ਮਾਲਵਾ

ਮਾਊਂਟ ਐਵਰੈਸਟ ਤੇ ਪੀਏਯੂ ਦਾ ਝੰਡਾ ਝੁਲਾਉਣ ਵਾਲੇ ਸਾਬਕਾ ਵਿਦਿਆਰਥੀ ਮਲਕੀਤ ਸਿੰਘ ਵਿਦਿਆਰਥੀਆਂ ਦੇ ਰੂਬਰੂ ਹੋਏ 
ਲੁਧਿਆਣਾ 4 ਦਸੰਬਰ, 2024 : ਅੱਜ ਪੀਏਯੂ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮਾਊਂਟ ਐਵਰੈਸਟ ਉਪਰ ਚੜਾਈ ਕਰਨ ਅਤੇ ਪੀਏਯੂ ਦਾ ਝੰਡਾ ਲਿਜਾਣ ਵਾਲੇ ਸਾਬਕਾ ਵਿਦਿਆਰਥੀ ਸ ਮਲਕੀਤ ਸਿੰਘ ਨੇ ਵਿਦਿਆਰਥੀਆਂ ਅਤੇ ਪੀਏਯੂ ਦੇ ਅਮਲੇ ਨਾਲ ਗੱਲਬਾਤ ਕੀਤੀ। ਭਰਵੀਂ ਹਾਜ਼ਰੀ ਵਿੱਚ ਹੋਏ ਇਸ ਸਮਾਰੋਹ ਦੀ ਪ੍ਰਧਾਨਗੀ ਪੀਏਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਉਨਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ ਤੋਂ ਇਲਾਵਾ ਪੀਏਯੂ....
ਇੰਗਲੈਂਡ ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿ, ਵਿਰਸਾ ਅਤੇ ਵਾਰਸ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ
ਲੁਧਿਆਣਾ, 4 ਦਸੰਬਰ 2024 : ਬਰਮਿੰਘਮ (ਇੰਗਲੈਂਡ)ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਹਾਸ਼ੀਆ ਗ੍ਰਸਤ ਲੋਕਾਂ ਦੇ ਨਾਇਕ ਹਮੇਸ਼ਾ ਮੁੱਖ ਧਾਰਾ ਦੇ ਨਾਇਕਾਂ ਨਾਲੋਂ ਵਧੇਰੇ ਪ੍ਰਵਾਨ ਹੁੰਦੇ ਹਨ। ਸ. ਰਣਜੀਤ ਸਿੰਘ ਰਾਣਾ ਨੇ ਹਾਸ਼ੀਆ ਗ੍ਰਸਤ ਲੋਕਾਂ ਦੇ ਨਾਇਕਾਂ ਬਾਬਾ ਹਰਦਾਸ ਸਿੰਘ, ਅਮਰ ਸ਼ਹੀਦ ਮੋਤੀ ਰਾਮ ਮਹਿਰਾ ਤੇ ਹਜ਼ੂਰੀ ਸ਼ਹੀਦ ਪੁਸਤਕਾਂ ਰਾਹੀਂ ਰਣਜੀਤ ਸਿੰਘ ਰਾਣਾ....
ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ : ਹਰਦੀਪ ਮੁੰਡੀਆਂ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦੇ ਸਮਾਂਬੱਧ ਨਿਪਟਾਰੇ ਦੀ ਹਦਾਇਤ ਪਟਿਆਲਾ, 4 ਦਸੰਬਰ 2024 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਲੰਬਿਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ।....
ਪਿੰਡ ਅਮਰਾਲਾ ਦੇ ਕਿਸਾਨ ਮਨਜੀਤ ਸਿੰਘ ਨੇ ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ. ਦੀ ਵਰਤੋਂ ਨਾਲ ਬੀਜੀ ਕਣਕ
ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਇਸ ਸਾਲ ਡੀ.ਏ.ਪੀ. ਦੀ ਥਾਂ ਐਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਤੇ ਟ੍ਰਿਪਲਸੁਪਰ ਫਾਸਫੇਟ ਅਤੇ ਡੀ.ਏ.ਪੀ. ਦੇ ਹੋਰ ਬਦਲਾਂ ਨਾਲ ਕਣਕ ਦੀ ਬਿਜਾਈ ਕੀਤੀ ਫ਼ਤਹਿਗੜ੍ਹ ਸਾਹਿਬ, 04 ਦਸੰਬਰ 2024 : ਪਿੰਡ ਅਮਰਲਾ ਦੇ ਕਿਸਾਨ ਮਨਜੀਤ ਸਿੰਘ ਨੇ ਡੀ.ਏ.ਪੀ. ਦੀ ਥਾਂ ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ.(16:16:16) ਦੀ ਵਰਤੋਂ ਕਰ ਕੇ 4.5 ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ....
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਬਣਾਉਣ ਲਈ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਲੋਕ-ਡਾ. ਸੋਨਾ ਥਿੰਦ
7669 400 500 'ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ ਯੋਗਸ਼ਾਲਾਵਾਂ ਨਾਲ ਸੀ.ਐਮ. ਦੀ ਯੋਗਸ਼ਾਲਾ ਨਾਲ ਜੁੜ ਕੇ ਸਰਹਿੰਦ ਦੀਆਂ ਕਈ ਔਰਤਾਂ ਹੋਈਆਂ ਨਿਰੋਗ ਫ਼ਤਹਿਗੜ੍ਹ ਸਾਹਿਬ, 04 ਦਸੰਬਰ 2024 : ਸੀ.ਐਮ.ਦੀ ਯੋਗਸ਼ਾਲਾ, ਪੰਜਾਬ ਸਰਕਾਰ, ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਉੱਤੇ ਰੋਜ਼ਾਨਾ ਯੋਗਸ਼ਾਲਾਵਾਂ ਚੱਲ ਰਹੀਆਂ ਹਨ ਤੇ ਲੋਕ ਵੱਧ ਚੜ੍ਹ ਕੇ ਇਹਨਾਂ ਦਾ ਲਾਭ ਲੈ ਰਹੇ ਹਨ ਤੇ ਲੋਕਾਂ....
ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਲੰਬਿਤ ਪਏ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 07 ਦਸੰਬਰ, 14 ਦਸੰਬਰ, 21 ਦਸੰਬਰ ਅਤੇ 28 ਦਸੰਬਰ 2024 ਨੂੰ ਸਵੇਰੇ 09:00 ਵਜੇ ਤੋਂ ਸ਼ਾਮ 04....
ਸਿਹਤ ਵਿਭਾਗ ਵੱਲੋਂ 2 ਦਸੰਬਰ ਤੋਂ 8 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਹਫਤਾ
ਬੀਮਾਰੀਆਂ ਤੋਂ ਬਚਣ ਲਈ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਸਾਡੀ ਸਭ ਦੀ ਜਿੰਮੇਵਾਰੀ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਅਤੇ ਦਹਾਕਿਆਂ ਲਈ ਨੁਕਸਾਨਦੇਹ ਹੈ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ 2 ਦਸੰਬਰ ਤੋਂ 8 ਦਸੰਬਰ ਤੱਕ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ....
ਸਿਹਤ ਵਿਭਾਗ ਵੱਲੋਂ “ਹਰ ਰੋਜ ਡੇਂਗੂ ਤੇ ਵਾਰ” ਮੁਹਿੰਮ ਤਹਿਤ ਗੁਰੂ ਨਾਨਕ ਅਯੁਰਵੇਦਿਕ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ
ਸਿਹਤ ਵਿਭਾਗ ਵੱਲੋਂ ਲਗਾਤਾਰ ਜਾਰੀ ਹਨ ਡੇਂਗੂ ਵਿਰੋਧੀ ਗਤੀਵਿਧੀਆਂ : ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 04 ਦਸੰਬਰ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ਵਿਚ ਮੈਡੀਕਲ ਕਾਲਜਾਂ ਅਤੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ “ਹਰ ਰੋਜ ਡੇਂਗੂ ਤੇ ਵਾਰ” ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਵਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ....
ਉਤਪਾਦਾਂ ਦੇ ਮਿਆਰ ਸਬੰਧੀ ਸ਼ਿਕਾਇਤ ਬੀ ਆਈ ਐੱਸ ਕੇਅਰ ਐਪ ਰਾਹੀਂ ਕਰਵਾਈ ਜਾ ਸਕਦੀ ਹੈ ਦਰਜ: ਵਧੀਕ ਡਿਪਟੀ ਕਮਿਸ਼ਨਰ
ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ ਵਿਭਾਗਾਂ ਦਾ ਸਿਖਲਾਈ ਪ੍ਰੋਗਰਾਮ ਗਹਿਣਿਆਂ ਦੀ ਖਰੀਦ ਵੇਲੇ ਬੀ ਆਈ ਐੱਸ ਲੋਗੋ, ਸ਼ੁੱਧਤਾ ਤੇ ਯੂਨੀਕ ਹਰਲਮਾਰਕਿੰਗ ਆਈ ਡੀ ਦਾ ਰੱਖਿਆ ਜਾਵੇ ਖਿਆਲ ਬਰਨਾਲਾ, 4 ਦਸੰਬਰ 2024 : ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਉਤਪਾਦਾਂ ਦੇ ਮਿਆਰ, ਹਾਲਮਾਰਕ, ਆਈਐੱਸਆਈ ਆਦਿ ਬਾਰੇ ਸਿਖਲਾਈ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ....
ਟ੍ਰੇਨਿੰਗ ਕੈਂਪ ਵਿੱਚ ਕੈਡਿਟਸ ਨੇ ਜਿੱਤੇ 10 ਤਗਮੇ
ਬਰਨਾਲਾ, 4 ਦਸੰਬਰ 2024 : ਸਰਕਾਰੀ ਆਈ. ਟੀ. ਆਈ (ਲੜਕੇ) ਬਰਨਾਲਾ ਦੇ ਪ੍ਰਿੰਸੀਪਲ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਆਈ. ਟੀ. ਆਈ ਬਰਨਾਲਾ ਵਿੱਚ 14 ਪੰਜਾਬ ਬਟਾਲੀਅਨ, ਨਾਭਾ ਦੀ ਚੱਲ ਰਹੀ ਐਨ.ਸੀ.ਸੀ ਯੂਨਿਟ ਵੱਲੋਂ ਪਿਛਲੇ ਦਿਨੀਂ ਟ੍ਰੇਨਿੰਗ ਕੈਂਪ ਵਿੱਚ ਭਾਗ ਲਿਆ ਗਿਆ ਜਿਸ ਵਿੱਚ ਕੈਡਿਟਸ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ 10 ਸੋਨ ਤਗਮੇ ਜਿੱਤੇ। ਕੈਡਿਟਸ ਦੇ ਵਾਪਿਸ ਆਉਣ 'ਤੇ ਯੂਨਿਟ ਵੱਲੋਂ ਟ੍ਰੇਨਿੰਗ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਸ੍ਰੀ....
ਦਿਵਿਆਂਗਜਨਾਂ ਲਈ ਬਲਾਕ ਬਰਨਾਲਾ ਦਾ ਅਸੈਸਮੈਂਟ ਕੈਂਪ ਲਾਇਆ
ਮਹਿਲ ਕਲਾਂ ਅਤੇ ਤਪਾ ਵਿੱਚ ਲੱਗਣ ਵਾਲੇ ਕੈਂਪ ਦਾ ਲਾਹਾ ਲੈਣ ਦਿਵਿਆਂਗਜਨ ਵਿਅਕਤੀ: ਵਧੀਕ ਡਿਪਟੀ ਕਮਿਸ਼ਨਰ ਬਰਨਾਲਾ, 4 ਦਸੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਅੱਜ ਬਲਾਕ ਬਰਨਾਲਾ ਦੇ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਸੈੱਸਮੈਂਟ ਕੈਂਪ ਇੱਥੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫ਼ਤਰ, ਤਹਿਸੀਲ ਕੰਪਲੈਕਸ ਵਿਖੇ ਲਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਲਤੀਫ਼ ਅਹਿਮਦ ਨੇ ਪੁੱਜ ਕੇ ਜਾਇਜ਼ਾ ਲਿਆ ਅਤੇ ਵੱਧ....
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆ ਅਧਿਕਾਰੀਆਂ ਨੂੰ ਸੇਵਾਵਾਂ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਕਿਹਾ,ਮਾਲ ਅਧਿਕਾਰੀ ਪੈਡਿੰਗ ਇੰਤਕਾਲ, ਵੰਡ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਕਰਨ ਨੂੰ ਤਰਜੀਹ ਦੇਣ ਭਲਕੇ ਲੰਬਿਤ ਝਗੜਾ ਰਹਿਤ ਇੰਤਕਾਲਾਂ ਨੂੰ ਦਰਜ/ਫੈਸਲਾ ਕਰਨ ਲਈ ਤਹਿਸੀਲ ਪੱਧਰ ਤੇ ਲਗਾਏ ਜਾਣਗੇ ਵਿਸ਼ੇਸ ਕੈਂਪ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਕੀਤੀ ਅਪੀਲ ਮਾਲੇਰਕੋਟਲਾ 04 ਦਸੰਬਰ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ....
ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਭ ਤੋਂ ਵੱਧ ਤਰਜੀਹ ਹੈ : ਮੁੱਖ ਮੰਤਰੀ ਮਾਨ
ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ, ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ, ਡੀਜੀਪੀ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ ਮੁਹਾਲੀ , 4 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ....
ਮੈਡੀਕਲ ਨਰਸਿੰਗ ਤੇ ਕਿੱਤਾਮੁਖੀ ਡਿਗਰੀਆਂ/ ਡਿਪਲੋਮੇ ਪ੍ਰਾਪਤ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਆਨਲਾਈਨ ਨੌਕਰੀ ਕਰਨ ਦੇ ਅਵਸਰ ਮਿਲਣਗੇ : ਸੰਧਵਾਂ 
ਸਪੀਕਰ ਵੱਲੋਂ ਅਮਰੀਕੀ ਕੰਪਨੀਆਂ, ਬਾਬਾ ਫਰੀਦ ਯੂਨੀਵਰਸਿਟੀ ਤੇ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਫ਼ਰੀਦਕੋਟ 03 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਦੇ ਡਿਗਰੀ, ਡਿਪਲੋਮਾ ਕਰ ਰਹੇ/ ਕਰ ਚੁੱਕੇ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਵਿਦੇਸ਼ਾਂ ਵਿੱਚ ਆਨ ਲਾਈਨ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਾਬਾ ਫਰੀਦ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਮਰੀਕਾ ਤੋਂ ਮਾਈਕਰੋਸਾਫਟ ਦੇ ਨੁਮਾਇੰਦੇ....
ਬੁੱਢੇ ਨਾਲੇ ਨੂੰ ਬੰਨ ਲਾਉਣ ਲਈ ਜਥੇਬੰਦੀਆਂ ਦਾ ਵੱਡਾ ਪ੍ਰਦਰਸ਼ਨ! ਲੱਖਾ ਸਿਧਾਣਾ ਸਮੇਤ ਕਈ ਆਗੂ ਪੁਲਿਸ ਨੇ ਹਿਰਾਸਤ 'ਚ ਲਏ
ਲੁਧਿਆਣਾ, 03 ਦਸੰਬਰ 2024 : ਲੁਧਿਆਣਾ ’ਚ ਸਥਿਤ ਬੁੱਢਾ ਨਾਲੇ ਦੇ ਕਾਲੇ ਪਾਣੀ ਨੂੰ ਲੈ ਕੇ ਸ਼ਹਿਰ ’ਚ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਦੱਸ ਦਈਏ ਕਿ ਡਾਇੰਗ ਇੰਡਸਟਰੀ ਅਤੇ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਇਸ ਸਮੇਂ ਆਹਮੋ ਸਾਹਮਣੇ ਹੋਏ ਪਏ ਹਨ। ਦਰਅਸਲ ਪਬਲਿਕ ਐਕਸ਼ਨ ਕਮੇਟੀ ਵੇਰਕਾ ਮਿਲਕ ਪਲਾਂਟ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ 23 ਜਥੇਬੰਦੀਆਂ ਵੱਲੋਂ ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਦਾ ਐਲਾਨ ਕੀਤਾ ਗਿਆ ਹੈ। ਇੱਕ ਪਾਸੇ ਡਾਇੰਗ....