ਭਰਤਪੁਰ, 11 ਸਤੰਬਰ : ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਬੱਸ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 6 ਲੋਕਾਂ ਦੀ ਜਾਨ ਚਲੀ ਗਈ। ਇਹ ਹਾਦਸਾ ਐਤਵਾਰ ਦੇਰ ਰਾਤ ਰੂਪਾਵਾਸ 'ਚ ਵਾਪਰਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਇਕਾਦਸ਼ੀ ਦੇ ਮੌਕੇ 'ਤੇ ਸੀਕਰ ਦੇ ਰੀਂਗਸ ਇਲਾਕੇ 'ਚ ਸਥਿਤ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ। ਕਾਰ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ ਸੀ। ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਤਹਿਤ ਨਹਿਸ ਹੋ ਗਈ, ਜਿਸ ਕਾਰਨ ਅੰਦਰ ਫਸੇ ਲੋਕਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਫਸ ਗਈਆਂ। ਲਾਸ਼ਾਂ ਨੂੰ ਕਾਰ 'ਚੋਂ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਜਾਣਕਾਰੀ ਮੁਤਾਬਕ ਪਰਿਵਾਰ ਕਾਰ ਰਾਹੀਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਗਿਆ ਸੀ। ਉਥੋਂ ਵਾਪਸ ਪਰਤਦੇ ਸਮੇਂ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਿਵੇਂ ਹੀ ਉਨ੍ਹਾਂ ਦੀ ਕਾਰ ਰੂਪਵਾਸ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਝਪਕੀ ਆਉਣ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਉੱਥੋਂ ਲੰਘ ਰਹੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਰੂਪਵਾਸ ਦੇ ਥਾਣਾ ਮੁਖੀ ਬਨੀ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਹਰਿੰਦਰ, ਮਮਤਾ, ਜਾਨਵੀ, ਸੰਤੋਸ਼, ਸੁਧਾ, ਅਨੁੱਜ ਵਜੋਂ ਹੋਈ ਹੈ, ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ ਹੈ। ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।