ਲੁਧਿਆਣਾ, 25 ਦਸੰਬਰ 2024 : ਲੁਧਿਆਣਾ ਪੁਲਿਸ ਨੇ ਇਕ ਕਮਰੇ 'ਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਸ ਨੂੰ ਇਸ ਗੱਲ ਦੀ ਸੂਚਨਾ ਆਸ-ਪਾਸ ਦੇ ਲੋਕਾਂ ਤੋਂ ਮਿਲੀ ਜਦੋਂ ਉਨ੍ਹਾਂ ਨੂੰ ਲਾਸ਼ ਦੀ ਬਦਬੂ ਆਈ। ਮੌਕੇ 'ਤੇ ਪੁੱਜੀ ਪੁਲਸ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਕੀਤਾ, ਜਿਸ ਤੋਂ ਬਾਅਦ ਪੁਲਸ ਨੂੰ ਮੰਜੇ 'ਤੇ ਬੁਰੀ ਹਾਲਤ 'ਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ....
ਮਾਲਵਾ

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਹਰਪ੍ਰੀਤ ਗੁੱਜਰਵਾਲ) : ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਦੇ ਸ੍ਰੀ ਆਖੰਡ ਪਾਠ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਇਸ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ ਸ਼ਹੀਦੀ ਸਭਾ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ....

ਖੰਨਾ, 25 ਦਸੰਬਰ 2024 : ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਨਤਮਸਤਕ ਹੋ ਵਾਪਸ ਆ ਰਹੀ ਸੰਗਤ ਨਾਲ ਖੰਨਾ ਦੇ ਪਿੰਡ ਭਾਦਲਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਉਰਫ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ਚ 10 ਤੋਂ ਵੱਧ ਸ਼ਰਧਾਲੂ ਜਖਮੀ ਹੋਏ। ਮੰਡੀ ਗੋਬਿੰਦਗੜ੍ਹ....

ਸਰਹਿੰਦ, 25 ਦਸੰਬਰ 2024 : ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੇ ਟਰੈਫਿਕ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਸਾਂਝੀ ਕੀਤੀ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪਟਿਆਲਾ, ਸਰਹਿੰਦ, ਮੰਡੀ ਗੋਬਿੰਦਗੜ੍ਹ....

ਪੰਜ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਂਉਦੀ ਹੈ ਪੈਂਟਾਵੇਲੈਂਟ ਵੈਕਸੀਨ ਬਰਨਾਲਾ, 24 ਦਸੰਬਰ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਪੈਂਟਾਵੇਲੈਂਟ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਮਿਤੀ 31 ਦਸੰਬਰ 2024 ਤੱਕ ਚਲਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਪੈਂਟਾਵੇਲੈਂਟ ਵੈਕਸੀਨ ਪੰਜ ਮਾਰੂ ਬਿਮਾਰੀਆਂ ਤੋਂ....

ਬਰਨਾਲਾ, 24 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ....

ਬਰਨਾਲਾ, 24 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ ਜਮਾਂ ਕਰਵਾਉਣ। ਉਹਨਾਂ ਕਿਹਾ ਕਿ ਜ਼ਿਲਾ ਬਰਨਾਲਾ ਅੰਦਰ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕ ਅਤੇ ਘਰੇਲੂ ਨੌਕਰ ਰੱਖਣ ਵਾਲੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ....

ਸੰਘੇੜਾ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਸੁਸ਼ਾਸਨ ਹਫ਼ਤਾ ਮਨਾਇਆ ਗਿਆ ਬਰਨਾਲਾ, 24 ਦਸੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ 'ਚ ਸੁਸ਼ਾਸਨ ਹਫਤੇ ਤਹਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਅਤੇ ਬਾਲ ਵਿਕਾਸ ਦਫਤਰ ਸਹਿਣਾ ਵੱਲੋਂ ਪਿੰਡ ਤਾਜੋਕੇ ਵਿਖੇ ਸਰਪੰਚਾਂ ਅਤੇ ਪੰਚਾਂ ਨੂੰ ਪੰਜਾਬ ਸਰਕਾਰ ਦੀ ਵੱਖ ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਆਮ....

ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ ਲੁਧਿਆਣਾ, 24 ਦਸੰਬਰ 2024 : ਨਗਰ ਨਿਗਮ ਲੁਧਿਆਣਾ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਇਹ ਖਬਰਾਂ ਚੱਲ ਰਹੀਆਂ ਸਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਮਿਲ ਕੇ ਆਪਣਾ ਮੇਅਰ ਬਣਾ ਸਕਦੇ ਹਨ ਪਰ ਹੁਣ ਇਨ੍ਹਾਂ ਖਬਰਾਂ ਨੂੰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿਰਾਮ ਲਗਾ ਦਿੱਤਾ ਹੈ। ਰਵਨੀਤ ਸਿੰਘ ਬਿਟੂ ਨੇ ਐਕਸ ’ਤੇ ਪੋਸਟ ਸ਼ੇਅਰ....

ਫ਼ਿਰੋਜ਼ਪੁਰ, 24 ਦਸੰਬਰ 2024 : ਫ਼ਿਰੋਜ਼ਪੁਰ ਦੇ ਪਿੰਡ ਮਮਦੋਟ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, 23 ਸਾਲਾ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਜਿਹੀ ਘਿਨੌਣੀ ਹਰਕਤ ਨੂੰ ਪਿੰਡ ਦੇ ਹੀ ਦੋ ਲੜਕਿਆਂ ਨੇ ਅੰਜਾਮ ਦਿੱਤਾ ਹੈ। ਗੈਂਗਰੇਪ ਤੋਂ ਬਾਅਦ ਮੁਲਜ਼ਮ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ। ਫਿਲਹਾਲ ਪੀੜਤਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ....

ਰੋਪੜ, 24 ਦਸੰਬਰ 2024 : ਰੋਪੜ ਪੁਲਿਸ ਨੇ 10 ਤੋਂ ਵੱਧ ਕਤਲ ਕਰਨ ਵਾਲੇ ਸੀਰੀਅਲ ਕਿਲਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਸਮਲਿੰਗੀ ਹੈ ਅਤੇ ਉਸ ਦਾ ਸ਼ਿਕਾਰ ਸੜਕਾਂ ‘ਤੇ ਘੁੰਮ ਰਹੇ ਲੋਕ ਸਨ। ਪੁਲੀਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਪਹਿਲਾਂ ਉਹ ਨੌਜਵਾਨਾਂ ਨਾਲ ਸਰੀਰਕ ਸਬੰਧ ਬਣਾਉਂਦਾ ਸੀ, ਇਸ ਤੋਂ ਬਾਅਦ ਉਹ ਉਨ੍ਹਾਂ ਨੂੰ ਲੁੱਟਦਾ ਸੀ ਅਤੇ ਫਿਰ ਉਨ੍ਹਾਂ ਦਾ ਕਤਲ ਕਰਦਾ ਸੀ। ਰੋਪੜ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੁਲਜ਼ਮ ਰਾਮ ਸਰੂਪ ਉਰਫ ਸੋਢੀ ਨੇ....

ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਚਿੱਤਰ, ਸ਼ਾਲ, ਮੈਡਲ ਪਾ ਕੇ ਕੀਤਾ ਸਨਮਾਨਿਤ ਮੁੱਲਾਂਪੁਰ ਦਾਖਾ, 24 ਦਸੰਬਰ : ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ "ਸ਼ਬਦ ਪ੍ਰਕਾਸ਼ ਅਜਾਇਬ ਘਰ" ਦੇ ਦਰਸ਼ਨ ਕਰਨ ਲਈ ਐਨ.ਆਰ.ਆਈ. ਮੁਖਤਿਆਰ ਕੌਰ ਸਿੱਧੂ, ਨਿਰਮਲ ਸਿੰਘ ਯੂ.ਐੱਸ.ਏ., ਟੋਨੀ ਗਰੇਵਾਲ ਕੈਨੇਡਾ ਪੋਤਰਾ ਉੱਘੇ ਸਮਾਜਸੇਵੀ, ਅਰਜਨ ਸਿੰਘ ਗਰੇਵਾਲ, ਬਲਰਾਜ ਸਿੰਘ ਸਿੱਧੂ, ਕੁਲਵਿੰਦਰ ਕੌਰ ਸਿੱਧੂ ਯੂ.ਐੱਸ.ਏ., ਵਿਪਨਦੀਪ ਕੌਰ ਕੈਨੇਡਾ, ਜਸਨੂਰ ਕੌਰ ਕੈਨੇਡਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਸਮੇਂ....

ਲੁਧਿਆਣਾ 24 ਦਸੰਬਰ, 2024 : ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ Tਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਸਬੰਧੀT ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਕੋਰਸ ਵਿੱਚ 9 ਸਿਖਿਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਕਿਸਾਨ ਵੀਰ....

ਲੁਧਿਆਣਾ 24 ਦਸੰਬਰ, 2024 : ਬੀਤੇ ਦਿਨੀਂ ਪੀ.ਏ.ਯੂ. ਵਿਚ ਏ ਐੱਸ ਏ ਆਰ (ਕਲੀਨ ਏਅਰ ਪੰਜਾਬ) ਦੇ ਸਹਿਯੋਗ ਨਾਲ ਪੀ.ਏ.ਯੂ. ਨੇ ਸਥਿਰ ਖੇਤੀ ਅਤੇ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਵਿਚਾਰ-ਚਰਚਾ ਦਾ ਆਯੋਜਨ ਪਾਲ ਆਡੀਟੋਰੀਅਮ ਵਿਚ ਕੀਤਾ| ਇਸ ਵਿਚ ਪੰਜਾਬ ਦੇ 23 ਜ਼ਿਲ਼੍ਹਿਆਂ ਦੇ ਅਗਾਂਹਵਧੂ ਕਿਸਾਨ ਸ਼ਾਮਿਲ ਹੋਏ| ਪੀ.ਏ.ਯੂ. ਦੀ ਤਰਫੋਂ ਮੁੱਖ ਮਹਿਮਾਨ ਵਜੋਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨਾਲ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਤੋਂ....

25 ਕੰਪਿਊਟਰਾਂ ਨਾਲ ਲੈਸ ਲੈਬ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਲੁਧਿਆਣਾ, 24 ਦਸੰਬਰ 2024 : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ, ਪਿੰਡ ਸਸਰਾਲੀ ਕਲੋਨੀ, ਮਾਂਗਟ-2, ਲੁਧਿਆਣਾ ਵਿਖੇ 25 ਕੰਪਿਊਟਰਾਂ ਨਾਲ ਲੈਸ ਲੈਬ ਦਾ ਉਦਘਾਟਨ ਕੀਤਾ ਗਿਆ। ਵੀ.ਐਸ.ਐਸ.ਐਲ. ਵੱਲੋਂ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਦਿਸ਼ਾ ਪ੍ਰੋਜੈਕਟ ਅਧੀਨ ਲੈਬ ਸਥਾਪਿਤ ਕੀਤੀ ਗਈ ਹੈ। ਉਦਘਾਟਨ ਮੌਕੇ ਵਰਧਮਾਨ ਤੋਂ ਸੀਨੀਅਰ ਮੈਨੇਜਰ ਐਡਮਿਨ....