ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋਈਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਕੋਟਕਪੂਰਾ 17 ਦਸਬੰਰ 2024 : 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਅੰਡਰ -17 ਲੜਕੇ ਅਤੇ ਲੜਕੀਆਂ ਅੱਜ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਈਆਂ ਹਨ। ਜਿੰਨਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖੇਡਾਂ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਦੇ ਮਾਤਾ ਗੁਰਮੇਲ ਕੌਰ....
ਮਾਲਵਾ

ਫਾਜ਼ਿਲਕਾ 17 ਦਸੰਬਰ 2024 : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ....

ਕਿਹਾ ਸਾਨੂੰ ਸਾਡੀ ਸੈਨਾ ਤੇ ਮਾਣ ਹੈ ਜੰਗੀ ਯਾਦਗਾਰ ਲਈ 15 ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਵੀਰ ਨਾਰੀਆਂ ਦਾ ਕੀਤਾ ਸਨਮਾਨ ਫਾਜ਼ਿਲਕਾ 17 ਦਸੰਬਰ 2024 : 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧੀ ਜੰਗੀ....

ਕਿਹਾ! ਸਿੱਖਿਆ ਸੁਧਾਰ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਲੇਰਕੋਟਲਾ ਜ਼ਿਲ੍ਹਾ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰ - ਸਿੱਖਿਆ ਮੰਤਰੀ ਮਾਲੇਰਕੋਟਲਾ, 17 ਦਸੰਬਰ 2024 : ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾਵਾਂ, ਲੋਕ ਸੰਪਰਕ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵਲੋਂ “ਅਧਿਆਪਕਾਂ....

ਮਾਲੇਰਕੋਟਲਾ 17 ਦਸੰਬਰ 2024 : ਕਿਸਾਨਾਂ ਨੂੰ ਕਣਕ-ਝੋਨੇ ਵਰਗੀਆਂ ਰਵਾਇਤੀ ਫ਼ਸਲਾਂ ਦੇ ਚੱਕਰ ਵਿੱਚੋਂ ਕੱਢ ਕੇ ਖੇਤੀ ਵਿੱਚ ਵਿਭਿੰਨਤਾ ਅਪਣਾ ਕੇ ਵੱਖ-ਵੱਖ ਮੁਨਾਫ਼ੇ ਵਾਲੀਆਂ ਫ਼ਸਲਾਂ ਵੱਲ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੁਦਰਤੀ ਸੋਮਿਆਂ ਦੀ ਸੰਭਾਲ ਕੀਤੀ ਜਾ ਸਕੇ। ਡਿਪਟੀ ਡਾਇਰੈਕਟਰ ਬਾਗਬਾਨੀ ਨਿਰਵੰਤ ਸਿੰਘ ਨੇ ਕਿਹਾ ਕਿ ਖੇਤੀ ਵਿੰਭਿਨਤਾ ਵਿੱਚ ਬਾਗਬਾਨੀ ਫਸਲਾਂ ਦੀ ਕਾਸ਼ਤ ਸਭ ਤੋਂ ਵਧੀਆਂ....

ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ ਸੜਕਾਂ ਤੇ ਗਲੀਆਂ ਵਿੱਚ ਲੱਗੀਆਂ ਪੁਰਾਣੀਆਂ ਲਾਈਟਾਂ ਨੂੰ ਬਦਲ ਕੇ ਐਲ.ਈ.ਡੀ. ਲਾਈਟਾਂ ਲਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ....

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਵੋਟਾਂ ਪੈਣ ਲਈ ਮਿਤੀ 21/12/2024 ਦਿਨ ਸ਼ਨੀਵਾਰ ਨੂੰ ਮਿਊਂਸੀਪਲ ਬਾਡੀਜ਼ ਦੇ ਮਾਲ ਅਧਿਕਾਰ ਖੇਤਰ ਵਿੱਚ ‘ਡਰਾਈ ਡੇ’ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸ ਦਿਨ ਸ਼ਰਾਬ ਦੇ ਠੇਕੇ ਬੰਦ ਕਰਨ....

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਫ਼ਲੈਕਸ, ਵਾਲ ਪੇਂਟਿੰਗ, ਪੋਸਟਰ ਆਦਿ ਬਣਵਾਏ ਜਾਣ ਤਾਂ ਜੋ ਨਵੀਂ ਪੀੜ੍ਹੀ ਨਸ਼ੇ ਦੇ....

ਪਟਿਆਲਾ, 16 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ ਗਾਰੰਟੀ ਜਨਤਕ ਆਵਾਜਾਈ (ਪਬਲਿਕ ਟ੍ਰਾਂਸਪੋਰਟ)ਨੂੰ ਬਿਹਤਰ ਬਣਾਉਣ, ਸੁਰੱਖਿਆ ਨੂੰ ਯਕੀਨੀ ਬਣਾਉਣ, ਸਾਫ਼ ਪਾਣੀ ਪ੍ਰਦਾਨ ਕਰਨ, ਕੂੜਾ ਪ੍ਰਬੰਧਨ ਦਾ ਆਧੁਨਿਕੀਕਰਨ ਅਤੇ....

ਸ੍ਰੀ ਮੁਕਤਸਰ ਸਾਹਿਬ 16 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ, ਜਿਹਨਾਂ ਦਾ ਮਾਲ ਵਿਭਾਗ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਟਵਾਰੀਆਂ ਪਾਸ....

ਸਿਹਤ ਵਿਭਾਗ ਵਲੋ ਸ਼ੁਰੂ ਕੀਤੀ ਟੀ.ਬੀ. ਮੁਕਤ ਭਾਰਤ ਮੁਹਿੰਮ ਰਾਹੀਂ ਸਮਾਜ ਨੂੰ ਟੀ.ਬੀ ਤੋ ਮੁਕਤ ਕੀਤਾ ਜਾ ਰਿਹਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ 16 ਦਸੰਬਰ 2024 : ਸਿਹਤ ਵਿਭਾਗ ਪੰਜਾਬ ਨੂੰ ਟੀ.ਬੀ ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਪੰਜਾਬ ਨੂੰ 2025 ਤੱਕ ਟੀ.ਬੀ ਮੁਕਤ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿਚ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ 7 ਦਸੰਬਰ 2024 ਤੋਂ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਸਬੰਧ ਵਿਚ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ....

ਪਟਿਆਲਾ ਦਾ ਮਾਣ ਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸ੍ਰੋਤ ਹੈ ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ-ਡਾ. ਪ੍ਰੀਤੀ ਯਾਦਵ ਪਟਿਆਲਾ, 16 ਦਸੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ 10ਵੀਂ ਏਸ਼ੀਆ ਪੈਸੇਫਿਕ ਗੇਮਜ਼ ਫਾਰ ਡੈਫ਼, ਜੋਕਿ ਮਲੇਸ਼ੀਆ ਦੇ ਕੁਆਲਾਲਮਪੁਰ ਵਿਖੇ ਹੋਈਆਂ ਸਨ, ਵਿੱਚ ਜੂਡੋ ਖੇਡ ਵਿੱਚ ਸੋਨ ਤੇ ਕਾਂਸੀ ਤਗ਼ਮਾ ਜੇਤੂ ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ ਦਾ ਸਨਮਾਨ ਕੀਤਾ। ਮਿਲਨਮੀਤ ਕੌਰ ਨੂੰ ਪਟਿਆਲਾ ਦਾ ਮਾਣ....

ਪਟਿਆਲਾ, 16 ਦਸੰਬਰ 2024 : ਪਟਿਆਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਮਟਿਰਸਾਈਕਲ ਤੇ ਸਵਾਰ ਹੋ ਕੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਸਾਇਡ ਨੂੰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕ ਇੱਕ ਟੋਏ ਵਿੱਚ ਜਾ ਡਿੱਗਾ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਰਾਹੁਲ....

ਸ਼ੁਨਾਮ, 16 ਦਸੰਬਰ 2024 : ਸੁਨਾਮ ਦੇ ਪਤੀ–ਪਤਨੀ ਜੋ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਲਈ ਰੋਜਗਾਰ ਲਈ ਤਕਰੀਬਨ 9 ਮਹੀਨੇ ਪਹਿਲਾਂ ਜੌਰਜੀਆਂ ਗਏ ਦੀ ਹੀਟਰ ਦੀ ਗੈਸ ਚੜਨ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸੁਨਾਮ ਸ਼ਹਿਰ ਦੇ ਵਾਸੀ ਰਵਿੰਦਰ ਸਿੰਘ ਤੇ ਉਸਦੀ ਪਤਨੀ ਗੁਰਵਿੰਦਰ ਕੌਰ ਮਾਰਚ 2024 ਨੂੰ ਰੋਜੀ ਰੋਟੀ ਲਈ ਜੌਰਜੀਆ ਗਏ ਸਨ, ਜੋ ਉੱਥੇ ਕਿਸੇ ਪੰਜਾਬੀ ਦੇ ਹੋਟਲ ਤੇ ਕੰਮ ਕਰਦੇ ਸਨ। ਮ੍ਰਿਤਕ ਦੇ ਰਿਸ਼ਤੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜੌਰਜੀਆ ਤੋਂ ਪਤਾ ਲੱਗਾ....

ਭਦੌੜ, 16 ਦਸੰਬਰ 2024 : ਭਦੌੜ ਦੇ ਨੇੜਲੇ ਪਿੰਡ ਛੰਨਾ ਗੁਲਾਬ ਸਿੰਘ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਮੌਜ਼ੂਦਾ ਸਰਪੰਚ ਸੁਖਜੀਤ ਸਿੰਘ ਦਾ ਕੁੱਝ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਸ ਘਟਨਾਂ ਪਿੱਛੇ ਪਿੰਡ ਦੇ ਕੁੱਝ ਲੋਕਾਂ ਤੇ ਗੰਭੀਰ ਦੋਸ਼ ਲਗਾਏ ਹਨ, ਉਨ੍ਹਾਂ ਦੱਸਿਆ ਕਿ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਦੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨਾਲ ਰੰਜਿਸ਼ ਰੱਖੀ ਜਾ ਰਹੀ ਸੀ, ਜਿਸ ਕਾਰਨ....