ਪੁਣੇ, 1 ਜੁਲਾਈ : ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸਮਰਿਧੀ ਐਕਸਪ੍ਰੈੱਸ ਵੇਅ 'ਤੇ ਬੱਸ ਨੂੰ ਅੱਗ ਲੱਗਣ ਕਾਰਨ 25 ਯਾਤਰੀ ਝੁਲਸ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲੇਸ ਨੇ ਦੱਸਿਆ ਕਿ ਪ੍ਰਾਈਵੇਟ ਟਰੈਵਲਸ ਦੀ ਬੱਸ ਨਾਗਪੁਰ ਤੋਂ ਪੁਣੇ ਜਾ ਰਹੀ ਸੀ ਜਦੋਂ ਬੁਲਢਾਨਾ ਜ਼ਿਲ੍ਹੇ ਦੇ ਸਿੰਧਖੇੜਾਜਾ ਨੇੜੇ ਰਾਤ ਕਰੀਬ 1.30 ਵਜੇ ਡਿਵਾਈਡਰ ਨਾਲ ਟਕਰਾ ਗਈ। ਬੱਸ ਵਿੱਚ 33 ਲੋਕ ਸਵਾਰ ਸਨ, ਬੁਲਢਾਨਾ ਦੇ ਐਸਪੀ ਸੁਨੀਲ ਕਦਾਸਾਨੇ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਇਹ ਖੰਭੇ ਅਤੇ ਡਿਵਾਈਡਰ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਬੱਸ 'ਚ ਸਵਾਰ 33 ਯਾਤਰੀਆਂ 'ਚੋਂ 25 ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬਾਕੀ ਅੱਠ ਯਾਤਰੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ। ਸਾਰੇ ਸੁਰੱਖਿਅਤ ਹਨ। ਇਹ ਹਾਦਸਾ ਸਵੇਰੇ 1:35 ਵਜੇ ਨਾਗਪੁਰ ਤੋਂ ਪੁਣੇ ਜਾ ਰਹੀ ਇੱਕ ਨਿੱਜੀ ਬੱਸ ਦੇ ਕੰਟਰੋਲ ਗੁਆਉਣ ਕਾਰਨ ਵਾਪਰਿਆ। ਬੱਸ ਡਰਾਈਵਰ ਅਨੁਸਾਰ ਟਾਇਰ ਫਟਣ ਕਾਰਨ ਕੰਟਰੋਲ ਵਿਗੜ ਗਿਆ, ਜਿਸ ਤੋਂ ਬਾਅਦ ਡੀਜ਼ਲ ਟੈਂਕ ਫਟ ਗਿਆ ਅਤੇ ਅੱਗ ਲੱਗ ਗਈ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਅਤੇ ਹੋਰ ਬਾਲਗ ਸ਼ਾਮਲ ਹਨ। ਅਸੀਂ ਲਾਸ਼ਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਵਾਰਸਾਂ ਨੂੰ ਸੌਂਪਣ ਲਈ ਕਾਰਵਾਈ ਕਰ ਰਹੇ ਹਾਂ।