ਭੁਵਨੇਸ਼ਵਰ, 03 ਜੂਨ : ਓਡੀਸ਼ਾ ਵਿੱਚ, ਕੋਰੋਮੰਡਲ ਐਕਸਪ੍ਰੈਸ (12841-ਅੱਪ) ਸ਼ੁੱਕਰਵਾਰ ਸ਼ਾਮ ਨੂੰ ਬਾਲਾਸੋਰ ਜ਼ਿਲ੍ਹੇ ਦੇ ਅਧੀਨ ਬਹਾਨਾਗਾ ਸਟੇਸ਼ਨ ਤੋਂ ਦੋ ਕਿਲੋਮੀਟਰ ਦੂਰ ਪੰਪਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ ਵਿੱਚ 261 ਲੋਕਾਂ ਦੀ ਮੌਤ ਹੋ ਗਈ ਸੀ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਬਾਲਾਸੋਰ 'ਚ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਓਡੀਸ਼ਾ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਹਾਦਸੇ ਵਾਲੀ ਥਾਂ 'ਤੇ ਜਾਣਗੇ। ਇਸ ਤੋਂ ਬਾਅਦ ਉਹ ਬਾਲੇਸ਼ਵਰ ਸਦਰ ਹਸਪਤਾਲ ਅਤੇ ਕਟਕ ਦੇ ਐਸਸੀਬੀ ਮੈਡੀਕਲ ਦਾ ਵੀ ਦੌਰਾ ਕਰਨਗੇ। ਓੜੀਸ਼ਾ ਵਿੱਚ, ਕੋਰੋਮੰਡਲ ਐਕਸਪ੍ਰੈਸ (12841-ਅੱਪ) ਸ਼ੁੱਕਰਵਾਰ ਸ਼ਾਮ ਨੂੰ ਬਾਲਾਸੋਰ ਜ਼ਿਲ੍ਹੇ ਦੇ ਅਧੀਨ ਬਹਾਨਾਗਾ ਸਟੇਸ਼ਨ ਤੋਂ ਦੋ ਕਿਲੋਮੀਟਰ ਦੂਰ ਪੰਪਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਓਡੀਸ਼ਾ ਵਿੱਚ ਤਿੰਨ ਟਰੇਨਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ 'ਚ 238 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 900 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਵੀ ਸ਼ਨੀਵਾਰ ਸਵੇਰੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ। ਰੇਲ ਮੰਤਰੀ ਨੇ ਦੱਸਿਆ ਕਿ ਰੇਲਵੇ, ਐਨਡੀਆਰਐਫ, ਐਸਡੀਆਰਐਫ ਦੀ ਟੀਮ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਫਿਲਹਾਲ ਸਾਡਾ ਧਿਆਨ ਬਚਾਅ ਕਾਰਜਾਂ 'ਤੇ ਹੈ। ਰਾਹਤ ਅਤੇ ਬਚਾਅ ਕਾਰਜ ਖਤਮ ਹੋਣ ਤੋਂ ਬਾਅਦ ਹੀ ਬਹਾਲੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਬਹਾਲੀ ਲਈ ਮਸ਼ੀਨਾਂ ਪਹਿਲਾਂ ਹੀ ਤਾਇਨਾਤ ਹਨ।
ਪੀਐਮ ਮੋਦੀ ਨੇ ਬਾਲਾਸੋਰ ਰੇਲ ਹਾਦਸੇ 'ਤੇ ਦੁੱਖ ਕੀਤਾ ਪ੍ਰਗਟ
ਓਡੀਸਾ ਦੇ ਬਾਲਾਸੋਰ 'ਚ ਹੋਏ ਭਿਆਨਕ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਰੇਲ ਹਾਦਸੇ 'ਚ ਹੁਣ ਤੱਕ 261 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 900 ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਬੁਲਾਈ ਹੈ। ਭਾਰਤ ਸਰਕਾਰ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਦੇ ਸੂਤਰਾਂ ਮੁਤਾਬਕ ਪੀਐੱਮ ਮੋਦੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਅੱਜ ਹੋਵੇਗੀ। ਇਸ ਬੈਠਕ 'ਚ ਰੇਲਵੇ ਅਧਿਕਾਰੀ ਵੀ ਮੌਜੂਦ ਰਹਿਣਗੇ, ਜਿਸ 'ਚ ਪੀਐੱਮ ਮੋਦੀ ਹਾਦਸੇ ਦੀ ਜਾਣਕਾਰੀ ਲੈਣਗੇ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਬਾਲਾਸੋਰ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਸੀ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਰੇਲ ਹਾਦਸੇ ਵਿੱਚ ਮੁਆਵਜ਼ੇ ਦਾ ਐਲਾਨ ਕੀਤਾ ਸੀ। ਪੀਐੱਮਓ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਜਦਕਿ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਰੇਲ ਹਾਦਸੇ ‘ਚ 233 ਲੋਕਾਂ ਦੀ ਮੌਤ ਹੋ ਗਈ, ਜਦਕਿ 900 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਬਾਲਾਸੋਰ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਸ਼ਾਮ ਕਰੀਬ 7 ਵਜੇ ਵਾਪਰਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ “ਉੜੀਸਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਮੰਦਭਾਗੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ…ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ…ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ… ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।”
ਰੂਸੀ ਰਾਜਦੂਤ ਨੇ ਸੋਗ ਪ੍ਰਗਟ ਕੀਤਾ
ਭਾਰਤ ਵਿੱਚ ਰੂਸ ਦੇ ਰਾਜਦੂਤ ਡੇਨਿਸ ਅਲੀਪੋਵ ਨੇ ਬਾਲਾਸੋਰ ਰੇਲ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ "ਡੂੰਘੀ ਸੰਵੇਦਨਾ" ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਦੀ ਖ਼ਬਰ ਸੁਣ ਕੇ ਅਸੀਂ ਸਾਰਿਆਂ ਨੂੰ ਬਹੁਤ ਦੁੱਖ ਹੋਇਆ ਹੈ।
ਆਸਟ੍ਰੇਲੀਆਈ ਵਿਦੇਸ਼ ਮੰਤਰੀ ਨੇ ਕਿਹਾ- ਅਸੀਂ ਤੁਹਾਡੇ ਨਾਲ ਹਾਂ
ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੇਨੀ ਵੋਂਗ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਅਤੇ ਐਮਰਜੈਂਸੀ ਕਰਮਚਾਰੀਆਂ ਦੇ ਨਾਲ ਹਾਂ ਜੋ ਜ਼ਖਮੀਆਂ ਦੀ ਸਹਾਇਤਾ ਲਈ ਕੰਮ ਕਰ ਰਹੇ ਹਨ। ਪੈਨੀ ਵੋਂਗ ਨੇ ਟਵੀਟ ਕੀਤਾ, "ਭਾਰਤ ਦੇ ਰਾਜ ਓਡੀਸ਼ਾ ਵਿੱਚ ਹੋਏ ਭਿਆਨਕ ਰੇਲ ਹਾਦਸੇ ਤੋਂ ਬਾਅਦ ਅਸੀਂ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਸਾਡੇ ਵਿਚਾਰ ਬਹੁਤ ਸਾਰੇ ਜ਼ਖਮੀਆਂ ਅਤੇ ਉਨ੍ਹਾਂ ਦੀ ਸਹਾਇਤਾ ਲਈ ਕੰਮ ਕਰ ਰਹੇ ਐਮਰਜੈਂਸੀ ਕਰਮਚਾਰੀਆਂ ਦੇ ਨਾਲ ਹਨ।"
ਦੁੱਖ ਦੀ ਘੜੀ ਵਿੱਚ ਭਾਰਤ ਦੇ ਨਾਲ : ਸ੍ਰੀਲੰਕਾ
ਸ੍ਰੀਲੰਕਾ ਦੇ ਵਿਦੇਸ਼ ਮੰਤਰੀ ਨੇ ਵੀ ਓਡੀਸ਼ਾ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਲਈ ਸੋਗ ਪ੍ਰਗਟ ਕੀਤਾ ਹੈ।ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਉਹ ਓਡੀਸ਼ਾ ਵਿੱਚ ਰੇਲ ਹਾਦਸੇ ਬਾਰੇ ਜਾਣ ਕੇ "ਬਹੁਤ ਦੁਖੀ" ਹਨ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਅਲੀ ਸਾਬਰੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕਿਹਾ, "ਓਡੀਸ਼ਾ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨਾਲ ਹਨ। ਮੈਂ ਪ੍ਰਭਾਵਿਤ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।" ਸ੍ਰੀਲੰਕਾ ਇਸ ਦੁੱਖ ਦੀ ਘੜੀ ਵਿੱਚ ਭਾਰਤ ਦੇ ਨਾਲ ਖੜ੍ਹਾ ਹੈ।