ਮਾਲਵਾ

ਨਰਮੇ ਦੀ ਫਸਲ ਨੂੰ ਕੀੜਿਆਂ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਅਤੇ ਨਿਗਰਾਨੀ ਕਰਨ ਦੀ ਜ਼ਰੂਰਤ: ਡਾ ਵਿਜੇ ਕੁਮਾਰ 
ਨਰਮੇ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਕੀਟ ਨਾਸ਼ਕ ਵਿਕ੍ਰੇਤਾਵਾਂ ਲਈ ਟਰੇਨਿੰਗ ਦਾ ਆਯੋਜਨ ਫਰੀਦਕੋਟ: 5 ਜੂਨ 2024 : ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਵੇਖਣ ਵਿੱਚ ਆਈਆਂ ,ਨਤੀਜੇ ਵਜੋਂ ਨਰਮੇ ਦੀ ਫਸਲ ਦਾ ਝਾੜ ਘਟਣ ਕਾਰਨ ਇਸ ਵਾਰ ਨਰਮੇ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ ਅਤੇ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ....
ਡਾਇਰੀਆ ਦੀ ਰੋਕਥਾਮ ਸਬੰਧੀ 31 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ- ਡਿਪਟੀ ਕਮਿਸ਼ਨਰ
ਫ਼ਰੀਦਕੋਟ, 5 ਜੁਲਾਈ,2024 : ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਛੋਟੇ ਬੱਚਿਆਂ ਲਈ ਹੇਠ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ “ਡਾਇਰੀਆ ਦੀ ਰੋਕਥਾਮ, ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਧਿਆਨ” ਵਿਸ਼ੇ ਅਧੀਨ 1 ਜੁਲਾਈ ਤੋਂ 31 ਅਗਸਤ ਤੱਕ ਚੱਲੇਗੀ। ਇਸ ਮੁਹਿੰਮ ਦਾ ਟੀਚਾ ਬੱਚਿਆਂ ਨੂੰ ਹੋਣ ਵਾਲੇ....
 ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ
ਫ਼ਰੀਦਕੋਟ 05 ਜੁਲਾਈ,2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ(ਵਿ) ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਿਥੇ ਲੋਕਾਂ ਵਿਚ....
ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਸੇਖਾ ਵਿੱਚ ਕੈਂਪ, ਡਿਪਟੀ ਕਮਿਸ਼ਨਰ ਨੇ ਲੋਕ ਮਸਲੇ ਮੌਕੇ 'ਤੇ ਕੀਤੇ ਹੱਲ
4 ਪਿੰਡਾਂ ਦੇ ਵਾਸੀਆਂ ਲਈ ਲੱਗੇ ਕੈਂਪ ਵਿੱਚ ਫੌਰੀ ਮੁਹਈਆ ਕਰਵਾਇਆ ਸੇਵਾਵਾਂ ਦਾ ਲਾਭ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ ਬਰਨਾਲਾ, 5 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਲੜੀ ਤਹਿਤ ਸਟੋਰਾ ਪੱਤੀ ਧਰਮਸ਼ਾਲਾ ਪਿੰਡ ਸੇਖਾ ਵਿਖੇ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਸੇਖਾ ਤੋਂ ਇਲਾਵਾ ਪਿੰਡ ਕੱਟੂ, ਉੱਪਲੀ ਤੇ....
 ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਰਵੀਨ ਕੌਰ ਨੇ ਵਿਸ਼ਵ ਜੂਨੋਸਿਸ ਦਿਵਸ ਤੇ ਕੀਤੀ ਮਹੱਤਵਪੂਰਣ ਜਾਣਕਾਰੀ ਸਾਂਝੀ
ਮੋਗਾ 5 ਜੁਲਾਈ 2024 : 6 ਜੁਲਾਈ ਨੂੰ ਵਿਸ਼ਵ ਜੂਨੋਸਿਸ ਦਿਵਸ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੂਨੋਸਿਸ ਅੱਖਰ ਤੋਂ ਮਤਲਬ ਹੈ ਕਿ ਜਾਨਵਰਾਂ ਤੋਂ ਮਨੁੱਖਾਂ ਨੂੰ ਬਿਮਾਰੀਆਂ ਦਾ ਲੱਗਣਾ ਅਤੇ ਫਿਰ ਮਨੁੱਖਾਂ ਤੋਂ ਮਨੁੱਖਾਂ ਜਾਂ ਜਾਨਵਰਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ। ਉਨ੍ਹਾਂ ਦੱਸਿਆ ਕਿ ਇਸ ਦਿਨ ਫਰਾਂਸ ਦੇ ਇਕ ਵਿਗਿਆਨੀ ਵੱਲੋਂ ਹਲਕਾਅ ਦੀ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਦੋ ਤਿੰਨ....
'ਆਪ ਦੀ ਸਰਕਾਰ-ਆਪ ਦੇ ਦੁਆਰ'- ਕੋਟ ਈਸੇ ਖਾਂ ਵਿਖੇ ਪ੍ਰਸ਼ਾਸ਼ਨ ਨੇ ਮੌਕੇ ਉੱਤੇ ਮੁਹਈਆ ਕਰਵਾਈਆਂ ਸੇਵਾਵਾਂ
ਵਿਸ਼ੇਸ਼ ਕੈਂਪ ਵਿੱਚ ਸੈਂਕੜੇ ਲੋਕਾਂ ਵੱਲੋਂ ਸ਼ਮੂਲੀਅਤ ਹੁਣ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਖੱਜਲ ਖੁਆਰ ਹੋਣ ਦੀ ਲੋੜ ਨਹੀਂ - ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਕੋਟ ਈਸੇ ਖਾਂ, 5 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਲੜੀ ਤਹਿਤ ਅੱਜ ਬਲਾਕ ਕੋਟ....
ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਹੋਈ ਮੀਟਿੰਗ
ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਮੁੱਖ ਉਦੇਸ਼: ਡਾ ਚੰਦਰ ਸ਼ੇਖਰ ਕੱਕੜ ਫਾਜ਼ਿਲਕਾ, 5 ਜੁਲਾਈ 2024 : ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ ਚੰਦਰ ਸ਼ੇਖਰ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ....
ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਦੇ ਸਬੰਧ ਵਿੱਚ ਜਿਲ੍ਹੇ ਦੇ ਸਟਾਰ ਡੋਨਰਾਂ ਨੂੰ ਕੀਤਾ ਸਨਮਾਨਿਤ
ਫਾਜਿਲਕਾ 5 ਜੁਲਾਈ 2024 : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹੇ ਵਿੱਚ ਖੂਨਦਾਨੀ ਪੰਦਰਵਾੜਾ ਮਨਾਇਆ ਗਿਆ। ਇਸੇ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਿਲ੍ਹੇ ਦੀ ਰੈਗੂਲਰ ਸਟਾਰ ਡੋਨਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵੱਖ ਵੱਖ ਖੂਨਦਾਨੀ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸਟਾਰ ਡੋਨਰਾਂ ਨੇ ਭਾਗ ਲਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਸੁਖਮਨੀ ਬੀਟੀਓ, ਸ੍ਰੀ ਬਰੋਡਰਿਕ....
ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ
ਫਾਜ਼ਿਲਕਾ, 5 ਜੁਲਾਈ 2024 : ਨਸ਼ਿਆਂ ਵਿਰੁੱਧ ਲੜਾਈ ਨੂੰ ਤੇਜ਼ ਕਰਨ ਅਤੇ ਪੇਂਡੂ ਭਾਈਚਾਰਿਆਂ ਨਾਲ ਨੇੜਲੇ ਸਬੰਧਾਂ ਨੂੰ ਵਧਾਉਣ ਲਈ, ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ 26 ਜੂਨ ਨੂੰ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਲੋਕਾਂ ਅਤੇ ਪੁਲਿਸ ਦੀ ਨੇੜਤਾ ਕਾਇਮ ਕਰਨ ਵਿਚ ਕਾਰਗਾਰ ਸਿੱਧ ਹੋ ਰਿਹਾ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ, ਮਿਸ਼ਨ ਨਿਸ਼ਚੈ ਫਾਜ਼ਿਲਕਾ ਪੁਲਿਸ ਇੱਕ ਸਰਗਰਮ ਪਹਿਲਕਦਮੀ ਹੈ....
ਆਮ ਆਦਮੀ ਕਲੀਨਿਕ ਲਈ 7 ਮੈਡੀਕਲ ਅਫਸਰ ਨੂੰ ਐਮ ਐਲ ਏ ਅਤੇ ਸਿਵਿਲ ਸਰਜਨ ਨੇ ਦਿੱਤੇ ਨਿਯੁਕਤੀ ਪੱਤਰ
ਪੰਜਾਬ ਸਰਕਰ ਵੱਲੋਂ ਸਿਹਤ ਖੇਤਰ ਵਿੱਚ ਕੀਤੀ ਜਾ ਰਹੀ ਲਗਾਤਾਰ ਭਰਤੀ ਨਾਲ ਜਨਤਾ ਨੂੰ ਹੋਵੇਗਾ ਫਾਇਦਾ - ਜਗਦੀਪ ਗੋਲਡੀ ਫਾਜ਼ਿਲਕਾ 5 ਜੁਲਾਈ 2024 : ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਕੀਤਾ ਵਾਅਦਾ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਆਮ ਆਦਮੀ ਕਲੀਨਿਕ ਵਿੱਚ 7 ਡਾਕਟਰਾਂ ਦੀ ਭਰਤੀ ਕਰਨ ਲਈ ਪਰਿਕ੍ਰੀਆ ਪੂਰੀ ਕਰ ਲਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਦਫ਼ਤਰ ਵਿਖੇ ਐਮ ਐਲ ਏ ਜਲਾਲਾਬਾਦ....
ਸਿਹਤ ਵਿਭਾਗ ਵੱਲੋਂ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ
ਫਾਜ਼ਿਲਕਾ, 5 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਚੱਕ ਬੰਨ ਵਾਲਾ ਵਿਖੇ ਡੇਂਗੂ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ....
ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ
ਵੈੱਬ ਪੋਰਟਲ https://agnipathvayu.cdac.in 'ਤੇ ਕੀਤਾ ਜਾਵੇ ਲਾਗਇਨ ਫਾਜ਼ਿਲਕਾ, 5 ਜੁਲਾਈ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ। ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ....
ਮਗਨਰੇਗਾ ਤਹਿਤ ਕੰਮ ਦੀ ਡਿਮਾਂਡ ਭਰਨ ਦੀ ਕਾਰਵਾਈ ਪਿੰਡ ਦੀ ਸਾਂਝੀ ਥਾਂ ਤੇ ਹੀ ਹੋ ਸਕੇਗੀ
ਫਾਜ਼ਿਲਕਾ, 5 ਜੁਲਾਈ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਦਾਇਤ ਕੀਤੀ ਹੈ ਕਿ ਮਗਨਰੇਗਾ ਸਕੀਮ ਤਹਿਤ ਨਵੇਂ ਮਸਟੋਰਲ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਕੰਮ ਦੀ ਡਿਮਾਂਡ ਲੈਣ ਦੀ ਕਾਰਵਾਈ ਪਿੰਡ ਵਿਚ ਕਿਸੇ ਸਾਂਝੀ ਅਤੇ ਜਨਤਕ ਥਾਂ ਤੇ ਅਨਾਊਂਸਮੈਂਟ ਕਰਵਾ ਕੇ ਕੀਤੀ ਜਾਵੇਗੀ, ਨਾ ਕਿ ਕਿਸੇ ਦੇ ਘਰ ਜਾਂ ਹੋਰ ਨਿੱਜੀ ਥਾਂ ਤੋਂ ਅਜਿਹੇ ਡਿਮਾਂਡ ਭਰੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਗ੍ਰਾਮ ਰੋਜਗਾਰ ਸੇਵਕ ਨੇ ਇੰਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਅਤੇ ਡਿਮਾਂਡ ਆਪਣੀ ਹਾਜਰੀ....
ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 05 ਜੁਲਾਈ 2024 : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਰਾਜ ਕੁਮਾਰ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ....
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਆਦੇਸ਼
ਸ਼ਹਿਰਾਂ ’ਚ ਬਰਸਾਤੀ ਪਾਣੀ ਦੇ ਨਿਕਾਸ ਦੇ ਸੁਚੱਜੇ ਪ੍ਰਬੰਧ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਸੰਗਰੂਰ, 5 ਜੁਲਾਈ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ ਘੱਗਰ ਦਰਿਆ ਸਮੇਤ ਜ਼ਿਲ੍ਹੇ ਵਿੱਚੋਂ ਲੰਘਦੇ ਬਰਸਾਤੀ ਨਾਲਿਆਂ, ਨਹਿਰਾਂ ’ਤੇ ਚੌਕਸੀ ਵਧਾਉਣ....