ਮਾਲਵਾ

ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਸ਼੍ਰੀ ਫ਼ਤਹਿਗੜ੍ਹ ਸਾਹਿਬ, 24 ਦਸੰਬਰ 2024 : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਨੇੜੇ ਸਥਿਤ ਟਿੱਲੇ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।....
ਅਸਲਾ ਲਾਇਸੰਸ ਧਾਰਕ ਈ-ਸੇਵਾ ਪੋਰਟਲ ਵਿੱਚ 31 ਦਸੰਬਰ ਤੱਕ ਅਸਲਾ ਲਾਇਸੰਸ ਆਨਲਾਈਨ ਕਰਵਾਉਣ
ਅਸਲਾ ਲਾਇਸੰਸ ਆਨਲਾਈਨ ਕਰਵਾਉਣਾ ਲਾਜ਼ਮੀ, ਸਮੂਹ ਅਸਲਾ ਲਾਇਸੰਸ ਧਾਰਕ ਕਰਨ ਹੁਕਮਾਂ ਦੀ ਪਾਲਣਾ-ਵਧੀਕ ਡਿਪਟੀ ਕਮਿਸ਼ਨਰ ਮੋਗਾ, 24 ਦਸੰਬਰ 2024 : ਜ਼ਿਲ੍ਹਾ ਮੋਗਾ ਦੇ ਸਮੂਹ ਅਸਲਾ ਲਾਇਸੰਸ ਧਾਰਕ ਜਿਹਨਾਂ ਨੇ ਸਤੰਬਰ-2019 ਤੋਂ ਹੁਣ ਤੱਕ ਆਪਣੇ ਅਸਲਾ ਲਾਇਸੰਸਾਂ ਨਾਲ ਸਬੰਧਤ ਸੇਵਾਵਾਂ ਬਾਰੇ ਈ-ਸੇਵਾ ਪੋਰਟਲ ਰਾਹੀਂ ਅਰਜੀ ਨਹੀਂ ਦਿੱਤੀ ਜਾਂ ਅਪਡੇਟ ਨਹੀਂ ਕਰਵਾਇਆ, ਉਹਨਾਂ ਅਸਲਾ ਲਾਇਸੰਸ ਧਾਰਕਾਂ ਨੂੰ ਆਪਣਾ ਅਸਲਾ-ਲਾਇਸੰਸ ਈ-ਸੇਵਾ ਪੋਰਟਲ ਵਿੱਚ ਅਪਲਾਈ ਕਰਕੇ, ਆਨਲਾਈਨ ਕਰਵਾਉਣਾ ਲਾਜ਼ਮੀ ਹੈ। ਇਸਦੀ ਆਖਰੀ....
ਪਿੰਡ ਘੁਗਿਆਣਾ ਵਿਖੇ ਅਸਕੈਡ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਕੈਂਪ ਲਗਾਇਆ
ਫਰੀਦਕੋਟ 24 ਦਸੰਬਰ 2024 : ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਦੀ ਯੋਗ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਘੁਗਿਆਣਾ ਵਿਖੇ ਅਸਕੈਡ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਫ਼ਰੀਦਕੋਟ ਡਾ. ਰਾਜਦੀਪ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪਸ਼ੂ-ਪਾਲਕਾਂ ਨੂੰ ਜਾਣਕਾਰੀ ਦਿੱਤੀ, ਨਾਲ ਹੀ ਮੂੰਹ ਖੁਰ, ਗਲ ਘੋਟੂ ਅਤੇ ਪੀ.ਪੀ. ਆਰ. ਵੈਕਸੀਨ ਲਗਵਾਉਣ ਲਈ ਪਸ਼ੂ....
ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਦੀ ਕੀਤੀ ਰੀਵਿਊ ਮੀਟਿੰਗ
ਫਰੀਦਕੋਟ 24 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 75 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ....
ਪਿੰਡ ਘੁਗਿਆਣਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਆਯੋਜਿਤ
ਫਰੀਦਕੋਟ 24 ਦਸੰਬਰ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਪਿੰਡ ਘੁਗਿਆਣਾ ਵਿਖੇ ਦੀ ਘੁਗਿਆਣਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿੱਚ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਸਾਂਝੇ ਤੌਰ ਤੇ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਬਾਗਬਾਨੀ ਵਿਭਾਗ ਵੱਲੋਂ ਬਾਗਬਾਨੀ ਨਾਲ ਸਬੰਧਤ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਬਾਗਬਾਨੀ ਮਿਸ਼ਨ ਤਹਿਤ ਨਵਾਂ ਬਾਗ....
ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰ ਫ਼ਤਹਿਗੜ੍ਹ ਸਾਹਿਬ, 23 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ....
7ਵੀਂ ਜਮਾਤ ਦਾ ਵਿਦਿਆਰਥੀ ਕਰੰਟ ਲੱਗਣ ਕਾਰਨ ਬੁਰੀ ਤਰਾਂ ਝੁਲਸਿਆ 
ਲੁਧਿਆਣਾ, 23 ਦਸੰਬਰ : ਲੁਧਿਆਣਾ ਦੇ ਢੰਡਾਰੀ ਖੁਰਦ ‘ਚ ਇਕ ਛੱਤ ‘ਤੇ ਖੇਡ ਰਹੇ ਬੱਚੇ ਨੂੰ ਅਚਾਨਕ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਕਰੰਟ ਲੱਗ ਗਿਆ। ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਰੌਲਾ ਸੁਣ ਕੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਉਸ ਦੀ ਹਾਲਤ ਵਿਗੜਦੀ ਦੇਖ ਡਾਕਟਰਾਂ ਨੇ ਉਸ ਨੂੰ ਤੁਰੰਤ ਪੀਜੀਆਈ ਰੈਫਰ ਕਰ ਦਿੱਤਾ। ਜ਼ਖਮੀ ਵਿਦਿਆਰਥੀ ਦਾ ਨਾਂ ਵਿਸ਼ਾਲ (14) ਹੈ। ਵਿਸ਼ਾਲ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਸ਼ਾਲ....
ਅਸਲਾ ਲਾਇਸੰਸ ਧਾਰਕ ਲਾਇਸੰਸ ਸਬੰਧੀ ਲੋੜੀਂਦੀਆਂ ਸੇਵਾਵਾਂ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਵਿਖੇ ਈ-ਸੇਵਾ ਪੋਰਟਲ ਤੇ ਤੁਰੰਤ ਅਪਲਾਈ ਕਰਨ : ਵਧੀਕ ਜ਼ਿਲ੍ਹਾ ਮੈਜਿਸਟਰੇਟ
ਅਸਲਾ ਲਾਇਸੰਸ ਧਾਰਕ ਲਾਇਸੰਸ ਨੂੰ ਅਪੀਲ ਈ-ਸੇਵਾ ਪੋਰਟਲ 'ਤੇ ਅਸਲੇ ਸਬੰਧੀ ਸੇਵਾ ਨਾ ਲੈਣ ਵਾਲੇ 31 ਦਸੰਬਰ ਤੱਕ ਲੋੜੀਂਦੀਆਂ ਸੇਵਾ ਲਈ ਅਪਲਾਈ ਕਰਨ ਮਾਲੇਰਕੋਟਲਾ 23 ਦਸੰਬਰ 2024 : ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਅਸਲਾ ਲਾਇਸੰਸ ਧਾਰਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ ।ਜਿਨ੍ਹਾਂ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਨ੍ਹਾਂ ਅਸਲਾ ਲਾਇਸੰਸ ਧਾਰਕਾਂ ਵੱਲੋਂ ਸਤੰਬਰ 2019 ਤੋਂ ਬਾਅਦ....
ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 26 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 23 ਦਸੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸਦੀ ਲਗਾਤਾਰਤਾ ਵਿੱਚ 26 ਦਸੰਬਰ 2024 ਦਿਨ ਵੀਰਵਾਰ ਨੂੰ ਇੱਕ ਪ੍ਰਾਈਵੇਟ ਕੰਪਨੀ ਭਾਰਤ ਫਾਇਨੈਂਸ਼ੀਅਲ ਇੰਕਲੂਜ਼ਨ ਲਿ. ਦੁਆਰਾ ਇੱਕ ਪਲੇਸਮੈਂਟ ਕੈਂਪ....
ਪ੍ਰਸ਼ਾਸ਼ਨ ਗਾਓਂ ਕੀ ਓਰ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੁੱਡ ਗਵਰਨੈਂਸ ਵਰਕਸ਼ਾਪ ਦਾ ਆਯੋਜਨ
24 ਦਸੰਬਰ ਤੱਕ ਮਨਾਇਆ ਜਾ ਰਿਹਾ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਸਹਾਇਕ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਨੂੰ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਮੋਗਾ, 23 ਦਸੰਬਰ 2024 : ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 24 ਦਸੰਬਰ ਤੱਕ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ "....
ਪਰਾਲੀ ਪ੍ਰਬੰਧਨ: ਡਿਪਟੀ ਕਮਿਸ਼ਨਰ ਵਲੋਂ ਬਿਹਤਰੀਨ ਸੇਵਾਵਾਂ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ
ਜ਼ਿਲ੍ਹਾ ਬਰਨਾਲਾ ਵਿੱਚ ਸਾਂਝੇ ਯਤਨਾਂ ਸਦਕਾ ਪਰਾਲੀ ਦੇ ਕੇਸ 88 ਫੀਸਦੀ ਘਟੇ: ਡਿਪਟੀ ਕਮਿਸ਼ਨਰ ਬਰਨਾਲਾ, 23 ਦਸੰਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਖੇਤੀਬਾੜੀ ਸਣੇ ਵੱਖ ਵੱਖ ਵਿਭਾਗਾਂ ਵਲੋਂ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਦਿੱਤੇ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਸਾੜਨ ਦੇ ਕੇਸ ਪਿਛਲੇ ਸਾਲ ਦੇ ਮੁਕਾਬਲੇ 88 ਫੀਸਦੀ ਘਟੇ ਹਨ ਅਤੇ ਜ਼ਿਲ੍ਹਾ ਪਰਾਲੀ ਪ੍ਰਬੰਧਨ ਵਿਚ ਸੂਬੇ ਦੇ ਮੋਹਰੀ ਜ਼ਿਲ੍ਹਿਆਂ ਵਿਚ ਸ਼ਾਮਲ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈ ਏ....
ਜਿਲ੍ਹੇ ਵਿੱਚ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਲਗਾਏ ਜਾ ਰਹੇ ਹਨ ਕੈਂਪ : ਵਿਨੀਤ ਕੁਮਾਰ
ਪੀ.ਜੀ.ਆਰ.ਐੱਸ ਪੋਰਟਲ 'ਤੇ ਵੀ ਕੀਤਾ ਜਾ ਰਿਹਾ ਸ਼ਿਕਾਇਤਾਂ ਦਾ ਨਿਪਟਾਰਾ ਫਰੀਦਕੋਟ, 23 ਦਸੰਬਰ 2024 : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਅਧੀਨ 24 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ....
ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ 24 ਦਸੰਬਰ ਨੂੰ ਲੱਗੇਗਾ ਸੁਵਿਧਾ ਕੈਂਪ : ਵਿਨੀਤ ਕੁਮਾਰ
ਫ਼ਰੀਦਕੋਟ 23 ਦਸੰਬਰ, 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਮਿਤੀ 24 ਦਸੰਬਰ ਨੂੰ ਸਵੇਰੇ 09.00 ਵਜੇ ਤੋਂ 11.00 ਵਜੇ ਤੱਕ ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ....
ਫ਼ਾਜ਼ਿਲਕਾ ਪੁਲਿਸ ਅਤੇ ਬੀਐਸਐਫ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3.5 ਕਰੋੜ ਦੀ ਹੈਰੋਇਨ ਬਰਾਮਦ 
ਫ਼ਾਜ਼ਿਲਕਾ, 22 ਦਸੰਬਰ 2024 : ਫ਼ਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਾਂਝੇ ਸਰਚ ਓਪਰੇਸ਼ਨ ਦੇ ਜ਼ਰੀਏ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਅਭਿਆਨ ਦੌਰਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਹਸਤਾ ਕਲਾਂ ਦੇ ਖੇਤਰ ਵਿੱਚੋਂ 532 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਕਾਰਵਾਈ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਅਤੇ ਨਸ਼ੇ ਖਿਲਾਫ ਜੰਗ ਵਿੱਚ ਇੱਕ ਹੋਰ ਮਜ਼ਬੂਤ ਕਦਮ ਹੈ। ਫਾਜ਼ਿਲਕਾ ਦੇ....
ਸੋਹਾਣਾ ‘ਚ ਡਿੱਗੀ ਇਮਾਰਤ ਦੇ ਮਲਬੇ ‘ਚੋਂ ਇਕ ਹੋਰ ਲਾਸ਼ ਕੱਢੀ ਗਈ, ਮ੍ਰਿਤਕਾਂ ਦੀ ਗਿਣਤੀ ਹੋਈ 2
ਮੋਹਾਲੀ, 22 ਦਸੰਬਰ 2024 : ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ ਐਸਡੀਐਮ ਦਮਨਦੀਪ ਕੌਰ ਵੱਲੋਂ ਕੀਤੀ ਗਈ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਜ਼ਿਕਰਯੋਗ ਹੈ ਕਿ ਬੀਤੀ ਰਾਤ ਨੂੰ ਐਨਡੀਆਰਐਫ ਵੱਲੋਂ ਲੜਕੀ ਨੂੰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਮ੍ਰਿਤਕ....