ਬੀਕਾਨੇਰ, 28 ਮਾਰਚ : ਅੱਜ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਬੀਕਾਨੇਰ ਵਿਖੇ ਸਾਬਕਾ ਮੁੱਖ ਮੰਤਰੀ ਰਾਜਸਥਾਨ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਗੋਬਿੰਦ ਰਾਮ ਮੇਘਲਾਵ ਦੇ ਸਮਰਥਨ ਵਿਚ ਇਕ ਵਿਸਾਲ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਧੱਕੇ ਨਾਲ ਲੋਕ ਰਾਜ ਨੂੰ ਖਤਮ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋ ਕਰਕੇ ਆਪਣੇ ਵਿਰੋਧੀਆਂ ਨੂੰ ਦਬਾਉਣਾ, ਦੇਸ਼ ਵਿਚ ਬੇਰੁਜ਼ਗਾਰੀ ਮਹਿਗਾਈ ਆਦਿ ਮੁੱਦਿਆਂ ਨੂੰ ਲੈ ਕਿ ਭਾਜਪਾ ਤੇ ਤੱਗੜੇ ਹਮਲੇ ਕੀਤੇ ਰਾਜਸਥਾਨ ਦੀ ਸਮਝਦਾਰ ਜਨਤਾ ਨੂੰ ਲੋਕ ਸਭਾ ਚੋਣਾਂ ਵਿੱਚ ਖੁੱਲ ਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਦੇਸ਼ ਦੀ ਜਨਤਾ ਨੂੰ ਦੱਸਿਆ ਕਿ ਪ੍ਰਦੇਸ਼ ਵਿਚ ਅਸ਼ੋਕ ਗਹਿਲੋਤ ਸਰਕਾਰ ਵੱਲੋ ਜੋ ਲੋਕ ਭਲਾਈ ਸਕੀਮਾਂ ਜੋ ਗਰੀਬ ਲੋਕਾਂ ਲਈ ਚਾਲੂ ਕੀਤੀਆਂ ਸਨ ਉਹਨਾਂ ਤੇ ਰੋਕ ਲਾ ਕੇ ਪ੍ਰਦੇਸ਼ ਦੀ ਭਜਨ ਸਰਕਾਰ ਨੇ ਗਰੀਬਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝਾ ਕਰ ਦਿਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਕਿਸਾਨਾਂ, ਗਰੀਬ ਵਰਗ ਦੇ ਲੋਕਾ ਦੇ, ਛੋਟੇ ਵਪਾਰੀਆਂ ਤੇ ਮਨਰੇਗਾ ਮਜ਼ਦੂਰਾਂ, ਆਸਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ ਉਹਨਾਂ ਰਾਜਸਥਾਨ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਰਾਜਸਥਾਨ ਪ੍ਰਦੇਸ਼ ਵਿਚੋਂ ਕਾਂਗਰਸ ਪਾਰਟੀ ਨੂੰ ਵੋਟ ਪਾ ਕਿ ਵੱਧ ਤੋਂ ਵੱਧ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣ ਤਾਂ ਕਿ ਰਾਜਸਥਾਨ ਤੋਂ ਹੀ ਕੇਂਦਰ ਵਿੱਚ ਕਾਂਗਰਸ ਸਰਕਾਰ ਬੱਨਣ ਦਾ ਮੁੱਢ ਬੱਜ ਸਕੇ। ਵਿਸ਼ਾਲ ਰੈਲੀ ਨੂੰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਅਤੇ ਰਾਜਸਥਾਨ ਕਾਂਗਰਸ ਕਮੇਟੀ ਦੇ ਪ੍ਰਧਾਨ ਗਵਿਘਦ ਸਿੰਘ ਡੋਟਾਸਰਾ ਅਤੇ ਲੋਕ ਸਭਾ ਦੇ ਉਮੀਦਵਾਰ ਗੋਵਿੰਦ ਰਾਮ ਮੇਘਲਾਵ ਨੇ ਵੀ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦਾ ਸਾਥ ਦੇਣ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪਰਿਵਾਰਕ ਮੈਂਬਰ ਅਤੇ ਅਤੀ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ।