ਬ੍ਰਹਮਾ ਜੀ ਨੇ ਬ੍ਰਹਿਮੰਡ ਦੀ ਰਚਨਾ ਕੀਤੀ ਪਰ ਬ੍ਰਹਮਾ ਵੀ ਪੰਜਾਬ ਵਿਧਾਨ ਸਭਾ ਦਾ ਮੁਲਾਂਕਣ ਨਹੀਂ ਕਰ ਸਕਣਗੇ : ਅਮਿਤ ਸ਼ਾਹ 

ਨਵੀਂ ਦਿੱਲੀ, 10 ਅਪ੍ਰਠੈਲ 2025 : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇੱਕ ਇੰਟਰਵਿਊ ਦੌਰਾਨ, ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਸਖ਼ਤ ਜਵਾਬ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬ੍ਰਹਮਾ ਜੀ ਨੇ ਬ੍ਰਹਿਮੰਡ ਦੀ ਰਚਨਾ ਕੀਤੀ ਪਰ ਬ੍ਰਹਮਾ ਵੀ ਪੰਜਾਬ ਵਿਧਾਨ ਸਭਾ ਦਾ ਮੁਲਾਂਕਣ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਇੱਕ ਚੰਗਾ ਫੈਸਲਾ ਲਵੇਗੀ ਅਤੇ 2027 ਵਿੱਚ ਬਹੁਮਤ ਵਾਲੀ ਸਰਕਾਰ ਬਣੇਗੀ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਭਾਰਤ ਵਿੱਚ ਖਾਲਿਸਤਾਨੀ ਗਤੀਵਿਧੀਆਂ ਵੱਧ ਰਹੀਆਂ ਹਨ। ਉਸਨੂੰ ਰੋਕਣਾ ਪੰਜਾਬ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣ ਜਾਂਦੀ ਹੈ। ਹਾਲਾਂਕਿ, ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਹੈ। ਦੇਸ਼ ਨੂੰ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।