ਮੁੰਬਈ, 31 ਜਨਵਰੀ : ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅੱਜ ਮੰਗਲਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ ਪਾਲਘਰ ਜ਼ਿਲੇ ਦੇ ਦਹਨੁਆ ਇਲਾਕੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਟੱਕਰ ਹੋ ਗਈ। ਪੁਲਿਸ ਮੁਤਾਬਕ ਇਹ ਕਾਰ ਮੁੰਬਈ ਤੋਂ ਗੁਜਰਾਤ ਜਾ ਰਹੀ ਸੀ। ਰਸਤੇ 'ਚ ਕਾਰ ਚਾਲਕ ਦਾ ਕੰਟਰੋਲ ਗੁਆ ਬੈਠਾ ਅਤੇ ਇਹ ਬੱਸ ਨਾਲ ਜਾ ਟਕਰਾਈ।