ਫਰੀਦਕੋਟ 17 ਜੁਲਾਈ 2024 ; ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ । ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ ਕਿਸਾਨਾਂ ਦੇ ਈ-ਕੇਵਾਈਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ 76 % ਈ ਕੇ ਵੀ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈl ਭਾਰਤ ਸਰਕਾਰ ਵਲੋਂ ਇਸ ਸਕੀਮ....
ਮਾਲਵਾ
ਫਰੀਦਕੋਟ, 17 ਜੁਲਾਈ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਭਾਈਚਾਰਕ ਸਾਂਝ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਟੀ.ਬੀ ਫੋਰਮ ਦੀ ਮੀਟਿੰਗ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਉਨ੍ਹਾਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਦਿੱਤੀਆਂ ਜਾ ਰਹੀਆਂ ਟੀ.ਬੀ ਸੇਵਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਵਿਵੇਕ ਰਜੌਰਾ, ਜਿਲ੍ਹਾ ਟੀਬੀ ਅਫਸਰ ਡਾ ਸਰਵਦੀਪ....
ਗ੍ਰੀਨ ਐਵੀਨਿਊ ਕਾਲੋਨੀ ਵਿਖੇ ਪੌਦੇ ਲਗਾ ਗਏ ਬਰਨਾਲਾ ਪ੍ਰੈਸ ਕਲੱਬ ਵੱਲੋਂ ਕੀਤੀ ਗਈ ਸ਼ੁਰੂਆਤ, ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਵੀ ਕੀਤੀ ਜਾਵੇਗੀ ਬਰਨਾਲਾ, 17 ਜੁਲਾਈ 2024 ; ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਸੰਦੀਪ ਕੁਮਾਰ ਮਲਿਕ ਐੱਸ.ਐੱਸ.ਪੀ. ਬਰਨਾਲਾ ਨੇ ਗ੍ਰੀਨ ਐਵੀਨਿਊ ਕਾਲੋਨੀ ਵਿਖੇ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ। ਬਰਨਾਲਾ ਪ੍ਰੈਸ ਕਲੱਬ ਵੱਲੋਂ ਕਚਹਿਰੀ ਚੌਂਕ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਂਕ ਤੱਕ ਸੜਕ ਦੇ ਦੋਨੋ ਪਾਸੇ ਬੂਟੇ ਲਗਾਏ....
ਜ਼ਿਲ੍ਹੇ ‘ਚ 5 ਲੱਖ ਪੌਦੇ ਲਗਾਉਣ ਦਾ ਟੀਚਾ ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਸਥਾਨਾਂ ‘ਤੇ ਲਗਾਏ ਜਾ ਰਹੇ ਨੇ ਬੂਟੇ ਸਾਰੇ ਵਿਭਾਗਾਂ ਨੂੰ ਆਪਣੇ ਟੀਚੇ ਪੂਰੇ ਕਰਨ ਦੀ ਹਦਾਇਤ ਜਲ ਸ਼ਕਤੀ ਮਿਸ਼ਨ ਤਹਿਤ ਵੀ ਲਗਾਏ ਜਾਣਗੇ ਪਿੰਡਾਂ ‘ਚ ਖ਼ਾਲੀ ਥਾਵਾਂ ਉੱਤੇ ਪੌਦੇ ਬਰਨਾਲਾ, 17 ਜੁਲਾਈ 2024 ; ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ‘ਚ ਲਗਭਗ 5 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂਜੋ ਹਰਿਆਵਲ ਵਧਾਈ ਜਾਵੇ। ਇਸ....
ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਸਾਰੇ ਸਕੂਲਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਦੀਆਂ ਇਮਾਰਤਾਂ ਅਸੁਰੱਖਿਅਤ ਐਲਾਨੀਆਂ ਗਈਆਂ ਹਨ ਲੁਧਿਆਣਾ, 17 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਦਵਈ ਨਗਰ ਅਤੇ ਮਿਲਰ ਗੰਜ ਵਿੱਚ ਆਗਾਮੀ ਸਕੂਲ ਆਫ ਐਮੀਨੈਂਸ ਦੇ ਕੰਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ ਅਤੇ....
ਲੁਧਿਆਣਾ, 17 ਜੁਲਾਈ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੀ ਹੱਦਬੰਦੀ ਮੁਕੰਮਲ ਕਰਕੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਮੀਟਿੰਗ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਡਰੇਨੇਜ ਵਿਭਾਗ ਤੋਂ....
ਫਾਜ਼ਿਲਕਾ, 17 ਜੁਲਾਈ 2024 ; ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀ.ਜੀ.ਪੀ ਪੰਜਾਬ ਸ੍ਰੀ ਗੋਰਵ ਯਾਦਵ ਦੀ ਯੋਗ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ 2024 ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਇਸ....
ਫਾਜਿਲਕਾ 17 ਜੁਲਾਈ 2024 : ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ ਸਵਾਗਤ ਕੀਤਾ ਅਤੇ ਬਾਗਬਾਨਾਂ ਨੂੰ ਬਾਗਬਾਨੀ ਮਹਿਕਮੇ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਗਬਾਨੀ ਸਹਾਇਕ ਧੰਦੇ ਅਪਣਾਉਣ ਵੱਲ ਪ੍ਰੇਰਿਤ ਕੀਤਾ। ਡਾ. ਸੰਧੂ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਨਵੇਂ ਲਗਾਉਣ ਤੇ....
ਫਾਜ਼ਿਲਕਾ, 17 ਜੁਲਾਈ 2024 ; ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ....
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨੂੰ ਮਿਲ ਕੇ ਸਰਹੱਦੀ ਕਿਸਾਨਾਂ ਦਾ ਮਸਲਾ ਕਰਵਾਇਆ ਹੱਲ ਫਾਜਿਲਕਾ 17 ਜੁਲਾਈ 2024 : ਫਾਜ਼ਿਲਕਾ ਦੇ ਸਰਹੱਦੀ ਕਿਸਾਨਾਂ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਉਹਨਾਂ ਨੂੰ ਦੱਸਿਆ ਕਿ ਸਰਹੱਦੀ ਪਿੰਡਾਂ ਚ ਜਿਨਾਂ....
ਫਾਜ਼ਿਲਕਾ, 17 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਇੱਥੇ ਆਮ ਲੋਕਾਂ ਦੀ ਸਹੁਲਤ ਲਈ ਵੱਖ ਵੱਖ ਵਿਭਾਗਾਂ ਦੇ ਸਿਕਾਇਤ ਨੰਬਰਾਂ ਸਮੇਤ ਹੜ੍ਹ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਇੰਨ੍ਹਾਂ ਨੰਬਰਾਂ ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਜਾਂ ਸਬੰਧਤ ਜਾਣਕਾਰੀਆਂ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01638....
ਅਧਿਕਾਰੀਆਂ ਨਾਲ ਕੀਤੀ ਬੈਠਕ ਪੀਣ ਦੇ ਪਾਣੀ ਵਿਚ ਸੀਵਰੇਜ ਦੇ ਪਾਣੀ ਮਿਲਾਵਟ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ ਜਾਰੀ ਫਾਜ਼ਿਲਕਾ, 17 ਜੁਲਾਈ 2024 : ਜ਼ਿਲ੍ਹੇ ਵਿਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਉਂਸਪਲ ਕਮੇਟੀਆਂ ਆਪੋ....
ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪ੍ਰਸ਼ਾਸ਼ਣ ਅਤੇ ਸਿਹਤ ਵਿਭਾਗ ਚੌਕਸ: ਡਾ ਸੇਨੂੰ ਦੁੱਗਲ ਦਸਤਾਂ ਦਾ ਸਮੇਂ ਸਿਰ ਇਲਾਜ ਕਰਨ ਨਾਲ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ ਸਿਹਤ ਵਿਭਾਗ ਫਾਜਿਲਕਾ 31 ਅਗਸਤ ਤੱਕ ਮਨਾ ਰਿਹਾ ਹੈ ਸਟਾਪ ਡਾਇਰੀਆਂ ਮੁਹਿੰਮ: ਡਾ ਚੰਦਰ ਸ਼ੇਖਰ ਕੱਕੜ ਫਾਜਿਲਕਾ 17 ਜੁਲਾਈ 2024 : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ....
ਫਾਜ਼ਿਲਕਾ, 17 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ....
ਫਾਜ਼ਿਲਕਾ 17 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿੱਚ ਇਸ ਸਾਲ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਦੇ ਲਈ ਅੱਜ ਉਹਨਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪੌਦੇ ਲਾਉਣ ਦੀ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਖਾਲੀ ਥਾਵਾਂ ਤੇ ਪੌਦੇ ਲਗਾਏ ਜਾ....