ਫਾਜ਼ਿਲਕਾ 30 ਦਸੰਬਰ 2024 : ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਦੌਰਾਨ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਇਸ ਉਪਰੰਤ ਜਿਲ੍ਹਾ ਪੱਧਰ ਤੇ ਕੋਈ ਵੀ ਐਪਲੀਕੇਸ਼ਨ ਪੈਡਿੰਗ ਨਹੀਂ ਪਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਹੱਥੀਂ....
ਮਾਲਵਾ

ਫਾਜ਼ਿਲਕਾ 30 ਦਸੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕਮਰਾ ਨੰ.502 ਚੌਥੀ ਮੰਜਿਲ ਡੀ.ਸੀ. ਕੰਪਲੈਕਸ ਫਾਜ਼ਿਲਕਾ ਵਿਖੇ ਕੱਲ੍ਹ ਮਿਤੀ 31 ਦਸੰਬਰ 2024 ਦਿਨ ਮੰਗਲਵਰ ਨੂੰ ਪਲੈਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਓਰਿਟੀ ਗਾਰਡ ਲਈ ਲੜਕਿਆਂ ਦੀਆਂ ਪੋਸਟਾਂ ਲਈ ਇੰਟਰਵਿਊ ਕੱਲ੍ਹ ਮਿਤੀ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਨਗਰ, ਪ੍ਰੀਤ ਨਗਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 1 ਜਨਵਰੀ ਨੂੰ ਕਰਵਾਏ ਜਾ ਰਹੇ 8ਵੇਂ ਢਾਡੀ ਦਰਬਾਰ ਦੀਆਂ ਤਿਆਰੀਆਂ ਮੁੰਕਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਨਵੇਂ ਸਾਲ....

ਸ੍ਰੀ ਫ਼ਤਹਿਗੜ੍ਹ ਸਾਹਿਬ, 30 ਦਸੰਬਰ 2024, (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜ਼ਾਦਿਆਂ ,ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ, ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਤੋਂ ਬਾਅਦ ਵਿੱਚ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਵਾ ਦੋ ਲੱਖ ਦਾ ਗੁਰਮਤਿ ਸਾਹਿਤ....

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੱਕ ਆਵਾਜਾਈ ਲਈ ਕੀਤੇ ਜਾਣਗੇ ਮੁਫਤ ਪ੍ਰਬੰਧ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆਂ ਜਾਵੇਗਾ ਸੱਤ ਸੈਕਟਰਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ 30 ਦਸੰਬਰ 2024 : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ....

ਮੋਗਾ, 29 ਦਸੰਬਰ 2024 : ਮੋਗਾ ਦੇ ਨੇੜਲੇ ਕਸਬਾ ਬਾਘਾ ਪੁਰਾਣਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜੇ ਟਰਾਲੇ ਨਾਲ ਟੱਕਰ ਹੋ ਗਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ ਜਿਸ ਕਾਰਨ ਇਕ ਨੌਜਵਾਨ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ....

ਸ੍ਰੀ ਫਤਿਹਗੜ੍ਹ ਸਾਹਿਬ, 29 ਦਸੰਬਰ 2024 (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲਾ ਸਿਹਤ ਵਿਭਾਗ ਵੱਲੋਂ ਸ਼ਹੀਦੀ ਸਭਾ ਤੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ 24 ਘੰਟੇ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਭਾ ਦੇ ਖੇਤਰ ਵਿੱਚ ਸਿਹਤ ਵਿਭਾਗ ਵੱਲੋਂ ਪਹਿਲਾਂ 07 ਆਰਜੀ ਡਿਸਪੈਂਸਰੀਆਂ ਸਥਾਪਿਤ ਕੀਤੀਆਂ ਸਨ ,ਪਰ ਸੰਗਤਾਂ ਦੀ ਬਹੁਤਾਤ ਨੂੰ ਦੇਖਦੇ ਹੋਏ ਮੌਕੇ ਤੇ ਇੱਕ....

ਲੁਧਿਆਣਾ, 28 ਦਸੰਬਰ 2024 : ਕ੍ਰਾਈਮ ਬਰਾਂਚ 1 ਦੀ ਟੀਮ ਨੇ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਚੋਂ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਸ਼ੋਕ ਨਗਰ ਖਜੂਰ ਚੌਂਕ ਸਲੇਮ ਟਾਬਰੀ ਦੇ ਵਾਸੀ ਕੰਵਰਪਾਲ ਸਿੰਘ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਦੇ ਸੀਨੀਅਰ ਪੁਲਿਸ ਅਫਸਰ ਸ਼ੁਭਮ ਅਗਰਵਾਲ ਵੱਲੋਂ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਦੇ ਸਲੇਮ....

ਫਤਹਿਗੜ੍ਹ ਸਾਹਿਬ, 28 ਦਸੰਬਰ 2024 : ਛੋਟੇ ਸਾਹਿਬਜ਼ਾਦਿਆਂ ਅਮਰ ਸ਼ਹੀਦ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹੀਦੀ ਨੂੰ ਮਸਰਪਿਤ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ....

ਪੰਜਾਬੀ ਯੂਨੀਵਰਸਿਟੀ ਵਿਖੇ ’ਇੰਡੀਅਨ ਹਿਸਟਰੀ ਕਾਂਗਰਸ’ ਦਾ 83ਵਾਂ ਸੈਸ਼ਨ ਸ਼ੁਰੂ ‘ਇੰਡੀਅਨ ਹਿਸਟਰੀ ਕਾਂਗਰਸ’ ਇਤਿਹਾਸ ਨੂੰ ਨਿਰਪੱਖਤਾ ਨਾਲ ਸਮਝਣ ਵਾਲਾ ਵੱਕਾਰੀ ਮੰਚ: ਪ੍ਰੋ. ਨਰਿੰਦਰ ਕੌਰ ਮੁਲਤਾਨੀ ਪਟਿਆਲਾ, 28 ਦਸੰਬਰ 2024 : ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਦੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ ਸਮਝਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ਉੱਤੇ ਹੈ ਅਤੇ....

ਦਿੜਬਾ ਨੇੜ੍ਹੇ ਸੂਲਰ ਘਾਟ ਵਿਖੇ ਚੱਲ ਰਹੀਆਂ ਚੱਕੀਆਂ ਦਾ ਜਾਇਜ ਲੈਣ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ, 28 ਦਸੰਬਰ 2024 : ਦਿੜਬਾ ਨੇੜ੍ਹੇ ਸੂਲਰ ਘਾਟ ਵਿਖੇ ਚੱਲ ਰਹੀਆਂ ਚੱਕੀਆਂ ਦਾ ਜਾਇਜ ਲੈਣ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਪੁਰਾਤਨ ਚੱਕੀਆਂ ਨੂੰ ਸੰਭਾਲ ਕੇ ਰੱਖਣਾ ਜਿੱਥੇ ਸਾਡੇ ਵਿਰਸੇ ਦੀ ਯਾਦ ਦਿਲਾਉਂਦਾ ਹੈ ਉੱਥੇ ਹੀ ਚੰਗੀ ਕਿਸਮ ਦਾ ਆਟਾ ਖਾਣ ਨੂੰ ਮਿਲਦਾ ਹੈ, ਜਿਹੜਾ ਕਿ ਸਾਡੀ ਸਿਹਤ ਲਈ ਬਹੁਤ ਗੁਣਾਕਰੀ ਹੁੰਦਾ ਹੈ। ਚੱਕੀਆਂ ਦੀ ਤੇ ਨਹਿਰੀ....

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਫ਼ਤਹਿਗੜ੍ਹ ਸਾਹਿਬ, 24 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮਪਿਤਾ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ 07 ਤੇ 09 ਸਾਲ ਦੀ ਉਮਰ ਵਿੱਚ ਦਿੱਤੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ....

ਮਾਨਸਾ, 28 ਦਸੰਬਰ, 28 ਦਸੰਬਰ 2024 : ਮਾਨਸਾ ਦੇ ਸਾਰੇ ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵੱਲੋਂ 30 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਮੁੱਖ ਰੱਖ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਿਲ੍ਹਾ ਪ੍ਰਾਈਵੇਟ ਬੱਸ ਅਪਰੇਟਰਜ ਯੂਨੀਅਨ ਵੱਲੋਂ ਕੀਤੀ ਗਈ ਹੈ। ਉਸ ਦਿਨ ਸਾਰੀ ਟਰਾਸਪੋਰਟ ਬੰਦ ਰਹੇਗੀ। ਇਹ ਜਾਣਕਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਵਲੋਂ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਦਿੱਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਫੈਸਲਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 'ਮੇਰੇ ਭਾਰਤ ਲਈ ਨੌਜਵਾਨ ਅਤੇ ਡਿਜੀਟਲ ਸਾਖਰਤਾ' ਵਿਸ਼ੇ 'ਤੇ 23 ਤੋਂ 29 ਦਸੰਬਰ, 2024 ਤੱਕ ਸੱਤ ਰੋਜ਼ਾ ਐਨਐਸਐਸ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿੱਚ ਵਾਈਸ ਚਾਂਸਲਰ ਪ੍ਰੋ: ਪ੍ਰਿਤ ਪਾਲ ਸਿੰਘ ਅਤੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸੁਖਵਿੰਦਰ ਸਿੰਘ ਬਿਲਿੰਗ ਹਾਜ਼ਰ ਸਨ। ਇਹ ਕੈਂਪ ਭਾਈਚਾਰਕ ਸੇਵਾ, ਡਿਜੀਟਲ ਸਾਖਰਤਾ ਅਤੇ....

ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਕੀਤਾ ਸਤਿਕਾਰ ਭੇਟ ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਸਤਿਕਾਰਯੋਗ ਮਾਤਾ ਗੁਜਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਅੱਜ ਲੱਖਾਂ ਸੰਗਤਾਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ। ਪੁਰਾਤਨ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ....