਰੀ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਸਾਬਿਤ ਹੋ ਰਿਹਾ ਵਰਦਾਨ
ਅਰਜ਼ੀਆਂ ਦੇ ਸਮਾਂਬੱਧ ਨਿਬੇੜੇ ਨਾਲ ਲੋਕਾਂ ਨੂੰ ਮਿਲ ਰਹੀ ਹੈ ਵੱਡੀ ਰਾਹਤ ਸ਼ਹਿਣਾ ਵਾਸੀ ਜਗਰੂਪ ਸਿੰਘ ਦਾ 15 ਸਾਲਾਂ ਤੋਂ ਲਟਕਦਾ ਮਸਲਾ 10 ਦਿਨਾਂ ਵਿੱਚ ਹੋਇਆ ਹੱਲ ਬਰਨਾਲਾ, 2 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ ਅਤੇ ਬਗੈਰ ਖੁਆਰੀ ਤੋਂ ਸੇਵਾਵਾਂ ਮੁਹਈਆ ਕਰਾਉਣ ਦੀ ਸੋਚ ਸਦਕਾ ਪਿਛਲੇ ਸਾਲ ਮੁੱਖ ਮੰਤਰੀ ਸਹਾਇਤਾ ਕੇਂਦਰੀ ਸਥਾਪਿਤ ਕੀਤੇ ਗਏ ਸਨ। ਜ਼ਿਲ੍ਹਾ ਪੱਧਰ 'ਤੇ ਬਣਿਆ ਇਹ ਸਹਾਇਤਾ ਕੇਂਦਰ ਬਰਨਾਲਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ, ਜਿਸ ਰਾਹੀਂ....
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
ਫਰੀਦਕੋਟ 03 ਜਨਵਰੀ, 2025 ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਅਲੰਕਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ....
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਹੁਕਮ 23 ਫਰਵਰੀ 2025 ਤੱਕ ਲਾਗੂ ਰਹਿਣਗੇ ਫਰੀਦਕੋਟ 3 ਜਨਵਰੀ, 2025 : ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 23 ਫਰਵਰੀ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ....