ਝਾਰਖੰਡ ਦੇ ਦੇਵਘਰ ‘ਚ 3 ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਦੀ ਮੌਤ

ਦੇਵਘਰ, 07 ਜੁਲਾਈ 2024 : ਝਾਰਖੰਡ ਦੇ ਦੇਵਘਰ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਇੱਥੇ ਹੜਕੰਪ ਮਚ ਗਿਆ ਹੈ। ਇਸ ਹਾਦਸੇ 'ਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਕਈਆਂ ਦੇ ਫਸੇ ਹੋਣ ਦਾ ਖਦਸ਼ਾ ਹੈ। NDRF ਅਤੇ ਜ਼ਿਲਾ ਅਧਿਕਾਰੀਆਂ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਬਚਾਅ ਕਾਰਜ 'ਚ ਜੁਟੀਆਂ ਹੋਈਆਂ ਹਨ। ਘਟਨਾ ਝਾਰਖੰਡ ਦੇ ਦੇਵਘਰ ਦੀ ਦੱਸੀ ਜਾ ਰਹੀ ਹੈ। ਇਮਾਰਤ ਡਿੱਗਦੇ ਹੀ ਰੌਲਾ ਪੈ ਗਿਆ ਅਤੇ ਬਚਾਅ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਇਸ ਘਟਨਾ 'ਚ ਇਕ ਬੱਚੇ ਸਮੇਤ ਤਿੰਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਲਬੇ 'ਚੋਂ 6 ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਨ੍ਹਾਂ ਸਾਰਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਨ੍ਹਾਂ 'ਚੋਂ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਦੇਵਘਰ ਦੇ ਡੀਸੀ ਵਿਸ਼ਾਲ ਸਾਗਰ ਨੇ ਦੱਸਿਆ ਕਿ ਇੱਥੇ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਦੋ ਲੋਕਾਂ ਨੂੰ ਬਚਾ ਕੇ ਸਦਰ ਹਸਪਤਾਲ ਭੇਜਿਆ ਗਿਆ ਹੈ। ਐਨਡੀਆਰਐਫ ਦੀਆਂ ਟੀਮਾਂ ਵੀ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਕੁਝ ਹੋਰ ਲੋਕ ਦੱਬੇ ਹੋਏ ਹਨ। ਅਜਿਹੇ 'ਚ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਇੱਥੇ ਕੁਝ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮਕਾਨ ਇੰਨਾ ਮਜਬੂਤ ਨਹੀਂ ਸੀ ਅਤੇ ਇਸ ਕਾਰਨ ਇਹ ਢਹਿ ਗਿਆ। ਉਨ੍ਹਾਂ ਕਿਹਾ, ਮਾਮਲੇ ਦੀ ਜਾਂਚ ਕੀਤੀ ਜਾਵੇਗੀ ਪਰ ਫਿਲਹਾਲ ਪਹਿਲ ਲੋਕਾਂ ਦੀ ਜਾਨ ਬਚਾਉਣ ਦੀ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਤੋਂ ਹਾਦਸੇ ਦੀ ਜਾਣਕਾਰੀ ਲੈ ਲਈ ਗਈ ਹੈ। ਬਚਾਅ ਟੀਮ ਸਾਰੀ ਰਾਤ ਮੌਕੇ ‘ਤੇ ਮਲਬੇ ਨੂੰ ਹਟਾਉਂਦੀ ਰਹੀ। ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।