ਧੂਲੇ, 15 ਸਤੰਬਰ 2024 : ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਵੈਨ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ। ਇਹ ਹਾਦਸਾ ਸ਼ਿੰਦਖੇੜਾ ਤਾਲੁਕਾ ਦੇ ਦਸਵੇਲ ਫਾਟਾ 'ਚ ਐਤਵਾਰ ਸਵੇਰੇ ਵਾਪਰਿਆ। ਪੁਲਸ ਨੇ ਦੱਸਿਆ ਕਿ ਇਕ ਵੈਨ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਚਾਰ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਨਰਦਾਨਾ ਤੋਂ ਭਾਗਵਤ ਕਥਾ ਸੁਣ ਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਵੈਨ ਦਾ ਡਰਾਈਵਰ ਸ਼ਰਾਬੀ ਸੀ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਨਰਦਾਨਾ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਕ ਹੋਰ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਇਹ ਘਟਨਾ ਸੰਭਾਜੀਨਗਰ ਦੇ ਅਹਿਮਦਨਗਰ ਰੋਡ 'ਤੇ ਲਿੰਬੇਜਲਗਾਓਂ ਇਲਾਕੇ 'ਚ ਵਾਪਰੀ। ਸ਼ਨੀਵਾਰ ਨੂੰ ਹੋਏ ਇਸ ਭਿਆਨਕ ਹਾਦਸੇ 'ਚ ਜਿਨ੍ਹਾਂ ਲੋਕਾਂ ਦੀ ਜਾਨ ਚਲੀ ਗਈ, ਉਹ ਇਕ ਹੀ ਪਰਿਵਾਰ ਨਾਲ ਸਬੰਧਤ ਸਨ। ਇੱਥੇ ਵੀ ਇੱਕ ਸ਼ਰਾਬੀ ਡਰਾਈਵਰ ਨੇ ਸਕਾਰਪੀਓ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਡੇਢ ਮਹੀਨੇ ਦੇ ਬੱਚੇ ਸਮੇਤ ਮਾਂ, ਦਾਦੀ ਅਤੇ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ।