ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਫ਼ਰੀਦਕੋਟ 2 ਜਨਵਰੀ, 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ, ਜਿੰਨਾ ਦਾ ਜਿਲ੍ਹਾ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ....
ਮਾਲਵਾ

ਸ੍ਰੀ ਮੁਕਤਸਰ ਸਾਹਿਬ, 1 ਜਨਵਰੀ 2025 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੇਲਾ ਮਾਘੀ ਦੇ ਮੱਦੇ ਨਜ਼ਰ ਸ਼ਹਿਰ....

ਰਾਏਕੋਟ, 01 ਜਨਵਰੀ (ਰਘਵੀਰ ਸਿੰਘ ਜੱਗਾ) : ਸ੍ਰੀ ਬਾਲਾਜੀ ਪਰਿਵਾਰ ਰਾਏਕੋਟ ਵਲੋ ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾ ਜੀ ਦਰਬਾਰ ਵਿਖੇ ਵਿਸ਼ਾਲ ਕੀਰਤਨ ਕਰ ਕੇ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਹਾਜ਼ਰੀ ਲਗਵਾਈ ਗਈ। ਇਸ ਮੌਕੇ ਸ੍ਰੀ ਸਾਲ੍ਹਾਸਰ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਗਈ ਬਾਲਾਜੀ ਦੀ ਪਵਿੱਤਰ ਜੋਤੀ ਨੂੰ ਸੁਸ਼ੋਭਿਤ ਕੀਤਾ ਗਿਆ ਸੀ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਤੋਂ ਇਲਾਵਾ ਸ਼ਹਿਰ ਦੀਆਂ ਕਈ ਮੋਹਤਬਰ ਅਤੇ....

ਰਾਏਕੋਟ, 01 ਜਨਵਰੀ 2025 : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਥਾਣਾ ਸਿਟੀ ਰਾਏਕੋਟ ਪੁਲਿਸ ਵੱਲੋਂ ਅੱਜ ਥਾਣੇ ਅੱਗੇ ਚਾਹ ਅਤੇ ਬਦਾਨਾ ਪਕੌੜੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਐਚ ਐਚ ਓ ਕਰਮਜੀਤ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਪੁਲਸ ਲੋਕਾਂ ਦੀ ਸੇਵਾ ਹਾਜਰ ਹੈ। ਉਨ੍ਹਾਂ ਕਿਹਾ ਕਿ ਅਸੀਂ ਨਵੇਂ ਸਾਲ ਵਿਚ ਗਲਤ ਅਨਸਰਾਂ ਅਤੇ ਜੁਲਮ ਨੂੰ ਖਤਮ ਕਰਾਂਗੇ। ਇਸ ਲਈ ਸਾਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਥਾਣੇਦਾਰ ਗੁਰਮੀਤ ਸਿੰਘ, ਥਾਣੇਦਾਰ ਹਰਪਾਲ....

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਸ੍ਰੀ ਫ਼ਤਹਿਗੜ੍ਹ ਸਾਹਿਬ, 01 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀਆਂ ਨਿਆਂ, ਅੰਤਰ-ਧਰਮ ਸਦਭਾਵਨਾ, ਅਤੇ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸ਼ਹੀਦੀ ਸਭਾ (ਦਸੰਬਰ 25-27, 2024) ਦੌਰਾਨ....

ਸ੍ਰੀ ਮੁਕਤਸਰ ਸਾਹਿਬ, 01 ਜਨਵਰੀ 2025 : ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਨਾ ਕੀ ਛੋਟੀ ਉਮਰੇ ਹੀ ਉਨ੍ਹਾਂ ਦਾ ਵਿਆਹ ਕਰ ਦੇਣ, ਜਦ ਕਿ ਬੱਚੇ ਨੂੰ ਵਿਆਹ ਦਾ ਮਤਲਬ ਤੱਕ ਪਤਾ ਨਹੀਂ ਹੁੰਦਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਹੀ ਅਜਿਹਾ ਕੇਸ ਚਾਈਲਡ ਲਾਈਨ ਤੋਂ ਪ੍ਰਾਪਤ ਹੋਇਆ ਜਿਸ ਅਨੁਸਾਰ....

ਲੁਧਿਆਣਾ, 31 ਦਸੰਬਰ 2024 : ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਰਾਜਾ ਵੜਿੰਗ ਦੀ ਅਗਵਾਈ ਦੇ ਵਿੱਚ ਇੱਕ ਬੈਠਕ ਹੋਈ, ਜਿਸ ਵਿੱਚ ਕਾਂਗਰਸ ਦੇ ਜਿੱਤੇ ਹੋਏ ਕੌਂਸਲਰਾਂ ਦੇ ਨਾਲ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਹਾਲਾਂਕਿ ਮੀਟਿੰਗ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ, ਪਰ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡੀਆ ਨਾਲ ਅਮਰਿੰਦਰ ਰਾਜਾ ਵੜਿੰਗ ਮੁਖਾਤਿਬ ਹੋਏ। ਜਿਨ੍ਹਾਂ ਨੇ ਕਿਹਾ ਕਿ ਮੁੱਖ ਤੌਰ ਤੇ ਡਾਕਟਰ ਮਨਮੋਹਨ ਸਿੰਘ ਦੀ ਮੌਤ ਨੂੰ ਲੈ ਕੇ ਪੂਰੇ ਦੇਸ਼ ਦੇ ਵਿੱਚ ਸੱਤ ਦਿਨ....

ਐਸ.ਏ.ਐਸ.ਨਗਰ, 31 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ 01-01-2025 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਨੀਯਤ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ....

ਆਵਾਜਾਈ ਦੌਰਾਨ ਵਰਤੀ ਜਾਵੇ ਪੂਰੀ ਸਾਵਧਾਨੀ ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ....

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ 2024 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਥਾਵਾਂ ਦੀ ਸਾਫ਼-ਸਫ਼ਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ....

ਸ੍ਰੀ ਮੁਕਤਸਰ ਸਾਹਿਬ 31 ਦਸੰਬਰ 2024 : ਸਾਲ 2024 ਦੌਰਾਨ ਜ਼ਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਜਿੱਥੇ ਜ਼ਿਲੇ ਦੇ ਲੋਕਾਂ ਨਾਲ ਸਾਂਝ ਪਾਈ ਉਥੇ ਹੀ ਇਸ ਵੱਲੋਂ ਨਸ਼ਿਆਂ ਖਿਲਾਫ ਵੀ ਕਾਰਗਾਰ ਮੁਹਿੰਮ ਤਹਿਤ ਅਨੇਕਾਂ ਪ੍ਰਾਪਤੀਆਂ ਕੀਤੀਆਂ ਗਈਆਂ। ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਂਦਿਆਂ ਨਸ਼ਿਆਂ ਖਿਲਾਫ ਜਿੱਥੇ ਵੱਡੀ ਜਨ ਜਾਗ੍ਰਿਤੀ ਲਈ ਕੰਮ ਕੀਤਾ ਉਥੇ ਹੀ ਟੈ੍ਰਫਿਕ ਨਿਯਮਾਂ ਬਾਰੇ ਵੀ ਚੇਤਨਾ ਲਹਿਰ ਚਲਾਈ।....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਰੇਵਾਲ ਲੈਂਡ ਡਿਵੈਲਪਰਜ਼ (ਦੁਬਈ ਵਾਕ) ਜੀ.ਟੀ.ਰੋਡ ਸਰਹਿੰਦ ਵਿਖੇ ਮੂਲ ਮੰਤਰ ਦਾ ਜਾਪ ਕਰਕੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਅਤੇ ਅਰਦਾਸ ਉਪਰੰਤ ਸੰਗਤਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ ਗਰੇਵਾਲ ਐਮ ਡੀ ਗਰੇਵਾਲ ਲੈਂਡ....

ਲੁਧਿਆਣਾ, 30 ਦਸੰਬਰ 2024 : ਉੱਘੇ ਖੇਡ ਸਰਪ੍ਰਸਤ ਤੇ ਸਿਆਸੀ ਆਗੂ ਸ. ਕ੍ਰਿਪਾਲ ਸਿੰਘ ਔਜਲਾ (ਸ਼ਹਿਨਸ਼ਾਹ ਪੈਲੇਸ ਲੁਧਿਆਣਾ)ਰਾਤੀਂ (ਵਾਸ਼ਿੰਗਟਨ ਸਟੇਟ)ਅਮਰੀਕਾ ਵਿੱਚ ਸਦੀਵੀ ਅਲਵਿਦਾ ਕਹਿ ਗਏ ਹਨ। ਆਪਣੇ ਦਾਦਾ ਜੀ ਸ. ਕਪੂਰ ਸਿੰਘ ਨਸਰਾਲੀ(ਪੰਜਾਬ ਦੇ ਸਾਬਕਾ ਸਪੀਕਰ ਤੇ ਵਿੱਤ ਮੰਤਰੀ) ਦੀ ਵਿਰਾਸਤ ਨੂੰ ਉਨ੍ਹਾਂ ਬਾਖੂਬੀ ਸੰਭਾਲਿਆ। ਸ. ਕ੍ਰਿਪਾਲ ਸਿੰਘ ਔਜਲਾ ਸੰਜੇ ਗਾਂਧੀ ਦੇ ਨਿਕਟਵਰਤੀ ਸਾਥੀਆਂ ਵਿੱਚੋਂ ਸਨ। ਮੇਨਕਾ ਗਾਂਧੀ ਨਾਲ ਸੰਜੇ ਵਿਚਾਰ ਮੰਚ ਬਣਾ ਕੇ ਉਨ੍ਹਾਂ ਸ. ਸ਼ਿਵਕੰਵਰ ਸਿੰਘ ਸੰਧੂ ਨਾਲ....

ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਸਾਰੇ ਵਰਗਾਂ ਨੇ ਕੀਤਾ ਸੰਪੂਰਨ ਪੰਜਾਬ ਬੰਦ ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਕੇਂਦਰ ਸਰਕਾਰ ਵੱਲੋਂ ਮੰਨੀਆ ਗਈਆ ਮੰਗਾਂ ਨੂੰ ਅਤੇ ਸਰਕਾਰ ਵੱਲੋ ਵਾਰ ਵਾਰ ਕੀਤੇ ਗਏ ਵਾਦਿਆਂ ਨੂੰ ਲਾਗੂ ਕਰਵਾਉਣ ਲਈ ਸਰਦਾਰ ਜਗਜੀਤ ਸਿੰਘ ਡੱਲੇਵਾਲ ਪਿੱਛਲੇ 35 ਦਿਨਾਂ ਤੋਂ ਮਰਨ ਵਰਤ ਉੱਪਰ ਬੈਠੇ ਹਨ ਜਿਸ ਸਬੰਧੀ ਉਹਨਾਂ ਦੇ ਹੱਕ ਚ ਹਾਅ ਦਾ ਨਾਅਰਾ ਮਾਰਨ ਲਈ ਸਾਰੇ ਵਰਗਾਂ ਨਾਲ ਸਬੰਧਿਤ ਲੋਕਾਂ ਦਾ ਜਨ ਸੈਲਾਬ....

ਲੁਧਿਆਣਾ, 30 ਦਸੰਬਰ 2024 : ਮੋਹਾਲੀ ਵੱਸਦੇ ਨੌਜਵਾਨ ਪੰਜਾਬੀ ਕਵੀ ‘ਦਿਲਗੀਰ’ ਨੇ ਆਪਣੀ ਪਹਿਲੀ ਕਾਵਿ ਪੁਸਤਕ “ਖ਼ਾਮੋਸ਼ ਹਰਫ਼”ਦੀ ਪਹਿਲੀ ਕਾਪੀ ਲੁਧਿਆਣਾ ਪਹੁੰਚ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਭੇਂਟ ਕੀਤੀ। ‘ਦਿਲਗੀਰ’ ਕਲਮੀ ਨਾਮ ਹੇਠ ਲਿਖਣ ਵਾਲੇ ਸ਼ਾਇਰ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਦਰਾਂ ਸਾਲ ਤੋਂ ਪੰਜਾਬੀ ਕਵਿਤਾ ਪੜ੍ਹਦਾ ਤੇ ਲਿਖਦਾ ਆ ਰਿਹਾ ਹੈ ਪਰ ਉਸ ਦੇ ਮਨ ਦੇ ਬਹੁਤ ਕਰੀਬ ਤੁਹਾਡੀਆਂ ਕਵਿਤਾਵਾਂ ਤੇ ਗ਼ਜ਼ਲਾਂ ਸਨ....